ਪੰਜਾਬ ਦੇ 331 NRI ਸਰਕਾਰ-ਪੁਲਿਸ ਦੇ ਰਾਡਾਰ ‘ਤੇ, ਕੁੜੀਆਂ ਨਾਲ ਵਿਆਹ ਕਰਵਾ ਹੋ ਰਹੇ ਫਰਾਰ; ਕੈਨੇਡਾ ਤੇ ਅਮਰੀਕਾ ‘ਚ ਸਭ ਤੋਂ ਜ਼ਿਆਦਾ ‘ਧੋਖੇਬਾਜ਼’
ਪੰਜਾਬ ਵਿੱਚ NRI ਵੱਲੋਂ ਕੁੜੀਆਂ ਨੂੰ ਵਿਦੇਸ਼ ਲਿਜਾਣ ਦੇ ਨਾਮ 'ਤੇ ਵਿਆਹ ਕਰ ਥੋਖਾ ਦੇਣ ਦੇ ਮਾਮਲੇ ਲਗਾਤਾਰ ਸਾਹਮਣੇ ਆਉਂਦੇ ਹਨ। ਯੂ.ਕੇ. ਤੋਂ ਬਾਅਦ ਧੋਖੇਬਾਜ਼ਾਂ ਦੀ ਸੂਚੀ ਕੈਨੇਡਾ ਤੇ ਅਮਰੀਕਾ ਦੂਸਰੇ ਨੰਬਰ 'ਤੇ ਹੈ। ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹੋਇਆ ਐਫ.ਆਈ.ਆਰਜ਼ ਦੇ ਅੰਕੜਿਆਂ ਤੋਂ ਇਹ ਖੁਲਾਸਾ ਹੋਇਆ ਹੈ
ਪੰਜਾਬ ਦੇ ਭੋਲੇ-ਭਾਲੇ ਪਰਿਵਾਰਾਂ ਦੀਆਂ ਕੁੜੀਆਂ ਨੂੰ ਵਿਦੇਸ਼ ਲਿਜਾਣ ਦੇ ਨਾਮ ‘ਤੇ ਵਿਆਹ ਕਰਵਾ ਕੇ ਵਾਅਦੇ ਤੋੜਨ ਵਾਲੇ ਜ਼ਿਆਦਾਤਰ ਪਰਵਾਸੀ ਭਾਰਤੀ ਯੂ.ਕੇ. ਵਿੱਚ ਰਹਿੰਦੇ ਹਨ। ਇੱਥੋਂ ਦੇ ਜ਼ਿਆਦਾਤਰ ਨੌਜਵਾਨ ਪੰਜਾਬ ਵਿੱਚ ਆ ਕੇ ਵਿਆਹ ਕਰਵਾ ਲੈਂਦੇ ਹਨ ਪਰ ਬਾਅਦ ਵਿੱਚ ਕੁੜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲ ਮੁੜ ਕੇ ਵੀ ਨਹੀਂ ਦੇਖਦੇ। ਇਸ ਦੌਰਾਨ ਭਾਰੀ ਦਹੇਜ ਦੀ ਮੰਗ ਵੀ ਕਰਦੇ ਹਨ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਧੋਖੇਬਾਜ਼ਾਂ ਦੀ ਸੂਚੀ ਵਿੱਚ ਦੂਜਾ ਨਾਮ ਕੈਨੇਡਾ ਹੈ ਅਤੇ ਅਮਰੀਕਾ ਵਿੱਚ ਸੈਟਲ ਹੋਏ ਐਨਆਰਆਈ ਲੜਕਿਆਂ ਦਾ ਆਉਂਦਾ ਹੈ।
ਦੈਨਿਕ ਭਾਸਕਰ ਵਿੱਚ ਲੱਗੀ ਰਿਪੋਰਟ ਮੁਤਾਬਕ ਇਹ ਵੱਡਾ ਖੁਲਾਸਾ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹੋਇਆ ਐਫ.ਆਈ.ਆਰਜ਼ ਦੇ ਅੰਕੜਿਆਂ ਤੋਂ ਹੋਇਆ ਹੈ। ਦਰਅਸਲ, ਪਿਛਲੇ 15 ਸਾਲਾਂ ਵਿੱਚ ਅਜਿਹੇ ਪ੍ਰਵਾਸੀ ਭਾਰਤੀਆਂ ਦੇ 331 ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਪੁਲਿਸ ਵੱਲੋਂ ਨੋਟਿਸ ਦਿੱਤੇ ਜਾਣ ਤੋਂ ਬਾਅਦ ਵੀ ਕੋਈ ਜਵਾਬ ਨਹੀਂ ਆਇਆ। ਇਨ੍ਹਾਂ ਅੰਕੜਿਆਂ ਵਿੱਚ ਸਭ ਤੋਂ ਵੱਧ ਐੱਨਆਰਆਈ ਭਗੌੜੇ ਯੂਕੇ ਦੇ ਹਨ, ਜਿਨ੍ਹਾਂ ਦੀ ਗਿਣਤੀ 46 ਹੈ। ਇਸ ਤੋਂ ਇਲਾਵਾ ਅਮਰੀਕਾ ਅਤੇ ਕੈਨੇਡਾ ਵਿੱਚ 35-35, ਆਸਟ੍ਰੇਲੀਆ ਵਿੱਚ 23, ਜਰਮਨੀ ਵਿੱਚ 7 ਅਤੇ ਨਿਊਜ਼ੀਲੈਂਡ ਵਿੱਚ 9 ਪ੍ਰਵਾਸੀ ਭਾਰਤੀਆਂ ਦੀ ਪਛਾਣ ਕੀਤੀ ਗਈ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਸ਼ਹਿਰ ਨਵਾਂਸ਼ਹਿਰ ਵਿੱਚ ਸਭ ਤੋਂ ਵੱਧ ਧੋਖਾਧੜੀ ਦੇ ਮਾਮਲੇ ਪੁਲਿਸ ਕੋਲ ਪੁੱਜੇ ਹਨ ਜਿਨ੍ਹਾਂ ਦੀ ਗਿਣਤੀ ਐਨ.ਆਰ.ਆਈਜ਼ ਦੀ ਹੈ। ਅਜਿਹੇ ਸਭ ਤੋਂ ਵੱਧ ਕੇਸ ਨਵਾਂਸ਼ਹਿਰ ਵਿੱਚ 42 ਹਨ, ਜਦੋਂ ਕਿ ਲੁਧਿਆਣਾ ਅਤੇ ਮੋਗਾ ਵਿੱਚ 38-38 ਕੇਸ ਦਰਜ ਹਨ।
ਪੰਜਾਬ ਸਰਕਾਰ ਕਾਰਵਾਈ ਕਰਨ ਦੀ ਤਿਆਰ
ਹੁਣ ਪੰਜਾਬ ਸਰਕਾਰ ਅਜਿਹੇ ਐਨਆਰਆਈਜ਼ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਵਿੱਚ ਇਨ੍ਹਾਂ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਯੋਜਨਾ ਲਗਭਗ ਪੂਰੀ ਹੋ ਚੁੱਕੀ ਹੈ। ਇਹ ਅੰਕੜਾ ਅਜੇ ਇੱਥੇ ਨਹੀਂ ਰੁਕਿਆ। 2018 ਤੋਂ ਹੁਣ ਤੱਕ 1,309 ਹੋਰ ਮਾਮਲੇ ਸਾਹਮਣੇ ਆਏ ਹਨ, ਪਰ ਉਨ੍ਹਾਂ ਦੀ ਜਾਂਚ ਅਜੇ ਵੀ ਜਾਰੀ ਹੈ।
ਇਨ੍ਹਾਂ 13,09 ਪਰਵਾਸੀ ਭਾਰਤੀਆਂ ਵਿਰੁੱਧ ਸਰਕੂਲਰ ਵੀ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਐਨਆਰਆਈ ਵਿੰਗ ਨੂੰ ਪੁਖਤਾ ਸਬੂਤ ਮਿਲਣ ਤੋਂ ਬਾਅਦ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਾਲਾਂ ਵਿੱਚ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕਰ ਲਈਆਂ ਜਾਣਗੀਆਂ।
ਇਹ ਵੀ ਪੜ੍ਹੋ
ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿੱਚ ਹੈ
ਇਨ੍ਹਾਂ ਮਾਮਲਿਆਂ ਵਿਰੁੱਧ ਕਾਰਵਾਈ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਸੀ ਅਤੇ ਉਨ੍ਹਾਂ ਦੀ ਬੇਨਤੀ ‘ਤੇ ਵੱਖ-ਵੱਖ ਥਾਣਿਆਂ ‘ਚ ਐੱਫ.ਆਈ.ਆਰ. ਇਸ ਦੇ ਨਾਲ ਹੀ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਇਹ ਸਾਰੇ ਮਾਮਲੇ ਉਨ੍ਹਾਂ ਦੇ ਅਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਹਨ। ਜਲਦ ਹੀ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।