AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਨਸ਼ਿਆਂ ‘ਤੇ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਵਧੀ ਹਲਚਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਕੀਤੇ ਜਾਣ ਤੋਂ ਬਾਅਦ ਭਾਜਪਾ ਇਸ ਮੁੱਦੇ ਨੂੰ ਲੈ ਕੇ ਸਰਗਰਮ ਦਿਖਾਈ ਦੇ ਰਹੀ ਹੈ। ਪਾਰਟੀ ਸੂਬੇ 'ਚ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਲੈ ਕੇ ਸੱਤਾਧਾਰੀ ਧਿਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕ ਰਹੀ ਹੈ।

ਪੰਜਾਬ 'ਚ ਨਸ਼ਿਆਂ 'ਤੇ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਵਧੀ ਹਲਚਲ
tv9-punjabi
| Updated On: 21 Oct 2026 12:08 PM IST
Share

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਸ਼ਿਆਂ ਦਾ ਮੁੱਦਾ ਲਗਾਤਾਰ ਭਖਦਾ ਨਜ਼ਰ ਆ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਬਾਅਦ ਇਸ ਮੁੱਦੇ ‘ਤੇ ਸਿਆਸਤ ਹੋਰ ਤੇਜ਼ ਹੋ ਗਈ ਹੈ। ਭਾਜਪਾ ਵੱਲੋਂ ਨਸ਼ਾ ਤਸਕਰੀ, ਗੈਂਗਸਟਰਵਾਦ ਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਨ ਦੀ ਰਣਨੀਤੀ ਅਪਣਾਈ ਜਾ ਰਹੀ ਹੈ। ਇਸ ਸਿਆਸੀ ਬਦਲਾਅ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਨਸ਼ਿਆਂ ਦਾ ਮੁੱਦਾ ਸਾਰੀਆਂ ਪਾਰਟੀਆਂ ਲਈ ਅਹਿਮ ਬਣ ਸਕਦਾ ਹੈ।

ਪੰਜਾਬ ਦੀ ਸਿਆਸਤ ‘ਚ ਬੇਅਦਬੀ, ਪਾਵਨ ਸਰੂਪਾਂ ਦੇ ਲਾਪਤਾ ਹੋਣ ਤੇ ਹੋਰ ਪੰਥਕ ਮਸਲੇ ਜਿੱਥੇ ਪਹਿਲਾਂ ਹੀ ਚਰਚਾ ‘ਚ ਹਨ। ਪੁਰ, ਹੁਣ ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਦਾ ਭਵਿੱਖ, ਬੇਰੁਜ਼ਗਾਰੀ, ਗੈਂਗਸਟਰਵਾਦ ਤੇ ਸੂਬੇ ਦੀ ਸੁਰੱਖਿਆ ਵਰਗੇ ਮੁੱਦੇ ਸਭ ਤੋਂ ਵੱਧ ਸਿਆਸੀ ਬਹਿਸ ਦਾ ਕੇਂਦਰ ਬਣ ਰਹੇ ਹਨ।

ਅਮਿਤ ਸ਼ਾਹ ਦੇ ਦੌਰੇ ਨਾਲ ਨਸ਼ਿਆਂ ਦੇ ਮੁੱਦੇ ‘ਤੇ ਸਿਆਸਤ ਤੇਜ਼

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਕੀਤੇ ਜਾਣ ਤੋਂ ਬਾਅਦ ਭਾਜਪਾ ਇਸ ਮੁੱਦੇ ਨੂੰ ਲੈ ਕੇ ਸਰਗਰਮ ਦਿਖਾਈ ਦੇ ਰਹੀ ਹੈ। ਪਾਰਟੀ ਸੂਬੇ ‘ਚ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਲੈ ਕੇ ਸੱਤਾਧਾਰੀ ਧਿਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕ ਰਹੀ ਹੈ।

ਅਮਿਤ ਸ਼ਾਹ ਦਾ ਥੋੜ੍ਹੇ ਸਮੇਂ ਦੇ ਅੰਦਰ ਮੁੜ ਪੰਜਾਬ ਦੌਰਾ ਕਰਨਾ ਵੀ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਭਾਜਪਾ ਆਉਣ ਵਾਲੀਆਂ ਚੋਣਾਂ ‘ਚ ਨਸ਼ਿਆਂ ਦੇ ਮੁੱਦੇ ਨੂੰ ਅਹਿਮੀਅਤ ਦੇਣਾ ਚਾਹੁੰਦੀ ਹੈ। ਪਾਰਟੀ ਇਸ ਨੂੰ ਸਿਰਫ਼ ਕਾਨੂੰਨ-ਵਿਵਸਥਾ ਦਾ ਮਾਮਲਾ ਹੀ ਨਹੀਂ, ਸਗੋਂ ਨੌਜਵਾਨਾਂ ਦੇ ਭਵਿੱਖ ਤੇ ਸੂਬੇ ਦੀ ਸਮਾਜਿਕ ਸੁਰੱਖਿਆ ਨਾਲ ਜੁੜੇ ਮੁੱਦੇ ਵਜੋਂ ਪੇਸ਼ ਕਰ ਰਹੀ ਹੈ।

