AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

6 ਮਹੀਨੇ ਬਾਅਦ ਲਵਾਂਗੇ ਫੈਸਲਾ… ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ

ਨਿਤਿਨ ਨਬੀਨ ਨੇ ਕਿਹਾ ਅਸੀਂ ਪਾਰਟੀ ਨੂੰ ਪੂਰੀ ਤਰ੍ਹਾਂ ਹਰ ਵਿਧਾਨ ਸਭਾ 'ਚ ਮਜ਼ਬੂਤ ਕਰਨਾ ਚਾਹੁੰਦੇ ਹਾ ਤੇ ਆਉਣ ਵਾਲੇ 6 ਮਹੀਨੇ ਜਿਸ ਗਠਜੋੜ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਹੈ। ਅਜੇ ਉਸ 'ਤੇ ਫੈਸਲਾ ਲੈਣ ਬਾਰੇ ਬਹੁਤ ਸਮਾਂ ਹੈ। ਅਜੇ ਇਸ ਬਾਰੇ ਕੋਈ ਮੁਲਾਂਕਣ ਕਰਨ ਦਾ ਤੁਕ ਨਹੀਂ ਬਣਦਾ। ਸਮਾਂ ਆਵੇਗਾ ਤਾਂ ਉਸ 'ਤੇ ਫੈਸਲਾ ਲਿਆ ਜਾਵੇਗਾ। ਗਠਜੋੜ ਵੱਲ ਜਾਣਾ ਹੈ ਕਿ ਨਹੀਂ ਇਹ ਸਮਾਂ ਤੇ ਹਾਲਾਤ ਤੈਅ ਕਰਨਗੇ। ਅਸੀਂ ਦੇਖਾਂਗੇ ਕਿ ਜਨਤਾ ਤੋਂ ਕੀ ਸੰਦੇਸ਼ ਮਿਲਦਾ ਹੈ।

6 ਮਹੀਨੇ ਬਾਅਦ ਲਵਾਂਗੇ ਫੈਸਲਾ... ਅਕਾਲੀ-ਭਾਜਪਾ ਗਠਜੋੜ 'ਤੇ ਨਿਤਿਨ ਨਬੀਨ ਦਾ ਵੱਡਾ ਬਿਆਨ
tv9-punjabi
| Updated On: 26 Jun 2026 14:05 PM IST
Share

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਿਲਹਾਲ ਅਸੀਂ ਇਸ ਬਾਰੇ ਕੁੱਝ ਨਹੀਂ ਸੋਚ ਤੇ ਆਉਣ ਵਾਲੇ 6 ਮਹੀਨੇ ਬਾਅਦ ਫੈਸਲਾ ਲਾਵਾਂਗੇ। ਨਿਤਿਨ ਨਬੀਨ ਦੇ ਇਸ ਬਿਆਨ ਨੇ ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ਫਿਰ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਪ੍ਰਧਾਨ ਦੇ ਇਸ ਬਿਆਨ ਤੋਂ ਬਾਅਦ ਇਹ ਵੀ ਸਾਫ਼ ਹੋ ਗਿਆ ਕਿ ਇਨ੍ਹਾਂ ਪਾਰਟੀਆਂ ਵਿਚਕਾਰ ਗਠਜੋੜ ਦੀ ਗੱਲਬਾਤ ਪੂਰੀ ਤਰ੍ਹਾਂ ਬੰਦ ਨਹੀਂ ਹੋਈ ਹੈ।

