AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ED ਰੇਡ ‘ਤੇ ਗਰਮਾਈ ਸਿਆਸਤ, ਸਿਸੋਦੀਆ ਦਾ ਦਾਅਵਾ- ਭ੍ਰਿਸ਼ਟਾਚਾਰ ਦਾ ਇੱਕ ਵੀ ਸਬੂਤ ਨਹੀਂ ਮਿਲੇਗਾ

ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਪ੍ਰਵਰਤਨ ਨਿਰਦੇਸ਼ਾਲਿਆ (ED) ਵੱਲੋਂ ਵਿੱਢੀ ਗਈ ਵੱਡੀ ਕਾਰਵਾਈ ਅਤੇ ਛਾਪੇਮਾਰੀ ਨੂੰ ਲੈ ਕੇ ਸੂਬੇ ਦਾ ਸਿਆਸੀ ਪਾਰਾ ਪੂਰੀ ਤਰ੍ਹਾਂ ਭਖ ਚੁੱਕਾ ਹੈ। ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ਵਿਖੇ ਮੰਗਲਵਾਰ ਤੋਂ ਸ਼ੁਰੂ ਹੋਈ ED ਦੀ ਰੇਡ ਵਿਰੁੱਧ ਪੰਜਾਬ ਸਰਕਾਰ ਵੱਲੋਂ ਪਾਈ ਗਈ ਪਟੀਸ਼ਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਦੇਰ ਰਾਤ ਵਿਸ਼ੇਸ਼ ਸੁਣਵਾਈ ਕੀਤੀ।

ਪੰਜਾਬ 'ਚ ED ਰੇਡ 'ਤੇ ਗਰਮਾਈ ਸਿਆਸਤ, ਸਿਸੋਦੀਆ ਦਾ ਦਾਅਵਾ- ਭ੍ਰਿਸ਼ਟਾਚਾਰ ਦਾ ਇੱਕ ਵੀ ਸਬੂਤ ਨਹੀਂ ਮਿਲੇਗਾ
tv9-punjabi
| Updated On: 24 Sep 2026 21:31 PM IST
Share

ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਪ੍ਰਵਰਤਨ ਨਿਰਦੇਸ਼ਾਲਿਆ (ED) ਵੱਲੋਂ ਵਿੱਢੀ ਗਈ ਵੱਡੀ ਕਾਰਵਾਈ ਅਤੇ ਛਾਪੇਮਾਰੀ ਨੂੰ ਲੈ ਕੇ ਸੂਬੇ ਦਾ ਸਿਆਸੀ ਪਾਰਾ ਪੂਰੀ ਤਰ੍ਹਾਂ ਭਖ ਚੁੱਕਾ ਹੈ। ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ਵਿਖੇ ਮੰਗਲਵਾਰ ਤੋਂ ਸ਼ੁਰੂ ਹੋਈ ED ਦੀ ਰੇਡ ਵਿਰੁੱਧ ਪੰਜਾਬ ਸਰਕਾਰ ਵੱਲੋਂ ਪਾਈ ਗਈ ਪਟੀਸ਼ਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਦੇਰ ਰਾਤ ਵਿਸ਼ੇਸ਼ ਸੁਣਵਾਈ ਕੀਤੀ। ਇਸ ਦੌਰਾਨ ਅਦਾਲਤ ਨੇ ED ਵੱਲੋਂ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਕਥਿਤ ਤੌਰ ਤੇ ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਰੁਖ਼ ਅਖ਼ਤਿਆਰ ਕੀਤਾ।

ਗਮਾਡਾ ਦਫ਼ਤਰਾਂ ਵਿੱਚ 36 ਘੰਟਿਆਂ ਤੋਂ ਵੱਧ ਸਮੇਂ ਤੋਂ ਜਾਰੀ ਜਾਂਚ ਦੌਰਾਨ ਪੰਜਾਬ ਸਰਕਾਰ ਨੇ ਰਾਤ 10 ਵਜੇ ਵਟਸਐਪ ਜ਼ਰੀਏ ਇੱਕ ਬੰਦੀ ਪ੍ਰਤੱਖੀਕਰਨ (ਹੈਬੀਅਸ ਕਾਰਪਸ) ਪਟੀਸ਼ਨ ਦਾਇਰ ਕਰਕੇ ਫ਼ੌਰੀ ਨਿਆਂਇਕ ਦਖ਼ਲ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਗੰਭੀਰ ਦੋਸ਼ ਲਾਏ ਗਏ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ.ਏ.ਐੱਸ. ਵਿਕਾਸ ਗਰਗ, ਸੰਦੀਪ ਰਿਸ਼ੀ ਅਤੇ ਗਮਾਡਾ ਦੇ ਕਈ ਸੀਨੀਅਰ ਅਧਿਕਾਰੀਆਂ ਨੂੰ ਪੜਤਾਲ ਦੇ ਬਹਾਨੇ 22 ਸਤੰਬਰ ਤੋਂ ਘਰ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਨਾਲ ਬੰਧਕਾਂ ਵਾਂਗ ਸਲੂਕ ਕੀਤਾ ਜਾ ਰਿਹਾ ਹੈ।

ਹਾਈਕੋਰਟ ਨੇ ਵਾਰੰਟ ਅਫ਼ਸਰ ਨਿਯੁਕਤ ਕਰਨ ਦੇ ਦਿੱਤੇ ਹੁਕਮ

ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਅੱਗੇ ਰਾਤ ਦੇ 1 ਵਜੇ ਤੋਂ ਵੱਧ ਸਮੇਂ ਤੱਕ ਚੱਲੀ ਵਿਸ਼ੇਸ਼ ਸੁਣਵਾਈ ਦੌਰਾਨ ਅਦਾਲਤ ਨੇ ED ਦੀ ਤਲਾਸ਼ੀ ਅਤੇ ਜ਼ਬਤੀ ਮੁਹਿੰਮ ਦੀ ਨਿਗਰਾਨੀ ਲਈ ਇੱਕ ਸੀਨੀਅਰ ਰੈਂਕ ਦੇ ਵਾਰੰਟ ਅਫ਼ਸਰ ਦੀ ਨਿਯੁਕਤੀ ਦੇ ਹੁਕਮ ਦਿੱਤੇ। ਹਾਈਕੋਰਟ ਨੇ ਨਿਰਦੇਸ਼ ਦਿੱਤੇ ਕਿ ਵਾਰੰਟ ਅਫ਼ਸਰ ਕਿਸੇ ਵੀ ਵੇਲੇ ਗਮਾਡਾ ਕੰਪਲੈਕਸ ਦਾ ਨਿਰੀਖਣ ਕਰਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਅਤੇ ਇਹ ਪਤਾ ਲਗਾਉਣ ਕਿ ਕੀ ਅਧਿਕਾਰੀਆਂ ਜਾਂ ਵਿਭਾਗ ਵਿਰੁੱਧ ਕੋਈ ਮੁੱਢਲਾ ਅਪਰਾਧ ਦਰਜ ਹੈ ਜਾਂ ਨਹੀਂ।

ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਮਹਿਲਾ ਅਧਿਕਾਰੀ ਉੱਥੇ ਬੰਦ ਪਾਈ ਜਾਂਦੀ ਹੈ ਤਾਂ ਉਸ ਨੂੰ ਫ਼ੌਰੀ ਰਿਹਾਅ ਕੀਤਾ ਜਾਵੇ ਅਤੇ ਚੰਡੀਗੜ੍ਹ ਪੁਲਿਸ ਨੂੰ ਵਾਰੰਟ ਅਫ਼ਸਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਗਿਆ। ਹਾਈਕੋਰਟ ਨੇ ਇਸ ਪੂਰੇ ਘਟਨਾਕ੍ਰਮ ਤੇ 24 ਸਤੰਬਰ ਦੁਪਹਿਰ 2 ਵਜੇ ਤੱਕ ਸੀਲਬੰਦ ਸਟੇਟਸ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਵਾਰੰਟ ਅਫ਼ਸਰ ਨੇ ਵੀਰਵਾਰ ਦੁਪਹਿਰ 2 ਵਜੇ ਆਪਣੀ ਸੀਲਬੰਦ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਹੈ।

