AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਸਭ ਤੋਂ ਵੱਡੀ ਸਿੱਖਿਆ ਸੁਧਾਰ ਮੁਹਿੰਮ… CM ਮਾਨ ਨੇ ਪੇਸ਼ ਕੀਤਾ 4 ਸਾਲ ਦਾ ਰਿਪੋਰਟ ਕਾਰਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਅਤੇ ਉੱਚ ਸਿੱਖਿਆ ਵਿੱਚ ਕੀਤੇ ਵਿਅਪਕ ਸੁਧਾਰਾਂ ਦੀ ਰੁਪ-ਰੇਖਾ ਪੇਸ਼ ਕੀਤੀ। ਜਿਨ੍ਹਾਂ ਵਿੱਚ ਪਿਛਲੇ ਚਾਰ ਸਾਲਾ ਵਿੱਚ ਕੀਤੇ ਗਏ ਢਾਂਚਾਗਤ ਸੁਧਾਰ, ਰਿਕਾਰਡ ਨਿਵੇਸ਼ ਅਤੇ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ, ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ ਹਰ ਖੇਤਰ ਵਿੱਚ ਤਰੱਕੀ ਕਰਦੇ ਹਨ।

ਪੰਜਾਬ 'ਚ ਸਭ ਤੋਂ ਵੱਡੀ ਸਿੱਖਿਆ ਸੁਧਾਰ ਮੁਹਿੰਮ... CM ਮਾਨ ਨੇ ਪੇਸ਼ ਕੀਤਾ 4 ਸਾਲ ਦਾ ਰਿਪੋਰਟ ਕਾਰਡ
tv9-punjabi
| Updated On: 30 Mar 2026 21:19 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਵਿੱਚ ਦੱਸਿਆ ਗਿਆ ਕਿ ਲਗਾਤਾਰ ਸੁਧਾਰਾਂ ਦੇ ਕਾਰਨ ਸਰਕਾਰੀ ਸਕੂਲ ਮਾਡਲ ਸਿੱਖਿਆ ਸੰਸਥਾਨਾਂ ਵਿੱਚ ਬਦਲ ਰਹੇ ਹਨ। ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

ਸਿੱਖਿਆ ਕ੍ਰਾਂਤੀ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਰਾਸ਼ਟਰੀ ਮੁਲਾਂਕਣ ਵਿੱਚ ਸਿਖਰਲੀ ਰੈਂਕਿੰਗ, ਰਿਕਾਰਡ ਸਿਖਿਆ ਦੇ ਨਤੀਜੇ, ਜੀਰੋ ਪੇਪਰ ਲਿਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਗਏ ਬੇਮਿਸਾਲ ਨਿਵੇਸ਼ ‘ਤੇ ਪ੍ਰਕਾਸ਼ ਪਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਦਲਾਅ ਨੂੰ ਯਕੀਨੀ ਬਣਾਉਣ ਦੇ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ, ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤੇ ਹਨ। ਇਹ AAP ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ ਪਹਿਲ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸਿੱਖਿਆ ਰਿਪੋਰਟ ਕਾਰਡ ਲਗਾਤਾਰ ਜਵਾਬ ਦੇਹੀ ਪ੍ਰਕਿਰਿਆ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਸਿੰਚਾਈ, ਹੈਲਥ, ਖੇਡ ਅਤੇ ਕਾਨੂੰਨ ਵਿਵਸਥਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਚਾਰ ਸਾਲ ਦੀ ਕਾਰਗੁਜ਼ਾਰੀ ਸੰਬੰਧੀ ਅਜਿਹੇ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਅਤੇ ਨਤੀਜੇ ਸਾਸ਼ਨ ਦੇ ਸਾਰੇ ਹਿੱਸਿਆਂ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।