ਨਿਤਿਨ ਨਬੀਨ ਨੇ ਕਿਹਾ ਅਸੀਂ ਪਾਰਟੀ ਨੂੰ ਪੂਰੀ ਤਰ੍ਹਾਂ ਹਰ ਵਿਧਾਨ ਸਭਾ ‘ਚ ਮਜ਼ਬੂਤ ਕਰਨਾ ਚਾਹੁੰਦੇ ਹਾ ਤੇ ਆਉਣ ਵਾਲੇ 6 ਮਹੀਨੇ ਜਿਸ ਗਠਜੋੜ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਹੈ, ਅਜੇ ਉਸ ‘ਤੇ ਫੈਸਲਾ ਲੈਣ ਬਾਰੇ ਬਹੁਤ ਸਮਾਂ ਹੈ। ਅਜੇ ਇਸ ਬਾਰੇ ਕੋਈ ਮੁਲਾਂਕਣ ਕਰਨ ਦਾ ਤੁਕ ਨਹੀਂ ਬਣਦਾ। ਸਮਾਂ ਆਵੇਗਾ ਤਾਂ ਉਸ ‘ਤੇ ਫੈਸਲਾ ਲਿਆ ਜਾਵੇਗਾ। ਗਠਜੋੜ ਵੱਲ ਜਾਣਾ ਹੈ ਕਿ ਨਹੀਂ, ਇਹ ਸਮਾਂ ਤੇ ਹਾਲਾਤ ਤੈਅ ਕਰਨਗੇ। ਅਸੀਂ ਦੇਖਾਂਗੇ ਕਿ ਜਨਤਾ ਤੋਂ ਕੀ ਸੰਦੇਸ਼ ਮਿਲਦਾ ਹੈ।

ਭਾਜਪਾ ਕੌਮੀ ਪ੍ਰਧਾਨ ਨੇ ਅੱਗੇ ਕਿਹਾ ਕਿ ਜਨਤਾ ਦੇ ਸੰਦੇਸ਼ ਦੇ ਆਧਾਰ ‘ਤੇ 6 ਮਹੀਨਿਆਂ ਬਾਅਦ ਫੈਸਲਾ ਲਵਾਂਗੇ। ਅਸੀਂ ਪਾਰਟੀ ਨੂੰ ਹਰ ਵਿਧਾਨ ਸਭਾ ‘ਚ ਮਜ਼ਬੂਤ ਕਰ ਰਹੇ ਹਾਂ ਤੇ ਉਸ ‘ਤੇ ਹੀ ਕੰਮ ਕਰ ਰਹੇ ਹਾਂ। ਜਦੋਂ ਚੋਣ ਪ੍ਰਕਿਰਿਆ ਅੱਗੇ ਵਧੇਗੀ ਤਾਂ ਉਸ ਸਮੇਂ ਅਸੀਂ ਫ਼ਿਰ ਮੁਲਾਂਕਣ ਕਰਾਂਗੇ ਤਾਂ ਉਸ ਆਧਾਰ ‘ਤੇ ਫੈਸਲਾ ਲਿਆ ਜਾਵੇਗਾ। ਅੱਜ ਅਸੀਂ ਨਾ ਤਾਂ ਇਸ ਦੇ ਹੱਕ ‘ਚ ਹਾਂ ਤੇ ਨਾ ਹੀ ਵਿਰੋਧ ‘ਚ ਹਾਂ। ਸਮੇਂ ਦੇ ਬੀਤਣ ਨਾਲ ਕੁਝ ਚੀਜ਼ਾਂ ਹੁੰਦੀਆਂ ਹਨ ਤੇ ਅਸੀਂ ਉਸ ਨੂੰ ਉਸ ਸਮੇਂ ਹੱਲ ਕਰਾਂਗੇ।

ਵੱਖ-ਵੱਖ ਆਗੂਆਂ ਦੀ ਵੱਖੋ-ਵੱਖ ਰਾਏ

ਦੱਸੇ ਦੇਈਏ ਕਿ ਭਾਜਪਾ ਤੇ ਅਕਾਲੀ ਗਠਜੋੜ ਬਾਰੇ ਦੋਵੇਂ ਪਾਰਟੀਆਂ ਦੇ ਆਗੂਆਂ ਦੀ ਵੱਖੋ-ਵੱਖ ਰਾਏ ਰਹੀ ਹੈ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕਰ ਚੁੱਕੇ ਹਨ। ਹਾਲਾਂਕਿ, ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਗਠਜੋੜ ਦੀ ਹਮਾਇਤ ਕਰ ਚੁੱਕੇ ਹਨ। ਦੂਜੇ ਪਾਸੇ, ਅਕਾਲੀ ਦਲ ਆਗੂ ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਭਾਜਪਾ ਇਕੱਲੇ ਕਦੇ ਵੀ ਪੰਜਾਬ ‘ਚ ਸਰਕਾਰ ਨਹੀਂ ਬਣਾ ਸਕੇਗੀ।

