ਕਿਸਾਨਾਂ ਨੇ ਰੋਕਿਆ ਪ੍ਰਦਰਸ਼ਨ, ਕੱਲ੍ਹ ਕਰਨਗੇ ਦਿੱਲੀ ਵਲ ਮਾਰਚ
ਪੰਜਾਬ ਦੇ ਵਿੱਚੋਂ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਤੋਂ ਚੱਲਣ ਤੋਂ ਬਾਅਦ ਕਿਸਾਨ ਸੰਭੂ ਅਤੇ ਖਨੌਰੀ ਬਾਰਡਰ ਰਾਹੀਂ ਹਰਿਆਣਾ ਵਿੱਚ ਦਾਖਿਲ ਹੋਣਗੇ। ਜਿਸ ਨੂੰ ਦੇਖਦਿਆਂ ਹਰਿਆਣਾ ਅਤੇ ਦਿੱਲੀ ਦੀਆਂ ਸਰਹੱਦਾਂ ਉੱਪਰ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਜਿਸ ਕਾਰਨ ਕਈ ਥਾਵਾਂ ਤੇ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਟਕਰਾਅ ਹੋਣ ਦੀ ਸੰਭਾਵਨਾ ਹੈ। ਦੁਪਿਹਰ ਤੋਂ ਬਾਅਦ ਕਿਸਾਨ ਦਿੱਲੀ ਦੇ ਨੇੜਲੇ ਇਲਾਕਿਆਂ ਵਿੱਚ ਪਹੁੰਚ ਸਕਦੇ ਹਨ।
ਪੰਜਾਬ ਦੇ ਵਿੱਚੋਂ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਤੋਂ ਚੱਲਣ ਤੋਂ ਬਾਅਦ ਕਿਸਾਨ ਸੰਭੂ ਅਤੇ ਖਨੌਰੀ ਬਾਰਡਰ ਰਾਹੀਂ ਹਰਿਆਣਾ ਵਿੱਚ ਦਾਖਿਲ ਹੋਣਗੇ। ਜਿਸ ਨੂੰ ਦੇਖਦਿਆਂ ਹਰਿਆਣਾ ਅਤੇ ਦਿੱਲੀ ਦੀਆਂ ਸਰਹੱਦਾਂ ਉੱਪਰ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਜਿਸ ਕਾਰਨ ਕਈ ਥਾਵਾਂ ਤੇ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਟਕਰਾਅ ਹੋਣ ਦੀ ਸੰਭਾਵਨਾ ਹੈ। ਦੁਪਿਹਰ ਤੋਂ ਬਾਅਦ ਕਿਸਾਨ ਦਿੱਲੀ ਦੇ ਨੇੜਲੇ ਇਲਾਕਿਆਂ ਵਿੱਚ ਪਹੁੰਚ ਸਕਦੇ ਹਨ।
LIVE NEWS & UPDATES
-
ਕਿਸਾਨਾਂ ਨੇ ਰੋਕਿਆ ਪ੍ਰਦਰਸ਼ਨ, ਕੱਲ੍ਹ ਕਰਨਗੇ ਦਿੱਲੀ ਵਲ ਮਾਰਚ
ਦਿੱਲੀ ਵੱਲ ਵੱਧ ਰਹੇ ਕਿਸਾਨਾਂ ਨੇ ਅੱਜ ਅੰਦੋਲਨ ਨੂੰ ਰੋਕ ਦਿੱਤਾ ਹੈ। ਕਿਸਾਨ ਕੱਲ੍ਹ ਇਸ ਪ੍ਰਦਰਸ਼ਨ ਨੂੰ ਸ਼ੁਰੂ ਕਰਨਗੇ ਅਤੇ ਦਿੱਲੀ ਵਲ ਮਾਰਚ ਕਰਨਗੇ। ਕਿਸਾਨਾਂ ਦੀ ਕਹਿਣਾ ਹੈ ਕਿ ਉਨ੍ਹਾਂ ਦੇ 100 ਤੋਂ ਵੱਧ ਪ੍ਰਦਰਸ਼ਨਕਾਰੀ ਸਾਥੀ ਜ਼ਖ਼ਮੀ ਹੋਏ ਹਨ।
-
