ਪੰਚਾਇਤੀ ਚੋਣ ਦਾ ਸ਼ੈਡਿਊਲ ਵੀਰਵਾਰ ਤੱਕ ਨਹੀਂ ਸੌਂਪਿਆ ਤਾਂ ਪੰਜਾਬ ਦੇ ਚੋਣ ਕਮਿਸ਼ਨ ਖੁਦ ਹੋਣ ਹਾਜਿਰ :ਹਾਈਕੋਰਟ
ਪਿੰਡ ਦੀ ਪੰਚਾਇਤ ਦੀ ਉਪ ਚੋਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਹੁਕਮਾਂ ਦੇ ਬਾਵਜੂਦ ਚੋਣਾਂ ਨਾ ਕਰਵਾਉਣ 'ਤੇ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ।
ਪੰਜਾਬ ਨਿਊਜ। ਪੰਜਾਬ-ਹਰਿਆਣਾ ਹਾਈਕੋਰਟ ਨੇ ਇੱਕ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਸਖ਼ਤ ਫਟਕਾਰ ਲਗਾਈ ਹੈ। ਉਨ੍ਹਾਂ ਨੂੰ ਵੀਰਵਾਰ ਤੱਕ ਦਾ ਸਮਾਂ ਦਿੰਦੇ ਹੋਏ ਹਾਈਕੋਰਟ (High Court) ਨੇ ਸਪੱਸ਼ਟ ਕੀਤਾ ਕਿ ਜੇਕਰ ਸ਼ਡਿਊਲ ਹਾਈਕੋਰਟ ‘ਚ ਪੇਸ਼ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਨੂੰ ਖੁਦ ਅਦਾਲਤ ‘ਚ ਪੇਸ਼ ਹੋਣਾ ਪਵੇਗਾ।
ਪੰਜਾਬ-ਹਰਿਆਣਾ ਹਾਈਕੋਰਟ ਨੇ ਇੱਕ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਪੰਚਾਇਤੀ ਚੋਣਾਂ ਦਾ ਸ਼ਡਿਊਲ (Schedule) ਜਾਰੀ ਨਾ ਕਰਨ ‘ਤੇ ਸਖ਼ਤ ਫਟਕਾਰ ਲਗਾਈ ਹੈ। ਉਨ੍ਹਾਂ ਨੂੰ ਵੀਰਵਾਰ ਤੱਕ ਦਾ ਸਮਾਂ ਦਿੰਦੇ ਹੋਏ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਸ਼ਡਿਊਲ ਹਾਈਕੋਰਟ ‘ਚ ਪੇਸ਼ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਨੂੰ ਖੁਦ ਅਦਾਲਤ ‘ਚ ਪੇਸ਼ ਹੋਣਾ ਪਵੇਗਾ।
ਕੋਈ ਨਹੀਂ ਜਾਣਦਾ ਕਿ ਚੋਣਾਂ ਕਦੋਂ ਹੋਣਗੀਆਂ ਅਤੇ ਇਸ ਦਾ ਪ੍ਰੋਗਰਾਮ ਕੀ ਹੋਵੇਗਾ। ਅਜਿਹੇ ‘ਚ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਵੀਰਵਾਰ ਤੱਕ ਪੰਚਾਇਤੀ ਚੋਣਾਂ ਦਾ ਪੂਰਾ ਪ੍ਰੋਗਰਾਮ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਉਹ ਪੇਸ਼ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਖੁਦ ਅਦਾਲਤ ਵਿੱਚ ਪੇਸ਼ ਹੋ ਕੇ ਜਾਣਕਾਰੀ ਦੇਣੀ ਹੋਵੇਗੀ।