ਕੈਪਟਨ ਨੇ ਗਠਜੋੜ ਦੀ ਦਿੱਤੀ ਸੀ ਸਲਾਹ

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪੋਡਕਾਸਟ ‘ਚ ਕਿਹਾ ਸੀ ਕਿ ਭਾਜਪਾ ਪੰਜਾਬ ‘ਚ ਇਕੱਲਿਆਂ ਸਰਕਾਰ ਨਹੀਂ ਬਣਾ ਸਕਦੀ। ਜੇਕਰ ਅਕਾਲੀ ਦਲ ਨਾਲ ਗਠਜੋੜ ਨਾ ਹੋਇਆ ਤਾਂ 2027 ਤਾਂ ਕਿ 2032 ‘ਚ ਵੀ ਸਰਕਾਰ ਬਣਾਉਣ ਦੀ ਗੱਲ ਭੁੱਲ ਜਾਣੀ ਚਾਹੀਦੀ ਹੈ। ਹਾਲਾਂਕਿ, ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਇਹ ਕੈਪਟਨ ਦਾ ਨਿੱਜੀ ਬਿਆਨ ਹੈ। ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ‘ਤੇ ਇਕੱਲੇ ਹੀ ਲੜਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਹੈ। ਪਾਰਟੀ ਸੰਗਠਨ ‘ਤੇ ਅੰਦੋਲਨ ਦੇ ਢੰਗ ਵਾਂਗ ਕੰਮ ਕਰ ਰਹੀ ਹੈ।

ਹਰਸਿਮਰਤ ਨੇ ਜਤਾਈ ਸੀ ਕੈਪਟਨ ਦੇ ਬਿਆਨ ‘ਤੇ ਸਹਿਮਤੀ

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਸੀ ਕਿ ਭਾਜਪਾ ਇਕੱਲੇ ਕਦੇ ਵੀ ਪੰਜਾਬ ‘ਚ ਸਰਕਾਰ ਨਹੀਂ ਬਣਾ ਸਕੇਗੀ। ਇਨ੍ਹਾਂ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਹੀ ਜ਼ਮੀਨੀ ਸੱਚਾਈ ਜਾਣਦੇ ਹਨ। ਪਰ ਇਹ ਦਿੱਲੀ ‘ਚ ਬੈਠੇ ਭਾਜਪਾ ਨੂੰ ਸਲਾਹ ਦੇਣ ਵਾਲੇ ਲੋਕ, ਜੋ ਆਪਣੇ ਨਿੱਜੀ ਫਾਇਦੇ ਲਈ ਇਨ੍ਹਾਂ ਦੇ ਮੋਢਿਆਂ ‘ਤੇ ਬੈਠੇ ਹੋਏ ਹਨ, ਉਨ੍ਹਾਂ ਦੀਆਂ ਦੁਕਾਨਾਂ ਬੰਦ ਹੋ ਜਾਣਗੀਆਂ, ਜੇਕਰ ਅਕਾਲੀ ਦਲ ਨਾਲ ਗਠਜੋੜ ਹੋ ਗਿਆ।

ਹਰਸਿਮਰਤ ਨੇ ਕਿਹਾ ਕਿ ਕੈਪਟਨ ਦੀ ਗੱਲ ਸਹੀ ਹੈ। ਭਾਜਪਾ 2027 ਤਾਂ ਕਿ 2032 ‘ਚ ਵੀ ਇਕੱਲਿਆਂ ਸਰਕਾਰ ਨਹੀਂ ਬਣਾ ਸਕਦੀ। ਪਰ, ਗਠਜੋੜ ਦੀ ਸਰਕਾਰ ਬਣ ਸਕਦੀ ਹੈ ਤੇ ਗਠਜੋੜ ਓਦੋਂ ਹੀ ਹੋਵੇਗਾ, ਜਦੋਂ ਪੰਜਾਬ ਦੇ ਮੁੱਦਿਆਂ ਨੂੰ ਸੁਣਿਆ ਜਾਵੇਗਾ। ਅਕਾਲੀ ਦਲ ਕਦੇ ਵੀ ਸੱਤਾ ਦੇ ਲਈ ਨਹੀਂ ਬਣੀ। ਇਹ ਪਾਰਟੀ 105 ਸਾਲ ਪਹਿਲਾਂ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਣੀ ਸੀ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...