ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਦਿੱਲੀ ‘ਚ ਮੀਟਿੰਗ, 2027 ਚੋਣਾਂ ਲਈ ਬਣ ਸਕਦੀ ਰਣਨੀਤੀ

Updated On: 

29 May 2026 09:43 AM IST

ਇਹ ਕਾਂਗਰਸ ਹਾਈ ਕਮਾਂਡ ਤੇ ਪੰਜਾਬ ਕਾਂਗਰਸ ਦੇ ਆਗੂਆਂ ਵਿਚਕਾਰ ਇਸ ਸਾਲ ਦੂਜੀ ਵੱਡੀ ਮੀਟਿੰਗ ਹੈ। ਇਸ ਤੋਂ ਪਹਿਲਾਂ, ਜਨਵਰੀ 'ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ 'ਚ ਇੱਕ ਮਹੱਤਵਪੂਰਨ ਮੀਟਿੰਗ ਹੋਈ ਸੀ।

ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਦਿੱਲੀ ਚ ਮੀਟਿੰਗ, 2027 ਚੋਣਾਂ ਲਈ ਬਣ ਸਕਦੀ ਰਣਨੀਤੀ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਦਿੱਲੀ 'ਚ ਮੀਟਿੰਗ

ਪੰਜਾਬ ਭਾਜਪਾ ਨੂੰ ਬੀਤੇ ਦਿਨ ਇੱਕ ਨਵਾਂ ਸੂਬਾ ਪ੍ਰਧਾਨ ਮਿਲਣ ਤੋਂ ਬਾਅਦ, ਪੰਜਾਬ ਕਾਂਗਰਸ ‘ਚ ਸੰਭਾਵੀ ਲੀਡਰਸ਼ਿਪ ਫੇਰਬਦਲ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਨ੍ਹਾਂ ਚਰਚਾਵਾਂ ਦੇ ਵਿਚਕਾਰ, ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ (29 ਮਈ) ਨੂੰ ਦਿੱਲੀ ‘ਚ ਸੀਨੀਅਰ ਪੰਜਾਬ ਕਾਂਗਰਸ ਆਗੂਆਂ ਦੀ ਮੀਟਿੰਗ ਬੁਲਾਈ ਹੈ।

ਇਹ ਮੀਟਿੰਗ ਕਾਂਗਰਸ ਪ੍ਰਧਾਨ ਮਲਿਕਾਅਰੁਜਨ ਖੜਗੇ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ‘ਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਭਵਿੱਖ ਦੀ ਰਣਨੀਤੀ ‘ਤੇ ਚਰਚਾ ਹੋ ਸਕਦੀ ਹੈ। ਸੂਤਰਾਂ ਮੁਤਾਬਕ, ਇਸ ਮੀਟਿੰਗ ‘ਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ, ਕੇ.ਸੀ. ਵੇਣੂਗੋਪਾਲ ਤੇ ਭੁਪੇਸ਼ ਬਘੇਲ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ।

ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੇ ਦਿਨੀਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਮੀਟਿੰਗ ਬਾਰੇ ਪੁਸ਼ਟੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਲਈ ਪੰਜਾਬ ਕਾਂਗਰਸ ਦੇ ਚਾਰ ਤੋਂ ਪੰਜ ਸੀਨੀਅਰ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ, ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੇ ਸੀਨੀਅਰ ਆਗੂ ਵਿਜੇ ਇੰਦਰ ਸਿੰਗਲਾ ਦੇ ਮੀਟਿੰਗ ‘ਚ ਹਿੱਸਾ ਲੈਣ ਦੀ ਸੰਭਾਵਨਾ ਹੈ।

ਸਾਲ ਦੀ ਦੂਜੀ ਵੱਡੀ ਮੀਟਿੰਗ

ਇਹ ਕਾਂਗਰਸ ਹਾਈ ਕਮਾਂਡ ਤੇ ਪੰਜਾਬ ਕਾਂਗਰਸ ਦੇ ਆਗੂਆਂ ਵਿਚਕਾਰ ਇਸ ਸਾਲ ਦੂਜੀ ਵੱਡੀ ਮੀਟਿੰਗ ਹੈ। ਇਸ ਤੋਂ ਪਹਿਲਾਂ, ਜਨਵਰੀ ‘ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ ‘ਚ ਇੱਕ ਮਹੱਤਵਪੂਰਨ ਮੀਟਿੰਗ ਹੋਈ ਸੀ।

