ਕਿਸਾਨ ਫਿਰ ਰੋਕਣਗੇ ਰੇਲਾਂ, MSP ਤੇ ਹੋਰ ਮੰਗਾਂ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਕਰ ਰਹੇ ਪ੍ਰਦਰਸ਼ਨ
ਸਰਵਣ ਪੰਧੇਰ ਨੇ ਕਿਹਾ ਕਿ ਐਮਐਸਪੀ ਦੀ ਗਰੰਟੀ ਦੇ ਕਾਨੂੰਨ ਸਮੇਤ ਕਿਸਾਨਾਂ ਦੀਆਂ ਕਈ ਮੰਗਾਂ 'ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਕਾਰਨ ਸਾਨੂੰ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਕਿਸਾਨ ਇਹ ਪ੍ਰਦਰਸ਼ਨ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਤੇ ਪਟਿਆਲਾ ਸਮੇਤ 19 ਜ਼ਿਲ੍ਹਿਆਂ ਤੋਂ ਗੁਜ਼ਰਨ ਵਾਲੀਆਂ ਰੇਲ ਟ੍ਰੈਕਸ 'ਤੇ ਕਰਨਗੇ।
ਕਿਸਾਨ ਮਜ਼ਦੂਰ ਮੋਰਚਾ ਨੇ 5 ਦਸੰਬਰ ਨੂੰ ਪੰਜਾਬ ‘ਚ ਰੇਲ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੂਬੇ ਭਰ ‘ਚ ਟ੍ਰੇਨਾਂ ਰੋਕੀਆਂ ਜਾਣਗੀਆਂ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਕੀਤਾ ਜਾਵੇਗਾ। ਇਸ ਦੌਰਾਨ ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ।
ਸਰਵਣ ਪੰਧੇਰ ਨੇ ਕਿਹਾ ਕਿ ਐਮਐਸਪੀ ਦੀ ਗਰੰਟੀ ਦੇ ਕਾਨੂੰਨ ਸਮੇਤ ਕਿਸਾਨਾਂ ਦੀਆਂ ਕਈ ਮੰਗਾਂ ‘ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਕਾਰਨ ਸਾਨੂੰ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਕਿਸਾਨ ਇਹ ਪ੍ਰਦਰਸ਼ਨ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਤੇ ਪਟਿਆਲਾ ਸਮੇਤ 19 ਜ਼ਿਲ੍ਹਿਆਂ ਤੋਂ ਗੁਜ਼ਰਨ ਵਾਲੀਆਂ ਰੇਲ ਟ੍ਰੈਕਸ ‘ਤੇ ਕਰਨਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੇਂਦਰ ਤੋਂ ਐਮਐਸਪੀ ਗਰੰਟੀ ਕਾਨੂੰਨ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਿਜਲੀ ਸੁਧਾਰ ਬਿੱਲ-2025 ਵੀ ਰੱਦ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੀਆਂ ਮੰਗਾਂ ਹਨ ਕਿ ਪ੍ਰੀਪੇਡ ਮੀਟਰ ਹਟਾ ਕੇ ਪੁਰਾਣੇ ਮੀਟਰ ਲਗਾਏ ਜਾਣ। ਇਸ ਤੋਂ ਇਲਾਵਾ ਜਨਤਕ ਪ੍ਰਾਪਰਟੀਆਂ ਵੇਚਣ, ਕਿਸਾਨ-ਮਜ਼ਦੂਰਾਂ ਦੇ ਅਧਿਕਾਰਾਂ ਦੀ ਅਣਦੇਖੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ‘ਤੇ ਧਿਆਨ ਨਹੀਂ ਦਿੰਦੀ ਹੈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ ਤੇ ਇਹ ਅੰਦੋਲਨ ਵਿਆਪਕ ਰੂਪ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਅੰਦੋਲਨ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਆਵਾਜ਼ਾਂ ਸਰਕਾਰ ਦੇ ਕੰਨਾਂ ਤੱਕ ਪਹੁੰਚ ਸਕਣ।