AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ ਹੜ੍ਹ NCERT ਦੀ 9ਵੀਂ ਜਮਾਤ ਦੀ ਪੁਸਤਕ ‘ਚ ਸ਼ਾਮਲ, ਵਿਦਿਆਰਥੀ ਕੇਸ ਸਟੱਡੀ ਰਾਹੀਂ ਆਫ਼ਤ ਪ੍ਰਬੰਧਨ ਸਿੱਖਣਗੇ

ਪਾਠ ਪੁਸਤਕ 'ਚ ਆਫ਼ਤਾਂ 'ਤੇ ਇੱਕ ਵਿਸ਼ੇਸ਼ ਭਾਗ ਵਰਕਸ਼ੀਟ ਅਧਾਰਤ ਮਾਡਲ ਵਜੋਂ ਬਣਾਇਆ ਗਿਆ ਹੈ। ਇਸ ਤਰ੍ਹਾਂ ਵਿਦਿਆਰਥੀਆਂ ਆਪਣੇ ਤਜ਼ਰਬਿਆਂ ਤੇ ਖੋਜ ਦੇ ਆਧਾਰ 'ਤੇ ਆਫ਼ਤਾਂ ਬਾਰੇ ਸਿੱਖਣ ਤੇ ਲਿਖਣ ਲਈ ਉਤਸ਼ਾਹਿਤ ਹੋਣਗੇ। ਕਿਤਾਬ ਦੇ ਸੈਕਸ਼ਨ ਅਨੁਸਾਰ, ਵਿਦਿਆਰਥੀ ਇੰਟਰਨੈੱਟ ਤੇ ਹੋਰ ਸਰੋਤਾਂ ਦੀ ਵਰਤੋਂ ਕਰਕੇ ਆਫ਼ਤਾਂ ਬਾਰੇ ਜਾਣਕਾਰੀ ਇਕੱਠੀ ਕਰਕੇ ਲਿਖ ਸਕਦੇਹਨ।

ਪੰਜਾਬ ਦੇ ਹੜ੍ਹ NCERT ਦੀ 9ਵੀਂ ਜਮਾਤ ਦੀ ਪੁਸਤਕ 'ਚ ਸ਼ਾਮਲ, ਵਿਦਿਆਰਥੀ ਕੇਸ ਸਟੱਡੀ ਰਾਹੀਂ ਆਫ਼ਤ ਪ੍ਰਬੰਧਨ ਸਿੱਖਣਗੇ
tv9-punjabi
| Published: 25 Jun 2026 10:48 AM IST
Share

ਪੰਜਾਬ ‘ਚ ਬੀਤੇ ਸਾਲ, 2025 ‘ਚ ਆਏ ਵਿਨਾਸ਼ਕਾਰੀ ਹੜ੍ਹਾਂ ਨੂੰ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਦੁਆਰਾ 9ਵੀਂ ਜਮਾਤ ਦੀ ਨਵੀਂ ਸੋਸ਼ਲ ਸਾਇੰਸ ਪਾਠ ਪੁਸਤਕ ‘ਚ ਕੇਸ ਸਟੱਡੀ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਕੁਦਰਤੀ ਆਫ਼ਤ ਦਾ ਵੇਰਵਾ ਹਾਲ ਹੀ ‘ਚ ਪ੍ਰਕਾਸ਼ਿਤ ਕਿਤਾਬ, nderstanding Society: India and Beyond Grade 9 Part 1 ‘ਚ ਦਿੱਤਾ ਗਿਆ ਹੈ, ਜਿਸ ਨਾਲ ਵਿਦਿਆਰਥੀ ਅਸਲ ਘਟਨਾਵਾਂ ਰਾਹੀਂ ਕੁਦਰਤੀ ਆਫ਼ਤਾਂ ਤੇ ਉਨ੍ਹਾਂ ਦੇ ਪ੍ਰਭਾਵਾਂ ਨੂੰ ਬਿਹਤਰ ਢੰਗ ਨਾਲ ਸਮਝ ਸਕਦੇ ਹਨ।

