AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ ਦੇ ਪਿੰਡ ਸੋਹਲ ਵਿਖੇ ਲੋਕ ਮਿਲਣੀ, CM ਬੋਲੇ- ਸਾਲ 2027 ਵਿੱਚ ਮੁੜ ਝਾੜੂ ਦੀ ਚੱਲੇਗੀ ਹਨੇਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਪਾਰਟੀਆਂ ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਣ ਚਾਹੀਦੇ ਹਨ ਕਿਉਂਕਿ ਉਨ੍ਹਾਂ ਦੀ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚ ਕਰਨ ਲਈ ਵਚਨਬੱਧ ਹੈ।

ਗੁਰਦਾਸਪੁਰ ਦੇ ਪਿੰਡ ਸੋਹਲ ਵਿਖੇ ਲੋਕ ਮਿਲਣੀ, CM ਬੋਲੇ- ਸਾਲ 2027 ਵਿੱਚ ਮੁੜ ਝਾੜੂ ਦੀ ਚੱਲੇਗੀ ਹਨੇਰੀ
avtar-singh
| Updated On: 16 Nov 2026 01:45 AM IST
Share

ਗੁਰਦਾਸਪੁਰ ਦੇ ਪਿੰਡ ਸੋਹਲ ਵਿਖੇ ਇੱਕ ਲੋਕ ਮਿਲਣੀ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਉੱਥੇ ਹੀ ਉਨ੍ਹਾਂ ਦੀ ਸਰਕਾਰ ਨੇ ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਖ਼ਜ਼ਾਨਾ ਜਨਤਕ ਭਲਾਈ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਆਪਣੇ ਰਿਕਾਰਡ ਦਾ ਹਿਸਾਬ ਦੇਣ ਦੀ ਚੁਣੌਤੀ ਦਿੱਤੀ ਅਤੇ ਅਕਾਲੀ ਦਲ ਦੇ ਭਾਜਪਾ ਨਾਲ ਪ੍ਰਸਤਾਵਿਤ ਰਾਜਨੀਤਿਕ ਸਮਝੌਤੇ ‘ਤੇ ਸਵਾਲ ਉਠਾਏ, ਜਿਸ ਨੂੰ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ।

ਲੋਕ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਆਰ ਨੇ ਪੰਜਾਬ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ ਸੋਹਲ ਲਈ ਦਿੱਤੀ ਗਈ 51 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਉਨ੍ਹਾਂ ਦੀ ਸਰਕਾਰ ਦੀ ਹਰ ਪਿੰਡ ਤੱਕ ਵਿਕਾਸ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਐਕਸ ‘ਤੇ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਕਾਦੀਆਂ ਵਿਖੇ ਲੋਕ ਮਿਲਣੀ ਦੌਰਾਨ ਮੈਨੂੰ ਜੋ ਭਰਵਾਂ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਨੇ ਮੈਨੂੰ ਬਹੁਤ ਉਤਸ਼ਾਹ ਦਿੱਤਾ ਹੈ। ਮੇਰਾ ਮਕਸਦ ਮੰਚਾਂ ਤੋਂ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਵਿੱਚ ਬੈਠਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ਤੇ ਹੀ ਉਨ੍ਹਾਂ ਦਾ ਹੱਲ ਕਰਨਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਪਰ ਅਸੀਂ ਲੋਕਾਂ ਦੀ ਭਲਾਈ ਲਈ ਲੋਕਾਂ ਦਾ ਹੀ ਪੈਸਾ ਖ਼ਰਚ ਕਰ ਰਹੇ ਹਾਂ। ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਪੁੱਜ ਰਿਹਾ ਨਹਿਰੀ ਪਾਣੀ ਇਸ ਵਚਨਬੱਧਤਾ ਦਾ ਸਬੂਤ ਹਨ। ਅੱਜ ਮੈਂ ਪਿੰਡ ਸੋਹਲ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਹੈ। ਸਾਡੇ ਇਰਾਦੇ ਸਾਫ਼ ਹਨ ਅਤੇ ਪੰਜਾਬ ਦਾ ਖ਼ਜ਼ਾਨਾ ਹਮੇਸ਼ਾ ਪੰਜਾਬੀਆਂ ਦੀ ਭਲਾਈ ਲਈ ਸਮਰਪਿਤ ਰਹੇਗਾ।

