ਮੋਹਾਲੀ ਦੇ ਡੇਰਾਬੱਸੀ ਵਿੱਚ ਸਥਿਤ ਫੈਕਟਰੀ ‘ਚ ਲੱਗੀ ਅੱਗ, ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ
ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੈਡੀਕਲ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ 20 ਤੋਂ 25 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਅਜੇ ਤੱਕ ਇਹ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ ਕਿ ਫੈਕਟਰੀ ਦੇ ਅੰਦਰ ਕਿੰਨੇ ਲੋਕ ਮੌਜੂਦ ਹਨ। ਫਾਇਰ ਬ੍ਰਿਗੇਡ ਦੀ ਟੀਮ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਦੇ ਡੇਰਾਬੱਸੀ ਕਸਬੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਰ ਅੱਗ ਇੰਨੀ ਭਿਆਨਕ ਸੀ ਕਿ ਧੂੰਆਂ ਦੂਰੋਂ ਹੀ ਦਿਖਾਈ ਦੇ ਰਿਹਾ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੈਡੀਕਲ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ 20 ਤੋਂ 25 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਅਜੇ ਤੱਕ ਇਹ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ ਕਿ ਫੈਕਟਰੀ ਦੇ ਅੰਦਰ ਕਿੰਨੇ ਲੋਕ ਮੌਜੂਦ ਹਨ। ਫਾਇਰ ਬ੍ਰਿਗੇਡ ਦੀ ਟੀਮ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਰਸਾਇਣਾਂ ਕਾਰਨ ਅਜੇ ਤੱਕ ਅਜਿਹਾ ਸੰਭਵ ਨਹੀਂ ਹੋ ਸਕਿਆ ਹੈ।
ਦੇਖੋ ਮੌਕੇ ਦੀਆਂ ਤਸਵੀਰਾਂ
#Mohali के डेराबसी में एक फैक्टरी में आग लग गई, फिलहाल आग पर काबू पाने का प्रयास जारी है#derabassi #derabassifire #fire #punjab #today pic.twitter.com/kRsma2VrHv
— JARNAIL (@N_JARNAIL) April 8, 2024
ਫੈਕਟਰੀ ਵਿੱਚ ਬਣਦੇ ਹਨ ਕੀਟਨਾਸ਼ਕ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਦੇ ਅੰਦਰ ਕੀਟਨਾਸ਼ਕ ਬਣਾਉਣ ਦਾ ਕੰਮ ਚੱਲ ਰਿਹਾ ਸੀ। ਇਸ ਫੈਕਟਰੀ ਵਿੱਚ ਮਜ਼ਦੂਰ ਤਿੰਨ ਸ਼ਿਫਟਾਂ ਵਿੱਚ ਕੰਮ ਕਰਦੇ ਹਨ। ਫੈਕਟਰੀ ਦਾ ਮਾਲਕ ਅਜੇ ਤੱਕ ਸਾਹਮਣੇ ਨਹੀਂ ਆਇਆ। ਅੱਗ ਤੇ ਕਾਬੂ ਪਾਉਣ ਲਈ ਅੰਬਾਲਾ, ਡੇਰਾਬੱਸੀ, ਜ਼ੀਰਕਪੁਰ, ਮੋਹਾਲੀ ਅਤੇ ਚੰਡੀਗੜ੍ਹ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ। ਕੈਮੀਕਲ ਕਾਰਨ ਚੰਡੀਗੜ੍ਹ ਤੋਂ ਫੋਮ ਫਾਇਰ ਬ੍ਰਿਗੇਡ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।
ਪਿਛਲੇ ਸਾਲ ਕੁਰਾਲੀ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਵੀ ਇਸੇ ਤਰ੍ਹਾਂ ਦੀ ਅੱਗ ਲੱਗ ਗਈ ਸੀ। ਜਿਸ ਵਿੱਚ ਦੋ ਮਹਿਲਾ ਮਜ਼ਦੂਰਾਂ ਦੀ ਵੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਫੈਕਟਰੀ ਵਿੱਚ ਪਿਛਲੇ ਸਾਲ ਵੀ ਇੱਕ ਵਾਰ ਅੱਗ ਲੱਗੀ ਸੀ। ਪਰ ਉਹ ਇੰਨੀ ਭਿਆਨਕ ਨਹੀਂ ਸੀ। ਹੁਣ ਪ੍ਰਸ਼ਾਸਨ ਫੈਕਟਰੀ ਅੰਦਰ ਮੌਜੂਦ ਮਜ਼ਦੂਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ।