ਟਰੱਕ ਡਰਾਈਵਰਾਂ ਦੀ ਹੜ੍ਹਤਾਲ 'ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ, ਸੂਬੇ 'ਚ ਨਹੀਂ ਹੋਵੇਗੀ ਪੈਟਰੋਲ ਦੀ ਘਾਟ | punjab-goverment-officers-meeting-on-trucker-strick-in-india-know-full-detail-in-punjab Punjabi news - TV9 Punjabi

ਟਰੱਕ ਡਰਾਈਵਰਾਂ ਦੀ ਹੜ੍ਹਤਾਲ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ, ਸੂਬੇ ‘ਚ ਨਹੀਂ ਹੋਵੇਗੀ ਪੈਟਰੋਲ ਦੀ ਘਾਟ

Updated On: 

02 Jan 2024 16:52 PM

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਰਾਜ ਵਿੱਚ ਡੀਜ਼ਲ ਵਿੱਚ ਪੈਟਰੋਲ ਦੀ ਵੰਡ ਦੀ ਨਿਗਰਾਨੀ ਕਰਨ ਲਈ ਇੱਕ ਮੀਟਿੰਗ ਰੱਖੀ ਗਈ। ਇਸ ਦੌਰਾਨ ਸੀਨੀਅਰ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਨੇ ਭਾਗ ਲਿਆ। ਗ੍ਰਹਿ ਸਕੱਤਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾ ਕੇ ਖਰੀਦਦਾਰੀ ਕਰਨ ਤੋਂ ਗੁਰੇਜ਼ ਕਰਨ ਕਿਉਂਕਿ ਉਹ ਠੰਡ ਦੇ ਮੌਸਮ ਵਿੱਚ ਆਪਣੇ ਆਪ ਨੂੰ ਬੇਲੋੜੀ ਪਰੇਸ਼ਾਨੀ ਵਿੱਚ ਪਾ ਰਹੇ ਹਨ।

ਟਰੱਕ ਡਰਾਈਵਰਾਂ ਦੀ ਹੜ੍ਹਤਾਲ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ, ਸੂਬੇ ਚ ਨਹੀਂ ਹੋਵੇਗੀ ਪੈਟਰੋਲ ਦੀ ਘਾਟ
Follow Us On

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਪੰਜਾਬ ਰਾਜ ਵਿੱਚ ਡੀਜ਼ਲ ਵਿੱਚ ਪੈਟਰੋਲ ਦੀ ਵੰਡ ਦੀ ਨਿਗਰਾਨੀ ਕਰਨ ਲਈ ਇੱਕ ਮੀਟਿੰਗ ਰੱਖੀ ਗਈ। ਇਸ ਦੌਰਾਨ ਸੀਨੀਅਰ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਨੇ ਭਾਗ ਲਿਆ। ਇਸ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੈਟਰੋਲ ਡੀਜਲ ਤੋਂ ਕਿਸੇ ਤਰ੍ਹਾਂ ਦੀ ਚਿੰਤਾ ਨਾ ਕਰਨ। ਇਸ ਨਾਲ ਤੁਹਾਨੂੰ ਕਿਸੇ ਵੀ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣੇ ਨਾ ਕਰਨਾ ਪਏ ਜ਼ਿਲ੍ਹਾਂ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਹਨ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਢੁਕਵਾਂ ਸਟਾਕ ਮੌਜੂਦ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲਗਭਗ 4100 ਕਿਲੋ ਲੀਟਰ ਪੈਟਰੋਲ ਦੀ ਖਪਤ ਦੇ ਮੁਕਾਬਲੇ ਸੂਬੇ ਭਰ ਦੇ ਵੱਖ-ਵੱਖ ਪੈਟਰੋਲ ਪੰਪਾਂ ‘ਤੇ ਪੈਟਰੋਲ ਦਾ ਸਟਾਕ ਲਗਭਗ 22,600 ਕਿੱਲੋ ਲੀਟਰ ਹੈ ਅਤੇ ਇਸ ਨੂੰ ਸਮੇਂ-ਸਮੇਂ ‘ਤੇ ਭਰਿਆ ਜਾਵੇਗਾ। ਇਸੇ ਤਰ੍ਹਾਂ ਰਾਜ ਰੋਜ਼ਾਨਾ ਲਗਭਗ 10000 ਕਿੱਲੋ ਲੀਟਰ ਡੀਜ਼ਲ ਦੀ ਖਪਤ ਕਰਦਾ ਹੈ। ਇਸ ਸਮੇਂ ਫਿਲਿੰਗ ਸਟੇਸ਼ਨਾਂ ਕੋਲ ਸਟਾਕ 30,000 ਕਿੱਲੋ ਤੋਂ ਵੱਧ ਹੈ। ਇਸ ਤੋਂ ਇਲਾਵਾ 90000 KL ਵੀ ਵੱਖ-ਵੱਖ ਟਰਮੀਨਲਾਂ ‘ਤੇ ਉਪ ਹੈ। ਉਨ੍ਹਾਂ ਦੱਸਿਆ ਕਿ ਸਾਰੇ ਟਰਮੀਨਲ ਸਬੰਧਤ ਰਿਫਾਇਨਰੀਆਂ ਨਾਲ ਪਾਈਪਲਾਈਨ ਰਾਹੀਂ ਜੁੜੇ ਹੋਏ ਹਨ। ਇਨ੍ਹਾਂ ਟਰਮੀਨਲਾਂ ਵਿੱਚ ਪੈਟਰੋਲੀਅਮ ਉਤਪਾਦਾਂ ਦਾ ਨਿਰੰਤਰ ਪ੍ਰਵਾਹ ਹੁੰਦਾ ਰਹਿੰਦਾ ਹੈ।