ਕਾਦੀਆਂ ਵਿਖੇ ਇੱਕ ਲੋਕ ਮਿਲਣੀ ਦੌਰਾਨ ਵਿਸ਼ਾਲ ਇਕੱਠ

ਕਾਦੀਆਂ ਵਿਖੇ ਇੱਕ ਲੋਕ ਮਿਲਣੀ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੰਚਾਂ ਤੋਂ ਰਾਜਨੀਤਿਕ ਭਾਸ਼ਣ ਦੇਣ ਦੀ ਬਜਾਏ ਸਿੱਧੇ ਤੌਰ ‘ਤੇ ਮਿਲ ਕੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਨੇ ਰੁਜ਼ਗਾਰ, ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ ਅਤੇ ਜਨਤਕ ਭਲਾਈ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਜਦੋਂ ਕਿ ਲੋਕਾਂ ਨੂੰ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੀ ਅਸਲ ਕਾਰਗੁਜ਼ਾਰੀ ਦੇ ਆਧਾਰ ‘ਤੇ ਪਰਖਣ ਦੀ ਅਪੀਲ ਕੀਤੀ।

ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਲੋਕ ਮਿਲਣੀ ਦੌਰਾਨ ਲੋਕਾਂ ਦਾ ਅਥਾਹ ਪਿਆਰ ਅਤੇ ਸਨੇਹ ਮੈਨੂੰ ਤਾਕਤ ਅਤੇ ਉਤਸ਼ਾਹ ਦਿੰਦਾ ਹੈ। ਮੇਰਾ ਮਕਸਦ ਮੰਚਾਂ ਤੋਂ ਰਾਜਨੀਤਿਕ ਭਾਸ਼ਣ ਦੇਣਾ ਨਹੀਂ ਸਗੋਂ ਲੋਕਾਂ ਵਿੱਚ ਬੈਠਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਭਾਵੇਂ ਸਿੱਖਿਆ ਹੋਵੇ, ਸਿਹਤ ਸੰਭਾਲ, ਰੁਜ਼ਗਾਰ, ਸੜਕਾਂ, ਪੀਣ ਵਾਲਾ ਪਾਣੀ, ਖੇਤੀਬਾੜੀ ਜਾਂ ਪਿੰਡ ਦਾ ਵਿਕਾਸ ਹੋਵੇ, ਸਾਡੀ ਸਰਕਾਰ ਹਰ ਜਾਇਜ਼ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਰਵਾਇਤੀ ਸਿਆਸੀ ਪਾਰਟੀਆਂ ‘ਤੇ ਸਾਧਿਆ ਨਿਸ਼ਾਨਾ

ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, ਪਹਿਲੀਆਂ ਸਰਕਾਰਾਂ ਲੋਕਾਂ ਨੂੰ ਸਿਰਫ਼ ਵੋਟ ਬੈਂਕ ਸਮਝਦੀਆਂ ਸਨ ਅਤੇ ਇਹ ਮੰਨਦੀਆਂ ਸਨ ਕਿ ਪੈਸੇ ਅਤੇ ਸ਼ਰਾਬ ਦੀ ਵੰਡ ਕਰਕੇ ਚੋਣਾਂ ਜਿੱਤੀਆਂ ਜਾ ਸਕਦੀਆਂ ਹਨ। ਪਰ ਅੱਜ ਦੀ ਪੀੜ੍ਹੀ ਸਿਆਸੀ ਤੌਰ ‘ਤੇ ਸੁਚੇਤ ਹੈ ਅਤੇ ਖੋਖਲੇ ਵਾਅਦਿਆਂ ਦੀ ਬਜਾਏ ਆਪਣੀ ਕਾਰਗੁਜ਼ਾਰੀ ਦੇ ਆਧਾਰ ‘ਤੇ ਸਰਕਾਰਾਂ ਨੂੰ ਪਰਖਦੀ ਹੈ। ਲੋਕ ਜਵਾਬਦੇਹੀ, ਵਿਕਾਸ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਚਾਹੁੰਦੇ ਹਨ।

ਲੋਕ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਜਦੋਂ ਕਿ ਅਸੀਂ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਕਰ ਰਹੇ ਹਾਂ। ਸਾਡੀ ਸਰਕਾਰ ਮੁਫ਼ਤ ਬੱਸ ਯਾਤਰਾ, ਆਮ ਆਦਮੀ ਕਲੀਨਿਕ ਅਤੇ ਮਿਆਰੀ ਸਰਕਾਰੀ ਸਕੂਲਾਂ ਵਰਗੀਆਂ ਲੋਕ ਭਲਾਈ ਦੀਆਂ ਪਹਿਲਕਦਮੀਆਂ ਨੂੰ ਕਦੇ ਵੀ ਬੰਦ ਨਹੀਂ ਹੋਣ ਦੇਵੇਗੀ। ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲ ਰਹੀ ਹੈ ਅਤੇ ਉਹ ਇਸ ਦੀ ਸਾਰਥਕ ਵਰਤੋਂ ਕਰ ਰਹੀਆਂ ਹਨ।

