ਅਕਾਲੀ-ਭਾਜਪਾ ਦੇ ਗਠਜੋੜ ਨੂੰ ਲੈ ਕੇ ਚਰਚਾ ਤੇਜ਼, ਦਲਜੀਤ ਚੀਮਾ ਬੋਲੇ- ਫੈਸਲੇ ਦੇ ਅਧਿਕਾਰ ਸੁਖਬੀਰ ਬਾਦਲ ਨੂੰ ਸੌਂਪੇ

Updated On: 

17 Nov 2026 12:37 PM IST

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਆਗੂਆਂ ਵੱਲੋਂ ਆਪਣੇ ਮਨ ਦੀ ਗੱਲ ਪਾਰਟੀ ਪ੍ਰਧਾਨ ਅੱਗੇ ਰੱਖ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਆਗੂਆਂ ਨੇ ਆਪਣੀ ਰਾਏ ਤੇ ਵਿਚਾਰ ਪਾਰਟੀ ਪ੍ਰਧਾਨ ਦੇ ਸਾਹਮਣੇ ਰੱਖ ਦਿੱਤੇ ਹਨ।

ਅਕਾਲੀ-ਭਾਜਪਾ ਦੇ ਗਠਜੋੜ ਨੂੰ ਲੈ ਕੇ ਚਰਚਾ ਤੇਜ਼, ਦਲਜੀਤ ਚੀਮਾ ਬੋਲੇ- ਫੈਸਲੇ ਦੇ ਅਧਿਕਾਰ ਸੁਖਬੀਰ ਬਾਦਲ ਨੂੰ ਸੌਂਪੇ

PIC: X/@drcheemasad

ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗਠਜੋੜ ਹੋਣ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਸਿਆਸੀ ਚਰਚਾਵਾਂ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪਾਰਟੀ ਨੇ ਗਠਜੋੜ ਸਬੰਧੀ ਫੈਸਲਾ ਲੈਣ ਦੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ।

ਪਾਰਟੀ ਮੀਟਿੰਗ ‘ਚ ਆਗੂਆਂ ਨੇ ਰੱਖੀ ਆਪਣੀ ਰਾਏ

ਚੰਡੀਗੜ੍ਹ ਵਿਖੇ ਮੀਡੀਆ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਆਗੂਆਂ ਵੱਲੋਂ ਆਪਣੇ ਮਨ ਦੀ ਗੱਲ ਪਾਰਟੀ ਪ੍ਰਧਾਨ ਅੱਗੇ ਰੱਖ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ‘ਚ ਆਗੂਆਂ ਨੇ ਆਪਣੀ ਰਾਏ ਤੇ ਵਿਚਾਰ ਪਾਰਟੀ ਪ੍ਰਧਾਨ ਦੇ ਸਾਹਮਣੇ ਰੱਖ ਦਿੱਤੇ ਹਨ।

ਪੰਜਾਬ ਦੇ ਭਲੇ ਲਈ ਫੈਸਲਾ ਲੈਣ ਦੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਦਿੱਤੇ

ਉਨ੍ਹਾਂ ਕਿਹਾ ਕਿ ਅਸੀਂ ਮੀਟਿੰਗ ਕਰਕੇ ਪਾਰਟੀ ਪ੍ਰਧਾਨ ਨੂੰ ਅਧਿਕਾਰ ਦੇ ਦਿੱਤੇ ਹਨ ਕਿ ਉਹ ਪੰਜਾਬ ਦੇ ਭਲੇ ਤੇ ਸੂਬੇ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਜੋ ਵੀ ਫੈਸਲਾ ਠੀਕ ਸਮਝਣ, ਉਹ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਫੈਸਲਾ ਲੈਂਦੇ ਸਮੇਂ ਇਹ ਦੇਖਿਆ ਜਾਵੇਗਾ ਕਿ ਕਿਸ ਕਦਮ ਨਾਲ ਪੰਜਾਬ ਨੂੰ ਫਾਇਦਾ ਹੋਵੇਗਾ।

ਗਠਜੋੜ ਫਾਈਨਲ ਹੋਣ ‘ਤੇ ਸੁਖਬੀਰ ਬਾਦਲ ਕਰਨਗੇ ਐਲਾਨ

ਦਲਜੀਤ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲ ਸਿਰੇ ਚੜ੍ਹਦੀ ਹੈ ਤਾਂ ਇਸ ਦਾ ਅਧਿਕਾਰਤ ਐਲਾਨ ਪਾਰਟੀ ਪ੍ਰਧਾਨ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਪ੍ਰਧਾਨ ਨੂੰ ਫੈਸਲਾ ਲੈਣ ਲਈ ਅਧਿਕਾਰਤ ਕਰ ਦਿੱਤਾ ਗਿਆ ਹੈ ਤਾਂ ਇਸ ਮਾਮਲੇ ‘ਤੇ ਉਹ ਹੋਰ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਜੋ ਵੀ ਫੈਸਲਾ ਹੋਵੇਗਾ, ਉਹ ਸਭ ਦੇ ਸਾਹਮਣੇ ਆ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਤੇ ਭਾਜਪਾ ਵਿਚਾਲੇ ਸੰਭਾਵਿਤ ਗਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ, ਦਲਜੀਤ ਸਿੰਘ ਚੀਮਾ ਦੇ ਬਿਆਨ ਤੋਂ ਇਹ ਸਪੱਸ਼ਟ ਹੈ ਕਿ ਫਿਲਹਾਲ ਗਠਜੋੜ ਬਾਰੇ ਕੋਈ ਅੰਤਿਮ ਐਲਾਨ ਨਹੀਂ ਕੀਤਾ ਗਿਆ ਤੇ ਆਖਰੀ ਫੈਸਲਾ ਪਾਰਟੀ ਪ੍ਰਧਾਨ ਵੱਲੋਂ ਹੀ ਲਿਆ ਜਾਵੇਗਾ।

Loading...
Unable to load recommendations.
Follow Us