ਅੱਜ ਪੰਜਾਬ ‘ਚ ਕਿਸਾਨ ਰੋਕਣਗੇ ਟ੍ਰੇਨਾਂ, 2 ਘੰਟੇ ਲਈ ਹੋਵੇਗਾ ਧਰਨਾ ਪ੍ਰਦਰਸ਼ਨ; ਕੀ ਹਨ ਮੰਗਾਂ?

Updated On: 

05 Dec 2025 09:28 AM IST

ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇਨ੍ਹਾਂ ਦੋ ਘੰਟਿਆਂ 'ਚ ਰੇਲ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਿਲ ਆ ਸਕਦੀ ਹੈ। ਹਾਲਾਂਕਿ, ਇਸ ਦੌਰਾਨ ਕਿਸਾਨ ਸੜਕਾਂ ਜਾਮ ਨਹੀਂ ਕਰਨਗੇ। ਲਿੰਕ ਸੜਕਾਂ ਤੇ ਹਾਈਵੇਅ ਪੂਰੀ ਤਰ੍ਹਾਂ ਖੁੱਲ੍ਹੇ ਰਹਿਣਗੇ, ਜਿਸ ਕਾਰਨ ਲੋਕਾਂ ਨੂੰ ਜ਼ਿਆਦਾ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਲੋਕ ਅੱਜ ਰੇਲ ਦੇ ਸਫ਼ਰ ਦੀ ਬਜਾਏ ਸੜਕ ਯਾਤਰਾ ਨੂੰ ਵਿਕਲਪ ਦੇ ਤੌਰ 'ਤੇ ਇਸਤੇਮਾਲ ਕਰ ਸਕਦੇ ਹਨ।

ਅੱਜ ਪੰਜਾਬ ਚ ਕਿਸਾਨ ਰੋਕਣਗੇ ਟ੍ਰੇਨਾਂ, 2 ਘੰਟੇ ਲਈ ਹੋਵੇਗਾ ਧਰਨਾ ਪ੍ਰਦਰਸ਼ਨ; ਕੀ ਹਨ ਮੰਗਾਂ?

ਕਿਸਾਨਾਂ ਦੇ ਪ੍ਰਦਰਸ਼ਨ ਦੀ ਪੁਰਾਣੀ ਤਸਵੀਰ

Follow Us On

ਪੰਜਾਬ ਚ ਕਿਸਾਨ ਅੱਜ ਰੇਲਵੇ ਟ੍ਰੈਕ ਜਾਮ ਕਰਨਗੇ। ਲੁਧਿਆਣਾ, ਜਲੰਧਰ, ਬਠਿੰਡਾ ਤੇ ਅੰਮ੍ਰਿਤਸਰ ਸਮੇਤ 19 ਜ਼ਿਲ੍ਹਿਆਂ ਚ 26 ਥਾਂਵਾਂ ਤੇ ਕਿਸਾਨ ਰੇਲਵੇ ਟ੍ਰੈਕ ਤੇ ਧਰਨੇ ਤੇ ਬੈਠਣਗੇ। ਕਿਸਾਨਾਂ ਦਾ ਇਹ ਧਰਨਾ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ ਦੁਪਹਿਰ 3 ਵਜੇ ਤੱਕ, ਯਾਨੀ ਕਿ 2 ਘੰਟੇ ਦੇ ਲਈ ਚਲੇਗਾ। ਇਸ ਦੌਰਾਨ ਰੇਲਵੇ ਵੱਲੋਂ ਟ੍ਰੇਨਾਂ ਦੇ ਜਾਮ ਦੇ ਸਮੇਂ ਦੌਰਾਨ ਰਸਤੇ ਚ ਰੁਕਣ, ਟਰਮੀਨੇਟ ਕਰਨ ਜਾਂ ਫਿਰ ਕੈਂਸਿਲ ਕਰਨ ਵਰਗੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ, ਅਜੇ ਤੱਕ ਇਸ ਦੀ ਲਿਸਟ ਜਾਰੀ ਨਹੀਂ ਕੀਤੀ ਗਈ ਹੈ।

ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇਨ੍ਹਾਂ ਦੋ ਘੰਟਿਆਂ ਚ ਰੇਲ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਿਲ ਆ ਸਕਦੀ ਹੈ। ਹਾਲਾਂਕਿ, ਇਸ ਦੌਰਾਨ ਕਿਸਾਨ ਸੜਕਾਂ ਜਾਮ ਨਹੀਂ ਕਰਨਗੇ। ਲਿੰਕ ਸੜਕਾਂ ਤੇ ਹਾਈਵੇਅ ਪੂਰੀ ਤਰ੍ਹਾਂ ਖੁੱਲ੍ਹੇ ਰਹਿਣਗੇ, ਜਿਸ ਕਾਰਨ ਲੋਕਾਂ ਨੂੰ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਲੋਕ ਅੱਜ ਰੇਲ ਦੇ ਸਫ਼ਰ ਦੀ ਬਜਾਏ ਸੜਕ ਯਾਤਰਾ ਨੂੰ ਵਿਕਲਪ ਦੇ ਤੌਰ ਤੇ ਇਸਤੇਮਾਲ ਕਰ ਸਕਦੇ ਹਨ।

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐਲਾਨ

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੂਬੇ ਭਰ ‘ਚ ਟ੍ਰੇਨਾਂ ਰੋਕੀਆਂ ਜਾਣਗੀਆਂ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਕੀਤਾ ਜਾਵੇਗਾ। ਇਸ ਦੌਰਾਨ ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ।

ਪੁਰਾਣੀ ਤਸਵੀਰ

ਕੀ ਹਨ ਕਿਸਾਨਾਂ ਦੀਆਂ ਮੰਗਾਂ?

ਸਰਵਣ ਪੰਧੇਰ ਨੇ ਕਿਹਾ ਕਿ ਐਮਐਸਪੀ ਦੀ ਗਰੰਟੀ ਦੇ ਕਾਨੂੰਨ ਸਮੇਤ ਕਿਸਾਨਾਂ ਦੀਆਂ ਕਈ ਮੰਗਾਂ ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਕਾਰਨ ਸਾਨੂੰ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਕਿਸਾਨ ਇਹ ਪ੍ਰਦਰਸ਼ਨ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਤੇ ਪਟਿਆਲਾ ਸਮੇਤ 19 ਜ਼ਿਲ੍ਹਿਆਂ ਤੋਂ ਗੁਜ਼ਰਨ ਵਾਲੇ ਰੇਲ ਟ੍ਰੈਕਸ ਤੇ ਕਰਨਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੇਂਦਰ ਤੋਂ ਐਮਐਸਪੀ ਗਰੰਟੀ ਕਾਨੂੰਨ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਿਜਲੀ ਸੁਧਾਰ ਬਿੱਲ-2025 ਵੀ ਰੱਦ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੀਆਂ ਮੰਗਾਂ ਹਨ ਕਿ ਪ੍ਰੀਪੇਡ ਮੀਟਰ ਹਟਾ ਕੇ ਪੁਰਾਣੇ ਮੀਟਰ ਲਗਾਏ ਜਾਣ। ਇਸ ਤੋਂ ਇਲਾਵਾ ਜਨਤਕ ਪ੍ਰਾਪਰਟੀਆਂ ਵੇਚਣ, ਕਿਸਾਨ-ਮਜ਼ਦੂਰਾਂ ਦੇ ਅਧਿਕਾਰਾਂ ਦੀ ਅਣਦੇਖੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਤੇ ਧਿਆਨ ਨਹੀਂ ਦਿੰਦੀ ਹੈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ ਤੇ ਇਹ ਅੰਦੋਲਨ ਵਿਆਪਕ ਰੂਪ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਅੰਦੋਲਨ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਆਵਾਜ਼ਾਂ ਸਰਕਾਰ ਦੇ ਕੰਨਾਂ ਤੱਕ ਪਹੁੰਚ ਸਕਣ।