AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੋਵੇਗਾ ਭਾਜਪਾ-ਅਕਾਲੀ ਗਠਜੋੜ? ਪਰਦੇ ਪਿੱਛੇ ਚੱਲ ਰਹੀ ਹਲਚਲ

ਸੂਤਰਾਂ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ 'ਚ ਗਠਜੋੜ ਲਈ ਗੱਲਬਾਤ ਜਾਰੀ ਹੈ। ਦੋਵਾਂ ਪਾਰਟੀਆਂ 'ਚ ਸੀਟ ਵੰਡ ਨੂੰ ਲੈ ਕੇ ਚਰਚਾ ਹੋ ਰਹੀ ਹੈ। ਭਾਜਪਾ ਮੁਤਾਬਕ ਉਹ ਪੰਜਾਬ 'ਚ ਪਹਿਲਾਂ ਨਾਲੋਂ ਮਜ਼ਬੂਤ ਸਥਿਤੀ 'ਚ ਹੈ। ਅਜਿਹੇ 'ਚ ਭਾਜਪਾ ਚਾਹੁੰਦੀ ਹੈ ਕਿ ਦੋਵਾਂ ਵਿਚਕਾਰ ਬਰਾਬਰੀ ਦਾ ਗਠਜੋੜ ਹੋਵੇ।

ਪੰਜਾਬ ਵਿਧਾਨ ਸਭਾ ਚੋਣਾਂ 'ਚ ਹੋਵੇਗਾ ਭਾਜਪਾ-ਅਕਾਲੀ ਗਠਜੋੜ? ਪਰਦੇ ਪਿੱਛੇ ਚੱਲ ਰਹੀ ਹਲਚਲ
tv9-punjabi
| Updated On: 26 Aug 2026 14:57 PM IST
Share

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਹੁਣ ਕੁਝ ਮਹੀਨਿਆਂ ਦਾ ਸਮਾਂ ਬਾਕੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਗਠਜੋੜ ਹੋਵੇਗਾ ਜਾਂ ਨਹੀਂ? ਇਹ ਸਵਾਲ ਬਣਿਆ ਹੋਇਆ ਹੈ। ਦੋਵੇਂ ਪਾਰਟੀਆਂ ਮੀਡੀਆ ਸਾਹਮਣੇ ਇਕੱਲੇ ਹੀ 117 ਸੀਟਾਂ ‘ਤੇ ਚੋਣਾਂ ਲੜਨ ਦੀ ਗੱਲ ਕਹਿ ਚੁੱਕੀਆਂ ਹਨ। ਹਾਲਾਂਕਿ, ਇਸ ਵਿਚਕਾਰ ਪਰਦੇ ਦੇ ਪਿੱਛੇ ਕੁਝ ਹੋਰ ਖਿਚੜੀ ਪੱਕਦੀ ਨਜ਼ਰ ਆ ਰਹੀ ਹੈ।

ਸੂਤਰਾਂ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ‘ਚ ਗਠਜੋੜ ਲਈ ਗੱਲਬਾਤ ਜਾਰੀ ਹੈ। ਦੋਵਾਂ ਪਾਰਟੀਆਂ ‘ਚ ਸੀਟ ਵੰਡ ਨੂੰ ਲੈ ਕੇ ਚਰਚਾ ਹੋ ਰਹੀ ਹੈ। ਭਾਜਪਾ ਮੁਤਾਬਕ ਉਹ ਪੰਜਾਬ ‘ਚ ਪਹਿਲਾਂ ਨਾਲੋਂ ਮਜ਼ਬੂਤ ਸਥਿਤੀ ‘ਚ ਹੈ। ਅਜਿਹੇ ‘ਚ ਭਾਜਪਾ ਚਾਹੁੰਦੀ ਹੈ ਕਿ ਦੋਵਾਂ ਵਿਚਕਾਰ ਬਰਾਬਰੀ ਦਾ ਗਠਜੋੜ ਹੋਵੇ। ਪਾਰਟੀ ਨਾਲ ਜੁੜੇ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ ਵੱਡੇ ਭਰਾ ਦੀ ਭੂਮਿਕਾ ਨਿਭਾਉਣਾ ਚਾਹੁੰਦੀ ਹੈ। ਇਸ ਦਾ ਮਤਲਬ ਹੈ ਕਿ ਜੇਕਰ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਹੁੰਦਾ ਹੈ ਤਾਂ ਭਾਜਪਾ ਜ਼ਿਆਦਾ ਸੀਟਾਂ ‘ਤੇ ਚੋਣ ਲੜਨ ਦੀ ਮੰਗ ਕਰ ਸਕਦੀ ਹੈ। ਜੇਕਰ ਸਭ ਕੁਝ ਠੀਕ ਰਹਿੰਦਾ ਹੈ ਤਾਂ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਹੋ ਸਕਦਾ ਹੈ।

ਸੀਟ ਵੰਡ ਨੂੰ ਲੈ ਕੇ ਗੱਲਬਾਤ!

