Punjab Flood: ਪੰਜਾਬ ‘ਚ ਹੜ੍ਹ; ਪਟਿਆਲਾ, ਸੰਗਰੂਰ ਸਮੇਤ 14 ਜ਼ਿਲ੍ਹਿਆਂ ਦੇ 1159 ਪਿੰਡ ਪ੍ਰਭਾਵਿਤ, ਹੁਣ ਕੀ ਹਾਲ?

Updated On: 

14 Jul 2023 11:18 AM

ਪੰਜਾਬ ਦੇ ਪਟਿਆਲਾ, ਸੰਗਰੂਰ ਸਮੇਤ 14 ਜ਼ਿਲ੍ਹਿਆਂ ਦੇ 1159 ਪਿੰਡ ਪ੍ਰਭਾਵਿਤ ਹੋ ਹਨ। ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜ਼ਾਂ ਦੇ ਕੰਮਾਂ ਵਿੱਚ ਤੇਜ਼ੀ ਲੈ ਕੇ ਆਉਣ ਦੇ ਹੁਕਮ ਦਿੱਤੇ ਗਏ ਹਨ।

Punjab Flood: ਪੰਜਾਬ ਚ ਹੜ੍ਹ; ਪਟਿਆਲਾ, ਸੰਗਰੂਰ ਸਮੇਤ 14 ਜ਼ਿਲ੍ਹਿਆਂ ਦੇ 1159 ਪਿੰਡ ਪ੍ਰਭਾਵਿਤ, ਹੁਣ ਕੀ ਹਾਲ?
Follow Us On

Punjab Flood: ਪੰਜਾਬ ਵਿੱਚ ਹੋਈ ਲਗਾਤਾਰ ਬਾਰਿਸ਼ ਤੋਂ ਬਾਅਦ ਆਏ ਹੜ੍ਹਾਂ ਕਾਰਨ ਕਾਫੀ ਨੁਕਸਾਨ ਹੋਇਆ ਹੈ। ਦੱਸ ਦਈਏ ਕਿ ਸੂਬੇ ਦੇ ਪਟਿਆਲਾ, ਸੰਗਰੂਰ ਸਮੇਤ 14 ਜ਼ਿਲ੍ਹਿਆਂ ਦੇ 1159 ਪਿੰਡ ਪ੍ਰਭਾਵਿਤ ਹੋ ਹਨ। ਪੰਜਾਬ ਸਰਕਾਰ (Punjab Government) ਵੱਲੋਂ ਰਾਹਤ ਕਾਰਜ਼ਾਂ ਦੇ ਕੰਮਾਂ ਵਿੱਚ ਤੇਜ਼ੀ ਲੈ ਕੇ ਆਉਣ ਦੇ ਹੁਕਮ ਦਿੱਤੇ ਗਏ ਹਨ।

ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੈਂਪਾ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ (Flood Affected Areas) ਵਿੱਚ ਲੋਕਾਂ ਨੂੰ ਰਾਹਤ ਸਮਗਰੀ ਦੇ ਨਾਲ ਨਾਲ ਦਵਾਈਆਂ ਪਹੁੰਚਾਈਆਂ ਜਾ ਰਹੀਆਂ ਹਨ।

ਪੰਜਾਬ ਦੇ 479 ਪਿੰਡ ਅਤਿ ਸੰਵੇਦਨਸ਼ੀਲ

ਹੜ੍ਹਾ ਕਾਰਨ ਪੰਜਾਬ ਸਰਕਾਰ ਨੇ 479 ਪਿੰਡਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਹੈ। ਪੰਜਾਬ ਵਿੱਚ ਹੜਾਂ ਕਾਰਨ ਕਈ ਲੋਕਾਂ ਦੀ ਮੌਤ ਹੋ ​​ਚੁੱਕੀ ਹੈ। 19,000 ਤੋਂ ਵਧ ਲੋਕਾਂ ਨੂੰ ਰੈਸਕਿਊ (Rescue) ਕੀਤਾ ਗਿਆ ਹੈ। ਮੀਂਹ ਦੀ ਸਥਿਤੀ ਦੇ ਮੱਦੇਨਜ਼ਰ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੇ 16 ਜੁਲਾਈ ਤੱਕ ਛੁੱਟੀਆਂ ਰੱਖਣ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ 11 ਜ਼ਿਲ੍ਹਿਆਂ ਵਿੱਚ ਹੜ੍ਹ ਆ ਗਿਆ ਹੈ। ਹਰਿਆਣਾ ਵਿੱਚ 6 ਨਦੀਆਂ, 2 ਨਹਿਰਾਂ ਅਤੇ ਕਈ ਵੱਡੇ ਨਾਲੇ ਓਵਰਫਲੋਅ ਹੋਣ ਅਤੇ ਬੰਨ੍ਹ ਟੁੱਟਣ ਕਾਰਨ ਤਬਾਹੀ ਮਚਾ ਰਹੇ ਹਨ। ਹੜ੍ਹ ਦਾ ਪਾਣੀ 854 ਪਿੰਡਾਂ ਵਿੱਚ ਪਹੁੰਚ ਗਿਆ ਹੈ। ਇਸ ਹੜ੍ਹ ਕਾਰਨ ਕਿਸਾਨਾਂ ਦੀ 5.08 ਲੱਖ ਏਕੜ ਫਸਲ ਪਾਣੀ ਦੀ ਮਾਰ ਹੇਠ ਹੈ।

CM ਮਾਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਹਲਾਤਾ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸੀਐੱਮ ਮਾਨ ਨੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ। ਸੀਐੱਮ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫੱਸੇ ਲੋਕਾਂ ਨੂੰ ਸੁਰੱਖਿਅਤ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਫਸਲਾਂ ਦਾ ਮੁਆਵਜ਼ਾ ਦੁਗਣਾ ਵੀ ਦੇ ਦੇਵਾਂਗੇ, ਫਸਲਾਂ ਨੂੰ ਮੁੜ ਬਿਜਿਆ ਜਾ ਸਕਦਾ ਹੈ ਪਰ ਜਾਣ ਦੁਬਾਰਾ ਨਹੀਂ ਮਿਲ ਸਕਦੀ।

406 ਯਾਤਰੀ, 300 ਤੋਂ ਵੱਧ ਮੇਲ ਟ੍ਰੇਨਾਂ ਰੱਦ

ਮੀਂਹ ਦੇ ਕਹਿਰ ਕਾਰਨ ਮੁਲਕ ਭਰ ਵਿੱਚ ਕਈ ਥਾਵਾਂ ‘ਤੇ ਪਾਣੀ ਭਰ ਜਾਣ ਕਾਰਨ ਰੇਲਵੇ (Railways) ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਲੋਕਾਂ ਨੂੰ ਆਵਾਜਾਹੀ ਦੀ ਦਿੱਕਤ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰੇਲਵੇ ਨੇ 7 ਜੁਲਾਈ ਤੋਂ ਹੁਣ ਤੱਕ 300 ਤੋਂ ਵੱਧ ਮੇਲ-ਐਕਸਪ੍ਰੈਸ ਅਤੇ 406 ਯਾਤਰੀ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਹੁਣ ਤੱਕ 500 ਤੋਂ ਵੱਧ ਯਾਤਰੀ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ ਅਤੇ ਹੁਣ ਹਾਲਾਤ ਸੁਧਰ ਰਹੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