ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

DGP ਦੇ ਅਹੁਦੇ ਲਈ ਲੜ ਰਹੇ ਕੌਣ ਹਨ ਪੰਜਾਬ ਦੇ ਉਹ ਦੋ IPS? ਟ੍ਰਿਬਿਊਨਲ ‘ਚ ਅੱਜ ਹੋਵੇਗੀ ਸੁਣਵਾਈ

Punjab DGP Controversy: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖ਼ਿਲਾਫ਼ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਵਿੱਚ ਦਾਇਰ ਪਟੀਸ਼ਨ ਤੇ ਅੱਜ ਸੁਣਵਾਈ ਹੋਵੇਗੀ। ਇਹ ਪਟੀਸ਼ਨ ਪੰਜਾਬ ਦੇ ਸਾਬਕਾ ਡੀਜੀਪੀ ਆਈਪੀਐਸ ਵੀਕੇ ਭਾਵਰਾ ਨੇ ਦਾਇਰ ਕੀਤੀ ਹੈ। ਆਈਪੀਐਸ ਭਾਵਰਾ ਦੀ ਦਲੀਲ ਹੈ ਕਿ ਗੌਰਵ ਯਾਦਵ ਦੀ ਡੀਜੀਪੀ ਦੇ ਅਹੁਦੇ ਤੇ ਨਿਯੁਕਤੀ ਗੈਰ-ਕਾਨੂੰਨੀ ਹੈ ਅਤੇ ਯੂਪੀਐਸਸੀ ਨੇ ਉਸ ਨੂੰ ਉੱਚ ਅਹੁਦੇ ਲਈ ਸਿਫ਼ਾਰਸ਼ ਕੀਤੀ ਹੈ।

DGP ਦੇ ਅਹੁਦੇ ਲਈ ਲੜ ਰਹੇ ਕੌਣ ਹਨ ਪੰਜਾਬ ਦੇ ਉਹ ਦੋ IPS? ਟ੍ਰਿਬਿਊਨਲ ‘ਚ ਅੱਜ ਹੋਵੇਗੀ ਸੁਣਵਾਈ
Photo Credit: tv9hindi.com
Follow Us
tv9-punjabi
| Updated On: 30 Oct 2023 06:56 AM

ਪੰਜਾਬ ਦੇ ਡੀਜੀਪੀ ਦੇ ਅਹੁਦੇ ‘ਤੇ ਨਿਯੁਕਤੀ ਨੂੰ ਲੈ ਕੇ ਦੋ ਆਈਪੀਐਸ ਅਧਿਕਾਰੀ ਆਪਸ ਵਿੱਚ ਵਿਵਾਦ ਵਿੱਚ ਫਸ ਗਏ ਹਨ। ਇੱਕ ਪਾਸੇ ਆਈਪੀਐਸ ਵੀਕੇ ਭਾਵਰਾ ਹਨ, ਜਿਨ੍ਹਾਂ ਦਾ 35 ਸਾਲਾਂ ਦਾ ਬੇਮਿਸਾਲ ਸੇਵਾ ਰਿਕਾਰਡ ਹੈ ਅਤੇ ਉਹ ਆਪਣੇ ਸਮਰਪਣ ਅਤੇ ਪ੍ਰੋਫੈਸ਼ਨਲੀਜ਼ਮ ਲਈ ਜਾਣੇ ਜਾਂਦੇ ਹਨ। ਦੂਜੇ ਪਾਸੇ ਆਈਪੀਐਸ ਗੌਰਵ ਯਾਦਵ ਹਨ, ਜੋ ਇਸ ਵੇਲੇ ਪੰਜਾਬ ਪੁਲਿਸ ਦੇ ਡੀਜੀਪੀ ਹਨ। ਭਾਵਰਾ ਨੇ ਗੌਰਵ ਯਾਦਵ ਦੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤੀ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤੇ ਅੱਜ 30 ਅਕਤੂਬਰ ਨੂੰ ਸੁਣਵਾਈ ਹੋਵੇਗੀ।

ਗੌਰਵ ਯਾਦਵ ਨੂੰ ਪੰਜਾਬ ਪੁਲਿਸ ਦੇ ਡੀਜੀਪੀ ਵਜੋਂ ਨਿਯੁਕਤ ਕੀਤੇ ਜਾਣ ਦੇ ਕਥਿਤ ਗੈਰ-ਕਾਨੂੰਨੀ ਤਰੀਕੇ ਨੂੰ ਲੈ ਕੇ ਵਿਵਾਦ ਹੈ। ਭਾਵਰਾ ਨੇ ਦਲੀਲ ਦਿੱਤੀ ਕਿ ਯਾਦਵ ਦੀ ਨਿਯੁਕਤੀ ਪੰਜਾਬ ਪੁਲਿਸ ਐਕਟ 2007 ਦੀਆਂ ਧਾਰਾਵਾਂ ਅਤੇ ਪ੍ਰਕਾਸ਼ ਸਿੰਘ ਅਤੇ ਹੋਰਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਦੀ ਉਲੰਘਣਾ ਹੈ। ਭਾਵਰਾ ਦਾ ਦਾਅਵਾ ਹੈ ਕਿ ਉਸ ਨੂੰ UPSC ਦੁਆਰਾ ਸਿਫ਼ਾਰਿਸ਼ ਕੀਤੇ ਅਨੁਸਾਰ ਅਤੇ ਉਸ ਦੀ ਪਹਿਲੀ ਨਿਯੁਕਤੀ ਵਾਂਗ ਪੰਜਾਬ ਪੁਲਿਸ ਦੇ ਡੀਜੀਪੀ ਦੇ ਅਹੁਦੇ ‘ਤੇ ਬਹਾਲ ਕੀਤਾ ਜਾਣਾ ਚਾਹੀਦਾ ਹੈ।

