AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੋਣ ਪ੍ਰਕਿਰਿਆ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ

ਗੁਰਜੀਤ ਸਿੰਘ ਔਜਲਾ ਨੇ ਚੋਣ ਪ੍ਰਣਾਲੀ 'ਚ ਪਾਰਦਰਸ਼ਤਾ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਚੋਣ ਪ੍ਰਕਿਰਿਆ ਤੇ ਵੋਟਰ ਸੂਚੀਆਂ ਸਬੰਧੀ ਜਿਹੜੇ ਸਵਾਲ ਚੁੱਕੇ ਜਾ ਰਹੇ ਹਨ, ਉਨ੍ਹਾਂ ਤੇ ਜਨਤਕ ਪੱਧਰ ਤੇ ਵੀ ਚਰਚਾ ਹੋ ਰਹੀ ਹੈ। ਔਜਲਾ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਚੋਣ ਪ੍ਰਕਿਰਿਆ 'ਚ ਵਧੇਰੇ ਪਾਰਦਰਸ਼ਤਾ ਦੀ ਮੰਗ ਕੀਤੀ।

ਚੋਣ ਪ੍ਰਕਿਰਿਆ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ 'ਤੇ ਚੁੱਕੇ ਸਵਾਲ
lalit-sharma
| Updated On: 29 Sep 2026 10:33 AM IST
Share

ਦੇਸ਼ ‘ਚ ਚੋਣ ਪ੍ਰਕਿਰਿਆ, ਵੋਟਰ ਸੂਚੀਆਂ ਤੇ ਲੋਕਤੰਤਰਿਕ ਸੰਸਥਾਵਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਸੋਮਵਾਰ ਨੂੰ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਸਾਂਸਦ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਸਾਬਕਾ ਮੰਤਰੀ ਸੁਖਵਿੰਦਰ ਸਿੰਘ ਸੁਖ ਸਰਕਾਰੀਆ ਤੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕੀਤੀ।

ਔਜਲਾ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਚੋਣ ਪ੍ਰਣਾਲੀ ‘ਚ ਪਾਰਦਰਸ਼ਤਾ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਚੋਣ ਪ੍ਰਕਿਰਿਆ ਤੇ ਵੋਟਰ ਸੂਚੀਆਂ ਸਬੰਧੀ ਜਿਹੜੇ ਸਵਾਲ ਚੁੱਕੇ ਜਾ ਰਹੇ ਹਨ, ਉਨ੍ਹਾਂ ਤੇ ਜਨਤਕ ਪੱਧਰ ਤੇ ਵੀ ਚਰਚਾ ਹੋ ਰਹੀ ਹੈ। ਔਜਲਾ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਚੋਣ ਪ੍ਰਕਿਰਿਆ ‘ਚ ਵਧੇਰੇ ਪਾਰਦਰਸ਼ਤਾ ਦੀ ਮੰਗ ਕੀਤੀ।

ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੀ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਵੱਡੀ ਗਿਣਤੀ ‘ਚ ਯੋਗ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੋਸ਼ੀ ਨੇ ਕਿਹਾ ਕਿ ਦਸਤਾਵੇਜ਼ਾਂ ਨਾਲ ਜੁੜੀਆਂ ਸ਼ਰਤਾਂ ਕਾਰਨ ਗਰੀਬ ਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਚੋਣਾਂ ‘ਚ ਕਥਿਤ ਵੋਟ ਚੋਰੀ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦਾ ਵੀ ਹਵਾਲਾ ਦਿੱਤਾ।

“ਚੋਣ ਸੁਧਾਰਾਂ ਤੇ ਪਾਰਦਰਸ਼ਤਾ ਦੀ ਲੋੜ”

ਸਾਬਕਾ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁਖ ਸਰਕਾਰੀਆ ਨੇ ਚੋਣ ਸੁਧਾਰਾਂ ਤੇ ਪਾਰਦਰਸ਼ਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪ੍ਰਣਾਲੀ ‘ਚ ਸਪੱਸ਼ਟਤਾ ਤੇ ਨਿਰਪੱਖਤਾ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਸੰਭਾਵਨਾਵਾਂ ਨੂੰ ਲੈ ਕੇ ਵੀ ਤੰਜ਼ ਕੱਸਿਆ ਤੇ ਕਿਹਾ ਕਿ ਸੂਬੇ ਦੇ ਲੋਕ ਆਪਣੇ ਸਿਆਸੀ ਫ਼ੈਸਲੇ ਖੁਦ ਲੈਂਦੇ ਹਨ।

ਕਾਂਗਰਸ ਆਗੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਪਾਰਟੀ ਵੱਲੋਂ ਚੋਣ ਪ੍ਰਕਿਰਿਆ ਅਤੇ ਲੋਕਤੰਤਰਿਕ ਸੰਸਥਾਵਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਉਠਾਈ ਜਾਂਦੀ ਰਹੇਗੀ। ਪ੍ਰਦਰਸ਼ਨ ਦੌਰਾਨ ਉਨ੍ਹਾਂ ਵੋਟ ਚੋਰ ਗੱਦੀ ਛੋੜ ਦਾ ਨਾਅਰਾ ਵੀ ਲਗਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸੰਘਰਸ਼ ਸਿਰਫ਼ ਸੜਕਾਂ ਤੱਕ ਸੀਮਤ ਨਹੀਂ ਰਹੇਗਾ ਤੇ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਅੱਗੇ ਵੀ ਉਠਾਉਂਦੀ ਰਹੇਗੀ।

ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਚੋਣ ਪ੍ਰਕਿਰਿਆ ‘ਚ ਪਾਰਦਰਸ਼ਤਾ, ਵੋਟਰਾਂ ਦੇ ਅਧਿਕਾਰਾਂ ਦੀ ਸੁਰੱਖਿਆ ਤੇ ਲੋਕਤੰਤਰਿਕ ਸੰਸਥਾਵਾਂ ਦੀ ਕਾਰਗੁਜ਼ਾਰੀ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...