ਇਹ ਮੀਟਿੰਗ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਕਾਂਗਰਸ ਯੂਨਿਟ ‘ਚ ਦਲਿਤਾਂ ਦੀ ਪ੍ਰਤੀਨਿਧਤਾ ‘ਤੇ ਚਿੰਤਾ ਪ੍ਰਗਟ ਕਰਨ ਤੋਂ ਬਾਅਦ ਬੁਲਾਈ ਗਈ ਸੀ। ਪਾਰਟੀ ਦੇ ਕਈ ਆਗੂਆਂ ਨੇ ਹਾਈ ਕਮਾਂਡ ਨੂੰ ਪੱਤਰ ਲਿਖ ਕੇ ਸੂਬਾ ਕਾਂਗਰਸ ‘ਚ ਵਧ ਰਹੀ ਧੜੇਬੰਦੀ ‘ਤੇ ਚਿੰਤਾ ਪ੍ਰਗਟ ਕੀਤੀ ਸੀ। ਮੀਟਿੰਗ ਤੋਂ ਬਾਅਦ ਕੇ.ਸੀ. ਵੇਣੂਗੋਪਾਲ ਨੇ ਪਾਰਟੀ ਦੀ ਇਕਜੁੱਟਤਾ ਦੀ ਗੱਲ ਕਹੀ ਸੀ।

ਜਨਵਰੀ ਦੀ ਇਸ ਮੀਟਿੰਗ ਦੌਰਾਨ, ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਲੀਡਰਸ਼ਿਪ ‘ਚ ਤਬਦੀਲੀਆਂ ਦੀ ਚਰਚਾਵਾਂ ਨੂੰ ਰੱਦ ਕਰ ਦਿੱਤਾ ਸੀ। ਕੇ.ਸੀ. ਵੇਣੂਗੋਪਾਲ ਨੇ ਪਾਰਟੀ ਆਗੂਆਂ ਨੂੰ ਮੀਡੀਆ ਜਾਂ ਜਨਤਕ ਮੰਚਾਂ ‘ਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ‘ਤੇ ਚਰਚਾ ਕਰਨ ਵਿਰੁੱਧ ਸਖ਼ਤ ਚੇਤਾਵਨੀ ਦਿੱਤੀ ਸੀ ਤੇ ਕਿਹਾ ਸੀ ਕਿ ਅੱਗੇ ਤੋਂ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ।

Follow Us
Related Stories
ਭਾਜਪਾ ਪੰਜਾਬ ਦਾ ਮਾਹੌਲ ਕਰ ਰਹੀ ਖ਼ਰਾਬ, ਏਕੇ47 ਤੇ 25 ਪਿਸਤੌਲਾਂ ਨਾਲ BJP ਆਗੂ ਦਾ ਮੁੰਡਾ ਕਾਬੂ; ਧਾਲੀਵਾਲ ਦੇ ਵੱਡੇ ਇਲਜ਼ਾਮ
ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ
CM ਮਾਨ ਨੇ ਬਠਿੰਡਾ ਦੇ ਪਿੰਡ ਮੰਡੀ ਕਲਾਂ ‘ਚ ਕੀਤੀ ਲੋਕ ਮਿਲਣੀ, ਲੋਕਾਂ ਨਾਲ ਕੀਤੀ ਗੱਲਬਾਤ; ਪੰਚਾਇਤ ਨੂੰ ਦਿੱਤਾ 50 ਲੱਖ ਦਾ ਚੈੱਕ
ਡੇਰਾ ਬੱਲਾਂ ਜਲੰਧਰ ਦੇ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ, ਹਰਮਨਪ੍ਰੀਤ ਕੌਰ ਤੇ ਕੋਚ ਬਲਦੇਵ ਸਿੰਘ ਨੇ ਵੀ ਕੀਤਾ ਸਨਮਾਨਿਤ
ਅੰਮ੍ਰਿਤਸਰ ‘ਚ ਬਦਮਾਸ਼ਾਂ ਦਾ ਐਨਕਾਉਂਟਰ: ਵਿਦੇਸ਼ੀ ਗੈਂਗਸਟਰ ਮੰਨਾ ਦੇ ਦੋ ਸਾਥੀ ਗ੍ਰਿਫ਼ਤਾਰ, ਇੱਕ ਜ਼ਖਮੀ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