ਪਟਿਆਲਾ ਜੇਲ੍ਹ ਤੋਂ 132 ਕਿਸਾਨ ਰਿਹਾਅ, ਖਨੌਰੀ ਸਰਹੱਦ ਤੋਂ ਹੋਏ ਸੀ ਗ੍ਰਿਫ਼ਤਾਰ
ਕਿਸਾਨ ਸੰਘਰਸ਼ ਨਾਲ ਜੁੜੇ ਲਗਭਗ 150 ਕਿਸਾਨ ਪਿਛਲੇ ਕੁਝ ਦਿਨਾਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ 19 ਮਾਰਚ ਦੀ ਰਾਤ ਨੂੰ ਖਨੌਰੀ ਸਰਹੱਦ ਤੋਂ ਲਿਆਂਦਾ ਗਿਆ ਅਤੇ ਬੰਦ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਉਕਤ 150 ਕਿਸਾਨਾਂ ਵਿੱਚੋਂ ਇੱਕ ਕਿਸਾਨ ਪਹਿਲਾਂ ਹੀ ਜ਼ਮਾਨਤ ਲੈ ਚੁੱਕਾ ਸੀ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਰਿਹਾਅ ਹੋਏ 132 ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਕਿਸਾਨ ਅੰਦੋਲਨ ਦੀ ਪੁਰਾਣੀ ਤਸਵੀਰ
ਪਟਿਆਲਾ ਜੇਲ੍ਹ ਵਿੱਚੋਂ ਦੇਰ ਰਾਤ ਹਿਰਾਸਤ ਵਿੱਚ ਲਏ ਗਏ 150 ਕਿਸਾਨਾਂ ਵਿੱਚੋਂ 132 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਸਾਰਿਆਂ ਨੂੰ ਸੋਮਵਾਰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਅਸੀਂ ਜਲਦੀ ਹੀ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਰਿਹਾਅ ਕਰਾਂਗੇ।
ਕਿਸਾਨ ਸੰਘਰਸ਼ ਨਾਲ ਜੁੜੇ ਲਗਭਗ 150 ਕਿਸਾਨ ਪਿਛਲੇ ਕੁਝ ਦਿਨਾਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ 19 ਮਾਰਚ ਦੀ ਰਾਤ ਨੂੰ ਖਨੌਰੀ ਸਰਹੱਦ ਤੋਂ ਲਿਆਂਦਾ ਗਿਆ ਅਤੇ ਬੰਦ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਉਕਤ 150 ਕਿਸਾਨਾਂ ਵਿੱਚੋਂ ਇੱਕ ਕਿਸਾਨ ਪਹਿਲਾਂ ਹੀ ਜ਼ਮਾਨਤ ਲੈ ਚੁੱਕਾ ਸੀ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਰਿਹਾਅ ਹੋਏ 132 ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਹਿਰਾਸਤ ਵਿੱਚ ਸਿਰਫ਼ 17 ਕਿਸਾਨ ਹਨ।
13 ਮਹੀਨਿਆਂ ਬਾਅਦ ਖੁੱਲ੍ਹੇ ਬਾਰਡਰ
ਪੰਜਾਬ ਪੁਲਿਸ ਨੇ ਹਰਿਆਣਾ ਤੇ ਪੰਜਾਬ ਦੀਆਂ ਸ਼ੰਭੂ ਤੇ ਖਨੌਰੀ ਬਾਰਡਰ ਨੂੰ ਕਲੀਅਰ ਕਰ ਦਿੱਤਾ ਗਿਆ ਹੈ। ਜੋ ਬੀਤੇ 13 ਮਹੀਨਿਆਂ ਤੋਂ ਬੰਦ ਸਨ। ਇਸ ਦੌਰਾਨ, ਜਿਨ੍ਹਾਂ ਕਿਸਾਨਾਂ ਨੂੰ ਪੁਲਿਸ ਨਾਲ ਬਹਿਸ ਅਤੇ ਲੜਾਈ ਕਰਦੇ ਦੇਖਿਆ ਗਿਆ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਸਮੇਂ ਦੌਰਾਨ, 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਦੁਆਰਾ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਅੰਬਾਲਾ ਪੁਲਿਸ ਵੱਲੋਂ ਵੀ ਬੈਰੀਕੇਡੀਗ ਹਟਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ, ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ 7ਵੇਂ ਦੌਰ ਦੀ ਗੱਲਬਾਤ ਬੇਸਿੱਟਾ ਰਹੀ ਸੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪਿਊਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨਾਲ ਕਿਸਾਨ ਆਗੂਆਂ ਦੀ ਚੰਡੀਗੜ੍ਹ ਵਿੱਚ ਬੈਠਕ ਹੋਈ ਸੀ। ਇਸ ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।