AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Satta Sammelan Punjab: ਕਾਂਗਰਸ ਸਰਕਾਰ ਦੇ ਦੌਰਾਨ ਪੰਜਾਬ ਸਿਰ ਵਧਿਆ ਸਭ ਤੋਂ ਵੱਧ ਕਰਜ਼ਾ… ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਦਾਅਵਾ

Satta Sammelan Punjab: TV9 ਨੈੱਟਵਰਕ ਦੇ ਵਿਸ਼ੇਸ਼ ਸਿਆਸੀ ਮੰਚ ਸੱਤਾ ਸੰਮੇਲਨ-ਪੰਜਾਬ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀਆਂ ਸਰਕਾਰਾਂ ਵੇਲੇ ਸਰਕਾਰੀ ਨੌਕਰੀਆਂ 'ਤੇ ਪਾਬੰਦੀ ਲੱਗੀ ਹੋਈ ਸੀ।

Satta Sammelan Punjab: ਕਾਂਗਰਸ ਸਰਕਾਰ ਦੇ ਦੌਰਾਨ ਪੰਜਾਬ ਸਿਰ ਵਧਿਆ ਸਭ ਤੋਂ ਵੱਧ ਕਰਜ਼ਾ... ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਦਾਅਵਾ
tv9-punjabi
| Published: 19 Nov 2026 15:20 PM IST
Share

TV9 ਨੈੱਟਵਰਕ ਦੇ ਵਿਸ਼ੇਸ਼ ਸਿਆਸੀ ਮੰਚ ਸੱਤਾ ਸੰਮੇਲਨ-ਪੰਜਾਬ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀਆਂ ਸਰਕਾਰਾਂ ਵੇਲੇ ਸਰਕਾਰੀ ਨੌਕਰੀਆਂ ‘ਤੇ ਪਾਬੰਦੀ ਲੱਗੀ ਹੋਈ ਸੀ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਪਾਬੰਦੀ ਨੂੰ ਖ਼ਤਮ ਕਰਦਿਆਂ ਅੱਜ ਲਗਭਗ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰ ਵਿੱਚ ਨੌਜਵਾਨਾਂ ਦਾ ਆਤਮ-ਵਿਸ਼ਵਾਸ ਪੂਰੀ ਤਰ੍ਹਾਂ ਟੁੱਟ ਚੁੱਕਾ ਸੀ ਅਤੇ ਉਹ ਮਜਬੂਰਨ ਪੰਜਾਬ ਛੱਡ ਕੇ ਵਿਦੇਸ਼ਾਂ ਵੱਲ ਜਾ ਰਹੇ ਸਨ, ਪਰ ਸਾਡੀ ਸਰਕਾਰ ਨੌਜਵਾਨਾਂ ਦੇ ਇਸ ਪਲਾਇਨ ਨੂੰ ਰੋਕਣ ਵਿੱਚ ਬੇਹੱਦ ਕਾਮਯਾਬ ਰਹੀ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਲਗਭਗ ਦੋ ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਸਦਕਾ ਪੰਜਾਬ ਅੰਦਰ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ। ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਸਾਲ 2007 ਤੋਂ 2017 ਤੱਕ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਰਹੀ, ਅਤੇ ਉਸੇ ਦੌਰਾਨ ਨਸ਼ਿਆਂ ਦੇ ਨਾਮ ‘ਤੇ ਚਿੱਟਾ, ਹੈਰੋਇਨ ਅਤੇ ਸਮੈਕ ਵਰਗੇ ਸ਼ਬਦ ਲੋਕਾਂ ਦੇ ਸਾਹਮਣੇ ਆਏ, ਕਿਉਂਕਿ ਤਤਕਾਲੀ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਨੂੰ ਬੜ੍ਹਾਵਾ ਦਿੱਤਾ। ਇਸ ਤੋਂ ਬਾਅਦ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 4 ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਉਹ ਵੀ ਇਸ ਵਿੱਚ ਨਾਕਾਮ ਰਹੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਵਿੱਢੀ ਗਈ। ਵੱਡੇ ਪੱਧਰ ‘ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ। ਇਸ ਦੇ ਨਾਲ ਹੀ ਜੋ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਸਨ, ਉਨ੍ਹਾਂ ਦਾ ਸਹੀ ਇਲਾਜ ਕਰਵਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਇਸ ਮੁਹਿੰਮ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਹੋਏ ਹਾਂ, ਪਰ ਇਸ ਕਾਮਯਾਬੀ ਨੂੰ ਅਜੇ ਹੋਰ ਅੱਗੇ ਲੈ ਕੇ ਜਾਣਾ ਹੈ।

ਸਚਿਨ ਪਾਇਲਟ ਨੂੰ ਪੰਜਾਬ ਦੀ ਆਰਥਿਕਤਾ ਦੀ ਸਮਝ ਨਹੀਂ

ਪੰਜਾਬ ਵਿੱਚ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਮਿਲਣ ਵਾਲੀ ਸਿਆਸੀ ਸਰਪ੍ਰਸਤੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੰਤਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਨਸ਼ੇ ਦੇ ਕਾਰੋਬਾਰ ਨੂੰ ਚਲਾਉਣ ਵਾਲੇ ਵੱਡੇ ਮਗਰਮੱਛਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਅਦਾਲਤਾਂ ਵਿੱਚ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ ਅਤੇ ਨਸ਼ਿਆਂ ਵਿਰੁੱਧ ਲਗਾਤਾਰ ਵੱਡੀ ਕਾਰਵਾਈ ਜਾਰੀ ਹੈ। ਉਨ੍ਹਾਂ ਤੰਜ਼ ਕੱਸਦਿਆਂ ਕਿਹਾ ਕਿ ਮੌਜੂਦਾ ਸਰਕਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ, ਜਦੋਂਕਿ ਪਹਿਲੀਆਂ ਸਰਕਾਰਾਂ ਸਿਰਫ਼ ਵੱਡੀਆਂ-ਵੱਡੀਆਂ ਗੱਲਾਂ ਹੀ ਕਰਦੀਆਂ ਸਨ।

