ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੀ ਹੈ BJP, ਵਿਧਾਨਸਭਾ ‘ਚ ਹਰਪਾਲ ਚੀਮਾ ਨੇ ਭਾਜਪਾ ਨੂੰ ਘੇਰਿਆ

Updated On: 

25 Feb 2025 12:25 PM IST

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਭਾਜਪਾ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਇਸ ਪ੍ਰਸਤਾਵ ਨੂੰ ਲੈ ਕੇ ਹਾਮੀ ਭਰੀ ਅਤੇ ਕਿਹਾ ਕਿ ਸਾਡੀ ਪਾਰਟੀ ਵੀ ਇਸ ਪ੍ਰਸਤਾਵ ਲਈ ਰਜ਼ਾਮੰਦ ਹੈ।

ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੀ ਹੈ BJP, ਵਿਧਾਨਸਭਾ ਚ ਹਰਪਾਲ ਚੀਮਾ ਨੇ ਭਾਜਪਾ ਨੂੰ ਘੇਰਿਆ

ਹਰਪਾਲ ਸਿੰਘ ਚੀਮਾ

Follow Us On

ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਬਜਟ ਇਜਲਾਸ ਤੋਂ ਪਹਿਲਾਂ ਹੋ ਰਹੇ ਇਸ ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੀ ਹੈ। ਦਿੱਲੀ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਬਾਬਾ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ। ਇਸ ਤੋਂ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਤਾ ਚਲਦਾ ਹੈ। ਕਿਵੇਂ ਭਾਜਪਾ ਦਲਿਤ ਭਾਈਚਾਰੇ ਦਾ ਅਪਮਾਨ ਕਰਦੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਦੇਸ਼ ਦੇ ਰਾਸ਼ਟਰਪਤੀ ਸਾਹਮਣੇ ਨਿੰਦਾ ਪ੍ਰਸਤਾਵ ਪੇਸ਼ ਕਰਨਾ ਚਾਹੀਦਾ ਹੈ। ਤਾਂ ਜੋ ਅਸੀਂ ਦਲਿਤ ਭਾਈਚਾਰੇ ਨੂੰ ਭਾਜਪਾ ਦੀ ਦਲਿਤ ਮਾਨਸਿਕਤਾ ਤੋਂ ਬਚਾਅ ਸਕੀਏ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਤੋਂ ਹੀ ਦਲਿਤ ਭਾਈਚਾਰੇ ਦੇ ਵਿਰੋਧ ਰਹੀ ਹੈ। ਕੁਝ ਦਿਨ ਪਹਿਲਾ ਸੰਸਦ ਵਿੱਚ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਲੈ ਕੇ ਇਤਰਾਜਯੋਗ ਟਿੱਪਣੀ ਕੀਤੀ ਸੀ ਜਿਸ ਦਾ ਨਤੀਜਾ ਸਾਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਖ਼ਾਸਕਰ ਪੰਜਾਬ ਵਿੱਚ ਦੇਖਣ ਨੂੰ ਮਿਲਿਆ। ਉਸ ਬਿਆਨ ਤੋਂ ਬਾਅਦ ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਜੇਕਰ ਭਾਜਪਾ ਦੀ ਸਰਕਾਰ ਪੰਜਾਬ ਵਿੱਚ ਹੁੰਦੀ ਤਾਂ ਆਰੋਪੀ ਨੂੰ ਬਾਬਾ ਸਾਹਿਬ ਦੇ ਭੁੱਤ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨ ‘ਤੇ ਸਨਮਾਨਿਤ ਕਰਦੀ।