71,777 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ, ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਰਿਸ਼ਵਤ ਦੇ 71,777 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ, ਸਾਡੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਪਹਿਲਾਂ, ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੀ ਭਾਲ ਕਰਦੇ ਸਮੇਂ ਪੱਖਪਾਤ ਅਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਅੱਜ ਉਹ ਆਪਣੀ ਮੈਰਿਟ ਅਤੇ ਯੋਗਤਾ ਦੇ ਦਮ ‘ਤੇ ਨੌਕਰੀਆਂ ਹਾਸਲ ਕਰ ਰਹੇ ਹਨ। ਇਨ੍ਹਾਂ ਨਿਯੁਕਤੀਆਂ ਲਈ ਕਿਸੇ ਤੋਂ ਇੱਕ ਰੁਪਿਆ ਵੀ ਨਹੀਂ ਲਿਆ ਗਿਆ।

ਖੇਤੀਬਾੜੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲਗਭਗ 22 ਫੀਸਦੀ ਦੇ ਮੁਕਾਬਲੇ ਹੁਣ ਨਹਿਰੀ ਪਾਣੀ ਦੀ ਵਰਤੋਂ ਵਧ ਕੇ ਲਗਭਗ 85 ਫੀਸਦੀ ਤੋਂ 86 ਫੀਸਦੀ ਹੋ ਗਈ ਹੈ। ਉਨ੍ਹਾਂ ਕਿਹਾ, ਅਸੀਂ ਨਹਿਰੀ ਪਾਣੀ ਦੀ ਵਰਤੋਂ ਨੂੰ 90 ਫੀਸਦੀ ਤੱਕ ਵਧਾਉਣ ਲਈ ਕੰਮ ਕਰ ਰਹੇ ਹਾਂ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲ ਸਕੇ। ਪੰਜਾਬ ਵੱਲੋਂ ਇਸ ਸਾਲ ਰਾਸ਼ਟਰੀ ਪੂਲ ਵਿੱਚ ਲਗਭਗ 200 ਲੱਖ ਮੀਟਰਕ ਟਨ ਚਾਵਲ ਯੋਗਦਾਨ ਪਾਉਣ ਦੀ ਉਮੀਦ ਹੈ, ਜਦੋਂ ਕਿ ਇਸ ਤੋਂ ਪਹਿਲਾਂ 180 ਲੱਖ ਮੀਟਰਕ ਟਨ ਉਤਪਾਦਨ ਦਾ ਅਨੁਮਾਨ ਸੀ। ਇਹ ਬਿਹਤਰ ਸਿੰਚਾਈ ਸਹੂਲਤਾਂ ਅਤੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਉਪਲਬਧਤਾ ਦੇ ਲਾਭਾਂ ਨੂੰ ਦਰਸਾਉਂਦਾ ਹੈ।

