ਪੰਜਾਬ ‘ਚ 26 ਹਾਈਵੇਅ ਜਾਮ ਕਰਨਗੇ ਕਿਸਾਨ, ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਲਿਆ ਫੈਸਲਾ

Updated On: 

24 Oct 2024 23:09 PM

ਪੰਧੇਰ ਨੇ ਕਿਹਾ ਕਿ ਇਸ ਦੌਰਾਨ ਮਾਝਾ, ਮਾਲਵਾ ਤੇ ਦੋਆਬਾ ਵਿੱਚ ਨੈਸ਼ਨਲ ਹਾਈਵੇਅਜ਼ ਨੂੰ ਜਾਮ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲੇ ਹੀ ਦੋ ਮੋਰਚੇ ਫਗਵਾੜਾ ਤੇ ਬਟਾਲਾ ਵਿੱਚ ਚੱਲ ਰਹੇ ਹਨ। ਮਾਲਵੇ ਵਿੱਚ ਦੋ ਮੋਰਚੇ ਹੋਰ ਖੁਲ੍ਹਣਗੇ। ਇਸ ਦੌਰਾਨ ਸੰਗਰੂਰ ਤੇ ਮੋਗਾ 'ਚ ਹਾਈਵੇਅ ਜਾਮ ਕੀਤੇ ਜਾਣਗੇ। ਕੇਂਦਰ ਸਰਕਾਰ ਤੋਂ ਸਾਨੂੰ ਉਮੀਦ ਨਹੀਂ ਹੈ, ਅਸੀਂ ਪਹਿਲਾਂ ਵੀ ਸੰਘਰਸ਼ ਕੀਤਾ ਹੈ, ਅਸੀਂ ਸੰਘਰਸ਼ ਉਸ ਸਮੇਂ ਤੱਕ ਕਰਾਂਗੇ ਜਦੋਂ ਤੱਕ ਸਮੱਸਿਆਵਾਂ ਦਾ ਹੱਲ ਨਹੀਂ ਹੋ ਜਾਂਦਾ।

ਪੰਜਾਬ ਚ 26 ਹਾਈਵੇਅ ਜਾਮ ਕਰਨਗੇ ਕਿਸਾਨ, ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਲਿਆ ਫੈਸਲਾ

ਪੰਜਾਬ 'ਚ 26 ਹਾਈਵੇਅ ਜਾਮ ਕਰਨਗੇ ਕਿਸਾਨ, ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਲਿਆ ਫੈਸਲਾ

Follow Us On

ਸੰਯੁਕਤ ਕਿਸਾਨ ਮੋਰਚਾ ਨੇ ਝੋਨੇ ਦੀ ਲਿਫਟਿੰਗ, ਡੀਏਪੀ ਦੀ ਕਮੀਂ ਤੇ ਪਰਾਲੀ ਦੇ ਮੁੱਦੇ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦਾ ਫੈਸਲਾ ਲਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕੰਨਫਰੈਂਸ਼ ਕਰਕੇ ਇਹ ਜਾਣਕਾਰੀ ਦਿੱਤੀ।

ਪੰਧੇਰ ਨੇ ਕਿਹਾ ਕਿ ਇਸ ਦੌਰਾਨ ਮਾਝਾ, ਮਾਲਵਾ ਤੇ ਦੋਆਬਾ ਵਿੱਚ ਨੈਸ਼ਨਲ ਹਾਈਵੇਅਜ਼ ਨੂੰ ਜਾਮ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲੇ ਹੀ ਦੋ ਮੋਰਚੇ ਫਗਵਾੜਾ ਤੇ ਬਟਾਲਾ ਵਿੱਚ ਚੱਲ ਰਹੇ ਹਨ। ਮਾਲਵੇ ਵਿੱਚ ਦੋ ਮੋਰਚੇ ਹੋਰ ਖੁਲ੍ਹਣਗੇ। ਇਸ ਦੌਰਾਨ ਸੰਗਰੂਰ ਤੇ ਮੋਗਾ ‘ਚ ਹਾਈਵੇਅ ਜਾਮ ਕੀਤੇ ਜਾਣਗੇ। ਕੇਂਦਰ ਸਰਕਾਰ ਤੋਂ ਸਾਨੂੰ ਉਮੀਦ ਨਹੀਂ ਹੈ, ਅਸੀਂ ਪਹਿਲਾਂ ਵੀ ਸੰਘਰਸ਼ ਕੀਤਾ ਹੈ, ਅਸੀਂ ਸੰਘਰਸ਼ ਉਸ ਸਮੇਂ ਤੱਕ ਕਰਾਂਗੇ ਜਦੋਂ ਤੱਕ ਸਮੱਸਿਆਵਾਂ ਦਾ ਹੱਲ ਨਹੀਂ ਹੋ ਜਾਂਦਾ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਤਾਂ ਕਿਸਾਨਾਂ ਨੂੰ ਮਾਰਨ ਵਿੱਚ ਲੱਗੀ ਹੋਈ ਹੈ। ਉੱਥੇ ਹੀ ਪੰਜਾਬ ਸਰਕਾਰ ਕੋਈ ਫੈਸਲਾ ਨਹੀਂ ਲੈ ਰਹੀ। ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕੇਂਦਰ ਸਰਕਾਰ ਦੁਆਰਾ ਗ੍ਰਿਫ਼ਤਾਰ ਤੇ ਪੁੱਛਗਿੱਛ ਲਈ ਬੁਲਾਇਆ ਜਾਂਦਾ ਸੀ ਤਾਂ ਪੰਜਾਬ ਦੇ ਸੀਐਮ ਭਗਵੰਤ ਮਾਨ ਸਾਰੇ 92 ਵਿਧਾਇਕਾਂ ਲੈ ਕੇ ਦਿੱਲੀ ਜਾ ਕੇ ਪ੍ਰਦਰਸ਼ਨ ਕਰਦੇ ਸਨ। ਜੇਕਰ ਉਨ੍ਹਾਂ ਨੂੰ ਪੰਜਾਬ ਦਾ ਦੁੱਖ ਹੈ ਤਾਂ ਹੁਣ ਉਹ ਪੰਜਾਬ ਦੇ 92 ਵਿਧਾਇਕ ਲੈ ਕੇ ਝੋਨੇ ਦੀ ਖਰੀਦ ਲਈ ਪ੍ਰਧਾਨ ਮੰਤਰੀ ਦਫ਼ਤਰ ਤੇ ਪ੍ਰਦਰਸ਼ਨ ਕਿਉਂ ਨਹੀਂ ਕਰਦੇ।

ਪੰਜਾਬ ਵਿੱਚ ਨਿਰਵਿਘਣ ਚੱਲ ਰਹੀ ਝੋਨੇ ਦੀ ਲਿਫਟਿੰਗ- ਪੰਜਾਬ ਸਰਕਾਰ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੀਤੇ ਦਿਨੀਂ ਕਿਹਾ ਕਿ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਕਿਸਾਨਾਂ ਨੂੰ ਆਪਣੀ ਉਪਜ ਦੀ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।

ਕਟਾਰੂਚੱਕ ਨੇ ਦੱਸਿਆ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਅੱਜ ਤੱਕ ਕੁੱਲ 38 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 34.5 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਭਗ 4.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਪਹੁੰਚ ਗਈ ਹੈ, ਅਤੇ ਰਾਜ ਵਿਚ ਝੋਨੇ ਦੀ ਰੋਜ਼ਾਨਾ ਖਰੀਦ ਦੀ ਔਸਤ ਵੀ 4.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਹੈ।

ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ, ਸੂਬੇ ਵਿੱਚ ਅਣਵਿਕਿਆ ਝੋਨਾ ਇੱਕ ਦਿਨ ਦੀ ਆਮਦ ਤੋਂ ਵੀ ਘੱਟ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ਭਰ ਵਿੱਚ ਬਾਰਦਾਨਾ, ਲੇਬਰ ਅਤੇ ਆਵਾਜਾਈ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਘੱਟੋ ਘੱਟ ਸਮਰਥਨ ਮੁੱਲ ਦੇ ਭੁਗਤਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਲਗਭਗ 5,683 ਕਰੋੜ ਰੁਪਏ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੇ ਜਾ ਚੁੱਕੇ ਹਨ।