ਪੰਜਾਬ ਦੇ ਕਈ ਸ਼ਹਿਰਾਂ 'ਚ ED ਸਰਗਰਮ, ਆਸ਼ੂ ਦੇ ਕਰੀਬੀਆਂ 'ਤੇ ਰੇਡ | Punjab ED Raid closer to Ex minister bharat bhushan asshu tender scam know full detail in punjabi Punjabi news - TV9 Punjabi

ਪੰਜਾਬ ਦੇ 2 ਸ਼ਹਿਰਾਂ ‘ਚ ED ਸਰਗਰਮ, ਭਾਰਤ ਭੂਸ਼ਨ ਆਸ਼ੂ ਦੇ ਕਰੀਬੀਆਂ ‘ਤੇ ਰੇਡ

Updated On: 

07 Oct 2024 10:51 AM

Punjab ED Raid: ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਈਡੀ ਦੀ ਟੀਮ ਨੇ ਜਲੰਧਰ ਅਤੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਆਸ਼ੂ ਦੇ ਨਜ਼ਦੀਕੀ ਆਗੂਆਂ ਦੇ ਟਿਕਾਣਿਆਂ 'ਤੇ ਅੱਜ ਤੜਕੇ ਛਾਪੇਮਾਰੀ ਕੀਤੀ ਹੈ। ਇਸ ਤੋਂ ਪਹਿਲਾਂ ਵੀ ਈਡੀ ਆਸ਼ੂ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਚੁੱਕੀ ਹੈ।

ਪੰਜਾਬ ਦੇ 2 ਸ਼ਹਿਰਾਂ ਚ ED ਸਰਗਰਮ, ਭਾਰਤ ਭੂਸ਼ਨ ਆਸ਼ੂ ਦੇ ਕਰੀਬੀਆਂ ਤੇ ਰੇਡ

ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ

Follow Us On

Bharat Bhushan Ashu: ਕਾਂਗਰਸ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਅਤੇ ਸੀਨੀਅਰ ਕਾਂਗਰਸੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਕਰੀਬ 2,000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਈਡੀ ਵੱਲੋਂ ਜਾਂਚ ਅਜੇ ਵੀ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਈਡੀ ਦੀ ਟੀਮ ਨੇ ਜਲੰਧਰ ਅਤੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਆਸ਼ੂ ਦੇ ਨਜ਼ਦੀਕੀ ਆਗੂਆਂ ਦੇ ਟਿਕਾਣਿਆਂ ‘ਤੇ ਅੱਜ ਤੜਕੇ ਛਾਪੇਮਾਰੀ ਕੀਤੀ ਹੈ। ਈਡੀ ਨੇ ਅੱਜ ਸਵੇਰੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਸਥਿਤ ਫਾਈਨਾਂਸਰ ਹੇਮੰਤ ਸੂਦ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਇਸ ਤੋਂ ਪਹਿਲਾਂ ਵੀ ਈਡੀ ਆਸ਼ੂ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਚੁੱਕੀ ਹੈ।

ਇਸ ਤੋਂ ਇਲਾਵਾ AAP ਦੇ ਕਈ ਆਗੂਆਂ ‘ਤੇ ਵੀ ਈਡੀ ਨੇ ਕਾਰਵਾਈ ਕੀਤੀ ਹੈ। ਇਸ ਨੂੰ ਲੈ ਕੇ ਮਨੀਸ਼ ਸਿਸੋਦੀਆਂ ਨੇ ਵੀ ਟਵੀਟਰ ਤੇ ਪੋਸਟ ਕੀਤੀ ਹੈ। ਇਸ ਰੇਡ ਨੂੰ ਲੈ ਕੇ ਮਨੀਸ਼ ਸਿਸਦੀਆਂ ਨੇ ਲਿਖਿਆ ਹੈ, ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ, ਮੇਰੇ ਘਰ ਛਾਪਾ ਮਾਰਿਆ, ਸੰਜੇ ਸਿੰਘ ਦੇ ਘਰ ਛਾਪਾ ਮਾਰਿਆ, ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ… ਕਿਤੇ ਵੀ ਕੁਝ ਨਹੀਂ ਮਿਲਿਆ। ਪਰ ਮੋਦੀ ਜੀ ਦੀਆਂ ਏਜੰਸੀਆਂ ਇੱਕ ਤੋਂ ਬਾਅਦ ਇੱਕ ਫਰਜ਼ੀ ਕੇਸ ਬਣਾਉਣ ਵਿੱਚ ਲੱਗੀਆਂ ਹੋਈਆਂ ਹਨ। ਇਹ ਲੋਕ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਕਿਸੇ ਵੀ ਹੱਦ ਤੱਕ ਜਾਣਗੇ। ਪਰ ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਆਮ ਆਦਮੀ ਪਾਰਟੀ ਦੇ ਲੋਕ ਨਾ ਤਾਂ ਰੁਕਣਗੇ, ਨਾ ਵਿਕਣਗੇ ਅਤੇ ਨਾ ਹੀ ਡਰਨਗੇ।

ਕੀ ਹੈ ਟੈਂਡਰ ਘੁਟਾਲਾ

ਤੁਹਾਨੂੰ ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਇਸ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ। ਇਸ ਦੌਰਾਨ ਉਨ੍ਹਾਂ ‘ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰਾਂ ‘ਚ ਘੁਟਾਲੇ ਕਰਨ ਦੇ ਦੋਸ਼ ਲੱਗੇ ਸਨ। ਸੂਬੇ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਵੱਡੀ ਪੱਧਰ ਤੇ ਬੇਨਿਯਮੀਆਂ ਪਾਈਆਂ ਗਈਆਂ ਸਨ। ਉਸ ਜਾਂਚ ਦੌਰਾਨ ਈਡੀ ਨੂੰ ਕਰੀਬ 1.5 ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਅਤੇ ਕਰੀਬ 30 ਲੱਖ ਰੁਪਏ ਨਕਦ ਮਿਲੇ ਸਨ।

ਇਨਪੁੱਟ: ਰਜਿੰਦਰ ਅਰੋੜਾ, ਲੁਧਿਆਣਾ

Exit mobile version