ਪੰਥਕ ਮੁੱਦਿਆਂ ਦੇ ਨਾਲ ਹੁਣ ਨਸ਼ਿਆਂ ਦੀ ਚੁਣੌਤੀ ਵੀ ਅਹਿਮ

ਪੰਜਾਬ ‘ਚ ਪੰਥਕ ਮਸਲਿਆਂ ਦੀ ਸਿਆਸੀ ਅਹਿਮੀਅਤ ਲੰਬੇ ਸਮੇਂ ਤੋਂ ਰਹੀ ਹੈ। ਸਿੱਖ ਸੰਸਥਾਵਾਂ, ਧਾਰਮਿਕ ਭਾਵਨਾਵਾਂ ਤੇ ਬੇਅਦਬੀ ਦੇ ਮਾਮਲਿਆਂ ਨੇ ਕਈ ਵਾਰ ਚੋਣਾਂ ਦੀ ਦਿਸ਼ਾ ਤੈਅ ਕਰਨ ‘ਚ ਭੂਮਿਕਾ ਨਿਭਾਈ ਹੈ। ਪਰ ਨਸ਼ਿਆਂ ਦੀ ਸਮੱਸਿਆ ਨੇ ਹੁਣ ਆਮ ਪਰਿਵਾਰਾਂ ਦੀ ਚਿੰਤਾ ਨੂੰ ਸਿਆਸੀ ਚਰਚਾ ਦਾ ਅਹਿਮ ਹਿੱਸਾ ਬਣਾ ਦਿੱਤਾ ਹੈ।

ਨਸ਼ਿਆਂ ਕਾਰਨ ਪ੍ਰਭਾਵਿਤ ਹੋ ਰਹੇ ਪਰਿਵਾਰ, ਨੌਜਵਾਨਾਂ ‘ਚ ਵਧ ਰਹੀ ਨਸ਼ੇ ਦੀ ਸਮੱਸਿਆ ਤੇ ਨਸ਼ਾ ਤਸਕਰੀ ਨਾਲ ਜੁੜੇ ਅਪਰਾਧ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਰਗੇ ਮਾਮਲਿਆਂ ਨੇ ਵੀ ਸੂਬੇ ‘ਚ ਸੁਰੱਖਿਆ ਪ੍ਰਬੰਧਾਂ ਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।

ਭਾਜਪਾ ਲਈ ਮੌਕਾ, ਅਕਾਲੀ ਦਲ ਲਈ ਵੱਡੀ ਚੁਣੌਤੀ

ਨਸ਼ਿਆਂ ਦਾ ਮੁੱਦਾ ਭਾਜਪਾ ਲਈ ਪੰਜਾਬ ‘ਚ ਆਪਣਾ ਸਿਆਸੀ ਆਧਾਰ ਵਧਾਉਣ ਦਾ ਮੌਕਾ ਬਣ ਸਕਦਾ ਹੈ। ਪਾਰਟੀ ਇਸ ਮੁੱਦੇ ਰਾਹੀਂ ਕਾਨੂੰਨ-ਵਿਵਸਥਾ, ਨਸ਼ਾ ਤਸਕਰੀ ਤੇ ਸੁਰੱਖਿਆ ਦੇ ਮਾਮਲਿਆਂ ‘ਤੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ।

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਲਈ ਇਹ ਮੁੱਦਾ ਵੱਡੀ ਚੁਣੌਤੀ ਬਣ ਸਕਦਾ ਹੈ। ਪਾਰਟੀ ਨੂੰ ਨਸ਼ਿਆਂ, ਰੁਜ਼ਗਾਰ ਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ‘ਤੇ ਲੋਕਾਂ ਦਾ ਭਰੋਸਾ ਜਿੱਤਣਾ ਪਵੇਗਾ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਆਪਣੇ ਪਿਛਲੇ ਸ਼ਾਸਨਕਾਲ ਦੌਰਾਨ ਨਸ਼ਿਆਂ ਦੇ ਮੁੱਦੇ ‘ਤੇ ਲੱਗੇ ਇਲਜ਼ਾਮਾਂ ਬਾਰੇ ਵੀ ਆਪਣਾ ਪੱਖ ਸਪੱਸ਼ਟ ਕਰਨਾ ਪੈ ਸਕਦਾ ਹੈ। ਕਾਂਗਰਸ ਲਈ ਵੀ ਇਹ ਜ਼ਰੂਰੀ ਹੋਵੇਗਾ ਕਿ ਉਹ ਨਸ਼ਿਆਂ ਦੇ ਖ਼ਾਤਮੇ, ਨੌਜਵਾਨਾਂ ਲਈ ਰੁਜ਼ਗਾਰ ਤੇ ਸੂਬੇ ਦੀ ਸੁਰੱਖਿਆ ਬਾਰੇ ਆਪਣੀ ਨੀਤੀ ਲੋਕਾਂ ਸਾਹਮਣੇ ਰੱਖੇ।

‘ਆਪ’ ਸਰਕਾਰ ਲਈ ਕਾਰਗੁਜ਼ਾਰੀ ਸਾਬਤ ਕਰਨ ਦਾ ਸਮਾਂ

ਪੰਜਾਬ ‘ਚ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਨਸ਼ਿਆਂ ਦਾ ਮੁੱਦਾ ਸਭ ਤੋਂ ਅਹਿਮ ਸਿਆਸੀ ਚੁਣੌਤੀਆਂ ‘ਚੋਂ ਇੱਕ ਬਣਿਆ ਹੋਇਆ ਹੈ। ਸਰਕਾਰ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਤੇ ਨਸ਼ਾ ਮੁਕਤੀ ਮੁਹਿੰਮਾਂ ਚਲਾਉਣ ਦੀ ਗੱਲ ਕੀਤੀ ਜਾਂਦੀ ਰਹੀ ਹੈ। ਹੁਣ ਚੋਣਾਂ ਤੋਂ ਪਹਿਲਾਂ ਸਰਕਾਰ ਨੂੰ ਇਹ ਦਿਖਾਉਣਾ ਪਵੇਗਾ ਕਿ ਉਸ ਦੀਆਂ ਨੀਤੀਆਂ ਦਾ ਜ਼ਮੀਨੀ ਪੱਧਰ ‘ਤੇ ਕਿੰਨਾ ਅਸਰ ਪਿਆ ਹੈ।

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ, ਮੁੜ ਵਸੇਬੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਰਗੇ ਕਦਮ ਵੀ ਚੋਣਾਂ ਦੌਰਾਨ ਚਰਚਾ ਦਾ ਵਿਸ਼ਾ ਬਣ ਸਕਦੇ ਹਨ।

2027 ਦੀਆਂ ਚੋਣਾਂ ‘ਚ ਨਸ਼ਿਆ ਦਾ ਮੁੱਦਾ ਬਣੇਗਾ ਫ਼ੈਸਲਾਕੁੰਨ?

ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਨਸ਼ੇ, ਬੇਰੁਜ਼ਗਾਰੀ, ਗੈਂਗਸਟਰਵਾਦ ਤੇ ਕਾਨੂੰਨ-ਵਿਵਸਥਾ ਵਰਗੇ ਮੁੱਦੇ ਸਿਆਸੀ ਪਾਰਟੀਆਂ ਲਈ ਅਹਿਮ ਰਹਿ ਸਕਦੇ ਹਨ। ਚੋਣਾਂ ਨੇੜੇ ਆਉਣ ‘ਤੇ ਕਿਹੜੀ ਪਾਰਟੀ ਨਸ਼ਿਆਂ ਦੇ ਮੁੱਦੇ ‘ਤੇ ਲੋਕਾਂ ਦਾ ਭਰੋਸਾ ਜਿੱਤਣ ‘ਚ ਕਾਮਯਾਬ ਹੁੰਦੀ ਹੈ ਤੇ ਕਿਹੜੀ ਧਿਰ ਆਪਣੀਆਂ ਨੀਤੀਆਂ ਤੇ ਕਾਰਗੁਜ਼ਾਰੀ ਦੇ ਆਧਾਰ ‘ਤੇ ਵੋਟਰਾਂ ਨੂੰ ਆਪਣੇ ਵੱਲ ਖਿੱਚਦੀ ਹੈ, ਇਹ ਦੇਖਣਾ ਹੋਵੇਗਾ।

Follow Us
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...