AAP ਸਰਕਾਰ ਨੇ ਪੂਰੀ ਵਿਵਸਥਾ ਬਦਲੀ- ਸੀਐਮ ਮਾਨ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਮੁਲਕ ਵਿੱਚ ਸਿੱਖਿਆ ਨੂੰ ਨਿੱਜੀ ਤੇ ਸਰਕਾਰੀ ਸਕੂਲਾਂ ਵਿੱਚ ਵੰਡ ਦਿੱਤਾ ਗਿਆ ਸੀ। ਜਿਸ ਕਰਾਨ ਸਿੱਖਿਆ ਵਿੱਚ ਗਹਿਰੀ ਖੱਡ ਪੈਦਾ ਹੋ ਗਈ। ਪਿੱਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ-ਡੇਅ- ਮੀਲ ਦੇ ਕੇਂਦਰਾਂ ਤੱਕ ਸੀਮਤ ਕਰ ਦਿੱਤਾ ਸੀ, ਪਰ ਸਾਡੀ ਸਰਕਾਰ ਨੂੰ ਪੂਰੀ ਵਿਵਸਥਾ ਨੂੰ ਬਦਲ ਦਿੱਤਾ।

ਸੀਐਮ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸੁਵਿਧਾਵਾਂ ਦਿੱਤਿਆਂ ਜਾ ਰਹਿਆਂ ਹਨ। ਜਿਸ ਨਾਲ ਮਾਪਿਆਂ ਨੂੰ ਬੇਹਤਰ ਵਿਕਲਪ ਮਿਲੇਗਾ। 1 ਅਪ੍ਰੈਲ ਨੂੰ ਮਾਤਾ-ਪਿਤਾ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਕੂਲ ਵਿੱਚ ਗੈਰ-ਹਾਜ਼ਰੀ ਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ। ਜਿਸ ਨਾਲ ਹਰ ਪੱਧਰ ਤੇ ਜਵਾਬ ਦੇਹੀ ਤੈਅ ਕੀਤੀ ਜਾ ਸਕੇਗੀ। ਕਈ ਸੂਬਿਆਂ ਵਿੱਚ ਖ਼ਾਸਕਰ ਗੁਜਰਾਤ ਦੇ ਉਲਟ ਪਿਛਲੇ ਸਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ, ਜੋ ਵੱਡੇ ਮਾਨ ਵਾਲੀ ਗੱਲ ਹੈ।

ਪ੍ਰਸ਼ਾਸਨ ਵਿੱਚ ਸਿੱਖਿਆ ਨੂੰ ਪਹਿਲ ਦੇਣ ‘ਤੇ ਜ਼ੋਰ ਦੇਣ ਤੇ ਮੁੱਖ ਮੰਤਰੀ ਨੇ ਕਿਹਾ ਸਿੱਖਿਆ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਸਭ ਤੋਂ ਜਿਆਦਾ ਯੋਗਦਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪਿੱਛੇ 4 ਸਾਲਾਂ ਵਿੱਚ ਅਸੀਂ ਇਸ ਖੇਤਰ ਨੂੰ ਸਭ ਤੋਂ ਜਿਆਦਾ ਪਹਿਲ ਦਿੱਤੀ ਹੈ। ਪਹਿਲਾਂ ਸਮਾਰਟ ਸਕੂਲ ਦੇ ਨਾਮ ‘ਤੇ ਲੋਕਾਂ ‘ਤੇ ਮਾਸੂਮ ਬੱਚਿਆਂ ਨੂੰ ਗੁਮਰਾਹ ਕੀਤਾ ਜਾਂਦਾ ਸੀ। ਸਕੂਲਾਂ ਨੂੰ ਸਿਰਫ ਪੇਂਟ ਕਰਕੇ ਸੁੰਦਰ ਬਣਾਇਆ ਜਾਂਦਾ ਸੀ, ਪਰ ਉਨ੍ਹਾਂ ਵਿੱਚ ਉੱਚ ਪੱਧਰੀ ਸੁਵਿਧਾਵਾਂ ਅਤੇ ਅਧਿਆਪਕਾਂ ਵਿੱਚ ਕਮੀ ਰਹਿੰਦੀ ਸੀ। ਅੱਜ ਪੰਜਾਬ ਦੇ ਸਕੂਲ ਨਿੱਜੀ ਸੰਸਥਾਨਾ ਦੇ ਬਰਾਬਰ ਖੜੇ ਹਨ ਅਤੇ ਸਾਡੇ ਸਿੱਖਿਆ ਮਾਡਲ ਦੀ ਚਰਚਾ ਪੂਰੇ ਦੇਸ਼ ਵਿੱਚ ਹੋ ਰਹੀ ਹੈ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...