AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੀ ਸਿਆਸਤ ‘ਚ ਨਵੀਂ ਪੀੜ੍ਹੀ ਦੀ ਐਂਟਰੀ, 2027 ਦੀਆਂ ਚੋਣਾਂ ‘ਚ ਪਾਰਟੀਆਂ ਦੀ ਰਣਨੀਤੀ ‘ਤੇ ਨਜ਼ਰ

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ 117 'ਚੋਂ 92 ਸੀਟਾਂ ਜਿੱਤੀਆਂ। ਇਸ ਚੋਣ 'ਚ 35 ਸਾਲ ਤੋਂ ਘੱਟ ਉਮਰ ਦੇ 11 ਵਿਧਾਇਕ ਚੁਣੇ ਗਏ ਤੇ ਇਹ ਸਾਰੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਨ। ਪੰਜਾਬ ਵਿਧਾਨ ਸਭਾ ਦੇ 2022 ਦੇ ਅੰਕੜਿਆਂ 'ਚ ਨੌਜਵਾਨ ਵਿਧਾਇਕਾਂ ਦੀ ਗਿਣਤੀ 'ਚ ਵਾਧਾ ਵੀ ਦਰਜ ਕੀਤਾ ਗਿਆ।

ਪੰਜਾਬ ਦੀ ਸਿਆਸਤ 'ਚ ਨਵੀਂ ਪੀੜ੍ਹੀ ਦੀ ਐਂਟਰੀ, 2027 ਦੀਆਂ ਚੋਣਾਂ 'ਚ ਪਾਰਟੀਆਂ ਦੀ ਰਣਨੀਤੀ 'ਤੇ ਨਜ਼ਰ
ਪੰਜਾਬ ਦੀ ਸਿਆਸਤ ‘ਚ ਨਵੀਂ ਪੀੜ੍ਹੀ ਦੀ ਐਂਟਰੀ, 2027 ਦੀਆਂ ਚੋਣਾਂ ‘ਚ ਪਾਰਟੀਆਂ ਦੀ ਰਣਨੀਤੀ ‘ਤੇ ਨਜ਼ਰ
tv9-punjabi
| Updated On: 21 Sep 2026 14:15 PM IST
Share

ਪੰਜਾਬ ਦੀ ਸਿਆਸਤ ‘ਚ ਪਿਛਲੇ ਕੁਝ ਸਾਲਾਂ ਦੌਰਾਨ ਨੌਜਵਾਨ ਚਿਹਰਿਆਂ ਦੀ ਮੌਜੂਦਗੀ ਵਧੀ ਹੈ। ਖਾਸ ਤੌਰ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕਈ ਨੌਜਵਾਨ ਉਮੀਦਵਾਰਾਂ ਨੇ ਤਜਰਬੇਕਾਰ ਸਿਆਸਤਦਾਨਾਂ ਨੂੰ ਚੁਣੌਤੀ ਦਿੰਦਿਆਂ ਵਿਧਾਨ ਸਭਾ ‘ਚ ਜਗ੍ਹਾ ਬਣਾਈ। ਇਨ੍ਹਾਂ ਚੋਣਾਂ ਦੇ ਨਤੀਜਿਆਂ ਨੇ ਸੂਬੇ ਦੀ ਸਿਆਸਤ ‘ਚ ਨਵੇਂ ਚਿਹਰਿਆਂ ਦੀ ਵਧ ਰਹੀ ਭੂਮਿਕਾ ਨੂੰ ਸਾਹਮਣੇ ਲਿਆਂਦਾ।

2017 ਤੋਂ ਦਿਖਾਈ ਦੇਣ ਲੱਗਾ ਬਦਲਾਅ

2017 ਦੀਆਂ ਵਿਧਾਨ ਸਭਾ ਚੋਣਾਂ ‘ਚ ਫਾਜ਼ਿਲਕਾ ਤੋਂ ਕਾਂਗਰਸ ਦੇ ਦਵਿੰਦਰ ਸਿੰਘ ਘੁਬਾਇਆ 25 ਸਾਲ ਦੀ ਉਮਰ ‘ਚ ਵਿਧਾਇਕ ਚੁਣੇ ਗਏ ਸਨ। ਇਸੇ ਦੌਰਾਨ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਰੁਪਿੰਦਰ ਕੌਰ ਰੂਬੀ ਨੇ 29 ਸਾਲ ਦੀ ਉਮਰ ‘ਚ ਜਿੱਤ ਦਰਜ ਕੀਤੀ। ‘ਆਪ’ ਦੇ ਗੁਰਮੀਤ ਸਿੰਘ ਮੀਤ ਹੇਅਰ 2017 ‘ਚ 27 ਸਾਲ ਦੀ ਉਮਰ ‘ਚ ਬਰਨਾਲਾ ਤੋਂ ਵਿਧਾਇਕ ਚੁਣੇ ਗਏ। ਇਨ੍ਹਾਂ ਨੌਜਵਾਨ ਚਿਹਰਿਆਂ ਦੀਆਂ ਜਿੱਤਾਂ ਨੇ ਸੂਬੇ ‘ਚ ਘੱਟ ਉਮਰ ਦੇ ਉਮੀਦਵਾਰਾਂ ਲਈ ਚੋਣ ਮੈਦਾਨ ‘ਚ ਥਾਂ ਬਣਨ ਦਾ ਸੰਕੇਤ ਦਿੱਤਾ।

