AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਜੀਠਾ ਹਲਕੇ ਤੋਂ ਪੱਪਲਪ੍ਰੀਤ ਸਿੰਘ ਲਈ ਚੋਣ ਮੁਹਿੰਮ ਦੀ ਸ਼ੁਰੂਆਤ, ਉਮੀਦਵਾਰ ਦੀ ਮਾਤਾ ਸਮੇਤ ਆਗੂਆਂ ਨੇ ਦੱਸਿਆ ਪਾਰਟੀ ਦਾ ਮੁੱਖ ਏਜੰਡਾ

ਪ੍ਰੈਸ ਕਾਨਫਰੰਸ ਦੌਰਾਨ ਸੁਖਵਿੰਦਰ ਸਿੰਘ ਅਗਵਾਨ ਨੇ ਕਿਹਾ ਕਿ ਪੱਪਲਪ੍ਰੀਤ ਸਿੰਘ ਲੰਮੇ ਸਮੇਂ ਤੋਂ ਪੰਥਕ ਤੇ ਸਮਾਜਿਕ ਮੁੱਦਿਆਂ ਨਾਲ ਜੁੜੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਸੰਘਰਸ਼ੀ ਪਿਛੋਕੜ ਰੱਖਦਾ ਹੈ ਤੇ ਮਜੀਠਾ ਵਰਗੇ ਮਹੱਤਵਪੂਰਨ ਹਲਕੇ ਤੋਂ ਅਜਿਹੇ ਵਿਅਕਤੀ ਨੂੰ ਉਮੀਦਵਾਰ ਬਣਾਉਣਾ ਪਾਰਟੀ ਲਈ ਮਾਣ ਵਾਲੀ ਗੱਲ ਹੈ।

ਮਜੀਠਾ ਹਲਕੇ ਤੋਂ ਪੱਪਲਪ੍ਰੀਤ ਸਿੰਘ ਲਈ ਚੋਣ ਮੁਹਿੰਮ ਦੀ ਸ਼ੁਰੂਆਤ, ਉਮੀਦਵਾਰ ਦੀ ਮਾਤਾ ਸਮੇਤ ਆਗੂਆਂ ਨੇ ਦੱਸਿਆ ਪਾਰਟੀ ਦਾ ਮੁੱਖ ਏਜੰਡਾ
lalit-sharma
| Published: 24 Aug 2026 07:55 AM IST
Share

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਬੀਤੇ ਦਿਨ ਸੁਖਵਿੰਦਰ ਸਿੰਘ ਅਗਵਾਨ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕਰਕੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਪੱਪਲਪ੍ਰੀਤ ਸਿੰਘ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਪੱਪਲਪ੍ਰੀਤ ਸਿੰਘ ਦੀ ਮਾਤਾ ਸਮੇਤ ਪਰਿਵਾਰਕ ਮੈਂਬਰ ਤੇ ਪਾਰਟੀ ਨਾਲ ਜੁੜੇ ਆਗੂ ਤੇ ਵਰਕਰ ਮੌਜੂਦ ਰਹੇ।

ਪ੍ਰੈਸ ਕਾਨਫਰੰਸ ਦੌਰਾਨ ਸੁਖਵਿੰਦਰ ਸਿੰਘ ਅਗਵਾਨ ਨੇ ਕਿਹਾ ਕਿ ਪੱਪਲਪ੍ਰੀਤ ਸਿੰਘ ਲੰਮੇ ਸਮੇਂ ਤੋਂ ਪੰਥਕ ਤੇ ਸਮਾਜਿਕ ਮੁੱਦਿਆਂ ਨਾਲ ਜੁੜੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਸੰਘਰਸ਼ੀ ਪਿਛੋਕੜ ਰੱਖਦਾ ਹੈ ਤੇ ਮਜੀਠਾ ਵਰਗੇ ਮਹੱਤਵਪੂਰਨ ਹਲਕੇ ਤੋਂ ਅਜਿਹੇ ਵਿਅਕਤੀ ਨੂੰ ਉਮੀਦਵਾਰ ਬਣਾਉਣਾ ਪਾਰਟੀ ਲਈ ਮਾਣ ਵਾਲੀ ਗੱਲ ਹੈ।