ਪੰਜਾਬ ਅਤੇ ਚੰਡੀਗੜ੍ਹ ਚ ਕਈ ਟਿਕਾਣਿਆਂ ਤੇ ED ਦੇ ਛਾਪੇ

ਪ੍ਰਵਰਤਨ ਨਿਰਦੇਸ਼ਾਲਿਆ (ED) ਵੱਲੋਂ ਪਿਛਲੇ 5 ਦਿਨਾਂ ਦੌਰਾਨ ਮਨੀ ਲਾਂਡਰਿੰਗ ਅਤੇ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਦੇ ਸਿਲਸਿਲੇ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਅਹਿਮ ਟਿਕਾਣਿਆਂ ਤੇ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਕਾਰਵਾਈ ਦਾ ਮੁੱਖ ਕੇਂਦਰ ਮੋਹਾਲੀ ਅਤੇ ਚੰਡੀਗੜ੍ਹ ਰਹੇ, ਜਿੱਥੇ ਕੇਂਦਰੀ ਜਾਂਚ ਏਜੰਸੀ ਨੇ 48 ਘੰਟਿਆਂ ਤੋਂ ਵੱਧ ਸਮੇਂ ਤੱਕ ਪੰਜਾਬ ਸਰਕਾਰ ਦੇ ਦਫ਼ਤਰੀ ਰਿਕਾਰਡ ਦੀ ਜਾਂਚ ਕੀਤੀ।

ਮੋਹਾਲੀ ਦੇ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ ਭਵਨ (PUDA) ਸਥਿਤ ਗਮਾਡਾ ਦਫ਼ਤਰ ਵਿੱਚ ਮੰਗਲਵਾਰ ਤੋਂ ਚੱਲੀ ਨਿਰੰਤਰ ਰੇਡ ਵੀਰਵਾਰ ਦੁਪਹਿਰ ਨੂੰ ਖ਼ਤਮ ਹੋਈ। ਇਸ ਕਾਰਵਾਈ ਦੌਰਾਨ ED ਨੇ ਗਮਾਡਾ ਦਫ਼ਤਰ ਦੇ ਤਿੰਨ ਫ਼ਲੋਰ ਸੀਲ ਕਰ ਦਿੱਤੇ ਅਤੇ ਜ਼ਮੀਨ ਗ੍ਰਹਿਣ, ਸੀ.ਐੱਲ.ਯੂ. (CLU) ਛੋਟਾਂ ਅਤੇ ਬੋਲੀਆਂ ਨਾਲ ਸਬੰਧਤ ਅਹਿਮ ਦਸਤਾਵੇਜ਼ ਜ਼ਬਤ ਕਰ ਲਏ।

ਮਾਲ ਮੰਤਰੀ ਦੇ ਭਤੀਜੇ ਅਤੇ ਸੀਨੀਅਰ ਅਫ਼ਸਰਾਂ ਦੇ ਘਰਾਂ ਤੇ ਵੀ ਕਾਰਵਾਈ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਚੰਡੀਗੜ੍ਹ ਤੇ ਮੋਹਾਲੀ ਸਥਿਤ ਦਫ਼ਤਰਾਂ ਵਿੱਚ ਪ੍ਰਿਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ (PMLA) ਤਹਿਤ ਸਰਵੇ ਕੀਤਾ ਗਿਆ। ਪ੍ਰਮੁੱਖ ਸਕੱਤਰ ਵਿਕਾਸ ਗਰਗ ਦੀ ਰਿਹਾਇਸ਼ ਸਮੇਤ ਚੰਡੀਗੜ੍ਹ ਦੇ ਸੈਕਟਰ-19 ਸਥਿਤ ਆਈ.ਏ.ਐੱਸ. ਅਧਿਕਾਰੀ ਰਾਜੀਵ ਗੁਪਤਾ ਦੇ ਸਰਕਾਰੀ ਘਰ ਤੇ ਵੀ ED ਟੀਮਾਂ ਨੇ ਦਸਤਕ ਦਿੱਤੀ। ਇਸ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਵਿਖੇ ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਤੀਜੇ ਗੁਰਪ੍ਰੀਤ ਸਿੰਘ ਸੈਣੀ ਉਰਫ਼ ਪ੍ਰਿੰਸ ਦੇ ਘਰ ਤੇ ਵੀ ਛਾਪਾ ਮਾਰਿਆ ਗਿਆ।