2022 ‘ਚ ਨੌਜਵਾਨ ਵਿਧਾਇਕਾਂ ਦੀ ਗਿਣਤੀ

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 117 ‘ਚੋਂ 92 ਸੀਟਾਂ ਜਿੱਤੀਆਂ। ਇਸ ਚੋਣ ‘ਚ 35 ਸਾਲ ਤੋਂ ਘੱਟ ਉਮਰ ਦੇ 11 ਵਿਧਾਇਕ ਚੁਣੇ ਗਏ ਤੇ ਇਹ ਸਾਰੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਨ। ਪੰਜਾਬ ਵਿਧਾਨ ਸਭਾ ਦੇ 2022 ਦੇ ਅੰਕੜਿਆਂ ‘ਚ ਨੌਜਵਾਨ ਵਿਧਾਇਕਾਂ ਦੀ ਗਿਣਤੀ ‘ਚ ਵਾਧਾ ਵੀ ਦਰਜ ਕੀਤਾ ਗਿਆ।

ਸੰਗਰੂਰ ਤੋਂ ਨਰਿੰਦਰ ਕੌਰ ਭਰਾਜ 27 ਸਾਲ ਦੀ ਉਮਰ ‘ਚ ਵਿਧਾਇਕ ਬਣੀ। ਖਰੜ ਤੋਂ ਅਨਮੋਲ ਗਗਨ ਮਾਨ 31 ਸਾਲ ਦੀ ਉਮਰ ‘ਚ ਵਿਧਾਨ ਸਭਾ ਪਹੁੰਚੀ, ਜਦਕਿ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਵੀ 31 ਸਾਲ ਦੀ ਉਮਰ ‘ਚ ਚੁਣੇ ਗਏ। ਫਾਜ਼ਿਲਕਾ ਤੋਂ ਨਰਿੰਦਰ ਪਾਲ ਸਿੰਘ ਸਵਨਾ 30 ਸਾਲ ਦੀ ਉਮਰ ‘ਚ ਜੇਤੂ ਰਹੇ। ਇਸ ਤੋਂ ਇਲਾਵਾ ਬਾਘਾ ਪੁਰਾਣਾ ਤੋਂ ਅਮ੍ਰਿਤਪਾਲ ਸਿੰਘ ਸੁਖਾਨੰਦ, ਬਟਾਲਾ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਵਰਗੇ ਨੌਜਵਾਨ ਚਿਹਰੇ ਵੀ ਵਿਧਾਨ ਸਭਾ ‘ਚ ਪਹੁੰਚੇ ਸਨ।

2022 ‘ਚ ਕਈ ਵੱਡੇ ਨਾਂ ਵੀ ਹਾਰੇ

2022 ਦੀਆਂ ਚੋਣਾਂ ‘ਚ ਨਵੇਂ ਤੇ ਨੌਜਵਾਨ ਚਿਹਰਿਆਂ ਦੇ ਉਭਾਰ ਦੇ ਨਾਲ ਕਈ ਤਜਰਬੇਕਾਰ ਆਗੂਆਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ‘ਚ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਬਿਕਰਮ ਸਿੰਘ ਮਜੀਠੀਆ ਤੇ ਚਰਨਜੀਤ ਸਿੰਘ ਚੰਨੀ ਵਰਗੇ ਵੱਡੇ ਨਾਂ ਸ਼ਾਮਲ ਸਨ। ਇਨ੍ਹਾਂ ਚੋਣ ਨਤੀਜਿਆਂ ਨੇ ਪੰਜਾਬ ਦੀ ਚੋਣੀ ਸਿਆਸਤ ‘ਚ ਕਈ ਪੁਰਾਣੇ ਸਮੀਕਰਨਾਂ ਨੂੰ ਬਦਲ ਦਿੱਤਾ।

2027 ‘ਚ ਨੌਜਵਾਨ ਚਿਹਰਿਆਂ ‘ਤੇ ਨਜ਼ਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ‘ਚ ਨੌਜਵਾਨ ਚਿਹਰਿਆਂ ਦੀ ਭੂਮਿਕਾ ਇੱਕ ਵਾਰ ਫਿਰ ਚਰਚਾ ‘ਚ ਹੈ। ਸਿਆਸੀ ਪਾਰਟੀਆਂ ਵੱਲੋਂ ਤਜਰਬੇਕਾਰ ਆਗੂਆਂ ਦੇ ਨਾਲ-ਨਾਲ ਨੌਜਵਾਨ ਆਗੂਆਂ ਨੂੰ ਵੀ ਵੱਖ-ਵੱਖ ਅਹੁਦਿਆਂ ‘ਤੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਚੁੱਕੀਆਂ ਹਨ। ਹੁਣ ਨਜ਼ਰ ਇਸ ਗੱਲ ‘ਤੇ ਰਹੇਗੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀਆਂ ਨੌਜਵਾਨ ਚਿਹਰਿਆਂ ਨੂੰ ਕਿੰਨੀ ਗਿਣਤੀ ‘ਚ ਟਿਕਟਾਂ ਦਿੰਦੀਆਂ ਹਨ ਤੇ ਚੋਣ ਮੈਦਾਨ ‘ਚ ਉਨ੍ਹਾਂ ਦਾ ਪ੍ਰਦਰਸ਼ਨ ਕਿਹੋ ਜਿਹਾ ਰਹਿੰਦਾ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...