ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ, 18 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਅੱਜ ਤੋਂ 30 ਸਤੰਬਰ ਤੱਕ ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨ ਰੇਲਵੇ ਲਾਈਨਾਂ 'ਤੇ ਧਰਨਾ ਦਿੱਤਾ ਜਾ ਰਿਹਾ ਹੈ।

ਪੰਜਾਬ 'ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ, 18 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Follow Us
davinder-kumar-jalandhar
| Updated On: 28 Sep 2023 12:09 PM IST
ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ਤੇ ਬੈਠ ਕੇ ਧਰਨਾ ਦੇ ਰਹੇ ਹਨ। ਕਿਸਾਨ ਰੇਲਵੇ ਲਾਈਨਾਂ ਨੇੜੇ ਇੱਕਠੇ ਹੋ ਗਏ ਹਨ। ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ ਦੇ ਸਮਰਥਨ ਵਿੱਚ ਆ ਗਏ ਹਨ। ਵੀਰਵਾਰ ਸਵੇਰ ਤੋਂ ਹੀ ਕਿਸਾਨ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਤਿੰਨ ਦਿਨਾਂ ਤੋਂ ਪੂਰੀ ਤਿਆਰੀ ਨਾਲ ਆਏ ਹਨ। ਖਾਣ-ਪੀਣ ਅਤੇ ਬੈਠਣ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਟਰਾਲੀਆਂ ਵਿੱਚ ਸੌਣ ਲਈ ਗੱਦੇ ਵੀ ਲੈ ਕੇ ਆਏ ਹਨ। ਕਿਸਾਨ 12 ਵਜੇ ਰੇਲਵੇ ਲਾਈਨਾਂ ‘ਤੇ ਬੈਠਣਾ ਸ਼ੁਰੂ ਹੋ ਗਏ ਹਨ।

ਪੰਜਾਬ ਦੇ ਸਮਰਥਨ ‘ਚ ਹਰਿਆਣਾ ਦੇ ਕਿਸਾਨ

ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨ ਆਗੂ ਵੀ ਪੰਜਾਬ ਦੇ ਸਮਰਥਨ ਵਿੱਚ ਆ ਗਏ ਹਨ। ਹਰਿਆਣਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਪਹਿਲਾਂ ਹੀ ਪੈਦਲ ਮਾਰਚ ਚੱਲ ਰਿਹਾ ਹੈ। ਜੇਕਰ ਪੰਜਾਬ ਵਿੱਚ ਕਿਸਾਨਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਜਾਂ ਪੁਲਿਸ ਨੇ ਕੋਈ ਤਾਕਤ ਵਰਤਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਵੱਲ ਮਾਰਚ ਕਰਨਗੇ। ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਅੰਦੋਲਨ ਸ਼ੁਰੂ ਹੋਵੇਗਾ।

ਰੇਲ ਆਵਾਜਾਈ ਹੋਵੇਗੀ ਪ੍ਰਭਾਵਿਤ

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟ੍ਰੇਨ ‘ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਗੱਡੀਆਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬੱਸਾਂ ਰਾਹੀਂ ਸਫ਼ਰ ਕਰਨਾ ਪੈ ਸਕਦਾ ਹੈ।

ਕੀ ਹਨ ਕਿਸਾਨਾਂ ਦੀਆਂ ਮੰਗਾਂ?

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪਹਿਲਾਂ ਹੀ ਕਈ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ ਕਈ ਟ੍ਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ-ਇੱਕ ਨੌਕਰੀ ਦਿੱਤੀ ਜਾਵੇ। ਹੜ੍ਹਾਂ ਅਤੇ ਬਰਸਾਤਾਂ ਵਿੱਚ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ।

50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ

ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਕਿਸਾਨਾਂ ਦੀ ਨਾ ਤਾਂ ਗਿਰਦਾਵਰੀ ਹੋਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਅਜੇ ਤੱਕ ਮੁਆਵਜ਼ਾ ਮਿਲਿਆ ਹੈ। ਜਿਨ੍ਹਾਂ ਨੂੰ ਮਿਲਿਆ ਹੈ ਉਹ ਬਹੁਤ ਘੱਟ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...