ਬਾਜਵਾ ਨੇ ਜਤਾਈ ਚੀਮਾ ਨਾਲ ਸਹਿਮਤੀ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਇਸ ਪ੍ਰਸਤਾਵ ਨੂੰ ਲੈ ਕੇ ਹਾਮੀ ਭਰੀ ਅਤੇ ਕਿਹਾ ਕਿ ਸਾਡੀ ਪਾਰਟੀ ਵੀ ਇਸ ਪ੍ਰਸਤਾਵ ਲਈ ਰਜ਼ਾਮੰਦ ਹੈ। ਦਿੱਲੀ ਵਿੱਚ ਆਉਂਦੇ ਹੀ ਜੋ ਭਾਜਪਾ ਨੇ ਕੀਤਾ ਹੈ ਉਸਨੇ ਸਾਡੇ ਸਮਾਜ ਦੇ ਇਕ ਵੱਡੇ ਵਰਗ ( ਦਲਿਤ ਭਾਈਚਾਰੇ) ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਦੇ ਨਾਲ ਹੀ ਅਸੀਂ ਇਹ ਵੀ ਗੁਜ਼ਾਰਿਸ਼ ਕਰਦੇ ਹਾਂ ਕਿ ਸਾਬਕਾ ਪੀਐੱਮ ਮਰਹੂਮ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਲਈ ਪ੍ਰਸਤਾਵ ਰੱਖਿਆ ਜਾਵੇ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵੀ ਚੱਕੇ ਸਵਾਲ

ਬੀਤੇ ਦਿਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵੀ ਜ਼ੁਬਾਨੀ ਹਮਲਾ ਕਰਦਿਆ ਭਾਰਤੀ ਜਨਤਾ ਪਾਰਟੀ ਨੂੰ ਦਲਿਤ ਅਤੇ ਸਿੱਖ ਵਿਰੋਧੀ ਮਾਨਸਿਕਤਾ ਵਾਲੀ ਪਾਰਟੀ ਕਰਾਰ ਦਿੱਤਾ ਸੀ। ਇਕ ਪ੍ਰੈਸ ਕਾਨਫਰੰਸ ਦੌਰਾਨ ਆਤਿਸ਼ੀ ਨੇ ਆਰੋਪ ਲਗਾਇਆ ਸੀ ਕਿ ਸੱਤਾ ‘ਤੇ ਕਾਬਜ਼ ਹੰਦੇ ਹੀ ਭਾਜਪਾ ਸਰਕਾਰ ਨੇ ਸੀਐੱਮ ਦਫ਼ਤਰ ਤੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਆਪਣੀ ਅਸਲ ਮਾਨਸਿਕਤਾ ਦੇਸ਼ ਦੇ ਸਾਹਮਣੇ ਰੱਖੀ ਹੈ।

ਦਿੱਲੀ ਸੀਐੱਮ ਨੇ ਦਿੱਤਾ ਜਵਾਬ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿਰੋਧੀ ਧਿਰ ਵੱਲੋਂ ਲਗਾਏ ਗਏ ਆਰੋਪਾਂ ‘ਤੇ ਕਿਹਾ, “ਸ਼ਹੀਦ ਭਗਤ ਸਿੰਘ, ਬਾਬਾ ਸਾਹਿਬ ਅੰਬੇਡਕਰ, ਸਾਰੇ ਸਾਡੇ ਦੇਸ਼ ਦੇ ਪੂਰੋਧਾ ਹਨ, ਜਿਨ੍ਹਾਂ ਦਾ ਅਸੀਂ ਹਮੇਸ਼ਾ ਸਤਿਕਾਰ ਕਰਦੇ ਹਾਂ… ਉਨ੍ਹਾਂ (ਵਿਰੋਧੀ ਧਿਰ) ਨੂੰ ਜਵਾਬ ਦੇਣਾ ਮੇਰਾ ਕੰਮ ਨਹੀਂ ਹੈ। ਮੈਂ ਜਨਤਾ ਪ੍ਰਤੀ ਜਵਾਬਦੇਹ ਹਾਂ ਅਤੇ ਹਮੇਸ਼ਾ ਉਨ੍ਹਾਂ ਲਈ ਜਵਾਬਦੇਹ ਰਹਾਂਗੀ।”