ਕੌਣ ਹਨ IPS ਵੀਕੇ ਭਾਵਰਾ?

ਵੀਕੇ ਭਾਵਰਾ 1987 ਬੈਚ ਦੇ ਉੱਚ ਕੁਸ਼ਲ ਆਈਪੀਐਸ ਅਧਿਕਾਰੀ ਹਨ। ਯੂਪੀਐਸਸੀ ਨੇ 2020 ਅਤੇ 2022 ਵਿੱਚ ਪੰਜਾਬ ਪੁਲਿਸ ਦੇ ਮੁਖੀ ਵਜੋਂ ਨਿਯੁਕਤੀ ਲਈ ਉਨ੍ਹਾਂ ਦੀ ਸਿਫ਼ਾਰਸ਼ ਕੀਤੀ ਸੀ। ਉਨ੍ਹਾਂ ਨੇ ਆਪਣੇ 35 ਸਾਲ ਦੇ ਲੰਬੇ ਕੈਰੀਅਰ ‘ਚ ਵੱਖ-ਵੱਖ ਸੀਨੀਅਰ ਅਹੁਦਿਆਂ ‘ਤੇ ਕੰਮ ਕੀਤਾ ਹੈ। ਮੌਜੂਦਾ ਸਮੇਂ ਵਿੱਚ ਉਹ ਪੰਜਾਬ ਵਿੱਚ ਡੀਜੀਪੀ ਹੋਮ ਗਾਰਡ ਦਾ ਅਹੁਦਾ ਸੰਭਾਲ ਰਹੇ ਹਨ। ਭਾਵਰਾ ਨੇ ਇੰਟੈਲੀਜੈਂਸ, ਪ੍ਰੋਵੀਜ਼ਨਿੰਗ ਅਤੇ ਆਧੁਨਿਕੀਕਰਨ, ਸੂਚਨਾ ਤਕਨਾਲੋਜੀ ਅਤੇ ਦੂਰਸੰਚਾਰ ਅਤੇ ਮਨੁੱਖੀ ਅਧਿਕਾਰਾਂ ਵਰਗੇ ਖੇਤਰਾਂ ਵਿੱਚ ਕੰਮ ਕੀਤਾ ਹੈ।

ਭਾਵਰਾ ਨੂੰ ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲ ਅਤੇ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਵਰਗੇ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੇ ਅਸਾਮ ਅਤੇ ਭਾਰਤ ਸਰਕਾਰ ਦੇ ਖੁਫੀਆ ਬਿਊਰੋ ਵਿੱਚ ਮੁੱਖ ਅਹੁਦਿਆਂ ‘ਤੇ ਵੀ ਕੰਮ ਕੀਤਾ ਹੈ। ਪੰਜਾਬ ਵਿੱਚ ਉਨ੍ਹਾਂ ਨੇ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਆਪਣੀ ਮੁਹਾਰਤ ਦਾ ਸਬੂਤ ਦਿੱਤਾ ਹੈ ਅਤੇ ਮਾਨਸਾ ਦੇ ਐਸਐਸਪੀ, ਪਟਿਆਲਾ ਰੇਂਜ ਦੇ ਡੀਆਈਜੀ ਅਤੇ ਬਠਿੰਡਾ ਵਿੱਚ ਆਈਜੀ ਵਜੋਂ ਸੇਵਾਵਾਂ ਨਿਭਾਈਆਂ ਹਨ।

