Drug Racket: ਪੰਜਾਬ ਡ੍ਰਗ ਰੈਕੇਟ ਦੇ ਮੁਲਜ਼ਮ ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਰਾਹਤ
8 ਜੂਨ ਨੂੰ ਭੋਲਾ ਦੀ ਮਾਂ ਦੀ ਮੌਤ ਹੋਈ ਸੀ, ਜਿਸ ਕਾਰਨ ਅਦਾਲਤ ਨੇ ਭੋਲਾ ਨੂੰ ਮਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਿਲ ਲਈ ਜ਼ਮਾਨਤ ਦਿੱਤੀ ਹੈ। ਇਹ ਜ਼ਮਾਨਤ ਤਿੰਨ ਦਿਨਾਂ ਲਈ ਦਿੱਤੀ ਹੈ। ਕੋਰਟ ਨੇ ਸਪੱਸ਼ਟ ਕੀਤਾ ਕਿ ਸਾਰੀਆਂ ਰਸਮਾਂ ਪੁਲਿਸ ਦੀ ਹਾਜ਼ਰੀ ਵਿੱਚ ਹੀ ਪੂਰੀਆਂ ਕੀਤੀਆਂ ਜਾਣਗੀਆਂ। ਭੋਲਾ ਦੇ ਨਾਲ ਦੋ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹਿਣਗੇ।

ਪੰਜਾਬ ਨਿਊਜ। ਪੰਜਾਬ-ਹਰਿਆਣਾ ਹਾਈਕੋਰਟ (High Court) ਨੇ ਸ਼ੁੱਕਰਵਾਰ ਨੂੰ ਡਰੱਗ ਰੈਕੇਟ ਦੇ ਦੋਸ਼ੀ ਜਗਦੀਸ਼ ਭੋਲਾ ਨੂੰ ਵੱਡੀ ਰਾਹਤ ਦਿੰਦਿਆਂ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਭੋਲਾ ਨੇ ਪਟੀਸ਼ਨ ‘ਚ ਕਿਹਾ ਸੀ ਕਿ ਉਸ ਦੀ ਮਾਂ ਦੀ 8 ਜੂਨ ਨੂੰ ਮੌਤ ਹੋ ਗਈ ਸੀ। ਉਸ ਨੂੰ ਭੋਗ ਅਤੇ ਹੋਰ ਰਸਮਾਂ ਵਿੱਚ ਸ਼ਾਮਲ ਹੋਣ ਲਈ 15 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਤਿੰਨ ਦਿਨਾਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਅਤੇ 19 ਜੂਨ ਨੂੰ ਵਾਪਸ ਜੇਲ੍ਹ ਭੇਜਣ ਦਾ ਹੁਕਮ ਦਿੱਤਾ।
ਇਸ ਦੌਰਾਨ ਭੋਲਾ ਦੇ ਪਿੰਡ ਰਾਏ ਕੇ ਕਲਾਂ ਬਠਿੰਡਾ (Bathinda) ਦੀ ਗ੍ਰਾਮ ਪੰਚਾਇਤ ਨੇ ਅਦਾਲਤ ਵਿੱਚ ਪ੍ਰਸਤਾਵ ਪੇਸ਼ ਕੀਤਾ। ਦੱਸਿਆ ਗਿਆ ਕਿ ਭੋਲਾ ਘਰ ਦਾ ਇਕਲੌਤਾ ਲੜਕਾ ਹੈ। ਉਸ ਦੇ ਪਿਤਾ ਦੀ ਉਮਰ 80 ਸਾਲ ਤੋਂ ਵੱਧ ਹੈ ਅਤੇ ਅਦਾਲਤ ਨੂੰ ਬੇਨਤੀ ਕੀਤੀ ਗਈ ਸੀ ਕਿ ਉਸ ਦੀ ਮਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ। ਅਦਾਲਤ ਨੂੰ ਦੱਸਿਆ ਗਿਆ ਕਿ 18 ਜੂਨ ਤੱਕ ਅਖੰਡ ਪਾਠ ਹੋਣਗੇ ਅਤੇ ਉਸ ਤੋਂ ਬਾਅਦ ਭੋਗ ਪੈਣਗੇ। 19 ਜੂਨ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਫੁੱਲ ਪ੍ਰਵਾਹ ਕੀਤੇ ਜਾਣਗੇ।