Punjab Flood: ਪੰਜਾਬ ਦੇ 9 ਜ਼ਿਲ੍ਹਿਆਂ ‘ਚ ਹੜ੍ਹ ਦਾ ਕਹਿਰ; ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਡੁੱਬੇ, ਰਾਹਤ ਤੇ ਬਚਾਅ ਕਾਰਜ ਜਾਰੀ

Updated On: 

20 Aug 2023 12:26 PM

ਪੰਜਾਬ ਵਿੱਚ ਇਨ੍ਹਾਂ ਤਿੰਨ ਡੈਮਾਂ ਭਾਖੜਾ ਤੋਂ 57509 ਕਿਊਸਿਕ, ਆਰਐਸਡੀ ਤੋਂ 20145 ਕਿਊਸਿਕ ਅਤੇ ਪੌਂਗ ਤੋਂ 78354 ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਤੋਂ ਬਾਅਦ ਸੂਬੇ ਦੇ ਕਈ ਜਿਲ੍ਹਿਆਂ ਵਿੱਚ ਹੜ੍ਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।

Punjab Flood: ਪੰਜਾਬ ਦੇ 9 ਜ਼ਿਲ੍ਹਿਆਂ ਚ ਹੜ੍ਹ ਦਾ ਕਹਿਰ; ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਡੁੱਬੇ, ਰਾਹਤ ਤੇ ਬਚਾਅ ਕਾਰਜ ਜਾਰੀ
Follow Us On

ਪੰਜਾਬ ਨਿਊਜ਼। ਪੰਜਾਬ ਦੇ ਡੈਮਾਂ ਤੋਂ ਛੱਡਿਆ ਗਿਆ ਪਾਣੀ ਸੂਬੇ ਦੇ ਦੋ ਜ਼ਿਲ੍ਹਿਆਂ ਫਿਰੋਜ਼ਪੁਰ-ਫਾਜ਼ਿਲਕਾ ਵਿੱਚ ਸਭ ਤੋਂ ਜਿਆਦਾ ਤਬਾਹੀ ਮਚਾ ਰਿਹਾ ਹੈ। ਦੋਵਾਂ ਜ਼ਿਲ੍ਹਿਆਂ ਦੇ ਕਰੀਬ 74 ਪਿੰਡ ਅਤੇ ਬੀਐਸਐਫ ਦੀਆਂ ਕਈ ਚੌਕੀਆਂ ਹੜ੍ਹ ਦੀ ਲਪੇਟ ਵਿੱਚ ਹਨ। ਸ਼ਨੀਵਾਰ ਨੂੰ ਹੁਸੈਨੀਵਾਲਾ ਤੋਂ 2 ਲੱਖ 82 ਹਜ਼ਾਰ 875 ਕਿਊਸਿਕ ਪਾਣੀ ਛੱਡੇ ਜਾਣ ਕਾਰਨ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਸਰਹੱਦੀ ਪਿੰਡਾਂ ਵਿੱਚ ਭਾਰੀ ਤਬਾਹੀ ਹੋਣ ਦੀ ਸੰਭਾਵਨਾ ਹੈ।

ਤਿੰਨਾਂ ਡੈਮਾਂ ਭਾਖੜਾ ਤੋਂ 57509 ਕਿਊਸਿਕ, ਆਰਐਸਡੀ ਤੋਂ 20145 ਕਿਊਸਿਕ ਅਤੇ ਪੌਂਗ ਤੋਂ 78354 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਪਾਣੀ ਛੱਡੇ ਜਾਣ ਕਾਰਨ ਕਈ ਪਿੰਡਾਂ ਦੇ ਹਾਲਾਤ ਖ਼ਰਾਬ

ਫ਼ਾਜ਼ਿਲਕਾ ਦੇ 24 ਪਿੰਡਾਂ ਵਿੱਚ ਹਾਲਾਤ ਖ਼ਰਾਬ ਹਨ। ਕਈ ਪਿੰਡਾਂ ਤੋਂ ਲੋਕ ਪਲਾਇਨ ਕਰਨ ਲੱਗ ਪਏ ਹਨ। NDRF ਦੀਆਂ 4 ਟੀਮਾਂ ਨੂੰ ਬੁਲਾਇਆ ਗਿਆ ਹੈ। ਫ਼ਿਰੋਜ਼ਪੁਰ ਵਿੱਚ 50 ਤੋਂ ਵੱਧ ਸਰਹੱਦੀ ਪਿੰਡ ਹੜ੍ਹ ਦੇ ਪਾਣੀ ਦੀ ਲਪੇਟ ਵਿੱਚ ਆ ਗਏ। ਹੁਸੈਨੀਵਾਲਾ ਸ਼ਹੀਦੀ ਸਮਾਰਕ ਪਾਣੀ ਵਿੱਚ ਡੁੱਬ ਗਿਆ। ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ 7 ਅਤੇ ਸਕੂਲਾਂ ਵਿੱਚ 27 ਤੱਕ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਹਾਈ ਅਲਰਟ ‘ਤੇ ਹੈ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੀਵੇਂ ਇਲਾਕਿਆਂ ‘ਤੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ।

ਜ਼ਮੀਨ ਖਿਸਕਣ ਦੇ ਕਾਰਨਾਂ ਦਾ ਪਤਾ ਕਰੇਗੀ ਹਿਮਾਚਲ ਸਰਕਾਰ

ਹਿਮਾਚਲ ਸਰਕਾਰ ਸੂਬੇ ਵਿੱਚ ਜ਼ਮੀਨ ਖਿਸਕਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਈਆਈਟੀ ਰੁੜਕੀ, ਜ਼ੂਲੋਜੀਕਲ ਸਰਵੇ ਆਫ ਇੰਡੀਆ ਅਤੇ ਹੋਰ ਮਾਹਿਰਾਂ ਦੀ ਮਦਦ ਲਵੇਗੀ। ਇਹ ਟੀਮ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਵਿੱਚ ਜਾ ਕੇ ਕਾਰਨਾਂ ਦਾ ਪਤਾ ਲਗਾਏਗੀ। ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਆਈਆਈਟੀ ਰੁੜਕੀ, ਜ਼ੂਲੋਜੀਕਲ ਸਰਵੇ ਆਫ ਇੰਡੀਆ ਅਤੇ ਹੋਰ ਸਬੰਧਤ ਮਾਹਿਰਾਂ ਨਾਲ ਸੰਪਰਕ ਕੀਤਾ ਹੈ।

ਸੂਬੇ ਵਿੱਚ ਇਹ ਪਹਿਲਾ ਅਜਿਹਾ ਸਰਵੇਖਣ ਹੋਵੇਗਾ ਜਿਸ ਵਿੱਚ ਸਰਕਾਰ ਜ਼ਮੀਨ ਖਿਸਕਣ ਦੇ ਕਾਰਨਾਂ ਦਾ ਪਤਾ ਲਗਾਏਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