ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ‘ਤੇ ਸਹਿਮਤੀ ਬਣੀ, ਨਵੀਂ ਖੇਤੀ ਨੀਤੀ ਤੇ ਕਰਜ਼ਾ ਮੁਆਫ਼ੀ ‘ਤੇ ਅਹਿਮ ਫ਼ੈਸਲੇ
ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਸਹਿਮਤੀ ਬਣੀ ਹੈ। ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਦੀ ਨਵੀਂ ਖੇਤੀ ਨੀਤੀ 'ਤੇ ਡੂੰਘਾਈ ਨਾਲ ਚਰਚਾ ਕੀਤੀ ਗਈ ਅਤੇ ਇਸ ਨੀਤੀ ਦਾ ਖਰੜਾ ਵੱਖ-ਵੱਖ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ, ਜਿਸ 'ਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਨਾਲ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੀਆਂ ਅਹਿਮ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕੱਢਣਾ ਸੀ।
ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਸਹਿਮਤੀ ਬਣੀ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਦੀ ਨਵੀਂ ਖੇਤੀ ਨੀਤੀ ‘ਤੇ ਡੂੰਘਾਈ ਨਾਲ ਚਰਚਾ ਕੀਤੀ ਗਈ ਅਤੇ ਇਸ ਨੀਤੀ ਦਾ ਖਰੜਾ ਵੱਖ-ਵੱਖ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ, ਜਿਸ ‘ਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ।
ਕਿਸਾਨਾਂ ਖ਼ਿਲਾਫ਼ ਦਰਜ FIR ਨੂੰ ਖ਼ਤਮ ਕਰਨ ਲਈ ਵੀ ਸਹਿਮਤੀ
ਕਰਜ਼ਾ ਮੁਆਫੀ ਲਈ ਵਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਕਿਸਾਨਾਂ ਨੂੰ ਉਨ੍ਹਾਂ ਦੇ ਕਰਜ਼ਿਆਂ ਤੋਂ ਰਾਹਤ ਦੇਣ ਲਈ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਕਿਸਾਨਾਂ ਖ਼ਿਲਾਫ਼ ਦਰਜ ਐਫਆਈਆਰ ਨੂੰ ਖ਼ਤਮ ਕਰਨ ਲਈ ਵੀ ਸਹਿਮਤੀ ਬਣੀ ਹੈ।
ਫਸਲੀ ਵਿਭਿੰਨਤਾ ‘ਤੇ ਇਨਾਮੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਖੇਤੀ ਨੂੰ ਹੋਰ ਲਾਭਦਾਇਕ ਬਣਾਉਣ ਵਿੱਚ ਮਦਦ ਮਿਲੇਗੀ।
ਧਰਨੇ ਬਾਰੇ ਸਵੇਰੇ ਹੋਵੇਗੀ ਚਰਚਾ
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਭਲਕੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ ਅਤੇ ਫਿਰ ਫੈਸਲਾ ਕਰਨਗੇ ਕਿ ਧਰਨਾ ਜਾਰੀ ਰੱਖਣਾ ਹੈ ਜਾਂ ਨਹੀਂ।
ਚੰਡੀਗੜ੍ਹ ‘ਚ ਚੱਲ ਰਿਹਾ ਹੈ ਕਿਸਾਨਾਂ ਦਾ ਧਰਨਾ
ਚੰਡੀਗੜ੍ਹ ਦੇ ਦੁਸ਼ਿਹਰਾ ਗ੍ਰਾਉਂਡ ਵਿੱਚ ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਮੰਗ ਕੀਤੀ ਸੀ ਕਿ ਉਹ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੱਢਨਗੇ। ਪਰ ਬਾਅਦ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਸੀ। ਜਿਸਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਮਟਕਾ ਚੌਕ ਪੁੱਜੇ ਅਤੇ ਕਿਸਾਨਾਂ ਤੋਂ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਵਕੀਲ ਬਣ ਕੇ ਮੁੱਖ ਮੰਤਰੀ ਕੋਲ ਮਾਮਲਾ ਉਠਾਉਣਗੇ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: ਕਿਸਾਨਾਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਚ ਖੇਤੀ ਨੀਤੀ ਸਮੇਤ ਕਈ ਮੁੱਦਿਆਂ ਤੇ ਹੋਈ ਚਰਚਾ, ਧਰਨਾ ਖ਼ਤਮ ਕਰਨ ਤੇ ਛੇਤੀ ਹੋਵੇਗਾ ਫੈਸਲਾ