Drug Racket: ਪੰਜਾਬ ਡ੍ਰਗ ਰੈਕੇਟ ਦੇ ਮੁਲਜ਼ਮ ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਰਾਹਤ
8 ਜੂਨ ਨੂੰ ਭੋਲਾ ਦੀ ਮਾਂ ਦੀ ਮੌਤ ਹੋਈ ਸੀ, ਜਿਸ ਕਾਰਨ ਅਦਾਲਤ ਨੇ ਭੋਲਾ ਨੂੰ ਮਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਿਲ ਲਈ ਜ਼ਮਾਨਤ ਦਿੱਤੀ ਹੈ। ਇਹ ਜ਼ਮਾਨਤ ਤਿੰਨ ਦਿਨਾਂ ਲਈ ਦਿੱਤੀ ਹੈ। ਕੋਰਟ ਨੇ ਸਪੱਸ਼ਟ ਕੀਤਾ ਕਿ ਸਾਰੀਆਂ ਰਸਮਾਂ ਪੁਲਿਸ ਦੀ ਹਾਜ਼ਰੀ ਵਿੱਚ ਹੀ ਪੂਰੀਆਂ ਕੀਤੀਆਂ ਜਾਣਗੀਆਂ। ਭੋਲਾ ਦੇ ਨਾਲ ਦੋ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹਿਣਗੇ।
ਪੁਲਿਸ ਹਾਜ਼ਰੀ ‘ਚ ਕੀਤੀਆਂ ਜਾਣ ਰਸਮਾਂ ਪੂਰੀਆਂ-HC
ਅਦਾਲਤ ਨੇ ਜਗਦੀਸ਼ ਭੋਲਾ (Jagdish Bhola) ਨੂੰ ਮਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਦਾ ਹੁਕਮ ਦਿੰਦਿਆਂ ਸਪੱਸ਼ਟ ਕੀਤਾ ਕਿ ਸਾਰੀਆਂ ਰਸਮਾਂ ਪੁਲਿਸ ਦੀ ਹਾਜ਼ਰੀ ਵਿੱਚ ਹੀ ਪੂਰੀਆਂ ਕੀਤੀਆਂ ਜਾਣਗੀਆਂ। ਭੋਲਾ ਦੇ ਨਾਲ ਦੋ ਸੀਨੀਅਰ ਪੁਲਿਸ ਅਧਿਕਾਰੀ ਵੀ ਹੋਣਗੇ। ਅਦਾਲਤ ਨੇ ਬਠਿੰਡਾ ਦੇ ਡੀਸੀ ਨੂੰ ਵੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ। ਕੋਰਟ ਨੇ ਇਸ ਤੋਂ ਪਹਿਲਾਂ ਮਾਰਚ ਵਿੱਚ ਭੋਲਾ ਦੀ ਮਾਂ ਦੀ ਸਿਹਤ ਨਾਜ਼ੁਕ ਹੋਣ ਤੇ ਉਸ ਨੂੰ ਪੈਰੋਲ ਦਿੱਤੀ ਸੀ।ਇਹ ਹੈ ਪੂਰਾ ਮਾਮਲਾ
ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
