ਅੱਜ ਅਕਾਲੀ ਦਲ-ਭਾਜਪਾ ਦੀ ਸਾਂਝੀ ਪ੍ਰੈੱਸ ਕਾਨਫਰੰਸ, ਨਿਤਿਨ ਨਬੀਨ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਕਰਨਗੇ ਸੰਬੋਧਨ; ਗਠਜੋੜ ‘ਤੇ ਲੱਗੇਗੀ ਮੋਹਰ!

Updated On: 

24 Nov 2026 11:31 AM IST

ਇਹ ਪ੍ਰੈੱਸ ਕਾਨਫਰੰਸ ਭਾਜਪਾ ਮੁੱਖ ਦਫ਼ਤਰ, 6A, ਦੀਨ ਦਿਆਲ ਉਪਾਧਿਆਏ ਮਾਰਗ, ਨਵੀਂ ਦਿੱਲੀ ਵਿਖੇ ਹੋਵੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਕੇਂਦਰੀ ਗ੍ਰਹਿ ਮੰਤਰੀ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਂਝੇ ਤੌਰ 'ਤੇ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

ਅੱਜ ਅਕਾਲੀ ਦਲ-ਭਾਜਪਾ ਦੀ ਸਾਂਝੀ ਪ੍ਰੈੱਸ ਕਾਨਫਰੰਸ, ਨਿਤਿਨ ਨਬੀਨ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਕਰਨਗੇ ਸੰਬੋਧਨ; ਗਠਜੋੜ ਤੇ ਲੱਗੇਗੀ ਮੋਹਰ!

2027 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ‘ਚ ਸਿਆਸੀ ਸਮੀਕਰਨ ਬਣ ਰਹੇ ਹਨ। ਇਸ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ‘ਚ ਵੀ ਗਠਜੋੜ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹੁਣ ਇਸੇ ਨੂੰ ਲੈ ਕੇ ਇੱਕ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਦੋਵਾਂ ਪਾਰਟੀਆਂ ਵੱਲੋਂ ਅੱਜ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਪ੍ਰੈੱਸ ਕਾਨਫਰੰਸ ਨੂੰ ਪੰਜਾਬ ਦੀ ਸਿਆਸਤ ਦੇ ਲਿਹਾਜ਼ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਚਰਚਾਵਾਂ ਹਨ ਕਿ ਇਸ ਦੌਰਾਨ ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਗਠਜੋੜ ਨੂੰ ਲੈ ਕੇ ਵੱਡਾ ਐਲਾਨ ਹੋ ਸਕਦਾ ਹੈ।

ਇਹ ਪ੍ਰੈੱਸ ਕਾਨਫਰੰਸ ਭਾਜਪਾ ਮੁੱਖ ਦਫ਼ਤਰ, 6A, ਦੀਨ ਦਿਆਲ ਉਪਾਧਿਆਏ ਮਾਰਗ, ਨਵੀਂ ਦਿੱਲੀ ਵਿਖੇ ਹੋਵੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਕੇਂਦਰੀ ਗ੍ਰਹਿ ਮੰਤਰੀ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਂਝੇ ਤੌਰ ‘ਤੇ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

ਲੰਬੇ ਸਮੇਂ ਤੋਂ ਚੱਲ ਰਹੀਆਂ ਹਨ ਗਠਜੋੜ ਦੀਆਂ ਚਰਚਾਵਾਂ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਸਿਆਸੀ ਸਾਂਝ ਬਣਨ ਦੀਆਂ ਚਰਚਾਵਾਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀਆਂ ਹਨ। ਦੋਵੇਂ ਪਾਰਟੀਆਂ ਪਹਿਲਾਂ ਵੀ ਪੰਜਾਬ ‘ਚ ਲੰਬੇ ਸਮੇਂ ਤੱਕ ਗਠਜੋੜ ਕਰਕੇ ਚੋਣਾਂ ਲੜ ਚੁੱਕੀਆਂ ਹਨ, ਪਰ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸਾਲ 2020 ‘ਚ ਦੋਵਾਂ ਦਾ ਗਠਜੋੜ ਟੁੱਟ ਗਿਆ ਸੀ। ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਆਉਣ ਦੀਆਂ ਸੰਭਾਵਨਾਵਾਂ ਨੇ ਸਿਆਸੀ ਹਲਕਿਆਂ ‘ਚ ਚਰਚਾ ਛੇੜ ਦਿੱਤੀ ਹੈ।

Loading...
Unable to load recommendations.
Follow Us
Related Stories
ਪ੍ਰਕਾਸ਼ ਪੁਰਬ ‘ਤੇ PM ਮੋਦੀ ਦਾ ਵਧਾਈ ਸੰਦੇਸ਼, ਕਿਹਾ-ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦਾ ਕਰ ਰਹੀਆਂ ਮਾਰਗਦਰਸ਼ਨ
ਜਲੰਧਰ ‘ਚ ਦਿਨਦਿਹਾੜੇ ਚੋਰੀ ਹੋਈ ਬਾਈਕ, ਮਾਸਟਰ ਤਾਰਾ ਸਿੰਘ ਨਗਰ ਦੀ ਘਟਨਾ ਸੀਸੀਟੀਵੀ ‘ਚ ਕੈਦ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਵਿਖੇ ਲੱਗੀਆਂ ਰੌਣਕਾਂ, ਸੰਗਤ ਦਾ ਉਮੜਿਆ ਸੈਲਾਬ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, CM ਮਾਨ ਤੇ ਸਪੀਕਰ ਸੰਧਵਾਂ ਵੱਲੋਂ ਪੰਜਾਬ ਵਾਸੀਆਂ ਨੂੰ ਵਧਾਈ ਸੰਦੇਸ਼
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਭੋਗ ਸਮਾਗਮ ਸੰਪੰਨ, ਸੰਗਤ ਦਾ ਉਮੜਿਆ ਵੱਡਾ ਇਕੱਠ; ਰਾਜਾ ਵੜਿੰਗ ਵੀ ਪਹੁੰਚੇ
ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਘੱਟੋ-ਘੱਟ ਤਾਪਮਾਨ 7.1 ਡਿਗਰੀ ਤੱਕ ਪਹੁੰਚਿਆ; ਅਗਲੇ 5 ਦਿਨਾਂ ‘ਚ 2 ਤੋਂ 3 ਡਿਗਰੀ ਡਿੱਗੇਗਾ ਪਾਰਾ