ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ 'ਚ ਪੰਜਾਬ ਨੂੰ ਪਹਿਲਾ ਇਨਾਮ, ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ | Punjab got first price in global health supply chain summit in Nairobi know full detail in punjabi Punjabi news - TV9 Punjabi

ਪੰਜਾਬ ਦਾ ਸਿਹਤ ਮਾਡਲ ਬਣਿਆ ਮਿਸਾਲ, ਵਿਸ਼ਵ ਸਿਹਤ ਸੰਮੇਲਨ ‘ਚ ਆਮ ਆਦਮੀ ਕਲੀਨਿਕ ਨੂੰ ਮਿਲਿਆ ਪਹਿਲਾ ਸਥਾਨ

Updated On: 

22 Jan 2024 18:33 PM

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਕਲੀਨਿਕ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਚਲਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵੱਡੀ ਪ੍ਰਾਪਤੀ ਲਈ ਸੂਬੇ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਹੋਰ ਵੀ ਸਮਰਪਣ ਭਾਵਨਾ ਨਾਲ ਕੰਮ ਕਰਨ ਦਾ ਭਰੋਸ਼ਾ ਦਿੱਤਾ ਹੈ।

ਪੰਜਾਬ ਦਾ ਸਿਹਤ ਮਾਡਲ ਬਣਿਆ ਮਿਸਾਲ, ਵਿਸ਼ਵ ਸਿਹਤ ਸੰਮੇਲਨ ਚ ਆਮ ਆਦਮੀ ਕਲੀਨਿਕ ਨੂੰ ਮਿਲਿਆ ਪਹਿਲਾ ਸਥਾਨ
Follow Us On

ਪੰਜਾਬ ਵਿੱਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ 85 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਪੰਜਾਬ ਦੇ ਸਿਹਤ ਮਾਡਲ ਦੀ ਸ਼ਲਾਘਾ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਪਾ ਕੇ ਕਿਹਾ, ਇਹ ਪੰਜਾਬ ਲਈ ਮਾਣ ਵਾਲਾ ਪਲ ਹੈ। ਸਾਡੇ ਆਮ ਆਦਮੀ ਕਲੀਨਿਕ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨਾਲ ਹੀ 85 ਦੇਸ਼ਾਂ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਸਿਹਤ ਮਾਡਲ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਪਤੀ ਲਈ ਪੰਜਾਬ ਦਾ ਸਿਹਤ ਵਿਭਾਗ ਵਧਾਈ ਦਾ ਹੱਕਦਾਰ ਹੈ। ਅੱਜ ਸਾਨੂੰ ਹੋਰ ਤਾਕਤ ਮਿਲੀ ਹੈ, ਅਸੀਂ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਹੋਰ ਮਜ਼ਬੂਤੀ ਨਾਲ ਕੰਮ ਕਰਾਂਗੇ। ਸਾਡਾ ਸੁਪਨਾ, ਤੰਦਰੁਸਤ ਪੰਜਾਬ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਨੇ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ‘ਤੇ ਪੂਰੇ ਸੂਬੇ ਵਿੱਚ ਆਮ ਆਦਮੀ ਕਲੀਨਿਕ ਚਲਾਉਣੇ ਸ਼ੁਰੂ ਕਰ ਦਿੱਤੇ ਹਨ। ਕੋਈ ਵੀ ਵਿਅਕਤੀ ਇਸ ਕਲੀਨਿਕ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਇਹ ਕਲੀਨਿਕ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਸਥਾਪਿਤ ਕੀਤੇ ਗਏ ਹਨ।

ਸੀਐਮ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਤਸਵੀਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਉਹ ਗਲੋਬਲ ਹੈਲਥ ਸਪਲਾਈ ਦੇ ਅਧਿਕਾਰੀਆਂ ਤੋਂ ਸਰਟੀਫਿਕੇਟ ਲੈਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਸੀਐਮ ਨੇ ਸਰਟੀਫਿਕੇਟ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ।

ਕਲੀਨਿਕਾਂ ਵਿੱਚ ਕਈ ਲੱਖ ਲੋਕਾਂ ਦਾ ਹੋਇਆ ਇਲਾਜ

ਪੰਜਾਬ ਵਿੱਚ ਖੋਲ੍ਹੇ ਗਏ ਇਨ੍ਹਾਂ ਕਲੀਨਿਕਾਂ ਬਾਰੇ ਹਾਲ ਹੀ ਵਿੱਚ ਇੱਕ ਰਿਪੋਰਟ ਸਾਹਮਣੇ ਆਈ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੂਬੇ ਭਰ ਵਿੱਚ ਖੋਲ੍ਹੇ ਗਏ 664 ਕਲੀਨਿਕਾਂ ਤੋਂ 58 ਲੱਖ ਤੋਂ ਵੱਧ ਲੋਕ ਸਿਹਤ ਲਾਭ ਲੈ ਚੁੱਕੇ ਹਨ। ਪੰਜਾਬ ਵਿੱਚ ਸਾਰੇ ਕਲੀਨਿਕ ਮੁਫਤ ਚੱਲ ਰਹੇ ਹਨ।

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਸੀਐੱਮ ਮਾਨ ਨੇ ਕਿਹਾ ਕਿ ਇਸ ਪ੍ਰਾਪਤੀ ਨੇ ਉਨ੍ਹਾਂ ਦੀ ਸਰਕਾਰ ਵਿੱਚ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਜਜ਼ਬਾ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਵੀ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੀ ਪ੍ਰਾਪਤੀ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

Exit mobile version