ਅਗਵਾਨ ਨੇ ਕਿਹਾ ਕਿ ਮਜੀਠਾ ਹਲਕਾ ਧਾਰਮਿਕ ਤੇ ਇਤਿਹਾਸਕ ਪੱਖੋਂ ਵੀ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਅਨੁਸਾਰ ਇਸ ਹਲਕੇ ‘ਚ ਵੱਖ-ਵੱਖ ਧਾਰਮਿਕ ਸੰਸਥਾਵਾਂ, ਸੰਤ-ਮਹਾਂਪੁਰਖਾਂ ਤੇ ਸੰਗਤਾਂ ਨਾਲ ਜੁੜੇ ਲੋਕ ਵੱਡੀ ਗਿਣਤੀ ‘ਚ ਵੱਸਦੇ ਹਨ। ਇਸ ਕਰਕੇ ਪਾਰਟੀ ਵੱਲੋਂ ਇੱਥੇ ਚੋਣ ਮੁਹਿੰਮ ਨੂੰ ਵੱਡੇ ਪੱਧਰ ਤੇ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

“ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਤੇ ਸਮਾਜ ਸੁਧਾਰ ਲਈ ਜ਼ਮੀਨੀ ਪੱਧਰ ਤੇ ਕੰਮ”

ਪੱਪਲਪ੍ਰੀਤ ਸਿੰਘ ਦੀਆਂ ਪਿਛਲੀਆਂ ਸਰਗਰਮੀਆਂ ਦਾ ਜ਼ਿਕਰ ਕਰਦਿਆਂ ਅਗਵਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਸਮਾਜਿਕ ਸੁਧਾਰ ਲਈ ਜ਼ਮੀਨੀ ਪੱਧਰ ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਰੜੀ ਪਿੰਡ ‘ਚ ਨਸ਼ਿਆਂ ਖ਼ਿਲਾਫ਼ ਕੀਤੀਆਂ ਗਈਆਂ ਸਰਗਰਮੀਆਂ ਕਾਰਨ ਵੀ ਪੱਪਲਪ੍ਰੀਤ ਸਿੰਘ ਚਰਚਾ ‘ਚ ਰਹੇ। ਅਗਵਾਨ ਨੇ ਦਾਅਵਾ ਕੀਤਾ ਕਿ ਇਸ ਕਾਰਨ ਉਨ੍ਹਾਂ ਨੂੰ ਪਿਛਲੀ ਸਰਕਾਰ ਦੌਰਾਨ ਮਾਮਲਿਆਂ ਦਾ ਸਾਹਮਣਾ ਕਰਨਾ ਪਿਆ ਤੇ ਜੇਲ੍ਹ ਵੀ ਜਾਣਾ ਪਿਆ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ‘ਵਾਰਿਸ ਪੰਜਾਬ ਦੇ’ ਦੀਆਂ ਸਰਗਰਮੀਆਂ ਸ਼ੁਰੂ ਕੀਤੇ ਜਾਣ ਸਮੇਂ ਪੱਪਲਪ੍ਰੀਤ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ। ਅਗਵਾਨ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਸਮੇਤ ਕਈ ਸਾਥੀਆਂ ਤੇ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਤੇ ਉਨ੍ਹਾਂ ਨੂੰ ਜੇਲ੍ਹਾਂ ‘ਚ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਘਰਸ਼ਾਂ ਨਾਲ ਜੁੜੇ ਲੋਕਾਂ ਨੂੰ ਹੁਣ ਸਿਆਸੀ ਮੰਚ ਰਾਹੀਂ ਆਪਣੀ ਗੱਲ ਲੋਕਾਂ ਤੱਕ ਪਹੁੰਚਾਉਣ ਦਾ ਮੌਕਾ ਮਿਲ ਰਿਹਾ ਹੈ।

“ਪਾਰਟੀ ਦਾ ਏਜੰਡਾ ਕਿਸਾਨੀ ਸੁਧਾਰ ਤੇ ਨਸ਼ਾ-ਫਿਰੌਤੀ-ਗੈਂਗਸਟਰਵਾਦ ਖ਼ਿਲਾਫ਼ ਲੜਾਈ”

ਅਗਵਾਨ ਨੇ ਦੱਸਿਆ ਕਿ ਪਾਰਟੀ ਦਾ ਮੁੱਖ ਏਜੰਡਾ ਨਸ਼ਿਆਂ, ਫਿਰੌਤੀ ਅਤੇ ਗੈਂਗਸਟਰਵਾਦ ਖ਼ਿਲਾਫ਼ ਲੜਾਈ ਦੇ ਨਾਲ-ਨਾਲ ਕਿਸਾਨੀ ਨਾਲ ਜੁੜੇ ਮੁੱਦੇ ਹੋਣਗੇ। ਉਨ੍ਹਾਂ ਕਿਹਾ ਕਿ ਮਜੀਠਾ ਹਲਕਾ ਖੇਤੀਬਾੜੀ ਪੱਖੋਂ ਮਹੱਤਵਪੂਰਨ ਹੈ ਅਤੇ ਇੱਥੇ ਆਲੂ, ਮਟਰ ਆਦਿ ਫ਼ਸਲਾਂ ਦੀ ਵੱਡੇ ਪੱਧਰ ਤੇ ਪੈਦਾਵਾਰ ਹੁੰਦੀ ਹੈ। ਇਸ ਲਈ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵੀ ਚੋਣ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਜਾਵੇਗਾ।

ਬਿਕਰਮ ਸਿੰਘ ਮਜੀਠੀਆ ਨੂੰ ਚੋਣੀ ਚੁਣੌਤੀ ਬਾਰੇ ਪੁੱਛੇ ਜਾਣ ਤੇ ਅਗਵਾਨ ਨੇ ਕਿਹਾ ਕਿ ਚੋਣ ਮੈਦਾਨ ‘ਚ ਹਰ ਉਮੀਦਵਾਰ ਆਪਣੀ ਲੜਾਈ ਲੜੇਗਾ ਤੇ ਪਾਰਟੀ ਆਪਣੀ ਨੀਤੀ ਤੇ ਮੁੱਦਿਆਂ ਨਾਲ ਲੋਕਾਂ ‘ਚ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਸਿਰਫ਼ ਕਿਸੇ ਇੱਕ ਵਿਅਕਤੀ ਨੂੰ ਚੁਣੌਤੀ ਦੇਣਾ ਨਹੀਂ, ਸਗੋਂ ਪੰਜਾਬ ਨੂੰ ਨਵੀਂ ਸਿਆਸੀ ਦਿਸ਼ਾ ਦੇਣ ਲਈ ਲੋਕਾਂ ਦਾ ਸਮਰਥਨ ਹਾਸਲ ਕਰਨਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਡਿਪਟੀਆਂ ਸੀਐਮ ਤਾਂ ਐਲਾਨ ਜਰੂਰ ਕਰਦੀਆਂ ਹਨ ਪਰ ਉਹ ਡਿਪਟੀ ਸੀਐਮ ਬਣਾਉਣ ਦੀਆਂ ਨਹੀਂ ਹਨ, ਪਰ ਸਾਡੀ ਪਾਰਟੀ ਜਲਦ ਹੀ ਇੱਕ ਦਲਿਤ ਹਿੰਦੂ ਚਿਹਰੇ ਨੂੰ ਡਿਪਟੀ ਸੀਐਮ ਬਣਾਵੇਗੀ ਤੇ ਉਹ ਅਜੰਡੇ ‘ਚ ਵੀ ਸ਼ਾਮਿਲ ਹੈ।

ਕੀ ਬੋਲੇ ਪੱਪਲਪ੍ਰੀਤ ਦੇ ਮਾਤਾ?

ਪੱਪਲਪ੍ਰੀਤ ਸਿੰਘ ਦੀ ਮਾਤਾ ਨੇ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਸਿੱਖ ਕੌਮ ਤੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਰਹੇਗਾ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੀ ਨੁਮਾਇੰਦਗੀ ਕਰਨਾ ਵੱਡੀ ਜ਼ਿੰਮੇਵਾਰੀ ਹੈ ਤੇ ਉਹ ਸੰਗਤ ਦੇ ਸਹਿਯੋਗ ਅਤੇ ਅਸ਼ੀਰਵਾਦ ਨਾਲ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਕੋਸ਼ਿਸ਼ ਕਰਨਗੇ।

ਅਗਵਾਨ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਹਲਕਿਆਂ ਲਈ ਉਮੀਦਵਾਰਾਂ ਦੀ ਸਕ੍ਰੀਨਿੰਗ ਤੇ ਐਲਾਨ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ‘ਚ ਅੱਗੇ ਲਿਆਉਣ ਦੀ ਗੱਲ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਦੇ ਨਾਲ-ਨਾਲ ਵੱਡੀ ਉਮਰ ਦੇ ਆਗੂਆਂ ਦੇ ਤਜਰਬੇ ਨੂੰ ਵੀ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਲਈ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਕੇ ਲੋਕਾਂ ਤੱਕ ਪਹੁੰਚ ਬਣਾਉਣ ਦੀ ਮੁਹਿੰਮ ਹੁਣ ਤੋਂ ਹੀ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਮੌਕੇ ਮਜੀਠਾ ਹਲਕੇ ਦੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੇ ਪੱਪਲਪ੍ਰੀਤ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕੀਤਾ ਤੇ ਆਉਣ ਵਾਲੇ ਸਮੇਂ ‘ਚ ਚੋਣ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...