ਭਾਵਰਾ ਦਾ ਪਰਿਵਾਰ ਵੀ ਪੱਤਰਕਾਰੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੇ ਪਿਤਾ ਗੋਪਾਲਰਾਮ, ਜਿਨ੍ਹਾਂ ਦੀ ਨੌਂ ਮਹੀਨੇ ਪਹਿਲਾਂ 91 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ, ਇੱਕ ਆਜ਼ਾਦੀ ਘੁਲਾਟੀਏ ਸਨ। ਉਨ੍ਹਾਂ ਦਾ ਭਰਾ, ਯੋਗੇਸ਼ ਭਾਵਰਾ ਅਤੇ ਉਨ੍ਹਾਂ ਦੀ ਪਤਨੀ ਸੀਨੀਅਰ ਪੱਤਰਕਾਰ ਹਨ। ਇਨ੍ਹਾਂ ਤੋਂ ਇਲਾਵਾ ਭਾਵਰਾ ਦੀ ਪਤਨੀ ਇੱਕ ਨਾਮੀ ਆਈਏਐਸ ਅਧਿਕਾਰੀ ਹੈ। ਭਾਵਰਾ ਨੂੰ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਕੁਝ ਘੰਟੇ ਪਹਿਲਾਂ 8 ਜਨਵਰੀ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਗਿਆ ਸੀ ਪਰ ਆਮ ਆਦਮੀ ਪਾਰਟੀ ਇਸ ਤੋਂ ਨਾਖੁਸ਼ ਸੀ। ਪਤਾ ਲੱਗਾ ਹੈ ਕਿ ‘ਆਪ’ ਸਰਕਾਰ ਭਵਰਾ ਦੇ ਕਾਨੂੰਨ ਵਿਵਸਥਾ ਦੇ ਸੰਕਟ ਨਾਲ ਨਜਿੱਠ ਦੇ ਤਰੀਕੇ ਤੋਂ ਸੰਤੁਸ਼ਟ ਨਹੀਂ ਸੀ। ਇਸ ਦੌਰਾਨ ਉਨ੍ਹਾਂ ਨੂੰ ਛੁੱਟੀ ‘ਤੇ ਭੇਜ ਦਿੱਤਾ ਗਿਆ। ਭਾਵਰਾ 31 ਮਈ 2024 ਨੂੰ ਸੇਵਾਮੁਕਤ ਹੋਣ ਜਾ ਰਹੇ ਹਨ।

ਕੌਣ ਹੈ IPS ਗੌਰਵ ਯਾਦਵ?

ਗੌਰਵ ਯਾਦਵ ਇਸ ਸਮੇਂ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਵਜੋਂ ਨਿਯੁਕਤ ਹਨ। ਉਨ੍ਹਾਂ ਨੂੰ ਪਿਛਲੇ ਸਾਲ ਜੁਲਾਈ ਵਿੱਚ ਕਾਰਜਕਾਰੀ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਸੀ ਅਤੇ ਹੁਣ ਅੱਠ ਮਹੀਨਿਆਂ ਤੋਂ ਵੱਧ ਸਮੇਂ ਤੋਂ ਇਸ ਅਹੁਦੇ ‘ਤੇ ਹਨ। ਉਨ੍ਹਾਂ ਦੀ ਨਿਯੁਕਤੀ ਵੀਰੇਸ਼ ਕੁਮਾਰ ਭਾਵੜਾ ਨੂੰ ਛੁੱਟੀ ‘ਤੇ ਭੇਜੇ ਜਾਣ ਤੋਂ ਬਾਅਦ ਹੋਈ ਹੈ।

1987 ਬੈਚ ਅਤੇ ਹੁਣ ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਪ੍ਰਬੋਧ ਕੁਮਾਰ, ਸਪੈਸ਼ਲ ਡੀਜੀਪੀ ਰੇਲਵੇ ਸੰਜੀਵ ਕਾਲੜਾ (1989 ਬੈਚ) ਅਤੇ ਉਨ੍ਹਾਂ ਦੇ ਆਪਣੇ ਬੈਚ ਦੇ ਸਾਥੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੀ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕਰਦਿਆਂ 1992 ਬੈਚ ਦੇ ਆਈਪੀਐਸ ਯਾਦਵ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਸੀ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇਹ ਸਾਰੇ ਡੀਜੀਪੀ ਦੇ ਅਹੁਦੇ ਲਈ ਯੋਗ ਹਨ।

ਗੌਰਵ ਯਾਦਵ, ਜੋ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ, ਨੂੰ ਆਪ ਦੀ ਕੌਮੀ ਹਾਈਕਮਾਂਡ ਦੇ ਕਰੀਬੀ ਮੰਨਿਆ ਜਾਂਦਾ ਹੈ। ਸੂਬਾ ਸਰਕਾਰ ਨੇ ਡੀਜੀਪੀ ਅਧੀਨ ਕੰਮ ਕਰਦੇ ਯਾਦਵ ਤੋਂ ਸੀਨੀਅਰ ਅਧਿਕਾਰੀਆਂ ਨੂੰ ਰੈਗੂਲਰ ਪੋਸਟਿੰਗਾਂ ਤੋਂ ਹਟਾ ਕੇ ਆਜ਼ਾਦ ਤਾਇਨਾਤੀ ਤੇ ਭੇਜਣ ਦੇ ਹੁਕਮ ਵੀ ਜਾਰੀ ਕੀਤੇ ਹਨ ਪਰ ਇਹ ਹੁਕਮ ਵਾਪਸ ਲੈ ਲਏ ਗਏ ਹਨ ਅਤੇ ਇਸ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories