AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

AAP ਆਗੂ ਬਲਤੇਜ ਪੰਨੂ ਨੇ ਕਾਂਗਰਸ ‘ਤੇ ਲਗਾਏ ਗੰਭੀਪ ਆਰੋਪ, ਟਿਕਟਾਂ ਦੀ ਖਰੀਦੋ-ਫਰੋਖਤ’ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਅਤੇ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ ਹੁਣ 'ਟਿਕਟਾਂ ਦੀ ਖਰੀਦੋ-ਫਰੋਖਤ' ਦਾ ਇੱਕ ਨਵਾਂ ਵਿਵਾਦ ਜੁੜ ਗਿਆ ਹੈ। ਮੱਧ ਪ੍ਰਦੇਸ਼ ਦੇ ਇੱਕ ਸੀਨੀਅਰ ਆਗੂ ਵੱਲੋਂ ਟਿਕਟਾਂ ਦੀ ਵਿਕਰੀ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸੇ ਮੁੱਦੇ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।

AAP ਆਗੂ ਬਲਤੇਜ ਪੰਨੂ ਨੇ ਕਾਂਗਰਸ 'ਤੇ ਲਗਾਏ ਗੰਭੀਪ ਆਰੋਪ, ਟਿਕਟਾਂ ਦੀ ਖਰੀਦੋ-ਫਰੋਖਤ' ਨੂੰ ਲੈ ਕੇ ਕੀਤੇ ਵੱਡੇ ਖੁਲਾਸੇ
tv9-punjabi
| Updated On: 05 Jul 2026 17:08 PM IST
Share

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਅਤੇ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ ਹੁਣ ‘ਟਿਕਟਾਂ ਦੀ ਖਰੀਦੋ-ਫਰੋਖਤ’ ਦਾ ਇੱਕ ਨਵਾਂ ਵਿਵਾਦ ਜੁੜ ਗਿਆ ਹੈ। ਮੱਧ ਪ੍ਰਦੇਸ਼ ਦੇ ਇੱਕ ਸੀਨੀਅਰ ਆਗੂ ਵੱਲੋਂ ਟਿਕਟਾਂ ਦੀ ਵਿਕਰੀ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸੇ ਮੁੱਦੇ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਬਲਤੇਜ ਪੰਨੂ ਨੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਪਿਛਲੀ ਵਾਰ ਪੰਜਾਬ ਵਿੱਚ ਡਿਫੈਂਡਰ ਅਤੇ ਫਾਰਚੂਨਰ ਵਰਗੀਆਂ ਵੱਡੀਆਂ ਤੇ ਮਹਿੰਗੀਆਂ ਗੱਡੀਆਂ ਲੈ ਕੇ ਟਿਕਟਾਂ ਵੰਡੀਆਂ ਗਈਆਂ ਸਨ, ਪਰ ਇਸ ਵਾਰ ਪਤਾ ਨਹੀਂ ਟਿਕਟਾਂ ਵੰਡਣ ਲਈ ਗੱਡੀਆਂ ਦੀ ਥਾਂ ਹੈਲੀਕਾਪਟਰਾਂ ਦੀ ਵਰਤੋਂ ਹੀ ਨਾ ਕੀਤੀ ਜਾਵੇ।

ਡਿਫੈਂਡਰਾਂ ਤੋਂ ਉੱਪਰ ਹੁਣ ਕੀ ਹੋਵੇਗਾ, 500 ਕਰੋੜ ਦਾ ਅਟੈਚੀ ਕਿਸਨੇ ਦਿੱਤਾ?

ਬਲਤੇਜ ਪੰਨੂ ਨੇ ਅੱਗੇ ਬੋਲਦਿਆਂ ਸਵਾਲ ਚੁੱਕਿਆ ਕਿ ਹੁਣ ਡਿਫੈਂਡਰ ਗੱਡੀਆਂ ਤੋਂ ਉੱਪਰ ਕੀ ਹੋਵੇਗਾ? ਉਨ੍ਹਾਂ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਦੇ ਇੱਕ ਕਾਂਗਰਸੀ ਆਗੂ ਨੂੰ ਸੁਣ ਰਹੇ ਸਨ, ਜਿਨ੍ਹਾਂ ਨੇ ਬਾਕਾਇਦਾ ਪ੍ਰੈੱਸ ਕਾਨਫਰੰਸ ਕਰਕੇ ਇਹ ਗੰਭੀਰ ਆਰੋਪ ਲਗਾਏ ਹਨ। ਪੰਨੂ ਨੇ ਯਾਦ ਦਿਵਾਇਆ ਕਿ ਨਵਜੋਤ ਕੌਰ ਸਿੱਧੂ ਨੇ ਵੀ ਕੁਝ ਸਮਾਂ ਪਹਿਲਾਂ ਜਨਤਕ ਤੌਰ ‘ਤੇ ਇਹ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਕੋਲ 500 ਕਰੋੜ ਰੁਪਏ ਨਹੀਂ ਹਨ। ਕਾਂਗਰਸ ਵਿੱਚ ਤਾਂ 500 ਕਰੋੜ ਰੁਪਏ ਦੇ ਕੇ ਹੀ ਮੁੱਖ ਮੰਤਰੀ ਦਾ ਅਹੁਦਾ ਮਿਲਦਾ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ 500 ਕਰੋੜ ਰੁਪਏ ਦਾ ਇਹ ਅਟੈਚੀ ਕਿਸ ਨੇ ਦਿੱਤਾ ਸੀ ਜਾਂ ਫਿਰ ਹੁਣ ਅੱਗੇ ਲਈ ਕਿੰਨੀ ਤਿਆਰੀ ਕੀਤੀ ਜਾ ਰਹੀ ਹੈ।

ਰੰਧਾਵਾ ਅਮਿਤ ਸ਼ਾਹ ਨੂੰ ਕਿਉਂ ਮਿਲੇ

ਆਪ ਆਗੂ ਬਲਤੇਜ ਪੰਨੂ ਨੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ‘ਤੇ ਵੀ ਸਿੱਧਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਰੰਧਾਵਾ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਏ ਹਨ। ਹਾਲਾਂਕਿ ਉਹ ਜਨਤਕ ਤੌਰ ‘ਤੇ ਇਹ ਦਾਅਵਾ ਕਰ ਰਹੇ ਹਨ ਕਿ ਉਹ ਕਿਸੇ ਹੋਰ ਸਰਕਾਰੀ ਜਾਂ ਨਿੱਜੀ ਮੁੱਦੇ ‘ਤੇ ਮਿਲੇ ਸਨ, ਪਰ ਪੰਜਾਬ ਦੇ ਲੋਕ ਅਤੇ ਸਿਆਸੀ ਹਲਕੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਉੱਥੇ ਅੰਦਰਖਾਤੇ ਕੀ ਚੱਲ ਰਿਹਾ ਹੈ।

ਉਨ੍ਹਾਂ ਹੈਰਾਨੀ ਜਤਾਉਂਦਿਆਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਅੰਦਰ ਕੀ ਚੱਲ ਰਿਹਾ ਹੈ, ਉਸਦਾ ਜਵਾਬ ਕਾਂਗਰਸ ਵਾਲੇ ਦੇ ਰਹੇ ਹਨ ਅਤੇ ਜੋ ਕਾਂਗਰਸ ਵਿੱਚ ਹੋ ਰਿਹਾ ਹੈ, ਉਸਦੀ ਸਫ਼ਾਈ ਭਾਜਪਾ ਵੱਲੋਂ ਆ ਰਹੀ ਹੈ। ਦੋਵੇਂ ਪਾਰਟੀਆਂ ਮਿਲ ਕੇ ਇੱਕ ਸਿਆਸੀ ਖੇਡ ਖੇਡ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਵਿੱਚ ਪਹਿਲਾਂ ਹੀ ਇੱਕ ‘ਕਾਂਗਰਸ ਵਿੰਗ’ ਬਣਿਆ ਹੋਇਆ ਹੈ, ਜਿਸ ਵਿੱਚ ਕਾਂਗਰਸ ਛੱਡ ਕੇ ਗਏ ਆਗੂ ਹੀ ਬੈਠੇ ਹਨ। ਉੱਥੇ ਅਸਲੀ ਭਾਜਪਾਈ ਤਾਂ ਲੱਭਿਆਂ ਵੀ ਨਹੀਂ ਮਿਲਦੇ ਅਤੇ ਕਈ ਹੋਰ ਕਾਂਗਰਸੀ ਆਗੂ ਵੀ ਉੱਥੇ ਜਾਣ ਦੀ ਤਿਆਰੀ ਵਿੱਚ ਹਨ।

