ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਕਰਵਾਇਆ ਫ੍ਰੀ, ਅਣਮਿੱਥੇ ਸਮੇਂ ਲਈ ਫੈਸਲਾ – Punjabi News

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਕਰਵਾਇਆ ਫ੍ਰੀ, ਅਣਮਿੱਥੇ ਸਮੇਂ ਲਈ ਫੈਸਲਾ

Updated On: 

16 Jun 2024 12:31 PM

ਕਿਸਾਨ ਆਗੂਆਂ ਨੇ ਗੱਲਬਾਤ ਕਰਦੇ ਕਿਹਾ ਹੈ ਕਿ ਇਹ ਟੋਲ ਪਲਾਜ਼ਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਇਸ ਟੋਲ ਪਲਾਜ਼ਾ ਦੀ ਮਿਆਦ ਖਤਮ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਇਸ ਨੂੰ ਖਤਮ ਨਹੀਂ ਕੀਤਾ ਜਾ ਰਿਹਾ।

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਕਰਵਾਇਆ ਫ੍ਰੀ, ਅਣਮਿੱਥੇ ਸਮੇਂ ਲਈ ਫੈਸਲਾ

ਲਾਡੋਵਾਲ ਟੋਲ ਪਲਾਜ਼ਾ

Follow Us On

ਲੁਧਿਆਣਾ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਕਿਸਾਨ ਯੂਨੀਅਨ ਵੱਲੋਂ ਮੁਫਤ ਕਰ ਦਿੱਤਾ ਗਿਆ ਹੈ। ਸਵੇਰੇ ਕਰੀਬ 11 ਵਜੇ ਕਿਸਾਨਾਂ ਨੇ ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋ ਕੇ ਟੋਲ ਪਲਾਜ਼ਾ ‘ਤੇ ਲੱਗੇ ਬੂਥ ‘ਤੇ ਕਬਜ਼ਾ ਕਰ ਜਮਾ ਲਿਆ ਹੈ। ਉੱਥੇ ਬੈਠੇ ਮੁਲਾਜ਼ਮਾਂ ਨੂੰ ਭੇਜ ਦਿੱਤਾ ਗਿਆ ਹੈ ਅਤੇ ਟੋਲ ਪਲਾਜ਼ੇ ਦੇ ਬੈਰੀਅਰ ਉੱਪਰ ਚੱਕ ਕੇ ਉਹਨਾਂ ਨੂੰ ਫ੍ਰੀ ਕਰ ਦਿੱਤਾ ਗਿਆ ਹੈ।

ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਕਿਸਾਨ ਅਤੇ ਆਗੂ ਪਹੁੰਚੇ ਹੋਏ ਸਨ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਵੱਲੋਂ ਸਾਂਝੇ ਤੌਰ ਤੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

ਕਿਸਾਨ ਆਗੂਆਂ ਨੇ ਗੱਲਬਾਤ ਕਰਦੇ ਕਿਹਾ ਹੈ ਕਿ ਇਹ ਟੋਲ ਪਲਾਜ਼ਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਇਸ ਟੋਲ ਪਲਾਜ਼ਾ ਦੀ ਮਿਆਦ ਖਤਮ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਇਸ ਨੂੰ ਖਤਮ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਅਜਿਹਾ ਇਹ ਕੀ ਸੁਵਿਧਾਵਾਂ ਲੋਕਾਂ ਨੂੰ ਦੇ ਰਹੇ ਹਨ ਜੋ ਇੱਕ ਸਾਲ ਦੇ ਵਿੱਚ ਤਿੰਨ ਵਾਰੀ ਇਹਨਾਂ ਨੇ ਟੋਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਕਰ ਦਿੱਤਾ ਹੈ।

ਕਿਸਾਨਾ ਆਗੂਆਂ ਨੇ ਰੋਸ ਜਤਾਇਆ ਅਤੇ ਕਿਹਾ ਹੈ ਕਿ ਲਗਾਤਾਰ ਇਸ ਟੋਲ ਦੇ ਕਰਕੇ ਲੋਕ ਪਰੇਸ਼ਾਨ ਹਨ। ਜਿਸ ਨੇ ਲੁਧਿਆਣਾ ਤੋਂ ਫਿਲੌਰ ਜਾਣਾ ਹੈ ਉਸ ਦਾ 200 ਰੁਪਏ ਦਾ ਪੈਟਰੋਲ ਲੱਗਦਾ ਹੈ ਜਦੋਂ ਕਿ ਟੋਲ ਪਲਾਜ਼ਾ ₹400 ਲੈਂਦਾ ਹੈ। ਜੇਕਰ ਤੁਹਾਡੇ ਕੋਲ ਫਾਸਟ ਟੈਗ ਨਹੀਂ ਹੈ ਉਹਨਾਂ ਕਿਹਾ ਕਿ 220 ਰੁਪਏ ਇੱਕ ਪਾਸੇ ਦਾ ਕਿਰਾਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਣਮਿੱਥੇ ਸਮੇਂ ਲਈ ਉਹਨਾਂ ਵੱਲੋਂ ਇੱਥੇ ਧਰਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਅਸੀਂ ਇਸ ਸਬੰਧੀ ਨੈਸ਼ਨਲ ਹਾਈਵੇ ਅਥੋਰਟੀ ਨੂੰ ਵੀ ਲਿਖ ਕੇ ਭੇਜਿਆ ਹੈ।

Related Stories
ਪੰਜਾਬ ‘ਚ ਫਿਲਮ ਐਮਰਜੈਂਸੀ ਨਹੀਂ ਚੱਲਣ ਦਿੱਤੀ ਜਾਵੇਗੀ, ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਅਹਿਮ ਫੈਸਲਾ
Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਦਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ
Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
ਪਟਿਆਲਾ ਲਾਅ ਯੂਨੀਵਰਸਿਟੀ ਵਿਵਾਦ ‘ਚ ਆਇਆ ਨਵਾਂ ਮੋੜ: CM ਮਾਨ ਨੇ ਵਿਦਿਆਰਥੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
Exit mobile version