Punjab Farmers: ਕਿਸਾਨਾਂ ਨੂੰ ਅੱਜ ਮਿਲੇਗੀ ਫਸਲ ਖਰਾਬੇ ਦੀ ਮੁਆਵਜ਼ਾ ਰਾਸ਼ੀ, CM ਮਾਨ ਨੇ ਕੀਤਾ ਟਵੀਟ

Updated On: 

13 Apr 2023 11:23 AM

CM ਭਗਵੰਤ ਸਿੰਘ ਮਾਨ ਅੱਜ ਕਿਸਾਨਾਂ ਨੂੰ ਦੇਣਗੇ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਦੀ ਦਾਣਾ ਮੰਡੀ ਪਹੁੰਚਣਗੇ ਅਤੇ ਕਿਸਾਨਾਂ ਨੂੰ ਫਸਲ ਖਰਾਬੇ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨਗੇ।

Follow Us On

Compensation for Farmers: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਦੀ ਦਾਣਾ ਮੰਡੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਿਸਾਨਾਂ ਨੂੰ ਬੇਮੌਸਮੀ ਬਰਸਾਤ (Unseasonal Rain ) ਕਾਰਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ਾ ਰਾਸ਼ੀ ਦੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।

CM ਮਾਨ ਨੇ ਕੀਤਾ ਟਵੀਟ

CM ਭਗਵੰਤ ਸਿੰਘ ਮਾਨ ਵੱਲੋਂ ਟਵੀਟ ਕਰ ਕਿਹਾ ਗਿਆ ਹੈ ਕਿ ‘ਫਸਲ ਖੇਤਾਂ ਵਿੱਚ ਪਰ ਪੈਸਾ ਖਾਤੇ ਵਿੱਚ… ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ… ਬਰਸਾਤ ਅਤੇ ਗੜ੍ਹੇਮਾਰੀ ਕਰਾਨ ਖਰਾਬ ਹੋਈ ਫਸਲ ਦਾ ਮਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ ਹੋ ਗਿਆ ਹੈ। ‘
ਆਪ’ ਦੀ ਇਮਾਨਦਾਰ ਸਰਕਾਰ ਦਾ ਕੰਮ ਬੋਲਦਾ ਹੈ।

ਪ੍ਰਤੀ ਏਕੜ 15 ਹਜ਼ਾਰ ਮੁਆਵਜ਼ੇ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਤੂਫ਼ਾਨ ਪ੍ਰਭਾਵਿਤ ਪਿੰਡਾਂ (Effected Villages) ਦਾ ਦੌਰ ਕਰ ਜਾਇਜਾ ਲਿਆ ਸੀ। ਸੀਐੱਮ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਫਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸ ਦੌਰਾਨ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਸਨ।

ਵਿਰੋਧੀਆਂ ਨੇ ਚੁੱਕੇ ਸਵਾਲ

ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਮੁਆਵਜ਼ਾ ਰਾਸ਼ੀ ਨੂੰ ਲੈ ਕੇ ਵਿਰੋਧੀਆਂ ਨੇ ਸਵਾਲ ਚੁੱਕੇ ਹਨ। ਉਥੇ ਕਿਸਾਨਾਂ ਵੱਲੋਂ ਵੀ ਮੁਆਵਜ਼ਾ (Compensation) ਰਾਸ਼ੀ ਨੂੰ ਲੈ ਕੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਤਾਂ ਜੋ ਉਹ ਜਲਦ ਤੋਂ ਜਲਦ ਆਪਣੀ ਅਗਲੀ ਫਸਲ ਤਿਆਰ ਕਰ ਸੱਕਣ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version