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼, ਬਾਰਡਰ ‘ਤੇ ਐਂਬੁਲੈਂਸਾਂ ਰਹਿਣ ਤਾਇਨਾਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਬਾਰਡਰ ਦੇ ਨੇੜੇ ਐਂਬੂਲੈਂਸਾਂ ਲਗਾਤਾਰ ਤਾਇਨਾਤ ਰਹਿਣਗੀਆਂ ਅਤੇ ਪੁਲਿਸ ਮਦਦ ਲਈ ਮੌਜੂਦ ਰਹੇਗੀ। ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇਗਾ। ਇੱਥੇ ਲਗਾਤਾਰ ਗਸ਼ਤ ਕੀਤੀ ਜਾਵੇਗੀ। ਸੰਭੂ ਬਾਰਡਰ ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ।
-
ਪੰਜਾਬ ਨੂੰ 50 ਫੀਸਦੀ ਘੱਟ ਡੀਜ਼ਲ ਭੇਜਿਆ
ਸਰਕਾਰੀ ਸੂਤਰਾਂ ਅਨੁਸਾਰ ਕਿਸਾਨਾਂ ਦੇ ਚੱਲ ਰਹੇ ਧਰਨੇ ਕਾਰਨ ਪੰਜਾਬ ਨੂੰ 50 ਫੀਸਦੀ ਘੱਟ ਡੀਜ਼ਲ ਅਤੇ 20 ਫੀਸਦੀ ਘੱਟ ਗੈਸ ਭੇਜੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਉਨ੍ਹਾਂ ਨੂੰ ਡੀਜ਼ਲ ਅਤੇ ਗੈਸ ਦੀ ਸਪਲਾਈ ਵਿੱਚ ਦਿੱਕਤ ਆ ਰਹੀ ਹੈ।
-
ਜੇਕਰ ਕਿਸਾਨ ਸਿੰਘੂ ਬਾਰਡਰ ਤੋਂ ਅੱਗੇ ਵਧੇ ਤਾਂ ਉਨ੍ਹਾਂ ਨੂੰ ਵਾਪਸ ਧੱਕਿਆ ਜਾਵੇਗਾ: ਦਿੱਲੀ ਪੁਲਿਸ
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਦਿੱਲੀ ਪੁਲਿਸ, ਕਾਨੂੰਨ ਵਿਵਸਥਾ ਦੇ ਵਿਸ਼ੇਸ਼ ਸੀਪੀ ਰਵਿੰਦਰ ਯਾਦਵ ਨੇ ਸਿੰਘੂ ਬਾਰਡਰ ‘ਤੇ ਐਲਾਨ ਕੀਤਾ ਹੈ ਕਿ ਜੇਕਰ ਕਿਸਾਨ ਹਮਲਾਵਰ ਹੋਣਗੇ ਤਾਂ ਸਾਨੂੰ ਵੀ ਦੁੱਗਣਾ ਹਮਲਾਵਰ ਹੋਣਾ ਪਵੇਗਾ। ਜੇਕਰ ਉਹ ਅੱਗੇ ਵਧਦੇ ਹਨ ਤਾਂ ਸਾਨੂੰ ਵੀ ਉਨ੍ਹਾਂ ਦਾ ਪਿੱਛਾ ਕਰਨਾ ਪਵੇਗਾ। ਅੱਥਰੂ ਗੈਸ ਦੇ ਗੋਲੇ ਛੱਡਣੇ ਪੈਂਦੇ ਹਨ, ਲਾਠੀਆਂ ਚਲਾਉਣੀਆਂ ਪੈਂਦੀਆਂ ਹਨ ਅਤੇ ਕਿਸਾਨਾਂ ਨੂੰ ਰੋਕਣਾ ਪੈਂਦਾ ਹੈ। ਅਸੀਂ ਕਿਸਾਨਾਂ ਨੂੰ ਸਰਹੱਦ ‘ਤੇ ਰੋਕਣਾ ਹੈ ਤਾਂ ਜੋ ਉਹ ਦਿੱਲੀ ਜਾ ਕੇ ਅਰਾਜਕਤਾ ਨਾ ਫੈਲਾਉਣ।
-
ਪੁਲਿਸ ਕਿਸਾਨਾਂ ਵਿਚਾਲੇ ਹੋਈ ਝੜਪ
ਸ਼ੰਭੂ ਬਾਰਡਰ ‘ਤੇ ਕਿਸਾਨਾਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਡੰਡੇ ਚੱਲੇ ਹਨ। ਇਸ ਦੌਰਾਨ ਕਈ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਪੁਲਿਸ ਕਰਮਸੀਆਂ ਨੂੰ ਸੱਟਾਂ ਆਈਆਂ ਹਨ।
-
ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਤੇਜ਼, ਫਲਾਈਓਵਰ ਦੀ ਰੇਲਿੰਗ ਤੋੜੀ
ਸ਼ੰਭੂ ਬਾਰਡਰ ‘ਤੇ ਇਕੱਠੇ ਹੋਏ ਕਿਸਾਨ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਕਿਸਾਨਾਂ ਨੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਲਈ ਫਲਾਈਓਵਰ ‘ਤੇ ਲਗਾਈ ਰੇਲਿੰਗ ਨੂੰ ਤੋੜ ਦਿੱਤਾ ਹੈ। ਕਿਸਾਨ ਟਰੈਕਟਰਾਂ ਨਾਲ ਸੜਕ ਤੇ ਲਾਏ ਸੀਮਿੰਟ ਦੇ ਬੈਰੀਕੇਡ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।
-
ਬਹਾਦਰਗੜ੍ਹ ਤੋਂ ਟਿੱਕਰੀ ਬਾਰਡਰ ਵੱਲ ਜਾਣ ਵਾਲੀਆਂ ਸੜਕਾਂ ਨੂੰ ਪੂਰੀ ਤਰ੍ਹਾਂ ਸੀਲ
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਬਹਾਦਰਗੜ੍ਹ ਤੋਂ ਟਿੱਕਰੀ ਬਾਰਡਰ ਨੂੰ ਜਾਣ ਵਾਲੀ ਸੜਕ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਵੱਲ ਜਾਣ ਵਾਲੀਆਂ ਦੋਵੇਂ ਸੜਕਾਂ ਨੂੰ ਬੈਰੀਕੇਡਿੰਗ ਰਾਹੀਂ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਬੈਰੀਕੇਡਿੰਗ ਦੀਆਂ ਕਈ ਪਰਤਾਂ ਲਗਾਈਆਂ ਗਈਆਂ ਹਨ। ਵਿਚਕਾਰ ਸੀਮਿੰਟ ਦੇ ਵੱਡੇ-ਵੱਡੇ ਬੈਰੀਕੇਡ ਅਤੇ ਕੰਟੇਨਰ ਲਗਾ ਕੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਹਨ।
-
ਕਿਸਾਨ ਅੰਦੋਲਨ ਦੌਰਾਨ ਕਾਂਗਰਸ ਦਾ ਐਲਾਨ, ਕਿਹਾ- MSP ਦੀ ਕਾਨੂੰਨੀ ਗਾਰੰਟੀ ਦੇਵਾਂਗੇ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕਿਸਾਨ ਭਰਾਵਾਂ ਲਈ ਇਤਿਹਾਸਕ ਦਿਨ ਹੈ। ਕਾਂਗਰਸ ਨੇ ਸਵਾਮੀਨਾਥਨ ਕਮਿਸ਼ਨ ਦੇ ਅਨੁਸਾਰ ਹਰ ਕਿਸਾਨ ਨੂੰ ਫਸਲਾਂ ‘ਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦਾ ਫੈਸਲਾ ਕੀਤਾ ਹੈ। ਇਹ ਕਦਮ 15 ਕਰੋੜ ਕਿਸਾਨ ਪਰਿਵਾਰਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਦਲ ਦੇਵੇਗਾ। ਨਿਆਂ ਦੇ ਰਾਹ ‘ਤੇ ਕਾਂਗਰਸ ਦੀ ਇਹ ਪਹਿਲੀ ਗਾਰੰਟੀ ਹੈ।
किसान भाइयों आज ऐतिहासिक दिन है!
