Punjab Flood: ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਪੁਲਿਸ ਮਹਿਕਮਾ, ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ‘ਚ ਦੇਣਗੇ ਸਾਰੇ IPS ਅਧਿਕਾਰੀ
Punjab Flood IPS Officer Donation: ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ, ਰਾਜ ਦੇ ਸਾਰੇ ਆਈਪੀਐਸ ਅਧਿਕਾਰੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਦੇਣਗੇ। ਸੂਬੇ ਦੇ ਲਗਭਗ 1300 ਪਿੰਡ ਪਾਣੀ 'ਚ ਡੁੱਬ ਗਏ ਹਨ। ਲੱਖਾਂ ਲੋਕ ਬੇਘਰ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੂਰੇ ਉੱਤਰੀ ਭਾਰਤ ‘ਚ ਇਸ ਸਮੇਂ ਮੀਂਹ ਕਾਰਨ ਕਈ ਥਾਵਾਂ ‘ਤੇ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਇਸ ਦੇ ਨਾਲ ਹੀ, ਲਗਾਤਾਰ ਮੀਂਹ ਕਾਰਨ, ਪੰਜਾਬ ‘ਚ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਰਾਜ ਦੇ ਲਗਭਗ 1300 ਪਿੰਡ ਹੜ੍ਹਾਂ ਦੀ ਲਪੇਟ ‘ਚ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁਸ਼ਕਲ ਸਮੇਂ ‘ਚ, ਸੂਬੇ ਦੇ ਆਗੂਆਂ ਦੇ ਨਾਲ-ਨਾਲ ਅਦਾਕਰਾ, ਗਾਇਕ, ਐਨਡੀਓ ਤੇ ਆਮ ਲੋਕ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੌਰਾਨ, ਸੂਬੇ ਦੇ ਸਾਰੇ ਆਈਪੀਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ‘ਚ ਇੱਕ ਦਿਨ ਦੀ ਤਨਖਾਹ ਦਾਨ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਕਿਹਾ ਹੈ, ‘ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬ ਦੇ ਲੋਕਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ, ਸੂਬੇ ਦੇ ਸਾਰੇ ਆਈਪੀਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ‘ਚ ਇੱਕ ਦਿਨ ਦੀ ਤਨਖਾਹ ਦਾਨ ਕਰਨ ਦਾ ਵਾਅਦਾ ਕੀਤਾ ਹੈ। ਇਹ ਯੋਗਦਾਨ ਚੱਲ ਰਹੇ ਰਾਹਤ ਤੇ ਪੁਨਰਵਾਸ ਯਤਨਾਂ ਦਾ ਸਮਰਥਨ ਕਰਨ ਲਈ ਇੱਕ ਨਿਮਰਤਾਪੂਰਨ ਸੰਕੇਤ ਹੈ’।
‘ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵੀ ਵਚਨਬੱਧ’
ਇਸ ਤੋਂ ਇਲਾਵਾ, ਉਨ੍ਹਾਂ ਕਿਹਾ, ‘ਲਾਅ ਤੇ ਆਰਡਰ ਤੋਂ ਇਲਾਵਾ, ਅਸੀਂ ਸੰਕਟ ਦੀ ਇਸ ਘੜੀ ‘ਚ ਆਪਣੇ ਸਾਥੀ ਨਾਗਰਿਕਾਂ ਨਾਲ ਖੜ੍ਹੇ ਹੋਣਾ ਆਪਣਾ ਮਨੁੱਖੀ ਫਰਜ਼ ਸਮਝਦੇ ਹਾਂ। ਪੰਜਾਬ ਪੁਲਿਸ ਨਾ ਸਿਰਫ਼ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਸਗੋਂ ਪ੍ਰਭਾਵਿਤ ਲੋਕਾਂ ਦੇ ਦੁੱਖ ਨੂੰ ਦੂਰ ਕਰਨ ਲਈ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵੀ ਵਚਨਬੱਧ ਹੈ। ਇਕੱਠੇ, ਹਮਦਰਦੀ ਤੇ ਸਮੂਹਿਕ ਯਤਨਾਂ ਨਾਲ, ਅਸੀਂ ਇਸ ਚੁਣੌਤੀ ਨੂੰ ਪਾਰ ਕਰਾਂਗੇ ਤੇ ਆਮ ਜਨ-ਜੀਵਨ ਨੂੰ ਮੁੜ ਬਣਾਉਣ ‘ਚ ਮਦਦ ਕਰਾਂਗੇ’।
In solidarity with the people of #Punjab affected by the devastating floods, all #IPS officers of the state have resolved to contribute one days salary to the Chief Ministers Relief Fund. This contribution is a humble gesture to support ongoing relief and rehabilitation
— DGP Punjab Police (@DGPPunjabPolice) September 2, 2025
ਇਹ ਵੀ ਪੜ੍ਹੋ
ਮੁੱਖ ਮੰਤਰੀ, ਵਿਧਾਇਕ ਤੇ ਮੰਤਰੀ ਵੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ
ਇਸ ਤੋਂ ਪਹਿਲਾਂ, ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ, ਮੰਤਰੀ ਤੇ ‘ਆਪ’ ਵਿਧਾਇਕ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪੂਰੀ ਕੈਬਨਿਟ ਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਸੂਬੇ ‘ਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਸੀ ਕਿ ਕੁਦਰਤ ਦੇ ਕਹਿਰ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਹੋਇਆ ਹੈ ਤੇ ਇਹ ਉਹ ਸਮਾਂ ਹੈ, ਜਦੋਂ ਸਾਰੇ ਪੰਜਾਬੀਆਂ ਨੂੰ ਇੱਕ ਦੂਜੇ ਦਾ ਸਮਰਥਨ ਕਰਨ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਸੂਬਾ ਸਰਕਾਰ ਤੇ ਪ੍ਰਸ਼ਾਸਨ ਇਸ ਸੰਕਟ ਦੀ ਘੜੀ ‘ਚ ਲੋਕਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸੂਬੇ ਦੇ ਲਗਭਗ 1300 ਪਿੰਡ ਪਾਣੀ ‘ਚ ਡੁੱਬ ਗਏ
ਪੰਜਾਬ ਦੀ ਸਥਿਤੀ ਬਾਰੇ ਗੱਲ ਕਰੀਏ ਤਾਂ ਸੂਬੇ ਦੇ ਲਗਭਗ 1300 ਪਿੰਡ ਪਾਣੀ ‘ਚ ਡੁੱਬ ਗਏ ਹਨ। ਹਰ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਹੈ। ਹੁਣ ਤੱਕ 30 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਹੜ੍ਹਾਂ ਕਾਰਨ ਲੱਖਾਂ ਲੋਕ ਬੇਘਰ ਹੋ ਗਏ ਹਨ। ਉਹ ਸੜਕਾਂ ਤੇ ਰਾਹਤ ਕੈਂਪਾਂ ‘ਚ ਦਿਨ-ਰਾਤ ਬਿਤਾਉਣ ਲਈ ਮਜਬੂਰ ਹਨ। ਸੂਬੇ ਦੇ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਦਰਿਆ ਉਫਾਨ ‘ਤੇ ਹਨ। ਆਫ਼ਤ ਪ੍ਰਬੰਧਨ ਨਾਲ ਜੁੜੇ ਲੋਕ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਣ ਦੀਆਂ ਕੋਸ਼ਿਸ਼ਾਂ ਜਾਰੀ ਹਨ।


