ਪੰਜਾਬ ਦਾ ਸਿਹਤ ਮਾਡਲ ਬਣਿਆ ਮਿਸਾਲ, ਵਿਸ਼ਵ ਸਿਹਤ ਸੰਮੇਲਨ ‘ਚ ਆਮ ਆਦਮੀ ਕਲੀਨਿਕ ਨੂੰ ਮਿਲਿਆ ਪਹਿਲਾ ਸਥਾਨ
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਕਲੀਨਿਕ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਚਲਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵੱਡੀ ਪ੍ਰਾਪਤੀ ਲਈ ਸੂਬੇ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਹੋਰ ਵੀ ਸਮਰਪਣ ਭਾਵਨਾ ਨਾਲ ਕੰਮ ਕਰਨ ਦਾ ਭਰੋਸ਼ਾ ਦਿੱਤਾ ਹੈ।

ਪੰਜਾਬ ਵਿੱਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ 85 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਪੰਜਾਬ ਦੇ ਸਿਹਤ ਮਾਡਲ ਦੀ ਸ਼ਲਾਘਾ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਪਾ ਕੇ ਕਿਹਾ, ਇਹ ਪੰਜਾਬ ਲਈ ਮਾਣ ਵਾਲਾ ਪਲ ਹੈ। ਸਾਡੇ ਆਮ ਆਦਮੀ ਕਲੀਨਿਕ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨਾਲ ਹੀ 85 ਦੇਸ਼ਾਂ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਸਿਹਤ ਮਾਡਲ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਪਤੀ ਲਈ ਪੰਜਾਬ ਦਾ ਸਿਹਤ ਵਿਭਾਗ ਵਧਾਈ ਦਾ ਹੱਕਦਾਰ ਹੈ। ਅੱਜ ਸਾਨੂੰ ਹੋਰ ਤਾਕਤ ਮਿਲੀ ਹੈ, ਅਸੀਂ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਹੋਰ ਮਜ਼ਬੂਤੀ ਨਾਲ ਕੰਮ ਕਰਾਂਗੇ। ਸਾਡਾ ਸੁਪਨਾ, ਤੰਦਰੁਸਤ ਪੰਜਾਬ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਨੇ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ‘ਤੇ ਪੂਰੇ ਸੂਬੇ ਵਿੱਚ ਆਮ ਆਦਮੀ ਕਲੀਨਿਕ ਚਲਾਉਣੇ ਸ਼ੁਰੂ ਕਰ ਦਿੱਤੇ ਹਨ। ਕੋਈ ਵੀ ਵਿਅਕਤੀ ਇਸ ਕਲੀਨਿਕ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਇਹ ਕਲੀਨਿਕ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਸਥਾਪਿਤ ਕੀਤੇ ਗਏ ਹਨ।
ਸੀਐਮ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਤਸਵੀਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਉਹ ਗਲੋਬਲ ਹੈਲਥ ਸਪਲਾਈ ਦੇ ਅਧਿਕਾਰੀਆਂ ਤੋਂ ਸਰਟੀਫਿਕੇਟ ਲੈਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਸੀਐਮ ਨੇ ਸਰਟੀਫਿਕੇਟ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ।
ਪੰਜਾਬ ਲਈ ਮਾਣ ਵਾਲੀ ਗੱਲਕੀਨੀਆ ਦੀ ਰਾਜਧਾਨੀ ਨੈਰੋਬੀ ਵਿਖੇ ਗਲੋਬਲ ਹੈੱਲਥ ਸਪਲਾਈ ਚੇਨ ਸਮਿੱਟ ਚ ਸਾਡੇ ਆਮ ਆਦਮੀ ਕਲੀਨਿਕਾਂ ਨੂੰ ਪਹਿਲਾ ਸਥਾਨ ਮਿਲਿਆ ਹੈ.ਸਗੋਂ 85 ਦੇਸ਼ਾਂ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਸਿਹਤ ਮਾਡਲ ਦੀ ਸਰਾਹਨਾ ਕੀਤੀ ਹੈ…
ਸਿਹਤ ਵਿਭਾਗ ਇਸ ਉਪਲਬਧੀ ਲਈ ਵਧਾਈ ਦਾ ਪਾਤਰ ਹੈਸਾਨੂੰ ਹੋਰ ਵੀ ਬਲ ਮਿਲਿਆ ਹੈਪੰਜਾਬ ਨੂੰ pic.twitter.com/tyBp5mKZqW
— Bhagwant Mann (@BhagwantMann) November 20, 2023
ਕਲੀਨਿਕਾਂ ਵਿੱਚ ਕਈ ਲੱਖ ਲੋਕਾਂ ਦਾ ਹੋਇਆ ਇਲਾਜ
ਪੰਜਾਬ ਵਿੱਚ ਖੋਲ੍ਹੇ ਗਏ ਇਨ੍ਹਾਂ ਕਲੀਨਿਕਾਂ ਬਾਰੇ ਹਾਲ ਹੀ ਵਿੱਚ ਇੱਕ ਰਿਪੋਰਟ ਸਾਹਮਣੇ ਆਈ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੂਬੇ ਭਰ ਵਿੱਚ ਖੋਲ੍ਹੇ ਗਏ 664 ਕਲੀਨਿਕਾਂ ਤੋਂ 58 ਲੱਖ ਤੋਂ ਵੱਧ ਲੋਕ ਸਿਹਤ ਲਾਭ ਲੈ ਚੁੱਕੇ ਹਨ। ਪੰਜਾਬ ਵਿੱਚ ਸਾਰੇ ਕਲੀਨਿਕ ਮੁਫਤ ਚੱਲ ਰਹੇ ਹਨ।
ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਸੀਐੱਮ ਮਾਨ ਨੇ ਕਿਹਾ ਕਿ ਇਸ ਪ੍ਰਾਪਤੀ ਨੇ ਉਨ੍ਹਾਂ ਦੀ ਸਰਕਾਰ ਵਿੱਚ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਜਜ਼ਬਾ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਵੀ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੀ ਪ੍ਰਾਪਤੀ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।