कांग्रेस ने हर किसान को फसल पर स्वामीनाथन कमीशन के अनुसार MSP की कानूनी गारंटी देने का फैसला लिया है।
यह कदम 15 करोड़ किसान परिवारों की समृद्धि सुनिश्चित कर उनका जीवन बदल देगा।
न्याय के पथ पर यह कांग्रेस की पहली गारंटी है।#KisaanNYAYGuarantee
— Rahul Gandhi (@RahulGandhi) February 13, 2024
-
MSP ‘ਤੇ ਗੱਲਬਾਤ ਲਈ ਤਿਆਰ, ਸਰਕਾਰ ਦਾ ਹਾਈ ਕੋਰਟ ‘ਚ ਜਵਾਬ
ਕੇਂਦਰ ਸਰਕਾਰ ਦੇ ਵਕੀਲ ਨੇ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਚੱਲ ਰਹੀ ਸੁਣਵਾਈ ਦੌਰਾਨ ਕਿਹਾ ਹੈ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਨਾਲ ਗੱਲ ਕਰਨ ਲਈ ਹਮੇਸ਼ਾ ਤਿਆਰ ਹਾਂ।
-
ਤੁਸੀਂ ਸੜਕਾਂ ਕਿਉਂ ਰੋਕ ਰਹੇ ਹੋ? ਹਾਈ ਕੋਰਟ ਦਾ ਸਵਾਲ
ਕਿਸਾਨ ਅੰਦੋਲਨ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ ਹੈ। ਅਦਾਲਤ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਤੁਸੀਂ ਚਿੰਤਾ ਕਿਉਂ ਕਰ ਰਹੇ ਹੋ? ਕੀ ਕਿਸਾਨ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਹਨ? ਤੁਸੀਂ ਸੜਕਾਂ ਕਿਉਂ ਰੋਕ ਰਹੇ ਹੋ? ਜਿਸ ਤੋਂ ਬਾਅਦ ਕੇਂਦਰ ਸਰਕਾਰ ਦੇ ਵਕੀਲ ਨੇ ਕਿਹਾ ਕਿ ਦਿੱਲੀ ਤੋਂ 5 ਕਿਲੋਮੀਟਰ ਪਹਿਲਾਂ ਇਕੱਠੇ ਹੋਣ ਦਾ ਸੱਦਾ ਹੈ। ਉਨ੍ਹਾਂ ਨੇ ਉੱਥੇ ਹਥਿਆਰਾਂ ਵਾਲੇ ਟਰੈਕਟਰਾਂ ਵਿੱਚ ਤਕਨੀਕੀ ਬਦਲਾਅ ਕੀਤੇ ਹਨ, ਇਸ ਲਈ ਅਸੀਂ ਕਾਨੂੰਨ ਵਿਵਸਥਾ ਬਣਾਈ ਰੱਖਣਾ ਚਾਹੁੰਦੇ ਹਾਂ।
-
ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਹੰਗਾਮਾ, ਸੁਰੱਖਿਆ ਬੈਰੀਅਰ ਟੁੱਟਿਆ
ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਹਰਿਆਣਾ-ਪੰਜਾਬ ਸ਼ੰਭੂ ਸਰਹੱਦ ‘ਤੇ ਫਲਾਈਓਵਰ ‘ਤੇ ਲਗਾਏ ਗਏ ਸੁਰੱਖਿਆ ਬੈਰੀਅਰ ਨੂੰ ਤੋੜ ਦਿੱਤਾ ਹੈ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਹਨ।
