AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਵੱਖ-ਵੱਖ ਟਿਕਾਣਿਆਂ ‘ਤੇ ED ਦੀ ਰੇਡ, ਪਠਾਨਕੋਟ ਤੇ ਫਿਰੋਜ਼ਪੁਰ ‘ਚ ਸਵੇਰ ਤੋਂ ਹੀ ਟੀਮ ਕਰ ਰਹੀ ਜਾਂਚ

ਪਠਾਨਕੋਟ 'ਚ ਈਡੀ ਨੇ 5 ਵੱਖ-ਵੱਖ ਟਿਕਾਣਿਆਂ 'ਤੇ ਰੇਡ ਕੀਤੀ ਹੈ। ਤਾਰਾਗੜ੍ਹ ਪਿੰਡ 'ਚ ਇੱਕ ਪ੍ਰਾਪਰਟੀ ਡੀਲਰ (ਤਾਰਾਗੜ੍ਹ ਦੇ ਸਾਬਕਾ ਸਰਪੰਚ) ਦੇ ਘਰ 'ਤੇ ਰੇਡ ਕੀਤੀ ਗਈ ਹੈ। ਇਸ ਦੇ ਨਾਲ-ਨਾਲ ਕਰੱਸ਼ਰ ਉਦਯੋਗ ਨਾਲ ਜੁੜੇ ਦੋ ਕਾਰੋਬਾਰੀ ਦੇ ਚਾਰ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।

ਪੰਜਾਬ 'ਚ ਵੱਖ-ਵੱਖ ਟਿਕਾਣਿਆਂ 'ਤੇ ED ਦੀ ਰੇਡ, ਪਠਾਨਕੋਟ ਤੇ ਫਿਰੋਜ਼ਪੁਰ 'ਚ ਸਵੇਰ ਤੋਂ ਹੀ ਟੀਮ ਕਰ ਰਹੀ ਜਾਂਚ
mukesh-saini
| Updated On: 16 Jul 2026 14:08 PM IST
Share

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਪੰਜਾਬ ‘ਚ ਵੱਖ-ਵੱਖ ਟਿਕਾਣਿਆਂ ਦੇ ਰੇਡ ਕੀਤੀ ਗਈ ਹੈ। ਸਵੇਰ ਤੋਂ ਹੀ ਇਹ ਰੇਡਾਂ ਦਾ ਸਿਲਸਿਲਾ ਜਾਰੀ ਹੈ। ਫਿਰੋਜ਼ਪੁਰ ਸ਼ਹਿਰ ‘ਚ ਇੱਕ ਪ੍ਰਾਪਰਟੀ ਡੀਲਰ ਦੇ ਘਰ ‘ਤੇ ਈਡੀ ਨੇ ਰੇਡ ਕੀਤੀ ਹੈ। ਈਡੀ ਦੀ ਟੀਮ ਦੋ ਗੱਡੀਆਂ ਸ਼ਹਿਰ ‘ਚ ਪਹੁੰਚੀ। ਹਾਲਾਂਕਿ, ਅਜੇ ਤੱਕ ਮਾਮਲੇ ਬਾਰੇ ਕੁਝ ਖੁਲਾਸਾ ਨਹੀਂ ਹੋ ਸਕਿਆ ਹੈ ਕਿ ਇਹ ਰੇਡ ਕਿਸ ਕਾਰਨ ਕੀਤੀ ਗਈ ਹੈ।

