AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਮਰੀਕਾ ਟ੍ਰੇਡ ਡੀਲ ਤੋਂ ਨਾਰਾਜ਼ ਪੰਜਾਬ ਦੇ ਕਿਸਾਨ, ਭਾਰਤ ਬੰਦ ਦਾ ਦਿੱਤਾ ਸੱਦਾ, AAP ਨੇ ਦਿੱਤਾ ਸਮਰਥਨ

ਸੰਯੁਕਤ ਕਿਸਾਨ ਮੋਰਚਾ ਤੇ 10 ਟਰੇਡ ਯੂਨੀਅਨਾਂ ਨੇ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਤੇ ਕੇਂਦਰ ਦੇ ਨਵੇਂ ਲੇਬਰ ਕੋਡ ਦੇ ਵਿਰੋਧ 'ਚ ਅੱਜ ਦੇਸ਼ ਵਿਆਪੀ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਸ ਬੰਦ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ। 'ਆਪ' ਦਾ ਕਹਿਣਾ ਹੈ ਕਿ ਇਹ ਲੱਖਾਂ ਮਿਹਨਤਕਸ਼ ਲੋਕਾਂ ਲਈ ਨਿਆਂ ਤੇ ਅਧਿਕਾਰਾਂ ਲਈ ਸੰਘਰਸ਼ ਹੈ।

ਅਮਰੀਕਾ ਟ੍ਰੇਡ ਡੀਲ ਤੋਂ ਨਾਰਾਜ਼ ਪੰਜਾਬ ਦੇ ਕਿਸਾਨ, ਭਾਰਤ ਬੰਦ ਦਾ ਦਿੱਤਾ ਸੱਦਾ, AAP ਨੇ ਦਿੱਤਾ ਸਮਰਥਨ
ਅਮਰੀਕਾ ਟ੍ਰੇਡ ਡੀਲ ਤੋਂ ਨਾਰਾਜ਼ ਪੰਜਾਬ ਦੇ ਕਿਸਾਨ
Follow Us
tv9-punjabi
| Updated On: 12 Feb 2026 09:50 AM IST

ਭਾਰਤ ਤੇ ਅਮਰੀਕਾ ਵਿਚਕਾਰ ਹਾਲ ਹੀ ‘ਚ ਹੋਏ ਅੰਤਰਿਮ ਟ੍ਰੇਡ ਡੀਲ ਨੂੰ ਲੈ ਕੇ ਕਿਸਾਨ ਸੰਗਠਨਾਂ ‘ਚ ਕਾਫ਼ੀ ਨਾਰਾਜ਼ਗੀ ਹੈ। ਨਤੀਜੇ ਵਜੋਂ, ਸੰਯੁਕਤ ਕਿਸਾਨ ਮੋਰਚਾ ਤੇ 10 ਪ੍ਰਮੁੱਖ ਟ੍ਰੇਡ ਯੂਨੀਅਨਾਂ ਨੇ ਟ੍ਰੇਡ ਡੀਲ ਦੇ ਵਿਰੋਧ ‘ਚ ਅੱਜ (ਵੀਰਵਾਰ, 12 ਫਰਵਰੀ) ਦੇਸ਼ ਵਿਆਪੀ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ, ਆਮ ਆਦਮੀ ਪਾਰਟੀ (ਆਪ) ਨੇ ਹੜਤਾਲ ਲਈ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਆਮ ਆਦਮੀ ਪਾਰਟੀ ਪੰਜਾਬ ਇਕਾਈ ਨੇ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕਰਦੇ ਹੋਏ, ਭਾਜਪਾ ਦੀ ਕੇਂਦਰੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਕਿਸਾਨ ਵਿਰੋਧੀ ਆਰਥਿਕ ਫੈਸਲਿਆਂ ਦੀ ਨਿੰਦਾ ਕੀਤੀ। ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਤੇ ਦੇਸ਼ ਦੇ ਬਾਕੀ ਹਿੱਸਿਆਂ ‘ਚ ਇਸ ਦੇ ਵਰਕਰ ਮਜ਼ਦੂਰਾਂ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹੜਤਾਲ ‘ਚ ਸ਼ਾਮਲ ਹੋਣਗੇ।

