ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਵੋਟਿੰਗ: 23 ਨੂੰ ਵੋਟਾਂ ਦੀ ਗਿਣਤੀ; ਵਿਧਾਇਕਾਂ ਦੇ MP ਬਣਨ ਕਾਰਨ ਚਾਰੋਂ ਸੀਟਾਂ ਹੋਈਆਂ ਸਨ ਖਾਲੀ | Punjab four Assembly seats By election date Announced know details in Punjabi Punjabi news - TV9 Punjabi

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਿੰਗ: 23 ਨੂੰ ਵੋਟਾਂ ਦੀ ਗਿਣਤੀ; ਵਿਧਾਇਕਾਂ ਦੇ MP ਬਣਨ ਕਾਰਨ ਚਾਰੋਂ ਸੀਟਾਂ ਹੋਈਆਂ ਸਨ ਖਾਲੀ

Published: 

15 Oct 2024 17:01 PM

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ 'ਚੋਂ 3 ਸੀਟਾਂ ਕਾਂਗਰਸ ਅਤੇ ਇੱਕ ਸੀਟ ਆਮ ਆਦਮੀ ਪਾਰਟੀ (ਆਪ) ਕੋਲ ਸੀ। ਇਸ ਸਾਲ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਸੀਟਾਂ ਦੇ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ ਸਨ।

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ 13 ਨਵੰਬਰ ਨੂੰ ਵੋਟਿੰਗ: 23 ਨੂੰ ਵੋਟਾਂ ਦੀ ਗਿਣਤੀ; ਵਿਧਾਇਕਾਂ ਦੇ MP ਬਣਨ ਕਾਰਨ ਚਾਰੋਂ ਸੀਟਾਂ ਹੋਈਆਂ ਸਨ ਖਾਲੀ
Follow Us On

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਦਿੱਲੀ ਵਿੱਚ ਹੋਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਮੁਤਾਬਕ ਚੱਬੇਵਾਲ, ਗਿੱਦੜਬਾਹਾ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਇਸ ਦਾ ਨਤੀਜਾ 23 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।

ਪੰਜਾਬ ਦੀਆਂ ਜਿਨ੍ਹਾਂ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ ‘ਚੋਂ 3 ਸੀਟਾਂ ਕਾਂਗਰਸ ਅਤੇ ਇੱਕ ਸੀਟ ਆਮ ਆਦਮੀ ਪਾਰਟੀ (ਆਪ) ਕੋਲ ਸੀ। ਇਸ ਸਾਲ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਸੀਟਾਂ ਦੇ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ ਸਨ।

ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈਆਂ ਹਨ ਸੀਟਾਂ

ਪੰਜਾਬ ਦੀਆਂ ਚਾਰੋਂ ਸੀਟਾਂ ਤੋਂ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਗਿੱਦੜਬਾਹਾ ਤੋਂ ਵਿਧਾਇਕ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਹਨ।

ਦੂਜੇ ਪਾਸੇ ਚੱਬੇਵਾਲ ਵਿਧਾਨ ਸਭਾ ਤੋਂ ਰਾਜ ਕੁਮਾਰ ਚੱਬੇਵਾਲ ਵਿਧਾਇਕ ਸਨ। ਹੁਣ ਉਹ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਰਹੇ ਸੁਖਜਿੰਦਰ ਸਿੰਘ ਰੰਧਾਵਾ ਹੁਣ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

ਸਾਰੀਆਂ ਪਾਰਟੀਆਂ ਨੇ ਇੰਚਾਰਜ ਨਿਯੁਕਤ ਕੀਤੇ

ਸਿਆਸੀ ਪਾਰਟੀਆਂ ਵੀ 4 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ‘ਚ ਜੁਟੀਆਂ ਹੋਈਆਂ ਹਨ। ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 2 ਦਿਨ ਪਹਿਲਾਂ ਹੋਈ ਹੈ।

ਇਸੇ ਤਰ੍ਹਾਂ ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਰਣਨੀਤੀ ਬਣਾ ਲਈ ਹੈ। ਉਧਰ ਭਾਜਪਾ ਨੇ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਚਾਰੇ ਸਰਕਲਾਂ ਦਾ ਦੌਰਾ ਕਰ ਚੁੱਕੇ ਹਨ।

Exit mobile version