ਦੂਜੇ ਪਾਸੇ, ਪਠਾਨਕੋਟ ‘ਚ ਈਡੀ ਨੇ 5 ਵੱਖ-ਵੱਖ ਟਿਕਾਣਿਆਂ ‘ਤੇ ਰੇਡ ਕੀਤੀ ਹੈ। ਤਾਰਾਗੜ੍ਹ ਪਿੰਡ ‘ਚ ਇੱਕ ਪ੍ਰਾਪਰਟੀ ਡੀਲਰ (ਤਾਰਾਗੜ੍ਹ ਦੇ ਸਾਬਕਾ ਸਰਪੰਚ) ਦੇ ਘਰ ‘ਤੇ ਰੇਡ ਕੀਤੀ ਗਈ ਹੈ। ਇਸ ਦੇ ਨਾਲ-ਨਾਲ ਕਰੱਸ਼ਰ ਉਦਯੋਗ ਨਾਲ ਜੁੜੇ ਦੋ ਕਾਰੋਬਾਰੀ ਦੇ ਚਾਰ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਨ੍ਹਾਂ ਰੇਡਾਂ ਕਿਸ ਮਾਮਲੇ ‘ਚ ਫਿਲਹਾਲ ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੋ ਸਕਿਆ ਹੈ।

ਛਾਪੇਮਾਰੀ ਦੌਰਾਨ ਸਬੰਧਤ ਥਾਵਾਂ ਤੋਂ ਦਸਤਾਵੇਜ਼ਾਂ, ਵਿੱਤੀ ਰਿਕਾਰਡਾਂ ਤੇ ਹੋਰ ਅਹਿਮ ਕਾਗਜ਼ਾਤਾਂ ਦੀ ਜਾਂਚ ਕੀਤੀ ਜਾ ਰਹੀ। ਹਾਲਾਂਕਿ, ਅਧਿਕਾਰੀਆਂ ਨੇ ਇਸ ਮਾਮਲੇ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਤੇ ਨਾ ਹੀ ਛਾਪੇਮਾਰੀ ਦੇ ਕਾਰਨਾਂ ਬਾਰੇ ਕੋਈ ਖੁਲਾਸਾ ਕੀਤਾ।

ਜਾਣਕਾਰੀ ਮੁਤਾਬਕ, ਈਡੀ ਦੀ ਟੀਮ ਜਲੰਧਰ ਤੋਂ ਪਹੁੰਚੀ ਹੈ। ਇਸ ਟੀਮ ‘ਚ ਕਰੀਬ 20 ਅਧਿਕਾਰੀ ਸ਼ਾਮਲ ਹਨ। ਟੀਮ ਨੇ ਤਾਰਾਗੜ੍ਹ ਦੇ ਸਾਬਕਾ ਸਰਪੰਚ ਤੇ ਪ੍ਰਾਪਰਟੀ ਡੀਲਰ ਦੇ ਘਰ ‘ਤੇ ਛਾਪਾ ਮਾਰਿਆ। ਇਸ ਤੋਂ ਇਲਾਵਾ, ਜ਼ਿਲ੍ਹੇ ਦੇ ਇੱਕ ਵੱਡੇ ਕਰੱਸ਼ਰ ਕਾਰੋਬਾਰੀ ਦੇ ਸੈਲੀ ਰੋਡ ਸਥਿਤ ਪਾਰਕ ਐਵੇਨਿਊ ਹੋਟਲ ਨੇੜੇ ਦਫ਼ਤਰ ਤੇ ਸਰਹੱਦੀ ਪਿੰਡ ਦਤਿਆਲ ਸਥਿਤ ਕਰੱਸ਼ਰ ਯੂਨਿਟ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਸੈਲੀ ਰੋਡ ਪੈਟਰੋਲ ਪੰਪ ਨੇੜੇ ਗਲੀ ‘ਚ ਰਹਿੰਦੇ ਇੱਕ ਹੋਰ ਕਰੱਸ਼ਰ ਕਾਰੋਬਾਰੀ ਦੇ ਘਰ ਵੀ ਈਡੀ ਦੀ ਟੀਮ ਪਹੁੰਚੀ। ਫਿਲਹਾਲ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਤੇ ਮੀਡੀਆ ਨੂੰ ਕਾਰਵਾਈ ਵਾਲੀ ਥਾਂ ਤੋਂ ਦੂਰ ਰੱਖਿਆ ਗਿਆ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...