#WATCH अपनी मांगों को लेकर प्रदर्शन कर रहे किसानों ने हरियाणा-पंजाब शंभू सीमा पर फ्लाईओवर के सेफ्टी बैरियर को तोड़ा।
पुलिस ने भीड़ को तितर-बितर करने के लिए आंसू गैस के गोले छोड़े। pic.twitter.com/ejJvqZu6Ax
— ANI_HindiNews (@AHindinews) February 13, 2024
-
ਬੈਰੀਕੇਟਿੰਗ ਦੀ ਪਹਿਲੀ ਲੇਅਰ ਤੋੜੀ
ਦਿੱਲੀ ਜਾਣ ਦੀ ਜਿੱਦ ਤੇ ਕਿਸਾਨ ਲਗਾਤਾਰ ਅੜ੍ਹੇ ਹੋਏ ਹਨ। ਜਦੋਂਕਿ ਹਰਿਆਣਾ ਪੁਲਿਸ ਕਿਸਾਨਾਂ ਤੇ ਲਗਾਤਾਰ ਹੰਝੂ ਗੈਸ ਦੇ ਗੋਲੇ ਦਾਗ ਰਹੀ ਹੈ। ਕਿਸਾਨਾਂ ਦੇ ਬੈਰੀਕੈਟਿੰਗ ਦੀ ਪਹਿਲੀ ਲੇਅਰ ਨੂੰ ਤੋੜ ਦਿੱਤਾ ਹੈ। ਅਜੇ ਵੀ ਕਈ ਹੋਰ ਲੇਅਰਾਂ ਦੀ ਬੈਰੀਕੇਟਿੰਗ ਬਾਕੀ ਹੈ। ਕਿਸਾਨ ਲਗਾਤਾਰ ਅੱਗੇ ਵੱਧਣ ਦੀ ਕੋਸ਼ਿਸ ਕਰ ਰਹੇ ਹਨ।
-
ਕਿਸਾਨ ਅੰਦੋਲਨ ‘ਤੇ ਰਾਕੇਸ਼ ਟਿਕੈਤ ਦਾ ਬਿਆਨ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਦੀ 22 ਜਨਵਰੀ 2021 ਤੋਂ ਕੇਂਦਰ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਕਿਸਾਨਾਂ ਦੇ ਧਰਨੇ ਦੀ ਹਮਾਇਤ ਕਰਦਿਆਂ ਕਿਹਾ ਕਿ ਅਸੀਂ ਉਨ੍ਹਾਂ ਦੇ ਸਮਰਥਨ ਵਿੱਚ ਹਾਂ। ਜੇਕਰ ਕੋਈ ਛੇੜਛਾੜ ਹੁੰਦੀ ਹੈ ਤਾਂ ਅੰਦੋਲਨ ਇਹ ਦੇਸ਼ ਦੱਸੇਗਾ।
-
ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨ ਦਾ ਗੇਟ ਬੰਦ
ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਵਿਰੋਧ ਦੇ ਮੱਦੇਨਜ਼ਰ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨ ਦਾ ਗੇਟ ਬੰਦ ਕਰ ਦਿੱਤਾ ਗਿਆ।
#WATCH | Delhi: Gate 2 of the Central Secretariat Metro Station will remain closed till evening. Security has been deployed at several places in Delhi, ahead of the farmers’ call of ‘Delhi Chalo’ protest.