ਕਾਂਗਰਸ ਆਗੂ ਸਚਿਨ ਪਾਇਲਟ ਵੱਲੋਂ ਪੰਜਾਬ ਸਿਰ ਤਿੰਨ ਗੁਣਾ ਕਰਜ਼ਾ ਵਧਣ ਦੇ ਲਾਏ ਗਏ ਦੋਸ਼ਾਂ ‘ਤੇ ਪਲਟਵਾਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਚਿਨ ਪਾਇਲਟ ਰਾਜਸਥਾਨ ਨਾਲ ਸਬੰਧ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਪੰਜਾਬ ਦੀ ਆਰਥਿਕਤਾ ਦੀ ਕੋਈ ਸਮਝ ਨਹੀਂ ਹੈ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ 2017 ਤੋਂ 2022 ਤੱਕ ਕਾਂਗਰਸ ਦੀ ਸਰਕਾਰ ਰਹੀ, ਜਿਸ ਦੌਰਾਨ ਤਿੰਨ ਸਾਲ ਲੌਕਡਾਊਨ ਲੱਗਾ ਰਿਹਾ, ਪਰ ਫਿਰ ਵੀ ਕਾਂਗਰਸ ਸਰਕਾਰ ਵੇਲੇ ਸੂਬੇ ਸਿਰ 1 ਲੱਖ 5 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਵਧਿਆ। ਉਨ੍ਹਾਂ ਕਿਹਾ ਕਿ ਸਾਨੂੰ ਜੋ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ, ਉਸ ਵਿੱਚੋਂ ਜਦੋਂ-ਜਦੋਂ ਵੀ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਰਹੀਆਂ ਹਨ, ਉਦੋਂ-ਉਦੋਂ ਹੀ ਸਭ ਤੋਂ ਵੱਧ ਕਰਜ਼ਾ ਵਧਿਆ ਹੈ।

ਸਾਡੀ ਸਰਕਾਰ ਨੇ 5 ਗਾਰੰਟੀਆਂ ਦਾ ਵਾਅਦਾ ਪੂਰਾ ਕੀਤਾ: ਚੀਮਾ

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਵੇਲੇ ਕੀਤੇ ਗਏ 5 ਗਾਰੰਟੀਆਂ ਦੇ ਵਾਅਦੇ ਪੂਰੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਿੱਖਿਆ ਦੀ ਗਾਰੰਟੀ ਵੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਪੰਜਾਬ ਵਿੱਚ ਹਰ ਸਾਲ NEET ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਸਿਰਫ਼ 81 ਤੋਂ 82 ਦੇ ਕਰੀਬ ਹੁੰਦੀ ਸੀ, ਜੋ ਹੁਣ ਸਾਡੀ ਸਰਕਾਰ ਦੀਆਂ ਸਿੱਖਿਆ ਨੀਤੀਆਂ ਸਦਕਾ ਵਧ ਕੇ 881 ਤੱਕ ਪਹੁੰਚ ਗਈ ਹੈ, ਜੋ ਕਿ ਇੱਕ ਵੱਡੀ ਉਪਲਬਧੀ ਹੈ। ਇਸ ਤੋਂ ਇਲਾਵਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਪੂਰੀ ਕਰ ਦਿੱਤੀ ਗਈ ਸੀ। ਸਿਹਤ ਸਹੂਲਤਾਂ ਲਈ ਸੂਬੇ ਭਰ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਹਰ ਨਾਗਰਿਕ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ (ਹੈਲਥ ਇੰਸ਼ੋਰੈਂਸ) ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ।

Follow Us
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?...
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ...
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ...
ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਨਹਿਰ 'ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ
ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਨਹਿਰ 'ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ...
ਮੈਂ ਸੰਗਠਨ ਦੀ ਮਜਬੂਤੀ ਲਈ ਕਰਦਾ ਹਾਂ ਕੰਮ....Super CM ਦੇ ਸਵਾਲ ਤੇ ਮਨੀਸ਼ ਸਿਸੋਦੀਆ ਦਾ ਜਵਾਬ
ਮੈਂ ਸੰਗਠਨ ਦੀ ਮਜਬੂਤੀ ਲਈ ਕਰਦਾ ਹਾਂ ਕੰਮ....Super CM  ਦੇ ਸਵਾਲ ਤੇ  ਮਨੀਸ਼ ਸਿਸੋਦੀਆ ਦਾ ਜਵਾਬ...
ਬਾਹਰ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਰਾਹੁਲ ਗਾਂਧੀ , ਚੰਨੀ 'ਤੇ ਵੀ ਹਮਲਾ, ਹੋਰ ਕੀ-ਕੀ ਬੋਲੇ ਪ੍ਰਨੀਤ ਕੌਰ?
ਬਾਹਰ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਰਾਹੁਲ ਗਾਂਧੀ , ਚੰਨੀ 'ਤੇ ਵੀ ਹਮਲਾ, ਹੋਰ ਕੀ-ਕੀ ਬੋਲੇ ਪ੍ਰਨੀਤ ਕੌਰ?...
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ...
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ...
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ...