ਭਲਕੇ CM ਮਾਨ ਨਾਲ ਹੋਵੇਗੀ ਕਿਸਾਨਾਂ ਦੀ ਬੈਠਕ, ਅਧਿਕਾਰੀਆਂ ਤੇ ਕਿਸਾਨਾਂ ਨੇ ਮੀਟਿੰਗ ‘ਚ ਲਿਆ ਫੈਸਲਾ
ਪੰਜਾਬ ਭਵਨ ਵਿਖੇ ਕਿਸਾਨਾਂ ਅਤੇ ਸਰਕਾਰੀ ਅਧਿਕਾਰੀਆਂ ਦੀ ਮੀਟਿੰਗ ਹੋਈ। ਪਹਿਲਾ ਸੁਨੇਹਾ ਸੀ ਕਿ ਮੁੱਖ ਸਕੱਤਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਗਲਤ ਸੰਦੇਸ਼ ਭੇਜਿਆ ਗਿਆ ਹੈ। ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਕੁਝ ਨਤੀਜੇ ਆ ਸਕਦੇ ਹਨ।
ਖੇਤੀ ਨੀਤੀ ਸਮੇਤ 8 ਮੁੱਦਿਆਂ ‘ਤੇ ਚੰਡੀਗੜ੍ਹ ਦੇ ਸੈਕਟਰ-34 ‘ਚ ਠੋਸ ਮੋਰਚਾ ਬਣਾ ਕੇ ਸੰਘਰਸ਼ ‘ਤੇ ਚੱਲ ਰਹੇ ਕਿਸਾਨਾਂ ਦੀ ਭਲਕੇ (ਵੀਰਵਾਰ) ਨੂੰ ਸੀਐੱਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਦੱਸ ਦਈਏ ਕਿ ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦਿੱਤੀ।
ਇਸ ਤੋਂ ਪਹਿਲਾਂ ਅੱਜ ਪੰਜਾਬ ਭਵਨ ਵਿਖੇ ਕਿਸਾਨਾਂ ਅਤੇ ਸਰਕਾਰੀ ਅਧਿਕਾਰੀਆਂ ਦੀ ਮੀਟਿੰਗ ਹੋਈ। ਪਹਿਲਾ ਸੁਨੇਹਾ ਸੀ ਕਿ ਮੁੱਖ ਸਕੱਤਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਗਲਤ ਸੰਦੇਸ਼ ਭੇਜਿਆ ਗਿਆ ਹੈ। ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਕੁਝ ਨਤੀਜੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਦੀ ਮੀਟਿੰਗ ਦਾ ਨਤੀਜਾ ਆਉਣ ਤੋਂ ਬਾਅਦ ਅਸੀਂ ਭਵਿੱਖ ਦੀ ਰਣਨੀਤੀ ਤੈਅ ਕਰਾਂਗੇ।
ਇਸ ਤੋਂ ਪਹਿਲਾਂ ਕਿਸਾਨਾਂ ਨੇ ਸੈਕਟਰ-34 ਤੋਂ ਮਟਕਾ ਚੌਕ ਤੱਕ ਪੈਦਲ ਮਾਰਚ ਕੱਢਿਆ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਉੱਥੇ ਪਹੁੰਚ ਕੇ ਉਨ੍ਹਾਂ ਦਾ ਮੰਗ ਪੱਤਰ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮੁੱਖ ਮੰਤਰੀ ਅੱਗੇ ਕਿਸਾਨਾਂ ਦਾ ਪੱਖ ਪੇਸ਼ ਕਰਨਗੇ।
ਖੇਤੀ ਨੀਤੀ ਕੀਤੀ ਗਈ ਤਿਆਰ
ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਆਪ ਸਰਕਾਰ ਨੇ ਖੇਤੀ ਨੀਤੀ ਬਣਾਈ ਹੈ। ਜਿਸ ਨੂੰ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਦਯੋਗਿਕ ਨੀਤੀ ਲਾਗੂ ਕਰਨ ਤੋਂ ਪਹਿਲਾਂ ਅਸੀਂ ਮੀਟਿੰਗਾਂ ਕੀਤੀਆਂ ਸਨ। ਮੀਟਿੰਗ ਵੀ ਉਸੇ ਤਰਜ਼ ‘ਤੇ ਹੋਵੇਗੀ। ਇਸ ਦੇ ਨਾਲ ਹੀ ਸਾਰੀਆਂ ਗੱਲਾਂ ਨੂੰ ਵਿਚਾਰ ਕੇ ਨੀਤੀ ਲਾਗੂ ਕੀਤੀ ਜਾਵੇਗੀ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪ ੜ੍ਹੋ: ਚੰਡੀਗੜ੍ਹ ਚ ਕਿਸਾਨਾਂ ਤੇ ਅਧਿਕਾਰੀਆਂ ਵਿਚਾਲੇ ਹੋਣ ਜਾ ਰਹੀ ਮੀਟਿੰਗ, ਖੇਤੀ ਪਾਲਿਸੀ ਹੈ ਮੁੱਖ ਮੁੱਦਾ
ਇਹ ਵੀ ਪੜ੍ਹੋ