AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Flood: ਤਰਨਤਾਰਨ ‘ਚ ਟੁੱਟਿਆ ਧੁੱਸੀ ਬੰਨ੍ਹ, ਸਰਹੱਦ ‘ਤੇ BSF ਦੀਆਂ 3 ਚੌਕੀਆਂ ਹੜ੍ਹ ਦੀ ਲਪੇਟ ‘ਚ; ਬਚਾਅ ਕਾਰਜ ਜਾਰੀ

ਪੰਜਾਬ ਦੇ 9 ਜ਼ਿਲ੍ਹੇ ਇਸ ਵੇਲੇ ਹੜ੍ਹਾਂ ਦੀ ਮਾਰ ਝੇਲ ਰਹੇ ਹਨ। ਸਤਲੁਜ ਤੇ ਬਿਆਸ ਨੇ ਚਾਰੋਂ ਪਾਸੇ ਹਾਹਾਕਾਰ ਮਚਾਈ ਹੋਈ ਹੈ। ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਤਰਨਤਾਰਨ 'ਚ ਧੁੱਸੀ ਬੰਨ੍ਹ ਟੁੱਟਣ ਕਾਰਨ ਕਈ ਏਕੜ ਫਸਲ ਤਬਾਹ ਹੋ ਗਈ ਹੈ ਅਤੇ ਪਿੰਡਾ ਵਿੱਚ ਪਾਣੀ ਦਾਖਲ ਹੋ ਗਿਆ ਹੈ।

Punjab Flood: ਤਰਨਤਾਰਨ 'ਚ ਟੁੱਟਿਆ ਧੁੱਸੀ ਬੰਨ੍ਹ, ਸਰਹੱਦ 'ਤੇ BSF ਦੀਆਂ 3 ਚੌਕੀਆਂ ਹੜ੍ਹ ਦੀ ਲਪੇਟ 'ਚ; ਬਚਾਅ ਕਾਰਜ ਜਾਰੀ
abhishek-thakur
| Published: 20 Aug 2023 13:34 PM IST
Share
ਪੰਜਾਬ ਨਿਊਜ਼। ਪੰਜਾਬ ਦੇ ਸਰਹੱਦੀ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਦੱਸ ਦਈਏ ਕਿ ਪੰਜਾਬ ਦੇ ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ ਹੜ੍ਹ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 140 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਹੜ੍ਹ ਦੇ ਪਾਣੀ ਕਰਾਨ ਕਈ ਥਾਵਾਂ ਤੋਂ ਬੰਨ੍ਹ ਟੁੱਟ ਗਏ ਹਨ। ਇਸ ਦੇ ਨਾਲ ਹੀ ਸਰਹੱਦ ‘ਤੇ ਬੀਐਸਐਫ ਦੀਆਂ ਚੌਕੀਆਂ ਵੀ ਪਾਣੀ ਵਿੱਚ ਡੁੱਬ ਗਈਆਂ ਹਨ। ਹੜ੍ਹ ਦਾ ਅਸਰ ਹੁਣ ਫਾਜ਼ਿਲਕਾ ਤੱਕ ਵੀ ਪਹੁੰਚ ਗਿਆ ਹੈ। ਅੰਕੜਿਆਂ ਮੁਤਾਬਕ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ 74 ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਦੂਜੇ ਪਾਸੇ ਗੁਰਦਾਸਪੁਰ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਜਾਰੀ ਹਨ। ਤਰਨਤਾਰਨ ਦੀ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮੀਤ ਸਿੰਘ ਗਿੱਲ ਨੇ ਇਸ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਵਿਧਾਇਕ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਵਿੱਚ ਵੀ ਜਦੋਂ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਿਆ ਤਾਂ ਸਰਕਾਰ ਨੂੰ ਬੰਨ੍ਹ ਨੂੰ ਠੀਕ ਕਰਨ ਲਈ ਕਿਹਾ ਗਿਆ ਸੀ ਪਰ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਅੱਜ ਸਥਿਤੀ ਬੇਕਾਬੂ ਹੋ ਗਈ ਹੈ।

BSF ਦੀਆਂ ਤਿੰਨ ਚੌਕੀਆਂ ਪਾਣੀ ਵਿੱਚ ਡੁੱਬਿਆ

ਫਿਰੋਜ਼ਪੁਰ ਤੋਂ ਬਾਅਦ ਹੁਣ ਫਾਜ਼ਿਲਕਾ ਵਿੱਚ ਬੀਐਸਐਫ ਦੀਆਂ 3 ਪੋਸਟਾਂ ਪਾਣੀ ਵਿੱਚ ਡੁੱਬ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਟੈਂਟ ਵਾਲਾ, ਪੁਰਾਣੀ ਗਜ਼ਨੀ ਵਾਲਾ ਅਤੇ ਚੌਕੀ ਜੋਗਿੰਦਰ ਸਿੰਘ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਏ ਹਨ। ਪਰ ਸੀਮਾ ਸੁਰੱਖਿਆ ਬਲ ਦੇ ਜਵਾਨ ਇਸ ਪਾਣੀ ‘ਚ ਵੀ ਪੂਰੀ ਚੌਕਸੀ ਰੱਖ ਰਹੇ ਹਨ। ਇਸ ਦੇ ਨਾਲ ਹੀ ਇਲਾਕੇ ਵਿੱਚ ਬਣਿਆ ਕਾਵਾਂ ਵਾਲੀ ਪੁਲ ਵੀ ਓਵਰਫਲੋਅ ਹੋ ਗਿਆ ਹੈ। ਜਿਸ ਕਾਰਨ 12 ਪਿੰਡਾਂ ਦਾ ਹੋਰਨਾਂ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ ਹੈ। ਪੁਲ ਨੂੰ ਅਜੇ ਤੱਕ ਕੋਈ ਨੁਕਸਾਨ ਨਹੀਂ ਹੋਇਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ‘ਤੇ ਨਜ਼ਰ ਰੱਖ ਰਿਹਾ ਹੈ।

ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਦੇ ਕਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 23 ਅਗਸਤ ਤੱਕ ਛੁੱਟੀ ਦਾ ਐਲਾਨ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...