ਸਿੱਖਿਆ ਖੇਤਰ ਵਿੱਚ ਆਈ ਵੱਡੀ ਤਬਦੀਲੀ

ਸਿੱਖਿਆ ਖੇਤਰ ਵਿੱਚ ਆਈ ਤਬਦੀਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਜਦੋਂ ਸਾਡੀ ਸਰਕਾਰ ਨੇ ਸਾਲ 2022 ਵਿੱਚ ਸੱਤਾ ਸੰਭਾਲੀ ਸੀ ਤਾਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ 27ਵੇਂ ਸਥਾਨ ‘ਤੇ ਸੀ। ਅੱਜ ਸੂਬੇ ਨੇ ਮੁੱਢਲੀ ਸਿੱਖਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕਰ ਲਿਆ ਹੈ। ਸਾਡੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਫਿੰਲੈਂਡ, ਸਿੰਗਾਪੁਰ ਅਤੇ ਆਈ.ਆਈ.ਐੱਮ. ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ, ਜਦੋਂ ਕਿ ਸਕੂਲਜ਼ ਆਫ਼ ਐਮੀਨੈਂਸ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦਕਿ ਸਾਲ 2021 ਵਿੱਚ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਮਹਿਜ਼ 80 ਸੀ। ਉਨ੍ਹਾਂ ਕਿਹਾ, “ਇਹ ਲਗਭਗ ਗਿਆਰਾਂ ਗੁਣਾ ਵਾਧਾ ਹੈ ਅਤੇ ਸਰਕਾਰੀ ਸਿੱਖਿਆ ਦੇ ਮਿਆਰ ਵਿੱਚ ਆਏ ਸੁਧਾਰ ਨੂੰ ਦਰਸਾਉਂਦਾ ਹੈ। ਇਨ੍ਹਾਂ ਸਫਲ ਵਿਦਿਆਰਥੀਆਂ ਵਿੱਚੋਂ ਬਹੁਤ ਸਾਰੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਰਿਕਸ਼ਾ ਚਾਲਕਾਂ, ਛੋਟੇ ਦੁਕਾਨਦਾਰਾਂ ਅਤੇ ਸਬਜ਼ੀ ਵੇਚਣ ਵਾਲਿਆਂ ਦੇ ਬੱਚੇ ਸ਼ਾਮਲ ਹਨ। ਸਿੱਖਿਆ ਹੀ ਪਰਿਵਾਰਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢਣ ਦਾ ਅਸਲ ਜ਼ਰੀਆ ਹੈ ਅਤੇ ਸਾਡੀ ਸਰਕਾਰ ਹਰ ਬੱਚੇ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੀ ਹੈ।”

ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਦੇ ਇਰਾਦੇ ਸਾਫ਼ ਹੋਣ ਅਤੇ ਲੋਕ ਭਲਾਈ ‘ਤੇ ਧਿਆਨ ਕੇਂਦਰਿਤ ਕੀਤਾ ਜਾਂਦਾ ਹੈ ਤਾਂ ਵਿੱਤੀ ਸਾਧਨ ਕਦੇ ਵੀ ਰੁਕਾਵਟ ਨਹੀਂ ਬਣਦੇ। ਉਨ੍ਹਾਂ ਅੱਗੇ ਕਿਹਾ, “ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਹਰ ਬੱਚੇ ਨੂੰ, ਭਾਵੇਂ ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਕੁਝ ਵੀ ਹੋਵੇ, ਮਿਆਰੀ ਸਿੱਖਿਆ ਮਿਲੇ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਬਰਾਬਰ ਮੌਕੇ ਪ੍ਰਾਪਤ ਹੋਣ।”

ਸਿਹਤ ਸੰਭਾਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਯੋਗ ਪਰਿਵਾਰਾਂ ਵਿੱਚੋਂ 54 ਲੱਖ ਪਰਿਵਾਰਾਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਮਿਲ ਚੁੱਕੇ ਹਨ। ਉਨ੍ਹਾਂ ਕਿਹਾ, “ਮੈਂ ਬਾਕੀ ਰਹਿੰਦੇ ਪਰਿਵਾਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਜਲਦ ਤੋਂ ਜਲਦ ਆਪਣੇ ਸਿਹਤ ਕਾਰਡ ਬਣਵਾ ਲੈਣ ਤਾਂ ਜੋ ਉਹ ਨਕਦ-ਰਹਿਤ ਇਲਾਜ ਦੀ ਸਹੂਲਤ ਦਾ ਲਾਭ ਲੈ ਸਕਣ।” ਉਨ੍ਹਾਂ ਦੱਸਿਆ ਕਿ ਇਸ ਯੋਜਨਾ ਵਿੱਚ ਪਹਿਲਾਂ ਹੀ ਲਗਭਗ 650 ਨਿੱਜੀ ਹਸਪਤਾਲ ਸ਼ਾਮਲ ਹਨ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਭਰ ਦੇ ਲੋਕ ਇਲਾਜ ਖਰਚਿਆਂ ਦੀ ਚਿੰਤਾ ਕੀਤੇ ਬਿਨਾਂ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ।