ਪਾਠ ਪੁਸਤਕ ‘ਚ ਆਫ਼ਤਾਂ ‘ਤੇ ਇੱਕ ਵਿਸ਼ੇਸ਼ ਭਾਗ ਵਰਕਸ਼ੀਟ ਅਧਾਰਤ ਮਾਡਲ ਵਜੋਂ ਬਣਾਇਆ ਗਿਆ ਹੈ। ਇਸ ਤਰ੍ਹਾਂ ਵਿਦਿਆਰਥੀਆਂ ਆਪਣੇ ਤਜ਼ਰਬਿਆਂ ਤੇ ਖੋਜ ਦੇ ਆਧਾਰ ‘ਤੇ ਆਫ਼ਤਾਂ ਬਾਰੇ ਸਿੱਖਣ ਤੇ ਲਿਖਣ ਲਈ ਉਤਸ਼ਾਹਿਤ ਹੋਣਗੇ। ਕਿਤਾਬ ਦੇ ਸੈਕਸ਼ਨ ਅਨੁਸਾਰ, ਵਿਦਿਆਰਥੀ ਇੰਟਰਨੈੱਟ ਤੇ ਹੋਰ ਸਰੋਤਾਂ ਦੀ ਵਰਤੋਂ ਕਰਕੇ ਆਫ਼ਤਾਂ ਬਾਰੇ ਜਾਣਕਾਰੀ ਇਕੱਠੀ ਕਰਕੇ ਲਿਖ ਸਕਦੇਹਨ।

ਭਾਰੀ ਬਾਰਿਸ਼ ਤੇ ਦਰਿਆਵਾਂ ਦੇ ਓਵਰ ਫਲੋ ਕਾਰਨ ਹੜ੍ਹ

ਕਿਤਾਬ ਮੁਤਾਬਕ 2025 ਦੇ ਮਾਨਸੂਨ ਸੀਜ਼ਨ ਦੌਰਾਨ ਪੰਜਾਬ ‘ਚ ਭਾਰੀ ਬਾਰਿਸ਼ ਅਤੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਸਮਰੱਥਾ ਤੋਂ ਵੱਧ ਭਰ ਜਾਣ ਕਾਰਨ ਹੜ੍ਹ ਆਏ ਸਨ। ਇਸ ਕੁਦਰਤੀ ਆਫ਼ਤ ਨੇ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤਬਾਹੀ ਮਚਾ ਦਿੱਤੀ, ਜਿਸ ਨਾਲ ਪਿੰਡਾਂ, ਖੇਤੀਬਾੜੀ ਜ਼ਮੀਨਾਂ, ਰਿਹਾਇਸ਼ੀ ਖੇਤਰਾਂ ਤੇ ਹੋਰ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ।

ਹਜ਼ਾਰਾਂ ਲੋਕਾਂ ਨੂੰ ਘਰ ਛੱਡਣ ਲਈ ਮਜਬੂਰ ਹੋਣਾ ਪਿਆ

ਕੇਸ ਸਟੱਡੀ ‘ਚ ਹੜ੍ਹਾਂ ਦੇ ਸਮਾਜਿਕ ਤੇ ਆਰਥਿਕ ਪ੍ਰਭਾਵਾਂ ਨੂੰ ਵੀ ਦੱਸਿਆ ਗਿਆ ਹੈ। ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡਣ ਤੇ ਰਾਹਤ ਕੈਂਪਾਂ ‘ਚ ਪਨਾਹ ਲੈਣ ਲਈ ਮਜਬੂਰ ਹੋਣਾ ਪਿਆ। ਖੇਤੀਬਾੜੀ ਜ਼ਮੀਨ ਦੇ ਵੱਡੇ ਹਿੱਸੇ ਡੁੱਬ ਗਏ, ਜਿਸ ਨਾਲ ਝੋਨੇ ਸਮੇਤ ਵੱਖ-ਵੱਖ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਤੋਂ ਇਲਾਵਾ, ਪਸ਼ੂ ਤੇ ਖੇਤੀਬਾੜੀ ਰਕਾਫ਼ੀ ਪ੍ਰਭਾਵਿਤ ਹੋਈ।

ਪਸ਼ੂ ਪਾਲਣ ਅਤੇ ਡੇਅਰੀ ਸੈਕਟਰਾਂ ‘ਚ ਨੁਕਸਾਨ

ਪੁਸਤਕ ‘ਚ ਦੱਸਿਆ ਗਿਆ ਹੈ ਕਿ ਹੜ੍ਹਾਂ ਕਾਰਨ ਪੋਲਟਰੀ ਫਾਰਮਾਂ ਤੇ ਡੇਅਰੀ ਕਾਰੋਬਾਰ ਨੂੰ ਵੀ ਭਾਰੀ ਨੁਕਸਾਨ ਹੋਇਆ। ਬਹੁਤ ਸਾਰੀਆਂ ਗਾਵਾਂ, ਮੱਝਾਂ ਤੇ ਮੁਰਗੀਆਂ ਹੜ੍ਹਾਂ ‘ਚ ਮਰ ਗਈਆਂ ਜਾਂ ਬਿਮਾਰ ਹੋ ਗਈਆਂ। ਇਸ ਤੋਂ ਇਲਾਵਾ, ਸੜਕਾਂ, ਪੁਲਾਂ, ਸਰਹੱਦੀ ਸੁਰੱਖਿਆ ਵਾੜਾਂ ਤੇ ਕਈ ਜਨਤਕ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...