AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਿਸਾਨਾਂ ਦਾ ਚੰਡੀਗੜ੍ਹ ‘ਚ 1 ਸਤੰਬਰ ਤੋਂ 7 ਦਿਨਾਂ ਦਾ ਧਰਨਾ, ਪ੍ਰਸ਼ਾਸਨ ਨਾਲ ਮੀਟਿੰਗ ‘ਚ ਮਿਲੀ ਇਜਾਜ਼ਤ; ਰਾਜੇਵਾਲ ਨੇ ਦੱਸੀਆਂ ਮੰਗਾਂ

ਬਲਵੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਦੋ ਤੋਂ ਤਿੰਨ ਥਾਵਾਂ ਦੱਸੀਆਂ ਗਈਆਂ ਸੀ, ਜਿਨਾਂ 'ਚੋਂ ਏਅਰਪੋਰਟ ਰੋਡ ਦੇ ਕੋਲੇ ਦੀ ਧਰਨੇ ਲਈ ਥਾਂ ਦੀ ਇਜਾਜ਼ਤ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੇ ਨਾਲ ਜੁੜੀਆਂ ਹੋਈਆਂ ਮੰਗਾਂ ਨੂੰ ਲੈ ਕੇ ਕਿ ਧਰਨਾ ਚੱਲੇਗਾ, ਜਿਸ ਦੇ ਬਾਰੇ ਇੱਕ ਚਾਰਟਰ ਵੀ ਵਿਸ਼ੇਸ਼ ਤੌਰ 'ਤੇ ਬਣਾਇਆ ਜਾ ਰਿਹਾ ਹੈ ਕਿ ਕਿਹੜੀਆਂ ਮੰਗਾਂ ਇਸ ਧਰਨੇ ਦੌਰਾਨ ਰੱਖੀਆਂ ਜਾਣਗੀਆਂ।

ਕਿਸਾਨਾਂ ਦਾ ਚੰਡੀਗੜ੍ਹ 'ਚ 1 ਸਤੰਬਰ ਤੋਂ 7 ਦਿਨਾਂ ਦਾ ਧਰਨਾ, ਪ੍ਰਸ਼ਾਸਨ ਨਾਲ ਮੀਟਿੰਗ 'ਚ ਮਿਲੀ ਇਜਾਜ਼ਤ; ਰਾਜੇਵਾਲ ਨੇ ਦੱਸੀਆਂ ਮੰਗਾਂ
amanpreet-kaur
| Updated On: 24 Aug 2026 15:03 PM IST
Share

ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ‘ਚ ਧਰਨਾ ਲਗਾਇਆ ਜਾਵੇਗਾ। ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਸ ਮੁੱਦੇ ਨੂੰ ਲੈ ਕੇ ਐਸਐਸਪੀ ਚੰਡੀਗੜ੍ਹ ਨਾਲ ਮੁਲਾਕਾਤ ਕੀਤੀ। ਮੁਲਕਾਤ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਚੰਡੀਗੜ੍ਹ ‘ਚ 48-49 ਸੈਕਟਰ ਵਿਖੇ ਏਅਰਪੋਰਟ ਰੋਡ ‘ਤੇ ਸਾਨੂੰ ਧਰਨੇ ਲਈ ਇਜਾਜ਼ਤ ਮਿਲ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਧਰਨਾ ਨਿਰੰਤਰ 7 ਦਿਨਾਂ ਲਈ ਚਲੇਗਾ।

ਬਲਵੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਦੋ ਤੋਂ ਤਿੰਨ ਥਾਵਾਂ ਦੱਸੀਆਂ ਗਈਆਂ ਸੀ, ਜਿਨਾਂ ‘ਚੋਂ ਏਅਰਪੋਰਟ ਰੋਡ ਦੇ ਕੋਲ ਧਰਨੇ ਲਈ ਥਾਂ ਦੀ ਇਜਾਜ਼ਤ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੇ ਨਾਲ ਜੁੜੀਆਂ ਹੋਈਆਂ ਮੰਗਾਂ ਨੂੰ ਲੈ ਕੇ ਕਿ ਧਰਨਾ ਚੱਲੇਗਾ, ਜਿਸ ਦੇ ਬਾਰੇ ਇੱਕ ਚਾਰਟਰ ਵੀ ਵਿਸ਼ੇਸ਼ ਤੌਰ ‘ਤੇ ਬਣਾਇਆ ਜਾ ਰਿਹਾ ਹੈ ਕਿ ਕਿਹੜੀਆਂ ਮੰਗਾਂ ਇਸ ਧਰਨੇ ਦੌਰਾਨ ਰੱਖੀਆਂ ਜਾਣਗੀਆਂ।

ਕੀ ਹਨ ਮੁੱਖ ਮੰਗਾਂ?

ਰਾਜੇਵਾਲ ਨੇ ਕਿਹਾ ਕਿ ਧਰਨੇ ਦੀਆਂ ਮੁੱਖ ਮੰਗਾਂ ‘ਚ ਪੁਨਰਗਠਨ ਐਕਟ 1966 ਦੇ ਸੈਕਸ਼ਨ 78,79 ਤੇ 80 ਨੂੰ ਵਾਪਸ ਲੈਣ, ਪਾਣੀ ਦੇ ਸਮਝੌਤੇ ਰੱਦ ਕਰਨ, ਕਿਸਾਨਾਂ ਦਾ ਕਰਜ਼ਾ, ਗੰਨੇ ਦਾ ਰੇਟ, ਕੇਂਦਰ ਸਰਕਾਰ ਵੱਲੋਂ ਫ੍ਰੀ-ਟ੍ਰੇਡ ਐਗ੍ਰੀਮੈਂਟ ਵਰਗੇ ਅਹਿਮ ਮੁੱਦੇ ਚਰਚਾ ‘ਚ ਰਹਿਣਗੇ। ਉਨ੍ਹਾਂ ਕਿਹਾ ਧਰਨੇ ਦੀ ਮੁੱਖ ਮੰਗਾਂ ਨੂੰ ਲੈ ਕੇ ਵਿਸਥਾਰਿਤ ਜਾਣਕਾਰੀ ਥੋੜ੍ਹੀ ਹੀ ਦਿਨਾਂ ‘ਚ ਜਾਰੀ ਕਰ ਦਿੱਤੀ ਜਾਵੇਗੀ। ਚੀਨੀ ਦੇ ਵਧਦੇ ਭਾਅ ‘ਤੇ ਪੁੱਛੇ ਗਏ ਸਵਾਲ ‘ਤੇ ਰਾਜੇਵਾਲ ਨੇ ਕਿਹਾ ਕਿ ਇਹ ਸਰਕਾਰ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਈਥਾਨੌਲ ਨੂੰ ਉਤਸ਼ਾਹਿਤ ਕਰ ਰਹੀ ਹੈ, ਜਿਸ ਕਾਰਨ ਇਹ ਭਾਅ ਵੱਧ ਰਹੇ ਹਨ।

ਸੱਤ ਦਿਨ ਵਾਲੇ ਧਰਨੇ ਲਈ ਕਿਸਾਨਾਂ ਨਾਲ ਤਾਲਮੇਲ

ਕਿਸਾਨਾਂ ਦੇ ਸੱਤ ਦਿਨ ਤੱਕ ਚੱਲਣ ਵਾਲੇ ਇਸ ਧਰਨੇ ਲਈ ਚੰਡੀਗੜ੍ਹ ਪੁਲਿਸ ਦੇ ਵੱਲੋਂ ਬਕਾਇਦਾ ਤੌਰ ਦੇ ਉੱਤੇ ਕਿਸਾਨਾਂ ਦੇ ਨਾਲ ਤਾਲਮੇਲ ਦੇ ਪ੍ਰਬੰਧ ਕੀਤੇ ਜਾਣਗੇ। ਜਿਸ ਦੇ ਬਾਰੇ ਅੱਜ ਇੱਕ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਦੀ ਐਸਐਸਪੀ ਦੇ ਨਾਲ ਬਲਵੀਰ ਸਿੰਘ ਰਾਜੇਵਾਲ ਤੇ ਸਾਥੀ ਕਿਸਾਨ ਆਗੂਆਂ ਨੇ ਕੀਤੀ ਜਿਸ ਦੇ ‘ਚ ਸਹਿਮਤੀ ਬਣਦੀ ਹੋਈ ਨਜ਼ਰ ਆਈ ਹੈ।

Follow Us
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...