ਮੁੱਖ ਮੰਤਰੀ ਕਾਂਗਰਸ ‘ਤੇ ਸਾਧਿਆ ਨਿਸ਼ਾਨਾ

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀ ਪੰਜਾਬ ਦੇ ਵਿਕਾਸ ਨਾਲ ਜੁੜੇ ਮੁੱਦੇ ਉਠਾਉਣ ਦੀ ਬਜਾਏ, ਅੰਦਰੂਨੀ ਮਤਭੇਦਾਂ ਅਤੇ ਲੀਡਰਸ਼ਿਪ ਦੀ ਲੜਾਈ ਵਿੱਚ ਹੀ ਉਲਝੀ ਰਹੀ। ਉਨ੍ਹਾਂ ਕਿਹਾ, “ਕਾਂਗਰਸੀ ਆਗੂ ਆਪਸ ਵਿੱਚ ਲੜਨ ਵਿੱਚ ਰੁੱਝੇ ਹੋਏ ਹਨ ਅਤੇ ਸੱਤਾ ਵਿੱਚ ਲੰਬਾ ਸਮਾਂ ਰਹਿਣ ਦੇ ਬਾਵਜੂਦ, ਉਨ੍ਹਾਂ ਨੇ ਸੂਬੇ ਦੀ ਪ੍ਰਗਤੀ ਲਈ ਕੁਝ ਨਹੀਂ ਕੀਤਾ। ਉਨ੍ਹਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਿਹੜੇ ਕਦਮ ਚੁੱਕੇ ਸਨ।”

ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੇ ਆਪਣੇ ਪਿਛਲੇ ਰਿਕਾਰਡਾਂ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸ਼ਾਮਲ ਹਨ, ਕਾਰਨ ਲੋਕਾਂ ਦਾ ਭਰੋਸਾ ਗੁਆ ਲਿਆ ਹੈ। ਉਨ੍ਹਾਂ ਨੇ ਬਾਦਲ ਪਰਿਵਾਰ ਦੇ ਬਦਲਦੇ ਸਿਆਸੀ ਰੁਖ਼ ਖਾਸ ਤੌਰ ‘ਤੇ ਭਾਜਪਾ ਦੀ ਪਹਿਲਾਂ ਕੀਤੀ ਗਈ ਆਲੋਚਨਾ ਅਤੇ ਹੁਣ ਉਸੇ ਪਾਰਟੀ ਨਾਲ ਗੱਠਜੋੜ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਆਲੋਚਨਾ ਕੀਤੀ।

ਪੰਜਾਬ ਵਿੱਚ ਭਾਜਪਾ ਦੀ ਸਿਆਸੀ ਭਰੋਸੇਯੋਗਤਾ ‘ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵਿੱਚ ਭਾਜਪਾ ਸਰਕਾਰ ਤਿੰਨ ਵਿਵਾਦਿਤ ਖੇਤੀ ਕਾਨੂੰਨ ਲੈ ਕੇ ਆਈ, ਜਿਸ ਕਾਰਨ ਕਿਸਾਨਾਂ ਨੂੰ ਲੰਬਾ ਸੰਘਰਸ਼ ਕਰਨਾ ਪਿਆ ਅਤੇ ਇਸ ਦੌਰਾਨ ਕਈ ਕਿਸਾਨਾਂ ਦੀ ਜਾਨ ਚਲੀ ਗਈ। ਭਾਜਪਾ ਆਗੂ ਹੁਣ ਉਨ੍ਹਾਂ ਹੀ ਕਿਸਾਨਾਂ ਤੋਂ ਵੋਟਾਂ ਕਿਵੇਂ ਮੰਗ ਸਕਦੇ ਹਨ, ਜਿਨ੍ਹਾਂ ਦੇ ਹਿੱਤਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਤੋਂ ਖ਼ਤਰਾ ਪੈਦਾ ਹੋਇਆ ਸੀ? ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਕੋਈ ਵੀ ਨਵੀਂ ਸਿਆਸੀ ਸਮਝੌਤੇਬਾਜ਼ੀ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਇੱਕ ਵਾਰ ਫਿਰ ਖ਼ਤਰੇ ਵਿੱਚ ਪਾ ਸਕਦੀ ਹੈ।”

ਸਾਲ 2007 ਤੋਂ 2017 ਤੱਕ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਬਹੁਤ ਵੱਡੇ ਪੱਧਰ ‘ਤੇ ਫੈਲ ਚੁੱਕੀ ਸੀ। ਆਪਣੇ ਪਿਛਲੇ ਰਿਕਾਰਡ ਦੇ ਬਾਵਜੂਦ ਲੋਕਾਂ ਦਾ ਸਮਰਥਨ ਮੰਗ ਰਹੇ ਆਗੂਆਂ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕਦਿਆਂ, ਉਨ੍ਹਾਂ ਅਕਾਲੀ ਆਗੂਆਂ ਦੀ ਲਗਭਗ 750 ਕਰੋੜ ਰੁਪਏ ਦੀ ਜਾਇਦਾਦ ਦਾ ਜ਼ਿਕਰ ਕੀਤਾ, ਜਿਹਨਾਂ ਨੂੰ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਤੋਂ ਕਮਾਏ ਪੈਸੇ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਸਿਆਸੀ ਪਾਰਟੀਆਂ ਦੇ ਇਤਿਹਾਸ ਤੋਂ ਜਾਣੂ ਹਨ ਅਤੇ ਉਹ ਸੋਚ-ਸਮਝ ਕੇ ਫੈਸਲਾ ਲੈਣਗੇ।