ਸੂਤਰਾਂ ਮੁਤਾਬਕ ਦੋਵੇਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਸੀਟ ਵੰਡ ਨੂੰ ਲੈ ਕੇ ਗੱਲਬਾਤ ਕਰ ਰਹੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਸੀਟ ਵੰਡ ਨੂੰ ਲੈ ਕੇ ਅਜਿਹਾ ਫਾਰਮੂਲਾ ਤਿਆਰ ਕਰਨਾ ਚਾਹੁੰਦੀਆਂ ਹਨ ਕਿ ਜਿਸ ‘ਤੇ ਦੋਵਾਂ ਦੀ ਸਹਿਮਤੀ ਬਣ ਸਕੇ। ਜੇਕਰ ਸੀਟ ਵੰਡ ਨੂੰ ਲੈ ਕੇ ਸਹਿਮਤੀ ਬਣਦੀ ਹੈ ਤਾਂ ਇਹ ਦੋਵੇਂ ਪੁਰਾਣੇ ਸਾਥੀ ਇੱਕ ਵਾਰ ਫਿਰ ਇਕੱਠੇ ਨਜ਼ਰ ਆ ਸਕਦੇ ਹਨ।

ਭਾਜਪਾ ਦੇ ਸੁਰ ਕਿਉਂ ਵਿਪਰਿਤ?

ਦੂਜੇ ਪਾਸੇ, ਇਸ ਸਭ ਵਿਚਕਾਰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਗਠਜੋੜ ਤੋਂ ਇਨਕਾਰ ਕਰਦੀ ਨਜ਼ਰ ਆ ਰਹੀ ਹੈ। ਸੂਤਰਾਂ ਮੁਤਾਬਕ, ਇਸ ਪਿੱਛੇ ਵੀ ਹਾਈਕਮਾਂਡ ਦੀ ਰਣਨੀਤੀ ਹੈ। ਪਾਰਟੀ ਹਾਈਕਮਾਂਡ ਨੇ ਨਿਰਦੇਸ਼ ਦਿੱਤੇ ਹਨ ਕਿ ਜਦੋਂ ਤੱਕ ਕੋਈ ਵੀ ਅਧਿਕਾਰਤ ਐਲਾਨ ਨਹੀਂ ਹੁੰਦਾ, ਉਸ ਸਮੇਂ ਤੱਕ ਕੋਈ ਵੀ ਗਠਜੋੜ ਦੀ ਸੰਭਾਵਨਾਵਾਂ ‘ਤੇ ਕਈ ਬਿਆਨ ਨਹੀਂ ਦੇਵੇਗਾ।

ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਗ੍ਰਹਿ ਮੰਤਰੀ ਅਮਿਤ ਸ਼ਾਹ ਐਲਾਨ ਕਰ ਚੁੱਕੇ ਹਨ ਕਿ ਭਾਜਪਾ ਇਕੱਲੇ ਹੀ ਚੋਣ ਲੜੇਗੀ। ਅਜਿਹੇ ‘ਚ ਬਾਕੀ ਆਗੂਆਂ ਨੂੰ ਪਾਰਟੀ ਦਾ ਸਟੈਂਡ ਦੁਹਰਾਉਣ ਦੀ ਗੱਲ ਕਹੀ ਗਈ ਹੈ ਕਿ ਪਾਰਟੀ ਆਪਣੇ ਦਮ ‘ਤੇ ਹੀ ਚੋਣ ਲੜੇਗੀ।

ਇਸ ਦਾ ਫ਼ਾਇਦਾ ਪਾਰਟੀ ਨੂੰ ਇੰਝ ਹੋਵੇਗਾ ਕਿ ਜੇਕਰ ਕਿਸੇ ਕਾਰਨ ਕਰਕੇ ਗਠਜੋੜ ਨਹੀਂ ਹੁੰਦਾ ਹੈ ਤਾਂ ਇਸ ਸੂਰਤ ‘ਚ ਭਾਜਪਾ ਦੀ ਆਪਣੀ ਛਵੀ ਜਾਂ ਵੋਟਬੈਂਕ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਵੇਗਾ ਤੇ ਭਾਜਪਾ ਚੋਣਾਂ ਦੀ ਤਿਆਰੀਆਂ ‘ਚ ਆਮ ਵਾਂਗ ਰੁਝੀ ਰਹੇਗੀ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...