Punjab Flood: ਤਰਨਤਾਰਨ ‘ਚ ਟੁੱਟਿਆ ਧੁੱਸੀ ਬੰਨ੍ਹ, ਸਰਹੱਦ ‘ਤੇ BSF ਦੀਆਂ 3 ਚੌਕੀਆਂ ਹੜ੍ਹ ਦੀ ਲਪੇਟ ‘ਚ; ਬਚਾਅ ਕਾਰਜ ਜਾਰੀ

Published: 

20 Aug 2023 13:34 PM

ਪੰਜਾਬ ਦੇ 9 ਜ਼ਿਲ੍ਹੇ ਇਸ ਵੇਲੇ ਹੜ੍ਹਾਂ ਦੀ ਮਾਰ ਝੇਲ ਰਹੇ ਹਨ। ਸਤਲੁਜ ਤੇ ਬਿਆਸ ਨੇ ਚਾਰੋਂ ਪਾਸੇ ਹਾਹਾਕਾਰ ਮਚਾਈ ਹੋਈ ਹੈ। ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਤਰਨਤਾਰਨ 'ਚ ਧੁੱਸੀ ਬੰਨ੍ਹ ਟੁੱਟਣ ਕਾਰਨ ਕਈ ਏਕੜ ਫਸਲ ਤਬਾਹ ਹੋ ਗਈ ਹੈ ਅਤੇ ਪਿੰਡਾ ਵਿੱਚ ਪਾਣੀ ਦਾਖਲ ਹੋ ਗਿਆ ਹੈ।

Punjab Flood: ਤਰਨਤਾਰਨ ਚ ਟੁੱਟਿਆ ਧੁੱਸੀ ਬੰਨ੍ਹ, ਸਰਹੱਦ ਤੇ BSF ਦੀਆਂ 3 ਚੌਕੀਆਂ ਹੜ੍ਹ ਦੀ ਲਪੇਟ ਚ; ਬਚਾਅ ਕਾਰਜ ਜਾਰੀ
Follow Us On

ਪੰਜਾਬ ਨਿਊਜ਼। ਪੰਜਾਬ ਦੇ ਸਰਹੱਦੀ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਦੱਸ ਦਈਏ ਕਿ ਪੰਜਾਬ ਦੇ ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ ਹੜ੍ਹ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 140 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਹੜ੍ਹ ਦੇ ਪਾਣੀ ਕਰਾਨ ਕਈ ਥਾਵਾਂ ਤੋਂ ਬੰਨ੍ਹ ਟੁੱਟ ਗਏ ਹਨ। ਇਸ ਦੇ ਨਾਲ ਹੀ ਸਰਹੱਦ ‘ਤੇ ਬੀਐਸਐਫ ਦੀਆਂ ਚੌਕੀਆਂ ਵੀ ਪਾਣੀ ਵਿੱਚ ਡੁੱਬ ਗਈਆਂ ਹਨ।

ਹੜ੍ਹ ਦਾ ਅਸਰ ਹੁਣ ਫਾਜ਼ਿਲਕਾ ਤੱਕ ਵੀ ਪਹੁੰਚ ਗਿਆ ਹੈ। ਅੰਕੜਿਆਂ ਮੁਤਾਬਕ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ 74 ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਦੂਜੇ ਪਾਸੇ ਗੁਰਦਾਸਪੁਰ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਜਾਰੀ ਹਨ।

ਤਰਨਤਾਰਨ ਦੀ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮੀਤ ਸਿੰਘ ਗਿੱਲ ਨੇ ਇਸ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਵਿਧਾਇਕ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਵਿੱਚ ਵੀ ਜਦੋਂ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਿਆ ਤਾਂ ਸਰਕਾਰ ਨੂੰ ਬੰਨ੍ਹ ਨੂੰ ਠੀਕ ਕਰਨ ਲਈ ਕਿਹਾ ਗਿਆ ਸੀ ਪਰ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਅੱਜ ਸਥਿਤੀ ਬੇਕਾਬੂ ਹੋ ਗਈ ਹੈ।

BSF ਦੀਆਂ ਤਿੰਨ ਚੌਕੀਆਂ ਪਾਣੀ ਵਿੱਚ ਡੁੱਬਿਆ

ਫਿਰੋਜ਼ਪੁਰ ਤੋਂ ਬਾਅਦ ਹੁਣ ਫਾਜ਼ਿਲਕਾ ਵਿੱਚ ਬੀਐਸਐਫ ਦੀਆਂ 3 ਪੋਸਟਾਂ ਪਾਣੀ ਵਿੱਚ ਡੁੱਬ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਟੈਂਟ ਵਾਲਾ, ਪੁਰਾਣੀ ਗਜ਼ਨੀ ਵਾਲਾ ਅਤੇ ਚੌਕੀ ਜੋਗਿੰਦਰ ਸਿੰਘ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਏ ਹਨ। ਪਰ ਸੀਮਾ ਸੁਰੱਖਿਆ ਬਲ ਦੇ ਜਵਾਨ ਇਸ ਪਾਣੀ ‘ਚ ਵੀ ਪੂਰੀ ਚੌਕਸੀ ਰੱਖ ਰਹੇ ਹਨ।

ਇਸ ਦੇ ਨਾਲ ਹੀ ਇਲਾਕੇ ਵਿੱਚ ਬਣਿਆ ਕਾਵਾਂ ਵਾਲੀ ਪੁਲ ਵੀ ਓਵਰਫਲੋਅ ਹੋ ਗਿਆ ਹੈ। ਜਿਸ ਕਾਰਨ 12 ਪਿੰਡਾਂ ਦਾ ਹੋਰਨਾਂ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ ਹੈ। ਪੁਲ ਨੂੰ ਅਜੇ ਤੱਕ ਕੋਈ ਨੁਕਸਾਨ ਨਹੀਂ ਹੋਇਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ‘ਤੇ ਨਜ਼ਰ ਰੱਖ ਰਿਹਾ ਹੈ।

ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਦੇ ਕਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 23 ਅਗਸਤ ਤੱਕ ਛੁੱਟੀ ਦਾ ਐਲਾਨ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