ਲੋਕਾਂ ਨੂੰ ਸਿਆਸੀ ਪਾਰਟੀਆਂ ਦੇ ਅਸਲ ਕੰਮਾਂ ਦੇ ਆਧਾਰ ‘ਤੇ ਉਨ੍ਹਾਂ ਦਾ ਮੁਲਾਂਕਣ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਚੋਣਾਂ ਦੌਰਾਨ ਵਰਤੇ ਜਾਣ ਵਾਲੇ ਹੱਥਕੰਡਿਆਂ, ਦਿਖਾਵੇ ਦੇ ਕੰਮਾਂ ਜਾਂ ਖੋਖਲੇ ਵਾਅਦਿਆਂ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ। ਸਾਡੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਆਮ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕੰਮ ਕੀਤਾ ਹੈ। ਅਸੀਂ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੇ ਇਸ ਸਫ਼ਰ ਨੂੰ ਹੋਰ ਅੱਗੇ ਵਧਾਉਣਾ ਚਾਹੁੰਦੇ ਹਾਂ ਅਤੇ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇ।”

ਪੰਜਾਬ ਦੇ ਨੌਜਵਾਨਾਂ ਲਈ ਵਧੇਰੇ ਮੌਕੇ ਪੈਦਾ ਕਰਨ ਸਬੰਧੀ ਆਪਣੀ ਸੋਚ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਕੋਚਿੰਗ ਕੇਂਦਰ ਸਥਾਪਤ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਵੱਕਾਰੀ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਸਾਡੇ ਨੌਜਵਾਨਾਂ ਕੋਲ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਬਣਨ ਦਾ ਮੌਕਾ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਭਾਰੀ ਰਕਮ ਖਰਚਣ ਜਾਂ ਆਪਣਾ ਘਰ-ਬਾਰ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਅਸੀਂ ਪੰਜਾਬ ਵਿੱਚ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਾਂ ਜਿੱਥੇ ਉਹ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ, ਰੁਜ਼ਗਾਰ ਹਾਸਲ ਕਰ ਸਕਣ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।”

ਲੋਕਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਦੀ ਅਪੀਲ

ਲੋਕਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਸਾਂਝੇ ਯਤਨਾਂ ਨਾਲ ‘ਰੰਗਲਾ ਪੰਜਾਬ’ ਸਿਰਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ, “ਲੋਕਾਂ ਦਾ ਪਿਆਰ ਅਤੇ ਅਸੀਸਾਂ ਹੀ ਮੇਰੀ ਸਭ ਤੋਂ ਵੱਡੀ ਤਾਕਤ ਹਨ। ਮੇਰਾ ਇੱਕੋ-ਇੱਕ ਮਕਸਦ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੋਣਾ ਅਤੇ ਉਨ੍ਹਾਂ ਦੀ ਭਲਾਈ ਲਈ ਅਣਥੱਕ ਕੰਮ ਕਰਨਾ ਹੈ। ਸਾਨੂੰ ਮਿਲ ਕੇ ਇੱਕ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨੀ ਪਵੇਗੀ, ਜਿੱਥੇ ਹਰ ਪਰਿਵਾਰ ਨੂੰ ਬਰਾਬਰ ਮੌਕੇ, ਮਾਣ-ਸਤਿਕਾਰ ਅਤੇ ਇੱਕ ਬਿਹਤਰ ਭਵਿੱਖ ਮਿਲ ਸਕੇ।”

ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ, ਉੱਪ ਪ੍ਰਧਾਨ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਗੁਰਦੇਵ ਸਿੰਘ , ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਹਲਕਾ ਇੰਚਾਰਜ ਕਾਦੀਆਂ ਗੁਰਇਕਬਾਲ ਸਿੰਘ ਮਾਹਲ, ਚੇਅਰਮੈਨ ਰਾਜੀਵ ਸ਼ਰਮਾ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ, ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ, ਸਰਪੰਚ ਬਲਜੀਤ ਸਿੰਘ ਸਮੇਤ ਗੁਰਦਾਸਪੁਰ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

Follow Us
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...