Section 144 has been imposed in the entire Delhi. pic.twitter.com/6Q4lYW29xj
— ANI (@ANI) February 13, 2024
-
‘ਕੁਰੂਕਸ਼ੇਤਰ’ ਦੇ ਮੈਦਾਨ ਵਿੱਚ ਆਹਮੋ ਸਾਹਮਣੇ ਹੋਣਗੇ ਕਿਸਾਨ
ਪੰਜਾਬ ਦੇ ਕਿਸਾਨ ਦਿੱਲੀ ਵੱਲ ਵਧ ਰਹੇ ਹਨ। ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕੰਕਰੀਟ ਦੀਆਂ ਸਲੈਬਾਂ, ਲੋਹੇ ਦੀਆਂ ਮੇਖਾਂ, ਬੈਰੀਕੇਡ, ਕੰਡਿਆਲੀ ਤਾਰ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
#WATCH | Concrete slabs, iron nails, barricades, barbed wires, police and paramilitary personnel deployed at Kurukshetra in Haryana as Punjab farmers are on their way to Delhi pic.twitter.com/1UnfmH99t5
— ANI (@ANI) February 13, 2024
-
ਦਿੱਲੀ ਦੇ ਬਾਰਡਰਾਂ ਦੀ ਵਧਾਈ ਗਈ ਸੁਰੱਖਿਆ
ਕਿਸਾਨ ਦੇ ਅੰਦੋਲਨ ਨੂੰ ਵੇਖਦਿਆਂ ਦਿੱਲੀ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਬਾਰਡਰਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਸਿੰਘੂ, ਗਾਜੀਪੁਰ, ਟਿਕਰੀ ਸਮੇਤ ਸਾਰੇ ਬਾਡਰਾਂ ਤੇ ਕਈ ਲੇਅਰ ਦੀ ਬੈਰੀਕੇਟਿੰਗ ਕੀਤੀ ਹੈ। ਪੁਲਿਸ ਤੋਂ ਇਲਾਵਾ ਅਰਥ ਸੈਨਿਕ ਬਲਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ।
#WATCH | On Delhi Police security deployment at the Jharoda border with Haryana, DCP Dwarka Ankit Singh says, “Secc 144 CrPC is imposed in the city, tractor trolleys are not allowed in the city. Social media monitoring has also been done. Drone is an effective tool for security pic.twitter.com/SRp1x1DX2x
— ANI (@ANI) February 13, 2024
-
ਪੁਲਿਸ ਨੇ ਦਾਗੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ
ਸੰਭੂ ਬਾਰਡਰ ਤੇ ਕਿਸਾਨਾਂ ਨੇ ਹਰਿਆਣਾ ਵਿੱਚ ਦਾਖਿਲ ਹੋਣ ਦੀ ਕੋਸ਼ਿਸ ਕੀਤੀ ਹੈ ਜਿਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਕਿਸਾਨਾਂ ਉੱਪਰ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਕਿਸਾਨਾਂ ਵੱਲੋਂ ਬੈਰੀਕੇਟਿੰਗ ਹਟਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਹਰਿਆਣਾ ਵਿੱਚ ਸਰਕਾਰ ਵੱਲੋਂ ਇੰਟਰਨੈੱਟ ਬੰਦ ਕੀਤਾ ਗਿਆ ਹੈ।