ਭਾਰਤ ਬੰਦ ਨੂੰ AAP ਦਾ ਸਮਰਥਨ

ਆਪ ਨੇ 10 ਕੇਂਦਰੀ ਟਰੇਡ ਯੂਨੀਅਨਾਂ ਤੇ ਕਿਸਾਨ ਸੰਗਠਨਾਂ ਦੁਆਰਾ ਬੁਲਾਏ ਗਏ ਦੇਸ਼ ਵਿਆਪੀ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਹ ਵਿਰੋਧ ਦੇਸ਼ ਭਰ ਦੇ ਲੱਖਾਂ ਮਿਹਨਤਕਸ਼ ਲੋਕਾਂ ਲਈ ਨਿਆਂ, ਸਨਮਾਨ ਤੇ ਅਧਿਕਾਰਾਂ ਲਈ ਇੱਕ ਵੱਡਾ ਸੰਘਰਸ਼ ਹੈ। ਪਾਰਟੀ ਦਾ ਕਹਿਣਾ ਹੈ ਕਿ ‘ਆਪ’ ਮਜ਼ਦੂਰਾਂ, ਕਿਸਾਨਾਂ ਤੇ ਕਾਰੋਬਾਰੀ ਮਾਲਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਆਮ ਆਦਮੀ ਪਾਰਟੀ ਅੱਜ ਪੰਜਾਬ ਦੇ ਹਰ ਜ਼ਿਲ੍ਹੇ ‘ਚ ਬੰਦ ਦਾ ਸਮਰਥਨ ਕਰੇਗੀ।

“ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ”

‘ਆਪ’ ਬੁਲਾਰਿਆਂ ਦਾ ਕਹਿਣਾ ਹੈ ਕਿ ਕਿਸਾਨ ਸੰਗਠਨਾਂ ਵੱਲੋਂ ਭਾਰਤ ਬੰਦ ਨੂੰ ਦਿੱਤਾ ਗਿਆ ਸਮਰਥਨ ਸਾਬਤ ਕਰਦਾ ਹੈ ਕਿ ਭਾਜਪਾ ਦੀਆਂ ਆਰਥਿਕ ਨੀਤੀਆਂ ਨੇ ਨਾ ਸਿਰਫ਼ ਮਜ਼ਦੂਰਾਂ ਨੂੰ ਨੁਕਸਾਨ ਪਹੁੰਚਾਇਆ ਹੈ, ਸਗੋਂ ਕਿਸਾਨਾਂ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪਾਰਟੀ ਹਮੇਸ਼ਾ ਮਜ਼ਦੂਰਾਂ, ਕਿਸਾਨਾਂ ਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੜਕਾਂ ‘ਤੇ ਉਤਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ ‘ਆਪ’ ਸਰਕਾਰ ਨੇ ਮਜ਼ਦੂਰਾਂ ਲਈ ਘੱਟੋ-ਘੱਟ ਮਜ਼ਦੂਰੀ ਵਧਾਈ ਹੈ, ਕਿਸਾਨਾਂ ਤੋਂ ਕਣਕ ਤੇ ਝੋਨੇ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਯਕੀਨੀ ਬਣਾਈ ਹੈ, ਤੇ ਆਮ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਸੰਭਾਲ ਤੇ ਸਿੱਖਿਆ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜੋ ਦਰਸਾਉਂਦਾ ਹੈ ਕਿ ਇਹ ਪਾਰਟੀ ਸੱਚਮੁੱਚ ਲੋਕਾਂ ਲਈ ਖੜ੍ਹੀ ਹੈ।

‘ਆਪ’ ਦਾ ਕੇਂਦਰ ਸਰਕਾਰ ‘ਤੇ ਹਮਲਾ

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਨਵਾਂ ਲੇਬ ਕੋਡ ਲਾਗੂ ਕਰਕੇ ਮਜ਼ਦੂਰਾਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕੀਤਾ ਹੈ। ਇਨ੍ਹਾਂ ਨਵੇਂ ਕੋਡਾਂ ਨੇ ਨੌਕਰੀ ਦੀ ਸੁਰੱਖਿਆ ਘਟਾ ਦਿੱਤੀ ਹੈ, ਕਾਨੂੰਨੀ ਸੁਰੱਖਿਆ ਨੂੰ ਕਮਜ਼ੋਰ ਕਰ ਦਿੱਤਾ ਹੈ ਤੇ ਮਾਲਕਾਂ ਨੂੰ ਨੌਕਰੀ ‘ਤੇ ਰੱਖਣਅਤੇ ਨੌਕਰੀ ਤੋਂ ਕੱਢਣ ਦੀ ਬੇਰੋਕ ਆਜ਼ਾਦੀ ਦਿੱਤੀ ਹੈ, ਜਿਸ ਨਾਲ ਲੱਖਾਂ ਮਿਹਨਤੀ ਲੋਕਾਂ ਦੇ ਹੱਕਾਂ ਤੇ ਹਿੱਤਾਂ ਨੂੰ ਗੰਭੀਰਤਾ ਨਾਲ ਖ਼ਤਰਾ ਪੈਦਾ ਹੋਇਆ ਹੈ।

ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਇਤਰਾਜ਼ ਜਤਾਉਂਦਿਆਂ ‘ਆਪ’ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਅਡਾਨੀ ਤੇ ਅੰਬਾਨੀ ਵਰਗੇ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਦੀ ਰਾਖੀ ਲਈ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ। ਪਾਰਟੀ ਨੇ ਕਿਹਾ ਕਿ ਨਵੇਂ ਲੇਬਰ ਕੋਡਾਂ ਤਹਿਤ ਮਾਲਕਾਂ ਨੂੰ ਬਿਨਾਂ ਕਿਸੇ ਜਵਾਬਦੇਹੀ ਦੇ ਮਜ਼ਦੂਰਾਂ ਨੂੰ ਨੌਕਰੀ ਤੋਂ ਕੱਢਣ ਦੀ ਖੁੱਲ੍ਹ ਦੇ ਦਿੱਤੀ ਗਈ ਹੈ, ਜਦੋਂ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਵਾਜਬ ਭਾਅ ਨਹੀਂ ਦਿੱਤੇ ਜਾ ਰਹੇ ਹਨ। ਪਾਰਟੀ ਨੇ ਕਿਹਾ ਕਿ ਇਸੇ ਕਾਰਨ ਦਸ ਕੇਂਦਰੀ ਟਰੇਡ ਯੂਨੀਅਨਾਂ ਤੇ ਕਿਸਾਨ ਸੰਗਠਨਾਂ ਨੂੰ ਸਾਂਝੇ ਤੌਰ ‘ਤੇ ਭਾਰਤ ਬੰਦ ਦਾ ਸੱਦਾ ਦੇਣ ਲਈ ਮਜਬੂਰ ਹੋਣਾ ਪਿਆ।

ਬੰਦ ਨੂੰ ਸਫਲ ਬਣਾਉਣ ਦੀ ਅਪੀਲ

ਆਪ ਨੇ ਪੰਜਾਬ ਅਤੇ ਦੇਸ਼ ਭਰ ਦੇ ਸਾਰੇ ਮਜ਼ਦੂਰਾਂ, ਕਿਸਾਨਾਂ, ਦੁਕਾਨਦਾਰਾਂ, ਛੋਟੇ ਕਾਰੋਬਾਰਾਂ ਤੇ ਆਮ ਨਾਗਰਿਕਾਂ ਨੂੰ ਅੱਜ ਸ਼ਾਂਤੀਪੂਰਨ ਭਾਰਤ ਬੰਦ ਯਕੀਨੀ ਬਣਾਉਣ ਦੀ ਅਪੀਲ ਕੀਤੀ। ‘ਆਪ’ ਨੇ ਕਿਹਾ ਕਿ ਇਹ ਬੰਦ ਕਿਸੇ ਇੱਕ ਰਾਜਨੀਤਿਕ ਪਾਰਟੀ ਬਾਰੇ ਨਹੀਂ ਹੈ, ਸਗੋਂ ਲੱਖਾਂ ਮਿਹਨਤਕਸ਼ ਲੋਕਾਂ ਦੇ ਸਵੈ-ਮਾਣ, ਨਿਆਂ ਤੇ ਅਧਿਕਾਰਾਂ ਬਾਰੇ ਹੈ। ਪਾਰਟੀ ਨੇ ਕਿਹਾ ਕਿ ‘ਆਪ’ ਇਸ ਸੰਘਰਸ਼ ਦੀ ਸਭ ਤੋਂ ਅੱਗੇ ਹੈ। ‘ਆਪ’ ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਭਾਜਪਾ ਸਰਕਾਰ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ‘ਚ ਅਸਫਲ ਰਹਿੰਦੀ ਹੈ, ਤਾਂ ‘ਆਪ’ ਸੰਘਰਸ਼ ਦੇ ਅਗਲੇ ਪੜਾਅ ‘ਚ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ।

Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ...
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ...
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...