ਫੀਲਿੰਗ ਸਟੇਸ਼ਨਾ ਕੋਲ ਹੈ ਪੂਰਾ ਸਟਾਕ

ਕੁਝ ਫਿਲਿੰਗ ਸਟੇਸ਼ਨਾਂ ਵਿੱਚ ਪੈਟਰੋਲ-ਡੀਜ਼ਲ ਦੀ ਭਾਰੀ ਕਮੀ ਬਾਰੇ ਮੀਡੀਆ ਰਿਪੋਰਟਾਂ ‘ਤੇ ਟਿੱਪਣੀ ਕਰਦਿਆਂ ਗ੍ਰਹਿ ਸਕੱਤਰ ਨੇ ਕਿਹਾ ਕਿ ਕਿਸੇ ਵੀ ਸਮੇਂ ਸਾਰੇ ਫਿਲਿੰਗ ਸਟੇਸ਼ਨਾਂ ਵਿੱਚ ਸਟਾਕ ਇੱਕਸਾਰ ਨਹੀਂ ਹੁੰਦਾ ਹੈ। ਜਦੋਂ ਕਿ ਕੁਝ ਫਿਲਿੰਗ ਸਟੇਸ਼ਨ ਜ਼ੀਰੋ ਪੱਧਰ ‘ਤੇ ਹੋ ਸਕਦੇ ਹਨ, ਬਾਕੀਆਂ ਕੋਲ ਪੂਰਾ ਸਟਾਕ ਹੋ ਸਕਦਾ ਹੈ।

ਜ਼ਿਲ੍ਹਾ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਸੂਬੇ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਟਰੱਕਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਚ ਚਰਚਾ ਕੀਤੀ ਗਈ ਹੈ। ਇਸ ਤੋਂ ਇਲਾਵਾ ਹੜਤਾਲੀ ਟਰਾਂਸਪੋਰਟਰਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕੇ। ਪੁਲਿਸ ਨੂੰ ਸੂਬੇ ਭਰ ਵਿੱਚ ਡੀਜ਼ਲ-ਪੈਟਰੋਲ ਦੀ ਨਿਰਵਿਘਨ ਆਵਾਜਾਈ ਅਤੇ ਵਿਕਰੀ ਨੂੰ ਯਕੀਨੀ ਬਣਾਉਣ ਦੀ ਗੱਲ ਕਹੀ ਗਈ ਹੈ।

Exit mobile version