ਇਸ ਦੌਰਾਨ ਤਿਰੂਪਤੀ ਇਨਫਰਾਪ੍ਰੋਜੈਕਟਸ, ਰੈਮੀਗੇਟ ਬਿਲਡਐਸਟੇਟਸ ਅਤੇ ਐੱਮ.ਬੀ. ਇਨਫਰਾਬਿਲਡ ਨਾਲ ਜੁੜੇ ਪ੍ਰਮੋਟਰਾਂ ਦੇ ਟਿਕਾਣਿਆਂ ਤੇ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ, ਜਿਨ੍ਹਾਂ ਵੱਲੋਂ ਗਮਾਡਾ ਤੋਂ ਕਥਿਤ ਗ਼ੈਰ-ਕਾਨੂੰਨੀ ਵਿੱਤੀ ਰਿਆਇਤਾਂ ਹਾਸਲ ਕਰਨ ਦੇ ਦੋਸ਼ ਹਨ।

‘ਆਪ’ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਪੰਜਾਬ ਭਰ ਵਿੱਚ ਚੱਲੀ ਇਸ ਛਾਪੇਮਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸੜਕਾਂ ਤੇ ਉਤਰ ਕੇ ਤਿੱਖਾ ਰੋਸ ਪ੍ਰਗਟਾਇਆ। ਵੀਰਵਾਰ ਨੂੰ ਮੋਹਾਲੀ ਦੇ ਗਮਾਡਾ ਦਫ਼ਤਰ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ‘ਆਪ’ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਉੱਥੇ ਭਾਜਪਾ ED ਰਾਹੀਂ ਦਬਾਅ ਦੀ ਸਿਆਸਤ ਸ਼ੁਰੂ ਕਰ ਦਿੰਦੀ ਹੈ। ਵਰਕਰਾਂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਸਰਕਾਰੀ ਅਧਿਕਾਰੀਆਂ ਨੂੰ ਡਰਾਉਣ ਅਤੇ ਮੰਤਰੀਆਂ ਤੇ ਲੀਡਰਾਂ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਭਾਜਪਾ ਤੇ ਸਾਧਿਆ ਨਿਸ਼ਾਨਾ

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ED ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ। ਉਨ੍ਹਾਂ ਗੰਭੀਰ ਦੋਸ਼ ਲਾਇਆ ਕਿ ਉਨ੍ਹਾਂ ਦੇ ਭਤੀਜੇ ਦੇ ਘਰ ਛਾਪੇ ਦੌਰਾਨ ED ਅਧਿਕਾਰੀਆਂ ਨੇ ਪਰਿਵਾਰ ਦੀਆਂ ਔਰਤਾਂ ਅਤੇ ਇੱਕ ਗਰਭਵਤੀ ਔਰਤ ਨੂੰ ਪ੍ਰੇਸ਼ਾਨ ਕੀਤਾ ਅਤੇ ਪਰਿਵਾਰ ਰਾਹੀਂ ਉਨ੍ਹਾਂ ਤੇ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਦਬਾਅ ਬਣਾਇਆ ਗਿਆ। ਮੰਤਰੀ ਨੇ ED ਅਧਿਕਾਰੀਆਂ ਦੇ ਨਸ਼ੇ ਵਿੱਚ ਹੋਣ ਦਾ ਵੀ ਦੋਸ਼ ਲਾਇਆ ਅਤੇ ਸਪੱਸ਼ਟ ਕੀਤਾ ਕਿ 16 ਘੰਟਿਆਂ ਦੀ ਤਲਾਸ਼ੀ ਦੌਰਾਨ ਜਾਂਚ ਏਜੰਸੀ ਨੂੰ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ, ਜਿਸ ਕਾਰਨ ਉਹ ਲਿਖਤੀ ਰੂਪ ਵਿੱਚ ਕਲੀਨ ਚਿੱਟ ਦੇ ਕੇ ਗਏ ਹਨ। ਉਨ੍ਹਾਂ ਵਿਦੇਸ਼ ਭੱਜਣ ਦੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਉਹ ਚੰਡੀਗੜ੍ਹ ਵਿੱਚ ਹੀ ਮੌਜੂਦ ਹਨ ਅਤੇ ਕੇਂਦਰੀ ਏਜੰਸੀਆਂ ਦੇ ਅਜਿਹੇ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ ਹਨ।

ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਤੇ ਬੋਲਿਆ ਹੱਲਾ

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਤੇ ਜ਼ੋਰਦਾਰ ਹਮਲਾ ਬੋਲਿਆ। ਸਿਸੋਦੀਆ ਨੇ ਕੇਂਦਰੀ ਜਾਂਚ ਏਜੰਸੀ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਨੂੰ ‘ਮੋਦੀ ਦੀ ਡਕੈਤ ਸੈਨਾ’ ਕਰਾਰ ਦਿੱਤਾ, ਜੋ ਵਿਰੋਧੀ ਧਿਰਾਂ ਨੂੰ ਡਰਾਉਣ-ਧਮਕਾਉਣ ਅਤੇ ਚੁਣੀਆਂ ਹੋਈਆਂ ਸੂਬਾ ਸਰਕਾਰਾਂ ਨੂੰ ਅਸਥਿਰ ਕਰਨ ਦਾ ਜ਼ਰੀਆ ਬਣ ਚੁੱਕੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ‘ਕੱਟੜ ਇਮਾਨਦਾਰ’ ਦੱਸਦਿਆਂ ਸਿਸੋਦੀਆ ਨੇ ਕੇਂਦਰ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਕਿ ਉਹ ਜਿੰਨੇ ਮਰਜ਼ੀ ਛਾਪੇ ਮਾਰ ਲੈਣ, ਪੰਜਾਬ ਵਿੱਚੋਂ ਉਨ੍ਹਾਂ ਦੇ ਹੱਥ ਕੁਝ ਨਹੀਂ ਲੱਗਣ ਵਾਲਾ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਵੇਖ ਕੇ ਪੰਜਾਬ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਅਧਿਕਾਰੀ ਲੋਕਾਂ ਦੇ ਘਰਾਂ ਦੇ ਜਿੰਦਰੇ ਤੋੜ ਰਹੇ ਹਨ। ਉਨ੍ਹਾਂ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਚਾਰ ਲੱਖ ED ਅਫ਼ਸਰ ਵੀ ਆ ਜਾਣ, ਤਾਂ ਵੀ ਪੰਜਾਬ ਸਰਕਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਇੱਕ ਵੀ ਸਬੂਤ ਨਹੀਂ ਮਿਲੇਗਾ।

ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦਾ ‘ਆਪ’ ਤੇ ਪਲਟਵਾਰ

ਦੂਜੇ ਪਾਸੇ, ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਗਮਾਡਾ ਜਾਂਚ ਅਤੇ ED ਮਾਮਲੇ ਤੇ ‘ਆਪ’ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਅਸਲ ਜਾਂਚ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ, ਜਦਕਿ ਸੱਚਾਈ ਇਹ ਹੈ ਕਿ ED ਦੀ ਵੱਡੀ ਕਾਰਵਾਈ ਤੋਂ ਪੰਜਾਬ ਸਰਕਾਰ ਘਬਰਾਈ ਹੋਈ ਹੈ। ਬਿੱਟੂ ਨੇ ਕਿਹਾ ਕਿ ਜਾਂਚ ਨੂੰ ਸਿਆਸੀ ਰੰਗਤ ਦੇਣ ਦੀ ਬਜਾਏ ਸਰਕਾਰ ਨੂੰ ਏਜੰਸੀਆਂ ਅੱਗੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨਾ ਚਾਹੀਦਾ ਹੈ, ਕਿਉਂਕਿ ਦਬਾਅ ਪਾ ਕੇ ਕਾਨੂੰਨੀ ਕਾਰਵਾਈ ਨੂੰ ਰੋਕਿਆ ਨਹੀਂ ਜਾ ਸਕਦਾ।

ਰਵਨੀਤ ਸਿੰਘ ਬਿੱਟੂ ਨੇ ਇਹ ਗੰਭੀਰ ਦੋਸ਼ ਵੀ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਗਮਾਡਾ ਦਫ਼ਤਰ ਵਿਖੇ ਉਗਰ ਪ੍ਰਦਰਸ਼ਨ ਦੌਰਾਨ ਆਪਣੇ ਵਰਕਰਾਂ ਨੂੰ ED ਅਧਿਕਾਰੀਆਂ ਦੇ ਮੋਬਾਈਲ ਫ਼ੋਨ, ਜ਼ਰੂਰੀ ਦਸਤਾਵੇਜ਼ ਅਤੇ ਜ਼ਬਤ ਕੀਤਾ ਗਿਆ ਸਾਮਾਨ ਖੋਹਣ ਦੇ ਮਕਸਦ ਨਾਲ ਭੇਜਿਆ ਸੀ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...