ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸਾਨਾਂ ਆਗੂਆਂ ਦੇ ਘਰ ਪਹੁੰਚੀ ਪੁਲਿਸ, 6 ਨੂੰ ਸ਼ੰਭੂ ਥਾਣੇ ਦਾ ਘਿਰਾਓ ਕਰਨ ਦਾ ਕੀਤਾ ਸੀ ਐਲਾਨ

Punjab Farmers' Protest: ਪੰਜਾਬ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਦੇ ਐਲਾਨ ਤੋਂ ਬਾਅਦ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਡੱਲੇਵਾਲ ਨੇ ਸਰਕਾਰ ਨੂੰ ਉਹਨਾਂ ਨਾਲ ਗੱਲ ਕਰਨੀ ਚਾਹੀਦੀ ਸੀ ਕਿ ਕਿਸਾਨ ਧਰਨੇ ਕਿਉਂ ਲਗਾ ਰਹੇ ਹਨ ਪਰ ਅਜਿਹਾ ਨਹੀਂ ਕੀਤਾ ਗਿਆ। ਪੁਲਿਸ ਕਾਰਵਾਈ ਕਾਰਨ ਕਿਸਾਨਾਂ ਵਿੱਚ ਰੋਸ ਹੈ।

ਕਿਸਾਨਾਂ ਆਗੂਆਂ ਦੇ ਘਰ ਪਹੁੰਚੀ ਪੁਲਿਸ, 6 ਨੂੰ ਸ਼ੰਭੂ ਥਾਣੇ ਦਾ ਘਿਰਾਓ ਕਰਨ ਦਾ ਕੀਤਾ ਸੀ ਐਲਾਨ
Follow Us
sukhjinder-sahota-faridkot
| Updated On: 05 May 2025 08:46 AM

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰਨਾਂ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਸੋਮਵਾਰ ਸਵੇਰੇ 4 ਵਜੇ ਡੱਲੇਵਾਲ ਦੇ ਫਰੀਦਕੋਟ ਵਾਲੇ ਘਰ ਪਹੁੰਚੇ। ਡੱਲੇਵਾਲ ਨੇ ਖੁਦ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ।

ਡੱਲੇਵਾਲ ਨੇ ਕਿਹਾ ਸੀ ਕਿ “ਜਦੋਂ ਸਾਡਾ ਅੰਦੋਲਨ ਚੱਲ ਰਿਹਾ ਸੀ, ਉਸ ਸਮੇਂ ਡੀਜੀਪੀ ਸਾਹਿਬ ਨੇ ਭਰੋਸਾ ਦਿੱਤਾ ਸੀ ਕਿ ਕਿਸਾਨਾਂ ਦੇ ਮਾਲ ਅਤੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਪਰ ਹੁਣ ਲੱਗਦਾ ਹੈ ਕਿ ਸਰਕਾਰ ਆਪਣੀ ਗੱਲ ਤੋਂ ਮੁੱਕਰ ਰਹੀ ਹੈ। ਇਸ ਸਬੰਧੀ 6 ਮਈ ਨੂੰ ਸ਼ੰਭੂ ਸਰਹੱਦ ‘ਤੇ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਐਸਐਚਓ ਦੇ ਵਿਵਹਾਰ ਸਬੰਧੀ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ।”

ਕਿਸਾਨ ਆਗੂ ਨੇ ਕਿਹਾ, “ਸਰਕਾਰ ਨੂੰ ਸਾਨੂੰ ਫ਼ੋਨ ਕਰਕੇ ਪੁੱਛਣਾ ਚਾਹੀਦਾ ਸੀ ਕਿ ਅਸੀਂ ਵਿਰੋਧ ਕਿਉਂ ਕਰ ਰਹੇ ਹਾਂ। ਸਾਡੀਆਂ ਮੰਗਾਂ ਸਪੱਸ਼ਟ ਹਨ, ਪਰ ਸਾਨੂੰ ਵਿਰੋਧ ਪ੍ਰਦਰਸ਼ਨ ਨਾ ਕਰਨ ਦੇਣਾ ਕਿਵੇਂ ਜਾਇਜ਼ ਹੈ? ਸਾਡੀ ਮੰਗ ਹੈ ਕਿ ਪ੍ਰਦਰਸ਼ਨ ਦੌਰਾਨ ਕਿਸਾਨਾਂ ਨਾਲ ਦੁਰਵਿਵਹਾਰ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਦੂਜੀ ਮੰਗ ਇਹ ਹੈ ਕਿ ਡੀਜੀਪੀ ਵੱਲੋਂ ਕੀਤਾ ਵਾਅਦਾ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ।”

ਫਤਿਹਗੜ੍ਹ ਸਾਹਿਬ ਵਿਖੇ ਖ਼ਤਮ ਕੀਤੀ ਸੀ ਭੁੱਖ ਹੜਤਾਲ

13 ਫਰਵਰੀ, 2024 ਨੂੰ, ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਦੀ ਮੰਗ ਕਰਦੇ ਹੋਏ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ। 26 ਨਵੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ (ਪੰਜਾਬ ਹਰਿਆਣਾ ਦੀ ਹੱਦ) ‘ਤੇ ਭੁੱਖ ਹੜਤਾਲ ਕੀਤੀ।

19 ਮਾਰਚ, 2025 ਨੂੰ, ਕਿਸਾਨ ਆਗੂ ਕੇਂਦਰੀ ਆਗੂਆਂ ਨਾਲ ਮੀਟਿੰਗ ਕਰਨ ਲਈ ਚੰਡੀਗੜ੍ਹ ਗਏ। ਉੱਥੋਂ ਵਾਪਸ ਆਉਂਦੇ ਸਮੇਂ, ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ, ਪੁਲਿਸ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਹਟਾ ਦਿੱਤਾ ਅਤੇ ਅਗਲੇ ਦਿਨ ਇਨ੍ਹਾਂ ਥਾਵਾਂ ‘ਤੇ ਆਵਾਜਾਈ ਬਹਾਲ ਕਰ ਦਿੱਤੀ।

ਡੱਲੇਵਾਲ ਨੂੰ ਪੁਲਿਸ ਨੇ ਹਸਪਤਾਲ ਵਿੱਚ ਦਾਖਲ ਕਰਵਾਇਆ। ਉਹਨਾਂ ਨੂੰ 3 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। 6 ਅਪ੍ਰੈਲ ਨੂੰ, ਫਤਿਹਗੜ੍ਹ ਸਾਹਿਬ ਵਿੱਚ ਹੋਈ ਇੱਕ ਪੰਚਾਇਤ ਵਿੱਚ, ਡੱਲੇਵਾਲ ਨੇ ਆਪਣਾ ਵਰਤ ਖਤਮ ਕਰਨ ਦਾ ਐਲਾਨ ਕੀਤਾ ਸੀ।

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...