ਕਾਂਗਰਸ ‘ਚ ਦੋ-ਚਾਰ ਤੋਂ ਵੱਧ ਲੋਕ ਨਹੀਂ ਰਹਿਣਗੇ

ਪੰਨੂ ਨੇ ਵਿਰੋਧੀ ਧਿਰਾਂ ਦੇ ਉਸ ਆਰੋਪ ਦਾ ਵੀ ਕਰਾਰਾ ਜਵਾਬ ਦਿੱਤਾ ਜਿਸ ਵਿੱਚ ਕਾਂਗਰਸ ਅਤੇ ਹੋਰ ਪਾਰਟੀਆਂ ਹਮੇਸ਼ਾ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ‘ਦਿੱਲੀ ਵਾਲੇ’ ਕਹਿ ਕੇ ਘੇਰਦੀਆਂ ਹਨ। ਉਨ੍ਹਾਂ ਸਵਾਲ ਕੀਤਾ, “ਕੀ ਰਾਹੁਲ ਗਾਂਧੀ ਜੰਡਿਆਲਾ ਗੁਰੂ ਤੋਂ ਆਉਂਦੇ ਹਨ? ਜਾਂ ਫਿਰ ਇਨ੍ਹਾਂ ਦੇ ਆਗੂ ਭੂਪੇਸ਼ ਬਘੇਲ ਪੰਜਾਬ ਦੇ ਹਨ? ਉਹ ਕਿੱਥੋਂ ਆਉਣ ਵਾਲੇ ਹਨ? ਵੱਡੀਆਂ ਕੌਮੀ ਪਾਰਟੀਆਂ ਦੇ ਸਾਰੇ ਫੈਸਲੇ ਹਮੇਸ਼ਾ ਦਿੱਲੀ ਤੋਂ ਹੀ ਆਉਂਦੇ ਹਨ ਅਤੇ ਰਾਸ਼ਟਰੀ ਪਾਰਟੀਆਂ ਇਸੇ ਤਰ੍ਹਾਂ ਚਲਦੀਆਂ ਹਨ।”

ਉਨ੍ਹਾਂ ਕਾਂਗਰਸ ਦੇ ਇੱਕ ਆਗੂ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਇੱਕ ਵਿਅਕਤੀ ਖੁਦ ਨੂੰ ਪੰਜਾਬ ਦਾ ਸਭ ਤੋਂ ਵੱਡਾ ਹਿਤੈਸ਼ੀ ਦੱਸਦਾ ਹੈ ਅਤੇ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਪੰਜਾਬ ਦੇ ਫੈਸਲੇ ਪੰਜਾਬ ਤੋਂ ਹੀ ਹੋਣੇ ਚਾਹੀਦੇ ਹਨ। ਪਰ ਮੌਜੂਦਾ ਹਾਲਾਤ ਨੂੰ ਦੇਖ ਕੇ ਸਾਫ਼ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿੱਚੋਂ ਦੋ-ਚਾਰ ਤੋਂ ਵੱਧ ਲੋਕ ਕਾਂਗਰਸ ਪਾਰਟੀ ਵਿੱਚ ਨਹੀਂ ਰਹਿਣਗੇ। ਪੰਨੂ ਨੇ ਸਿੱਧਾ ਆਰੋਪ ਲਗਾਇਆ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਚਕਾਰ ਇੱਕ ਵੱਡੀ ਸਾਂਠ-ਗਾਂਠ ਚੱਲ ਰਹੀ ਹੈ ਅਤੇ ਦੋਵਾਂ ਵਿਚਾਲੇ ਕਿਸੇ ਨਾ ਕਿਸੇ ਤਰ੍ਹਾਂ ਦੀ ਸਿਆਸੀ ਸੌਦੇਬਾਜ਼ੀ ਹੋ ਰਹੀ ਹੈ। ਜਿਸ ਦਿਨ ਇਹ ਸੌਦਾ ਪੂਰਾ ਹੋ ਗਿਆ, ਉਸ ਤੋਂ ਬਾਅਦ ਕਾਂਗਰਸ ਦੇ ਕਈ ਵੱਡੇ ਨੇਤਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਉੱਥੇ ਬਣੇ ਕਾਂਗਰਸ ਵਿੰਗ ਦਾ ਹਿੱਸਾ ਬਣ ਜਾਣਗੇ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...