ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੰਗਲ ਦੀ ਅੱਗ ਨੂੰ ਲੈ ਕੇ ਜੰਗਲਾਤ ਵਿਭਾਗ ਅਲਰਟ, ਹਰ ਜ਼ਿਲ੍ਹੇ ਵਿੱਚ ਨੋਡਲ ਅਫਸਰ ਤਾਇਨਾਤ

ਪੰਜਾਬ ਸਰਕਾਰ ਨੇ ਵਧ ਰਹੀਆਂ ਜੰਗਲੀ ਅੱਗ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸੂਬੇ ਭਰ ਵਿੱਚ ਅਲਰਟ ਜਾਰੀ ਕੀਤਾ ਹੈ। ਹਰੇਕ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਇੱਕ 24 ਘੰਟੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਜੰਗਲੀ ਅੱਗ ਬਾਰੇ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ।

ਜੰਗਲ ਦੀ ਅੱਗ ਨੂੰ ਲੈ ਕੇ ਜੰਗਲਾਤ ਵਿਭਾਗ ਅਲਰਟ, ਹਰ ਜ਼ਿਲ੍ਹੇ ਵਿੱਚ ਨੋਡਲ ਅਫਸਰ ਤਾਇਨਾਤ
Follow Us
tv9-punjabi
| Updated On: 02 May 2025 13:57 PM

ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਨੇ ਗਰਮੀਆਂ ਦੇ ਮੌਸਮ ਦੌਰਾਨ ਜੰਗਲਾਂ ਵਿੱਚ ਅੱਗ ਲੱਗਣ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਪੂਰੇ ਸੂਬੇ ਵਿੱਚ ਇੱਕ ਵਿਸ਼ੇਸ਼ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੰਗਲ ਵਿੱਚ ਅੱਗ ਲੱਗਣ ਦੀ ਸੂਰਤ ਵਿੱਚ ਤੁਰੰਤ ਸੂਚਿਤ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖਣ। ਇਸ ਲਈ 24 ਘੰਟੇ ਚੱਲਣ ਵਾਲਾ ਕੰਟਰੋਲ ਨੰਬਰ ਜਾਰੀ ਕੀਤਾ ਗਿਆ ਹੈ।

ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਦੇ ਮੋਬਾਈਲ ਅਤੇ ਲੈਂਡਲਾਈਨ ਨੰਬਰ ਜਾਰੀ ਕੀਤੇ ਗਏ ਹਨ। ਹਰੇਕ ਜ਼ਿਲ੍ਹੇ ਲਈ ਇੱਕ ਵੱਖਰੇ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਬਣਾਏ ਗਏ ਕੰਟਰੋਲ ਰੂਮ

ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੰਗਲਾਂ ਨੂੰ ਜਾਣਬੁੱਝ ਕੇ ਅੱਗ ਲਗਾਉਣਾ ਇੱਕ ਗੰਭੀਰ ਅਪਰਾਧ ਹੈ, ਜਿਸ ਲਈ ਦੋਸ਼ੀ ਨੂੰ ਜੁਰਮਾਨਾ ਅਤੇ ਸਜ਼ਾ ਦੋਵੇਂ ਹੋ ਸਕਦੇ ਹਨ। ਅੱਗ ਜੰਗਲ ਵਿਚਰਲੇ, ਜੰਗਲੀ ਜੀਵਾਂ, ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਭਾਰੀ ਨੁਕਸਾਨ ਪਹੁੰਚਾਉਂਦੀ ਹੈ। ਚੰਡੀਗੜ੍ਹ ਸਥਿਤ ਵਿਭਾਗੀ ਮੁੱਖ ਦਫ਼ਤਰ ਵਿਖੇ 24 ਘੰਟੇ ਸਰਗਰਮ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿਸੇ ਵੀ ਸਮੇਂ ਟੋਲ ਫ੍ਰੀ ਨੰਬਰ 1800-180-2323 ‘ਤੇ ਫੋਨ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ forestfirecontrol@gmail.com ‘ਤੇ ਈਮੇਲ ਰਾਹੀਂ ਵੀ ਭੇਜੀ ਜਾ ਸਕਦੀ ਹੈ।

ਸੂਬੇ ਵਿੱਚ ਹਨ 13 ਵਾਈਡਲਾਈਫ ਸੈਂਚੁਅਰੀਜ਼

ਪੰਜਾਬ ਦਾ ਕੁੱਲ ਭੂਗੋਲਿਕ ਖੇਤਰਫਲ ਲਗਭਗ 50,362 ਵਰਗ ਕਿਲੋਮੀਟਰ ਹੈ, ਜਿਸ ਵਿੱਚੋਂ ਲਗਭਗ 3.65% ਖੇਤਰ (ਲਗਭਗ 1,842 ਵਰਗ ਕਿਲੋਮੀਟਰ) ਜੰਗਲਾਤ ਅਧੀਨ ਹੈ। ਜਦੋਂ ਕਿ 13 ਜੰਗਲੀ ਜੀਵ ਰੱਖਾਂ ਅਤੇ 2 ਚਿੜੀਆਘਰ ਹਨ। ਪ੍ਰਮੁੱਖ ਅਸਥਾਨਾਂ ਵਿੱਚ ਹਰੀਕੇ, ਅੰਜਾਨੀਆ ਅਤੇ ਤਲਵੰਡੀ ਸਾਬੋ ਸ਼ਾਮਲ ਹਨ, ਜੋ ਪੰਛੀਆਂ ਅਤੇ ਹੋਰ ਜੀਵ-ਜੰਤੂਆਂ ਦੀ ਜੈਵ ਵਿਭਿੰਨਤਾ ਲਈ ਮਸ਼ਹੂਰ ਹਨ।

ਸੂਬੇ ਦੇ ਜੰਗਲਾਂ ਵਿੱਚ 300 ਤੋਂ ਵੱਧ ਕਿਸਮਾਂ ਦੇ ਪੰਛੀ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚ ਪ੍ਰਵਾਸੀ ਪੰਛੀ ਵੀ ਸ਼ਾਮਲ ਹਨ ਜੋ ਸਰਦੀਆਂ ਵਿੱਚ ਹਰੀਕੇ ਝੀਲ ਵਰਗੇ ਖੇਤਰਾਂ ਵਿੱਚ ਆਉਂਦੇ ਹਨ। ਇਸ ਤੋਂ ਇਲਾਵਾ, ਇਹ ਸੂਬੇ 50 ਤੋਂ ਵੱਧ ਥਣਧਾਰੀ ਪ੍ਰਜਾਤੀਆਂ, 20 ਤੋਂ ਵੱਧ ਸੱਪਾਂ, ਅਤੇ 40 ਤੋਂ ਵੱਧ ਕਿਸਮਾਂ ਦੀਆਂ ਮੱਛੀਆਂ ਦਾ ਘਰ ਵੀ ਹੈ।

ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!...
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼...
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...