AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Flood: ਪੰਜਾਬ ਦੇ 9 ਜ਼ਿਲ੍ਹਿਆਂ ‘ਚ ਹੜ੍ਹ ਦਾ ਕਹਿਰ; ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਡੁੱਬੇ, ਰਾਹਤ ਤੇ ਬਚਾਅ ਕਾਰਜ ਜਾਰੀ

ਪੰਜਾਬ ਵਿੱਚ ਇਨ੍ਹਾਂ ਤਿੰਨ ਡੈਮਾਂ ਭਾਖੜਾ ਤੋਂ 57509 ਕਿਊਸਿਕ, ਆਰਐਸਡੀ ਤੋਂ 20145 ਕਿਊਸਿਕ ਅਤੇ ਪੌਂਗ ਤੋਂ 78354 ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਤੋਂ ਬਾਅਦ ਸੂਬੇ ਦੇ ਕਈ ਜਿਲ੍ਹਿਆਂ ਵਿੱਚ ਹੜ੍ਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।

Punjab Flood: ਪੰਜਾਬ ਦੇ 9 ਜ਼ਿਲ੍ਹਿਆਂ 'ਚ ਹੜ੍ਹ ਦਾ ਕਹਿਰ; ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਡੁੱਬੇ, ਰਾਹਤ ਤੇ ਬਚਾਅ ਕਾਰਜ ਜਾਰੀ
tv9-punjabi
| Updated On: 20 Aug 2023 12:26 PM IST
Share
ਪੰਜਾਬ ਨਿਊਜ਼। ਪੰਜਾਬ ਦੇ ਡੈਮਾਂ ਤੋਂ ਛੱਡਿਆ ਗਿਆ ਪਾਣੀ ਸੂਬੇ ਦੇ ਦੋ ਜ਼ਿਲ੍ਹਿਆਂ ਫਿਰੋਜ਼ਪੁਰ-ਫਾਜ਼ਿਲਕਾ ਵਿੱਚ ਸਭ ਤੋਂ ਜਿਆਦਾ ਤਬਾਹੀ ਮਚਾ ਰਿਹਾ ਹੈ। ਦੋਵਾਂ ਜ਼ਿਲ੍ਹਿਆਂ ਦੇ ਕਰੀਬ 74 ਪਿੰਡ ਅਤੇ ਬੀਐਸਐਫ ਦੀਆਂ ਕਈ ਚੌਕੀਆਂ ਹੜ੍ਹ ਦੀ ਲਪੇਟ ਵਿੱਚ ਹਨ। ਸ਼ਨੀਵਾਰ ਨੂੰ ਹੁਸੈਨੀਵਾਲਾ ਤੋਂ 2 ਲੱਖ 82 ਹਜ਼ਾਰ 875 ਕਿਊਸਿਕ ਪਾਣੀ ਛੱਡੇ ਜਾਣ ਕਾਰਨ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਸਰਹੱਦੀ ਪਿੰਡਾਂ ਵਿੱਚ ਭਾਰੀ ਤਬਾਹੀ ਹੋਣ ਦੀ ਸੰਭਾਵਨਾ ਹੈ। ਤਿੰਨਾਂ ਡੈਮਾਂ ਭਾਖੜਾ ਤੋਂ 57509 ਕਿਊਸਿਕ, ਆਰਐਸਡੀ ਤੋਂ 20145 ਕਿਊਸਿਕ ਅਤੇ ਪੌਂਗ ਤੋਂ 78354 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਪਾਣੀ ਛੱਡੇ ਜਾਣ ਕਾਰਨ ਕਈ ਪਿੰਡਾਂ ਦੇ ਹਾਲਾਤ ਖ਼ਰਾਬ

ਫ਼ਾਜ਼ਿਲਕਾ ਦੇ 24 ਪਿੰਡਾਂ ਵਿੱਚ ਹਾਲਾਤ ਖ਼ਰਾਬ ਹਨ। ਕਈ ਪਿੰਡਾਂ ਤੋਂ ਲੋਕ ਪਲਾਇਨ ਕਰਨ ਲੱਗ ਪਏ ਹਨ। NDRF ਦੀਆਂ 4 ਟੀਮਾਂ ਨੂੰ ਬੁਲਾਇਆ ਗਿਆ ਹੈ। ਫ਼ਿਰੋਜ਼ਪੁਰ ਵਿੱਚ 50 ਤੋਂ ਵੱਧ ਸਰਹੱਦੀ ਪਿੰਡ ਹੜ੍ਹ ਦੇ ਪਾਣੀ ਦੀ ਲਪੇਟ ਵਿੱਚ ਆ ਗਏ। ਹੁਸੈਨੀਵਾਲਾ ਸ਼ਹੀਦੀ ਸਮਾਰਕ ਪਾਣੀ ਵਿੱਚ ਡੁੱਬ ਗਿਆ। ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ 7 ਅਤੇ ਸਕੂਲਾਂ ਵਿੱਚ 27 ਤੱਕ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਹਾਈ ਅਲਰਟ ‘ਤੇ ਹੈ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੀਵੇਂ ਇਲਾਕਿਆਂ ‘ਤੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ।

ਜ਼ਮੀਨ ਖਿਸਕਣ ਦੇ ਕਾਰਨਾਂ ਦਾ ਪਤਾ ਕਰੇਗੀ ਹਿਮਾਚਲ ਸਰਕਾਰ

ਹਿਮਾਚਲ ਸਰਕਾਰ ਸੂਬੇ ਵਿੱਚ ਜ਼ਮੀਨ ਖਿਸਕਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਈਆਈਟੀ ਰੁੜਕੀ, ਜ਼ੂਲੋਜੀਕਲ ਸਰਵੇ ਆਫ ਇੰਡੀਆ ਅਤੇ ਹੋਰ ਮਾਹਿਰਾਂ ਦੀ ਮਦਦ ਲਵੇਗੀ। ਇਹ ਟੀਮ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਵਿੱਚ ਜਾ ਕੇ ਕਾਰਨਾਂ ਦਾ ਪਤਾ ਲਗਾਏਗੀ। ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਆਈਆਈਟੀ ਰੁੜਕੀ, ਜ਼ੂਲੋਜੀਕਲ ਸਰਵੇ ਆਫ ਇੰਡੀਆ ਅਤੇ ਹੋਰ ਸਬੰਧਤ ਮਾਹਿਰਾਂ ਨਾਲ ਸੰਪਰਕ ਕੀਤਾ ਹੈ। ਸੂਬੇ ਵਿੱਚ ਇਹ ਪਹਿਲਾ ਅਜਿਹਾ ਸਰਵੇਖਣ ਹੋਵੇਗਾ ਜਿਸ ਵਿੱਚ ਸਰਕਾਰ ਜ਼ਮੀਨ ਖਿਸਕਣ ਦੇ ਕਾਰਨਾਂ ਦਾ ਪਤਾ ਲਗਾਏਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...