AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਨਹੀਂ ਚੱਲੇਗਾ ਕੇਂਦਰੀ ਏਜੰਸੀਆਂ ਦਾ ਦਬਾਅ, ਹਰਜੋਤ ਬੈਂਸ ਦਾ ਭਾਜਪਾ ‘ਤੇ ਤਿੱਖਾ ਹਮਲਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਦਾ ਵਿਸਥਾਰਪੂਰਵਕ ਲੇਖਾ-ਜੋਖਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਆਮ ਲੋਕਾਂ ਦੀਆਂ ਉਮੀਦਾਂ ਮੁਤਾਬਕ ਫ਼ੈਸਲੇ ਲਏ ਹਨ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰੀ ਇਮਾਨਦਾਰੀ ਨਾਲ ਪੂਰਾ ਕੀਤਾ ਹੈ।

ਪੰਜਾਬ 'ਚ ਨਹੀਂ ਚੱਲੇਗਾ ਕੇਂਦਰੀ ਏਜੰਸੀਆਂ ਦਾ ਦਬਾਅ, ਹਰਜੋਤ ਬੈਂਸ ਦਾ ਭਾਜਪਾ 'ਤੇ ਤਿੱਖਾ ਹਮਲਾ
tv9-punjabi
| Updated On: 24 Sep 2026 16:14 PM IST
Share

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਦਾ ਵਿਸਥਾਰਪੂਰਵਕ ਲੇਖਾ-ਜੋਖਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਆਮ ਲੋਕਾਂ ਦੀਆਂ ਉਮੀਦਾਂ ਮੁਤਾਬਕ ਫ਼ੈਸਲੇ ਲਏ ਹਨ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰੀ ਇਮਾਨਦਾਰੀ ਨਾਲ ਪੂਰਾ ਕੀਤਾ ਹੈ।

ਸਾਰੀਆਂ ਗਰੰਟੀਆਂ ਤੋਂ ਵੱਧ ਸਹੂਲਤਾਂ ਦੇਣ ਦਾ ਦਾਅਵਾ

ਸਿੱਖਿਆ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਰਫ਼ ਵਾਅਦੇ ਹੀ ਪੂਰੇ ਨਹੀਂ ਕੀਤੇ, ਸਗੋਂ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਥੇ ਟੀਚੇ ਤੋਂ ਵੱਧ ਡਿਲੀਵਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਸਰਕਾਰੀ ਸਕੂਲਾਂ ਦੇ ਮਿਆਰ ਵਿੱਚ ਸੁਧਾਰ ਲਿਆ ਕੇ ਬਿਹਤਰ ਸਿੱਖਿਆ ਅਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਦੇਸ਼ ਦੀ ਖ਼ਾਤਰ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੀ ਗਰੰਟੀ ਨੂੰ ਪੂਰੀ ਸੰਜੀਦਗੀ ਨਾਲ ਜ਼ਮੀਨ ‘ਤੇ ਲਾਗੂ ਕੀਤਾ ਗਿਆ ਹੈ।

ਉਨ੍ਹਾਂ ਖ਼ਾਸ ਤੌਰ ‘ਤੇ ਜ਼ਿਕਰ ਕੀਤਾ ਕਿ ਪੰਜਾਬ ਪੂਰੇ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣਿਆ ਹੈ, ਜਿੱਥੇ ਬਿਨਾਂ ਕਿਸੇ ਜਾਤੀ, ਧਰਮ ਜਾਂ ਸਾਲਾਨਾ ਆਮਦਨ ਦੀ ਬੰਦਿਸ਼ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਔਰਤਾਂ ਨੂੰ 1,000 ਰੁਪਏ ਦੇਣ ਦੇ ਵਾਅਦੇ ਤੋਂ ਅੱਗੇ ਵਧ ਕੇ ਦਲਿਤ ਪਰਿਵਾਰਾਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ ਜਾਰੀ ਕੀਤਾ ਜਾ ਰਿਹਾ ਹੈ।

ਦੂਜੇ ਸੂਬਿਆਂ ਦੀਆਂ ਨੀਤੀਆਂ ‘ਤੇ ਚੁੱਕੇ ਸਵਾਲ

ਹਰਿਆਣਾ ਅਤੇ ਦਿੱਲੀ ਦਾ ਹਵਾਲਾ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉੱਥੇ ਔਰਤਾਂ ਨੂੰ 2,100 ਰੁਪਏ ਦੇਣ ਦੇ ਨਾਂ ‘ਤੇ ਅਜਿਹੀਆਂ ਸਖ਼ਤ ਸ਼ਰਤਾਂ ਲਾਈਆਂ ਗਈਆਂ ਹਨ, ਜਿਵੇਂ ਕਿ ਘਰ ਵਿੱਚ ਏਸੀ ਜਾਂ ਫਰਿੱਜ ਨਾ ਹੋਣਾ ਅਤੇ ਸਾਲਾਨਾ ਆਮਦਨ ਡੇਢ ਲੱਖ ਤੋਂ ਘੱਟ ਹੋਣੀ, ਜਿਸ ਕਾਰਨ ਬਹੁਤੇ ਲੋਕ ਇਸ ਸਹੂਲਤ ਤੋਂ ਵਾਂਝੇ ਰਹਿ ਜਾਂਦੇ ਹਨ। ਦੂਜੇ ਪਾਸੇ, ਪੰਜਾਬ ਸਰਕਾਰ ਨੇ ਬਿਨਾਂ ਕਿਸੇ ਸ਼ਰਤ ਦੇ 18 ਸਾਲ ਤੋਂ ਵੱਧ ਉਮਰ ਦੀ ਹਰੇਕ ਯੋਗ ਮਹਿਲਾ ਵੋਟਰ ਨੂੰ ਸਿੱਧਾ ਲਾਭ ਪਹੁੰਚਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਕੁਦਰਤੀ ਵਸੀਲਿਆਂ ਨੂੰ ਬਚਾਉਣ ਲਈ ਵਿਆਪਕ ਪੱਧਰ ‘ਤੇ ਕਦਮ ਚੁੱਕੇ ਗਏ ਹਨ।

ਭਾਜਪਾ ਦੀ ਸਿਆਸਤ ‘ਤੇ ਤਿੱਖੇ ਨਿਸ਼ਾਨੇ

ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਜਦੋਂ ਭਾਜਪਾ ਨੇ ਵੇਖਿਆ ਕਿ ਪੰਜਾਬ ਦੀ ਸਿਆਸੀ ਜ਼ਮੀਨ ‘ਤੇ ਉਸ ਲਈ ਕੋਈ ਥਾਂ ਨਹੀਂ ਬਚੀ ਅਤੇ ਯਾਤਰਾਵਾਂ, ਰੈਲੀਆਂ ਜਾਂ ਦਬਾਅ ਬਣਾਉਣ ਦੇ ਸਾਰੇ ਹੱਥਕੰਡੇ ਅਸਫ਼ਲ ਸਾਬਤ ਹੋਏ ਹਨ, ਤਾਂ ਹੁਣ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਪੰਜਾਬ ਅੰਦਰ ਦਖ਼ਲ ਦੇਣ ਦੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਸੋਚ ਪੂਰੇ ਦੇਸ਼ ਨਾਲੋਂ ਵੱਖਰੀ ਹੈ ਅਤੇ ਇੱਥੋਂ ਦੇ ਲੋਕ ਕਿਸੇ ਵੀ ਤਰ੍ਹਾਂ ਦਾ ਦਬਾਅ ਬਰਦਾਸ਼ਤ ਨਹੀਂ ਕਰਦੇ। ਜੇਕਰ ਅਜਿਹੀਆਂ ਕੋਸ਼ਿਸ਼ਾਂ ਜਾਰੀ ਰਹੀਆਂ ਤਾਂ ਭਾਜਪਾ ਆਪਣਾ ਬਚਿਆ-ਖੁਚਿਆ ਵੋਟ ਆਧਾਰ ਵੀ ਗੁਆ ਲਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਏ ਲੋਕ-ਪੱਖੀ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਕਿਸੇ ਵੀ ਹਾਲਤ ਵਿੱਚ ਰੁਕਣ ਨਹੀਂ ਦਿੱਤਾ ਜਾਵੇਗਾ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...