#WATCH | Police fire tear gas to disperse protesting farmers at Punjab-Haryana Shambhu border. pic.twitter.com/LNpKPqdTR4
— ANI (@ANI) February 13, 2024
-
ਕਾਂਗਰਸ ਨੇ ਕਿਸਾਨਾਂ ਲਈ ਜਾਰੀ ਕੀਤਾ ਹੈਲਪ ਲਾਈਨ ਨੰਬਰ
ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਕਿਸਾਨਾਂ ਲਈ ਪੰਜਾਬ ਕਾਂਗਰਸ ਨੇ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ। 82838-35469 ਰਾਹੀਂ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਹੈ।
-
ਸੰਭੂ ਬਾਰਡਰ ਪਹੁੰਚਣ ਲੱਗੇ ਕਿਸਾਨ
ਪੰਜਾਬ ਦੇ ਪਿੰਡਾਂ ਵਿੱਚੋਂ ਚੱਲ ਕੇ ਹੁਣ ਕਿਸਾਨ ਪੰਜਾਬ ਹਰਿਆਣਾ ਦੇ ਸੰਭੂ ਬਾਰਡਰ ਤੇ ਕਿਸਾਨ ਪਹੁੰਚਣ ਸ਼ੁਰੂ ਹੋ ਗਏ ਹਨ। ਜਿਸ ਤੋਂ ਬਾਅਦ ਕਿਸਾਨ ਇਕੱਠੇ ਹਰਿਆਣਾ ਵਿੱਚ ਦਾਖਿਲ ਹੋਣ ਦੀ ਕੋਸ਼ਿਸ ਕਰਨਗੇ।
#WATCH | Protesting farmers in large numbers at Punjab-Haryana Shambu border to move towards Delhi to press for their various demands pic.twitter.com/V0DKAfaUgV
— ANI (@ANI) February 13, 2024
-
ਅੰਦੋਲਨ ਤੇ ਬੋਲੇ ਕੇਂਦਰੀ ਖੇਤੀ ਮੰਤਰੀ ਅਰਜਨ ਮੁੰਡਾ
ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈਕੇ ਕੇਂਦਰੀ ਖੇਤੀ ਮੰਤਰੀ ਅਰਜਨ ਮੁੰਡਾ ਦਾ ਬਿਆਨ ਸਾਹਮਣੇ ਆਇਆ ਹੈ। ਅਰਜੁਨ ਮੁੰਡਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕਰਨਾ ਚਾਹੁੰਦੀ ਹੈ। ਜਿਸ ਲਈ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਹਨ। ਮੁੰਡਾ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਸਰਕਾਰ ਦੀ ਸਕਰਾਤਮਕ ਅਪ੍ਰੋਚ ਰਹੀ ਹੈ। ਅਸੀਂ ਜਲਦ ਫਿਰ ਗੱਲਬਾਤ ਕਰਕੇ ਜੋ ਵੀ ਸੰਭਵ ਹੋ ਸਕਿਆ ਉਹ ਕਰਾਂਗੇ।
#WATCH | On farmers’ march, Union Minister Arjun Munda says “We care about the interests of the farmers. It is not our concern if someone is doing politics over this issue. We have always been ready for talks and discussions and we are ready to do everything possible to find a pic.twitter.com/8Dh2ajhDhk
