AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਪਰਾਲੀ ਵੇਚ ਸੋਨਾ ਖਰੀਦ ਰਹੇ ਹਨ ਕਿਸਾਨ, ਇਸ ਤਕਨੀਕ ਨਾਲ ਹੋਇਆ ਚਮਤਕਾਰ

ਸਰਦੀਆਂ ਦੇ ਮੌਸਮ ਵਿੱਚ ਪੰਜਾਬ ਦੇ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਦਿੰਦੇ ਸਨ, ਜਿਸ ਕਾਰਨ ਗਵਾਂਢੀ ਸੂਬਿਆਂ ਦੇ ਸ਼ਹਿਰਾਂ ਵਿੱਚ ਪ੍ਰਦੂਸ਼ਣ ਫੈਲਦਾ ਹੈ। ਪਰ ਪਿਛਲੇ ਕੁਝ ਸਾਲਾਂ ਵਿੱਚ ਪਰਾਲੀ ਦੇ ਨਿਪਟਾਰੇ ਸਬੰਧੀ ਕਈ ਸਕੀਮਾਂ ਬਣਾਈਆਂ ਗਈਆਂ ਹਨ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਹਨ। ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਕਿਸਾਨ ਹੁਣ ਪਰਾਲੀ ਨੂੰ ਖੇਤਾਂ ਵਿੱਚ ਨਹੀਂ ਸਾੜ ਰਹੇ ਸਗੋਂ ਇਸ ਨੂੰ ਬਾਇਓਮਾਸ ਪਲਾਂਟਾਂ ਨੂੰ ਵੇਚ ਰਹੇ ਹਨ ਅਤੇ ਉੱਥੋਂ ਲੱਖਾਂ ਰੁਪਏ ਕਮਾ ਰਹੇ ਹਨ।

ਪੰਜਾਬ 'ਚ ਪਰਾਲੀ ਵੇਚ ਸੋਨਾ ਖਰੀਦ ਰਹੇ ਹਨ ਕਿਸਾਨ, ਇਸ ਤਕਨੀਕ ਨਾਲ ਹੋਇਆ ਚਮਤਕਾਰ
ਫਾਈਨ ਫੋਟੋ
tv9-punjabi
| Updated On: 29 Oct 2023 15:16 PM IST
Share
ਸਰਦੀਆਂ ਵਿੱਚ ਪਰਾਲੀ ਨਾ ਸਿਰਫ਼ ਪੰਜਾਬ ਸਗੋਂ ਹਰਿਆਣਾ ਅਤੇ ਦਿੱਲੀ ਦੇ ਮੌਸਮ ਲਈ ਖਤਰਨਾਕ ਸਾਬਤ ਹੋ ਰਹੀ ਹੈ ਪਰ ਹੁਣ ਇਹ ਪਰਾਲੀ ਪੰਜਾਬ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਕਿਸਾਨ ਇੱਥੇ ਪਰਾਲੀ ਵੇਚ ਕੇ ਚੋਖੀ ਕਮਾਈ ਕਰ ਰਹੇ ਹਨ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਤੋਂ ਬਾਅਦ ਕਈ ਕਿਸਾਨਾਂ ਨੇ ਇਸ ਨੂੰ ਬਾਇਓਮਾਸ ਪਲਾਂਟਾਂ ਅਤੇ ਬਾਇਲਰਾਂ ਨੂੰ ਵੇਚਣਾ ਸ਼ੁਰੂ ਕਰ ਦਿੱਤਾ ਹੈ। ਇਸ ਤਰ੍ਹਾਂ ਉਥੋਂ ਦਾ ਮਾਹੌਲ ਵੀ ਬਦਲਣਾ ਸ਼ੁਰੂ ਹੋ ਗਿਆ ਹੈ। ਇੱਕ ਰਿਪੋਰਟ ਅਨੁਸਾਰ ਕਿਸਾਨ ਹੁਣ ਪਰਾਲੀ ਨੂੰ ਖੇਤਾਂ ਵਿੱਚ ਨਹੀਂ ਸਾੜ ਰਹੇ ਸਗੋਂ ਇਸ ਨੂੰ ਬਾਇਓਮਾਸ ਪਲਾਂਟਾਂ ਨੂੰ ਵੇਚ ਰਹੇ ਹਨ ਅਤੇ ਉੱਥੋਂ ਲੱਖਾਂ ਰੁਪਏ ਕਮਾ ਰਹੇ ਹਨ। ਪਰਾਲੀ ਜੋ ਕਦੇ ਖੇਤਾਂ ਵਿੱਚ ਸੜ ਕੇ ਸੁਆਹ ਹੋ ਜਾਂਦੀ ਸੀ ਅਤੇ ਪ੍ਰਦੂਸ਼ਣ ਕਾਰਨ ਲੋਕਾਂ ਦੇ ਸਾਹ ਅਤੇ ਫੇਫੜਿਆਂ ਦੀ ਸਮੱਸਿਆ ਬਣ ਜਾਂਦੀ ਸੀ, ਹੁਣ ਕਿਸਾਨਾਂ ਲਈ ਸੋਨਾ ਬਣ ਗਈ ਹੈ।

ਇਸ ਮਸ਼ੀਨ ਨੇ ਕਮਾਲ ਕਰ ਦਿੱਤਾ

ਪਲਵਿੰਦਰ ਸਿੰਘ ਗੁਰਦਾਸਪੁਰ ਦਾ ਇੱਕ ਅਜਿਹਾ ਕਿਸਾਨ ਹੈ, ਜਿਸ ਨੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਲਈ ਪਿਛਲੇ ਸਾਲ ਇੱਕ ਬੇਲਰ ਖਰੀਦਿਆ ਸੀ। ਬੇਲਰ ਇੱਕ ਕਿਸਮ ਦੀ ਖੇਤੀ ਮਸ਼ੀਨ ਹੈ, ਜੋ ਕਿ ਟਰੈਕਟਰ ਨਾਲ ਜੁੜੀ ਹੁੰਦੀ ਹੈ। ਇਸ ਨੂੰ ਚਲਾਉਣ ਨਾਲ ਖੇਤਾਂ ਵਿੱਚੋਂ ਪਰਾਲੀ ਇਕੱਠੀ ਕੀਤੀ ਜਾਂਦੀ ਹੈ ਅਤੇ ਇਹ ਆਸਾਨੀ ਨਾਲ ਗੱਠਾਂ ਵਿੱਚ ਬਦਲ ਜਾਂਦੀ ਹੈ। ਪਲਵਿੰਦਰ ਸਿੰਘ ਗੁਰਦਾਸਪੁਰ ਦੇ ਪਿੰਡ ਸਾਹਰੀ ਦਾ ਰਹਿਣ ਵਾਲਾ ਹੈ। ਉਸਦਾ ਕਹਿਣਾ ਹੈ ਕਿ ਪਿਛਲੇ ਸਾਲ ਉਸਨੇ 1400 ਟਨ ਪਰਾਲੀ ਦੀ ਸਪਲਾਈ ਕੀਤੀ ਸੀ ਅਤੇ ਇਸ ਸਾਲ 3000 ਟਨ ਦੀ ਸਪਲਾਈ ਹੋਣ ਦੀ ਉਮੀਦ ਹੈ। ਪਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਪਿੰਡਾਂ ਵਿੱਚੋਂ ਪਰਾਲੀ ਇਕੱਠੀ ਕਰਕੇ ਪਠਾਨਕੋਟ ਸਥਿਤ ਪਲਾਂਟ ਵਿੱਚ ਵੇਚਦਾ ਹੈ। ਇਸ ਤੋਂ ਇਲਾਵਾ ਉਹ ਸ਼ਹਿਰਾਂ ਵਿੱਚ ਉਨ੍ਹਾਂ ਗੁੱਜਰਾਂ ਨੂੰ ਵੀ ਪਰਾਲੀ ਵੇਚਦੇ ਹਨ ਜੋ ਪਸ਼ੂ ਪਾਲਣ ਦਾ ਕੰਮ ਕਰਦੇ ਹਨ। ਉਹ ਪਸ਼ੂਆਂ ਨੂੰ ਭੋਜਨ ਦੇ ਤੌਰ ‘ਤੇ ਪਰਾਲੀ ਦਿੰਦੇ ਹਨ।

ਤੂੜੀ ਲੱਖਾਂ ਵਿੱਚ ਵਿਕ ਰਹੀ

ਪਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਪਰਾਲੀ ਨੂੰ 180 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚਦਾ ਹੈ। ਉਸ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਸ ਨੇ ਚੰਗੀ ਕਮਾਈ ਕੀਤੀ ਸੀ। ਉਸ ਦਾ ਅੰਦਾਜ਼ਾ ਹੈ ਕਿ ਉਹ ਇਸ ਸਾਲ 15 ਲੱਖ ਰੁਪਏ ਕਮਾ ਸਕਦਾ ਹੈ। ਸੰਗਰੂਰ ਦੇ ਮਲੇਰਕੋਟਲਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਹ ਪਿੰਡ ਵਿੱਚੋਂ ਪਰਾਲੀ ਇਕੱਠੀ ਕਰਕੇ ਸੰਗਰੂਰ ਅਤੇ ਅੰਮ੍ਰਿਤਸਰ ਦੀ ਏਐਨਜੀ ਬਾਇਓ ਗੈਸ ਕੰਪਨੀ ਨੂੰ ਵੇਚਦਾ ਹੈ। ਉਸ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਸ ਨੇ 20 ਲੱਖ ਰੁਪਏ ਕਮਾਏ ਅਤੇ ਸਾਰਾ ਖਰਚਾ ਕੱਢ ਕੇ ਉਸ ਨੇ 7 ਤੋਂ 8 ਲੱਖ ਰੁਪਏ ਦੀ ਬਚਤ ਕੀਤੀ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਪਿਛਲੇ ਸਾਲ 1200 ਟਨ ਪਰਾਲੀ ਵੇਚੀ ਸੀ ਜਦਕਿ ਇਸ ਸਾਲ 5000 ਟਨ ਪਰਾਲੀ ਵੇਚਣ ਦੀ ਯੋਜਨਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...