— ANI (@ANI) February 13, 2024
-
ਖਹਿਰਾ ਨੇ ਕੀਤੀ ਸੰਭੂ ਬਾਰਡਰ ਪਹੁੰਚਣ ਦੀ ਅਪੀਲ
ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਤੋਂ ਵੱਡੀ ਗਿਣਤੀ ਰਾਹੀਂ ਸੰਭੂ ਬਾਰਡਰ ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਤਾਂ ਜੋ ਹਰਿਆਣਾ ਵਿੱਚ ਦਾਖਿਲ ਹੋਕੇ ਦਿੱਲੀ ਤੱਕ ਪਹੁੰਚਿਆ ਜਾ ਸਕੇ। ਸੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
-
ਕਿਸਾਨਾਂ ਲਈ ਆਰਜੀ ਜੇਲ੍ਹ ਬਣਾਉਣ ਤੋਂ ਕੇਜਰੀਵਾਲ ਸਰਕਾਰ ਨੇ ਕੀਤਾ ਇਨਕਾਰ
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਬਵਾਨਾ ਸਟੇਡੀਅਮ ਨੂੰ ਆਰਜੀ ਜੇਲ੍ਹ ਦੇ ਵਿੱਚ ਤਬਦੀਲ ਕਰਨ ਦੀ ਦਿੱਲੀ ਪੁਲਿਸ ਦੀ ਤਜਵੀਜ਼ ਨੂੰ ਖਾਰਿਜ ਕਰ ਦਿੱਤਾ ਹੈ। ਦਰਅਸਲ ਦਿੱਲੀ ਪੁਲਿਸ ਨੇ ਮੰਗ ਕੀਤੀ ਸੀ ਕਿ ਜੋ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ। ਉਹਨਾਂ ਨੂੰ ਇਸ ਸਟੇਡੀਅਮ ਵਿੱਚ ਰੱਖਿਆ ਜਾਵੇ। ਜਿਸ ਨੂੰ ਦਿੱਲੀ ਸਰਕਾਰ ਨੇ ਖਾਰਿਜ ਕਰ ਦਿੱਤਾ ਹੈ।
-
ਫਿਲਹਾਲ ਨਹੀਂ ਦੇਵਾਂਗੇ ਕੋਈ ਹੁਕਮ-CJI
ਸੁਪਰੀਮ ਕੋਰਟ ਦੇ ਮੁੱਖ ਜੱਜ ਡੀ ਵਾਈ ਚੰਦਰਚੂੜ ਨੇ ਕਿਹਾ ਕਿ ਜੇਕਰ ਕਿਸੇ ਨੂੰ ਆਉਣ-ਜਾਣ ਵਿੱਚ ਦਿੱਕਤ ਆ ਰਹੀ ਹੈ ਤਾਂ ਸਾਨੂੰ ਦੱਸੋ। ਫਿਲਹਾਲ ਉਹ ਅੰਦੋਲਨ ਨੂੰ ਲੈਕੇ ਕੋਈ ਵੀ ਹੁਕਮ ਜਾਰੀ ਨਹੀਂ ਕਰ ਸਕਦੇ।
-
ਅੰਦੋਲਨ ਵਿਚਾਲੇ ਸੁਪਰੀਮ ਕੋਰਟ ਦੀ ਟਿੱਪਣੀ
ਕਿਸਾਨਾਂ ਦੇ ਅੰਦੋਲਨ ਬਾਰੇ ਸੁਪਰੀਮ ਕੋਰਟ ਦੇ ਵਕੀਲਾਂ ਨੇ ਮੁੱਖ ਜੱਜ ਡੀ ਵਾਈ ਚੰਦਰਚੂੜ ਨੂੰ ਪੱਤਰ ਲਿਖਿਆ ਸੀ। ਜਿਸ ਵਿੱਚ ਉਹਨਾਂ ਨੇ ਕਿਹਾ ਸੀ ਕਿ ਅੰਦੋਲਨ ਕਾਰਨ ਵਕੀਲਾਂ ਨੂੰ ਅਦਾਲਤ ਵਿੱਚ ਆਉਣ ਤੇ ਜਾਣ ਵਿੱਚ ਪ੍ਰੇਸ਼ਾਨੀ ਹੋ ਸਕਦੀ ਹੈ। ਜਿਸ ਉੱਪਰ ਹੁਣ ਮੁੱਖ ਜੱਜ ਨੇ ਟਿੱਪਣੀ ਕੀਤੀ ਹੈ।
-
ਪੰਜਾਬ ਤੋਂ ਦਿੱਲੀ ਲਈ ਚੱਲੇ ਕਿਸਾਨ
ਦਿੱਲੀ ਮਾਰਚ ਨੂੰ ਲੈਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਟ੍ਰੈਕਟਰ ਟਰਾਲੀਆਂ ਲੈਕੇ ਰਵਾਨਾ ਹੋ ਗਏ ਹਨ। ਇਹ ਕਿਸਾਨ ਸੰਭੂ ਅਤੇ ਖਨੌਰੀ ਬਾਰਡਰ ਰਾਹੀਂ ਹਰਿਆਣਾ ਵਿੱਚ ਦਾਖਿਲ ਹੋਣਗੇ। ਹਾਲਾਂਕਿ ਹਰਿਆਣਾ ਪੁਲਿਸ ਨੇ ਪਹਿਲਾ ਹੀ ਦੋਵੇਂ ਬਾਰਡਰਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਸੜਕ ਉਪਰ ਨੁਕੀਲੀਆਂ ਕਿੱਲਾਂ ਲਗਾਈਆਂ ਗਈਆਂ ਹਨ ਤਾਂ ਜੋ ਕੋਈ ਵੀ ਕਿਸਾਨ ਹਰਿਆਣਾ ਵਿੱਚ ਦਾਖਿਲ ਨਾ ਹੋ ਸਕੇ।